ਅਧਿਐਨ ਮੁਤਾਬਕ ਵਿਦੇਸ਼ ਜਾਣ ਵਾਲਿਆਂ 'ਚ 70 ਫੀਸਦ ਕਿਸਾਨੀ ਪਿਛੋਕੜ ਦੇ ਨੌਜਵਾਨ - 5 ਅਹਿਮ ਖ਼ਬਰਾਂ

ਬੀਬੀਸੀ
ਤਸਵੀਰ ਕੈਪਸ਼ਨ, ਅਧਿਐ ਮੁਤਾਬਕ ਪਰਵਾਸ ਲਈ ਸਭ ਤੋਂ ਵੱਧ 'ਸਿੱਖਿਆ ਹਾਸਿਲ ਕਰਨ ਦਾ ਰੂਟ' ਹੀ ਆਪਣਾਇਆ ਜਾ ਰਿਹਾ ਹੈ।

ਖੇਤੀ ਸੰਕਟ ਅਤੇ ਰੁਜ਼ਗਾਰ ਦੀ ਘਾਟ ਕਾਰਨ ਪੰਜਾਬ ਦੇ ਪੇਂਡੂ ਨੌਜਵਾਨ ਵਿਦੇਸ਼ਾਂ ਦਾ ਰੁਖ਼ ਅਖ਼ਿਤਆਰ ਕਰ ਰਹੇ ਹਨ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਇੱਕ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਵਿਦੇਸ਼ ਜਾਣ ਵਾਲੇ ਵਧੇਰੇ ਨੌਜਵਾਨਾਂ ਵਿੱਚ 70 ਫੀਸਦ ਅੰਕੜਾ ਕਿਸਾਨੀ ਪਿਛੋਕੜ ਰੱਖਣ ਵਾਲੇ ਨੌਜਵਾਨਾਂ ਦਾ ਹੈ।

ਪੰਜਾਬੀ ਯੂਨੀਵਰਿਸਟੀ ਪਟਿਆਲਾ ਦੇ ਖੇਤਰੀ ਕੇਂਦਰ ਦੇ ਪ੍ਰੋਫੈਸਰ ਕਮਲਜੀਤ ਸਿੰਘ ਅਤੇ ਡਾ. ਰਕਸ਼ਿੰਦਰ ਕੌਰ ਵੱਲੋਂ ਇਕੱਠੇ ਕੀਤੇ ਗਏ ਵੇਰਵਿਆਂ ਮੁਤਾਬਕ ਪਰਵਾਸ ਲਈ ਸਭ ਤੋਂ ਵੱਧ 'ਸਿੱਖਿਆ ਹਾਸਿਲ ਕਰਨ ਦਾ ਰੂਟ' ਹੀ ਆਪਣਾਇਆ ਜਾ ਰਿਹਾ ਹੈ।

News image

ਇਹ ਅਧਿਐਨ ਮਾਲਵੇ ਇਲਾਕੇ ਵਿੱਚ ਪੈਂਦੇ ਆਈਲੈਟਸ ਕੇਂਦਰਾਂ 'ਤੇ ਸਿਖਲਾਈ ਲੈ ਰਹੇ 540 ਵਿਦਿਆਰਥੀਆਂ ਬਾਰੇ ਇਕੱਠੀ ਕੀਤੀ ਜਾਣਕਾਰੀ 'ਤੇ ਆਧਾਰਿਤ ਹੈ।

ਅਧਿਐਨ ਵਿੱਚ ਇਹ ਸਾਹਮਣੇ ਆਇਆ ਹੈ ਕਿ ਵਿਦਿਆਰਥੀ ਵੀਜ਼ੇ 'ਤੇ ਵਿਦੇਸ਼ ਜਾਣ ਦੀ ਚਾਹਤ ਰੱਖਣ ਵਾਲੇ 79 ਫੀਸਦ ਨੌਜਵਾਨ ਪੇਂਡੂ ਪਿਛੋਕੜ ਵਾਲੇ ਹਨ ਤੇ 70 ਫੀਸਦ ਕਿਸਾਨ ਪਰਿਵਾਰਾਂ ਵਾਲੇ ਹਨ।

ਤਕਰੀਬਨ 56 ਫੀਸਦ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ ਤੇ 24 ਫੀਸਦ ਕੋਲ 10 ਏਕੜ ਤੋਂ ਘੱਟ।

ਬਾਹਰ ਜਾਣ ਵਾਲਿਆਂ ਲਈ ਸਭ ਤੋਂ ਪਸੰਦੀਦਾ ਦੇਸ ਕੈਨੇਡਾ ਹੈ ਤੇ 78 ਫੀਸਦ ਲੋਕ ਉੱਥੇ ਹੀ ਜਾਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ-

ਸ਼ਾਹੀਨ ਬਾਗ ਵਰਗੇ ਮੁਜ਼ਾਹਰੇ ਸੰਯੋਗ ਨਹੀਂ, ਪ੍ਰਯੋਗ ਹੈ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਧਾਨਸਭਾ ਚੋਣਾਂ ਨੂੰ ਲੈ ਕੇ ਸੋਮਵਾਰ ਨੂੰ ਪੂਰਬੀ ਦਿੱਲੀ ਦੇ ਸੀਬੀਡੀ ਗਰਾਊਂਡ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਤਸਵੀਰ ਕੈਪਸ਼ਨ, ਮੁਜ਼ਾਹਰੇ ਸੰਯੋਗ ਨਹੀਂ, ਪ੍ਰਯੋਗ ਹੈ – ਮੋਦੀ

ਰੈਲੀ ਵਿੱਚ ਉਨ੍ਹਾਂ ਨੇ ਕਿਹਾ ਕਿ ਸੀਲਮਪੁਰ, ਜਾਮੀਆ ਜਾਂ ਫਿਰ ਸ਼ਾਹੀਨ ਬਾਗ਼ ਵਿੱਚ ਬੀਤੇ ਕਈ ਦਿਨਾਂ ਤੋਂ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਹੋ ਰਹੇ ਰੋਸ-ਮੁਜ਼ਾਹਰੇ ਸਿਰਫ਼, ਸੰਯੋਗ ਨਹੀਂ, ਪ੍ਰਯੋਗ ਹਨ।

ਪੀਐੱਮ ਮੋਦੀ ਨੇ 'ਆਪ' ਅਤੇ ਕਾਂਗਰਸ 'ਤੇ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ ।

ਉਨ੍ਹਾਂ ਨੇ ਕਿਹਾ, "ਇਸ ਦੇ ਪਿੱਛੇ ਸਿਆਸਤ ਦਾ ਅਜਿਹਾ ਡਿਜ਼ਾਈਨ ਹੈ ਜੋ ਰਾਸ਼ਟਰ ਦੀ ਸਦਭਾਵਨਾ ਨੂੰ ਖੰਡਿਤ ਕਰਨ ਦਾ ਇਰਾਦਾ ਰੱਖਦਾ ਹੈ। ਇਹ ਸਿਰਫ਼ ਜੇਕਰ ਕਾਨੂੰਨ ਦਾ ਵਿਰੋਧ ਹੁੰਦਾ ਤਾਂ ਸਰਕਾਰ ਦੇ ਭਰੋਸੇ ਤੋਂ ਬਾਅਦ ਖ਼ਤਮ ਹੋ ਜਾਣਾ ਚਾਹੀਦਾ ਸੀ।"

"ਆਮ ਆਦਮੀ ਪਾਰਟੀ ਅਤੇ ਕਾਂਗਰਸ ਸਿਆਸਤ ਦਾ ਖੇਡ, ਖੇਡ ਰਹੀ ਹੈ। ਸੰਵਿਧਾਨ ਅਤੇ ਤਿਰੰਗੇ ਨੂੰ ਸਾਹਮਣੇ ਰੱਖ ਕੇ ਗਿਆਨ ਵੰਡਿਆ ਜਾ ਰਿਹਾ ਹੈ ਅਤੇ ਅਸਲ ਸਾਜ਼ਿਸ਼ ਤੋਂ ਧਿਆਨ ਹਟਾਇਆ ਜਾ ਰਿਹਾ ਹੈ।"

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਦਿੱਲੀ ਦੇ ਲੋਕਾਂ ਦੇ ਮਨ 'ਚ ਕੀ ਹੈ, ਇਹ ਦੱਸਣ ਦੀ ਲੋੜ ਨਹੀਂ ਹੈ, ਸਾਫ਼ ਨਜ਼ਰ ਆ ਰਿਹਾ ਹੈ। ਵਿਸਥਾਰ 'ਚ ਜਾਣਨ ਲਈ ਇੱਥੇ ਕਲਿੱਕ ਕਰੋ।

ਲਹਿਰਾਗਾਗਾ 'ਚ ਪੁਲਿਸ ਦੇ ਪਹਿਰੇ ਹੇਠ ਹੋਇਆ ਢੱਡਰੀਆਂਵਾਲੇ ਦਾ ਦੀਵਾਨ

ਰਣਜੀਤ ਸਿੰਘ ਢੱਡਰੀਆ ਵਾਲੇ ਨੇ ਆਪਣੇ ਲਹਿਰਾਗਾਗਾ ਵਿੱਚ ਦੀਵਾਨ ਰੁਕਵਾਉਣ ਬਾਰੇ ਗੱਲ ਕਰਦਿਆਂ ਕਿਹਾ ਕਿ ਧਮਕੀਆਂ 4-5 ਸਾਲਾਂ ਤੋਂ ਮਿਲ ਹੀ ਰਹੀਆਂ ਹਨ।

ਢੱਡਰੀਆਂਵਾਲਾ

ਉਨ੍ਹਾਂ ਨੇ ਕਿਹਾ, "ਪਹਿਲਾਂ ਮੈਨੂੰ ਪ੍ਰਸ਼ਾਸਨ ਨੇ ਕਿਹਾ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਦੀਵਾਨ ਨਾ ਲਗਾਉ ਤਾਂ ਮੈਂ ਮੰਨ ਲਈ ਸੀ।"

ਉਧਰ ਦੂਜੇ ਪਾਸੇ ਅਮਰੀਕ ਸਿੰਘ ਅਜਨਾਲਾ ਨੇ ਵੀ ਆਪਣੀ ਗੱਲ ਰੱਖਦਿਆਂ ਕਿਹਾ ਕਿ ਉਹ ਉਨ੍ਹਾਂ ਨਾਲ ਗੱਲਬਾਤ ਲਈ ਪਹਿਲਾਂ ਵੀ ਤਿਆਰ ਸਨ ਤੇ ਅੱਜ ਵੀ ਤਿਆਰ ਹਨ, ਜੇ ਉਨ੍ਹਾਂ ਨੂੰ ਡਰ ਲਗਦਾ ਹੈ ਤਾਂ ਮੁੱਖ ਮੰਤਰੀ ਦੇ ਦਫ਼ਤਰ, ਡੀਜੀਪੀ ਦੇ ਦਫ਼ਤਰ ਆਪਣੇ ਨਾਲ ਸਿੰਘ ਲੈ ਕੇ ਆ ਜਾਣ।

ਦਰਅਸਲ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ 'ਚ ਰਣਜੀਤ ਸਿੰਘ ਢੱਡਰੀਆਂਵਾਲਾ ਦਾ ਦੀਵਾਨ ਰੋਕਣ ਦੀ ਕੋਸ਼ਿਸ਼ ਕਰ ਰਹੇ ਸਿੱਖ ਕਾਰਕੁਨਾਂ ਨੂੰ ਪੁਲਿਸ ਨੇ ਰੋਕਿਆ ।

ਪੁਲਿਸ ਦੇ ਪਹਿਰੇ ਹੇਠ ਹੋਏ ਦੀਵਾਨ ਤੋਂ ਬਾਅਦ ਅਗਲੇ ਦੋ ਦਿਨ ਵੀ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਇਸ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ

ਚੀਨ: ਅਮਰੀਕਾ ਕੋਰੋਨਾਵਾਇਰਸ ਉੱਤੇ ਡਰ ਫ਼ੈਲਾ ਰਿਹਾ ਹੈ

ਚੀਨ ਨੇ ਇਲਜ਼ਾਮ ਲਗਾਇਆ ਹੈ ਕਿ ਅਮਰੀਕਾ ਕੋਰੋਨਾਵਾਇਰਸ ਨੂੰ ਲੈ ਕੇ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਕਰ ਰਿਹਾ ਹੈ।

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਮਰੀਕਾ ਦੀ ਤਰਫ਼ੋਂ ਪਾਬੰਦੀ ਦੇ ਬਾਅਦ, ਆਸਟਰੇਲੀਆ ਵਰਗੇ ਕੁਝ ਦੇਸ਼ਾਂ ਨੇ ਵੀ ਚੀਨ ਤੋਂ ਆਉਣ ਵਾਲੇ ਲੋਕਾਂ ਉੱਤੇ ਕੁਝ ਪਾਬੰਦੀਆਂ ਲਗਾਈਆਂ ਹਨ

ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੁਆ ਚੂਨਇੰਗ ਨੇ ਕਿਹਾ ਕਿ ਅਮਰੀਕਾ ਨੂੰ ਮਦਦ ਕਰਨੀ ਚਾਹੀਦੀ ਹੈ, ਪਰ ਇਸ ਦੀ ਬਜਾਏ ਇਹ ਡਰ ਫੈਲਾਅ ਰਿਹਾ ਹੈ।

ਚੁਨਇੰਗ ਨੇ ਕਿਹਾ ਕਿ ਅਮਰੀਕਾ ਚੀਨ ਦੇ ਸੈਲਾਨੀਆਂ 'ਤੇ ਪਾਬੰਦੀ ਲਗਾਉਣ ਵਾਲਾ ਪਹਿਲਾ ਦੇਸ਼ ਸੀ ਅਤੇ ਉਸ ਨੇ ਆਪਣੇ ਦੂਤਾਵਾਸ ਦੇ ਕੁਝ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਲਈ ਵੀ ਕਿਹਾ।

ਅਮਰੀਕਾ ਨੇ ਕੋਰੋਨਾਵਾਇਰਸ ਦੇ ਫੈਲਣ ਦੇ ਮੱਦੇਨਜ਼ਰ ਪਬਲਿਕ ਹੈਲਥ ਐਮਰਜੈਂਸੀ ਦਾ ਐਲਾਨ ਕੀਤਾ ਹੈ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਅਮਰੀਕਾ ਨੇ ਇਹ ਵੀ ਕਿਹਾ ਹੈ ਕਿ ਪਿਛਲੇ ਦੋ ਹਫ਼ਤਿਆਂ ਵਿੱਚ ਜਿਨ੍ਹਾਂ ਵਿਦੇਸ਼ੀ ਲੋਕਾਂ ਨੇ ਚੀਨ ਦਾ ਦੌਰਾ ਕੀਤਾ ਹੈ, ਉਨ੍ਹਾਂ ਨੂੰ ਅਮਰੀਕਾ ਨਹੀਂ ਆਉਣ ਦਿੱਤਾ ਜਾਵੇਗਾ।

ਅਮਰੀਕਾ ਦੇ ਇਨ੍ਹਾਂ ਫੈਸਲਿਆਂ ਤੋਂ ਬਾਅਦ ਚੀਨ ਦਾ ਤਾਜ਼ਾ ਜਵਾਬ ਆਇਆ ਹੈ।

ਚੀਨ ਵਿੱਚ ਕੋਰੋਨਾਵਾਇਰਸ ਦੀ ਲਾਗ ਵਾਲੇ ਲੋਕਾਂ ਦੇ 20 ਹਜ਼ਾਰ ਕੇਸ ਸਾਹਮਣੇ ਆਏ ਹਨ। ਸਿਰਫ਼ ਚੀਨ ਵਿੱਚ ਹੁਣ ਤੱਕ 425 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੂਰੀ ਖ਼ਬਰ ਵਿਸਥਾਰ 'ਚ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕੋਰੋਨਾਵਾਇਰਸ: 'ਖੁਦਕੁਸ਼ੀ ਮਿਸ਼ਨ' ਦਾ ਹਿੱਸਾ ਬਣ ਕੇ ਪੰਜਾਬੀ ਡਾਕਟਰ ਬਣਿਆ ਚੀਨੀਆਂ ਲਈ 'ਹੀਰੋ'

ਕੋਰੋਨਾਵਾਇਰਸ ਦੇ ਫੈਲਣ ਤੋਂ ਬਾਅਦ, ਡਾਕਟਰ ਉਸਮਾਨ ਜੰਜੂਆ ਵਲੰਟੀਅਰ ਵਜੋਂ ਸਾਹਮਣੇ ਆਏ ਅਤੇ ਉਹ ਉਦੋਂ ਤੋਂ ਚੀਨ ਵਿੱਚ ਕੋਰੋਨਾਵਾਇਰਸ ਨਾਲ ਲੜਨ ਵਾਲੇ ਪਹਿਲੇ ਅੰਤਰਰਾਸ਼ਟਰੀ ਡਾਕਟਰ ਬਣ ਗਏ ਹਨ। ਚੀਨੀ ਮੀਡੀਆ ਵੀ ਉਨ੍ਹਾਂ ਨੂੰ 'ਹੀਰੋ' ਦਾ ਦਰਜਾ ਦੇ ਰਿਹਾ ਹੈ।

ਡਾ. ਉਸਮਾਨ ਜੰਜੂਆ

ਤਸਵੀਰ ਸਰੋਤ, CHINESE EMBASSY IN PAKISTAN

ਤਸਵੀਰ ਕੈਪਸ਼ਨ, ਡਾ. ਉਸਮਾਨ ਜੰਜੂਆ 2007 ਵਿੱਚ ਚੀਨ ਦੀ ਚਾਂਗਾਸ਼ਾ ਮੈਡੀਕਲ ਯੂਨੀਵਰਸਿਟੀ ਪੜ੍ਹਾਈ ਲਈ ਗਏ ਸਨ

ਡਾ. ਉਸਮਾਨ ਜੰਜੂਆ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਜਿਹਲਮ ਇਲਾਕੇ ਦੇ ਦੀਨਾਹ ਤੋਂ ਹਨ।

ਦਰਅਸਲ ਵੁਹਾਨ ਵਿੱਚ ਇਸ ਵਾਇਰਸ ਨਾਲ ਨਜਿੱਠਣ ਲਈ ਚੀਨੀ ਡਾਕਟਰਾਂ ਨੂੰ ਆਪਣੀ ਇੱਛਾ ਨਾਲ ਕੰਮ ਕਰਨ ਲਈ ਸੱਦਾ ਭੇਜਿਆ ਗਿਆ ਹੈ ਅਤੇ ਇਸ ਨੂੰ ਮੈਡੀਕਲ ਸਟਾਫ਼ ਲਈ 'ਖੁਦਕੁਸ਼ੀ ਮਿਸ਼ਨ' ਦਾ ਨਾਮ ਦਿੱਤਾ ਗਿਆ ਹੈ।

ਡਾ. ਉਸਮਾਨ ਨੇ ਦੱਸਿਆ ਕਿ ਉਹ ਵੀ ਮੁਹਿੰਮ ਨਾਲ ਜੁੜ ਗਏ। ਉਨ੍ਹਾਂ ਨੇ ਕਿਹਾ, "ਮੈਂ ਕੁਝ ਖ਼ਾਸ ਨਹੀਂ ਕੀਤਾ। ਮੈਂ ਜਿਹੜੀ ਸਹੁੰ ਚੁੱਕੀ ਸੀ ਸਿਰਫ਼ ਉਸ ਦੀ ਪਾਲਣਾ ਕੀਤੀ ਹੈ ਅਤੇ ਮੇਰਾ ਜ਼ਮੀਰ ਇਸ ਤੋਂ ਪਿੱਛੇ ਹਟਣ ਦੀ ਇਜਾਜ਼ਤ ਨਹੀਂ ਦਿੰਦਾ।" ਡਾ. ਉਸਮਾਨ ਬਾਰੇ ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ-

ਇਹ ਵੀ ਦੇਖੋ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)