ਮੁਹਾਲੀ 'ਚ ਤਿੰਨ ਮੰਜ਼ਿਲਾਂ ਇਮਾਰਤ ਡਿੱਗੀ, ਕਈ ਲੋਕ ਜ਼ਖਮੀ

    • ਲੇਖਕ, ਸਰਬਜੀਤ ਸਿੰਘ ਧਾਲੀਵਾਲ
    • ਰੋਲ, ਬੀਬੀਸੀ ਪੱਤਰਕਾਰ

ਚੰਡੀਗੜ੍ਹ ਦੇ ਨਾਲ ਲਗਦੇ ਮੁਹਾਲੀ-ਲਾਂਡਰਾ ਰੋਡ 'ਤੇ ਨਿਰਮਾਣ ਅਧੀਨ ਤਿੰਨ ਮੰਜ਼ਿਲਾਂ ਇਮਾਰਤ ਡਿੱਗ ਗਈ। 10 ਘੰਟਿਆਂ ਤੱਕ ਚੱਲਿਆ ਆਪਰੇਸ਼ ਖ਼ਤਮ ਹੋ ਗਿਆ ਹੈ। ਹਾਦਸੇ ਵਿੱਚ ਜੇਸੀਬੀ ਆਪਰੇਟਰ ਦੀ ਮੌਤ ਹੋ ਗਈ ਹੈ।

ਖਰੜ ਦੇ ਡੀਐੱਸਪੀ ਪਾਲ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮੁਹਾਲੀ-ਲਾਂਡਰਾ ਰੋਡ 'ਤੇ ਇੱਕ ਨਿੱਜੀ ਕੰਪਨੀ ਦੀ ਤਿੰਨ ਮੰਜ਼ਿਲਾਂ ਇਮਾਰਤ ਡਿੱਗ ਗਈ ਸੀ।

ਉਨ੍ਹਾਂ ਨੇ ਦੱਸਿਆ ਕਿ ਮਲਵੇ ਹੇਠਾਂ 6 ਲੋਕਾਂ ਦੇ ਦੱਬੇ ਹੋਣ ਦਾ ਖ਼ਬਰ ਸੀ, ਜਿਨ੍ਹਾਂ ਵਿੱਚੋਂ ਦੋ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਸੀ।

ਇਹ ਹਾਦਸਾ ਸਵੇਰੇ ਕਰੀਬ 12.15 ਵਜੇ ਮੁਹਾਲੀ ਦੇ ਸੈਕਟਰ-115 ਵਿੱਚ ਵਾਪਰਿਆ

ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਹਾਦਸੇ ਬਾਰੇ ਡੀਸੀ ਮੋਹਾਲੀ ਕੋਲੋਂ ਰਿਪੋਰਟ ਤਲਬ ਕੀਤੀ ਹੈ।

ਇਸ ਹਾਦਸੇ ਬਾਰੇ ਗੱਲ ਕਰਦਿਆਂ ਮੋਹਾਲੀ ਦੇ ਐੱਸਐੱਮਓ ਡਾ. ਸੁਖਵਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਹਸਪਤਾਲ ਵਿੱਚ ਇੱਕ 31 ਸਾਲਾ ਨੌਜਵਾਨ ਨੂੰ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦੀ ਹੱਡੀ ਟੁੱਟੀ ਹੈ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਸ ਮੌਕੇ ਖਰੜ ਤੋਂ ਵਿਧਾਇਕ ਕੰਵਰਪਾਲ ਸਿੰਘ ਸੰਧੂ ਨੇ ਕਿਹਾ ਇਸ ਹਾਦਸੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਦੀਆਂ ਜਿੰਨੀਆਂ ਵੀ ਹੋਰ ਇਮਾਰਤਾਂ ਹਨ ਉਨ੍ਹਾਂ ਸਾਰਿਆਂ ਦੀ ਰਿਪੋਰਟ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ-

ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਹਾਦਸੇ ਦੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਏਡੀਐੱਮ ਕੋਲੋਂ ਇਸ ਸਬੰਧੀ ਇੱਕ ਹਫ਼ਤੇ ਦੇ ਅੰਦਰ ਰਿਪੋਰਟ ਤਲਬ ਕੀਤੀ ਹੈ।

ਇੱਕ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਇਹ ਵੀ ਆਦੇਸ਼ ਦਿੱਤਾ ਹੈ ਕਿ ਹਾਦਸੇ ਵਿੱਚ ਜ਼ਖ਼ਮੀ ਲੋਕਾਂ ਦੇ ਇਲਾਜ ਦਾ ਖਰਚਾ ਵੀ ਸਰਕਾਰ ਵੱਲੋਂ ਹੀ ਚੁੱਕਿਆ ਜਾਵੇਗਾ।

ਹਾਦਸੇ ਵਾਲੀ ਥਾਂ ਅਜੇ ਵੀ ਤਿੰਨ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।

ਉਨ੍ਹਾਂ ਨੇ ਦੱਸਿਆ ਕਿ ਲੋੜ ਪੈਣ 'ਤੇ ਆਰਮੀ ਦ ਵੈਸਟਰਨ ਕਮਾਂਡ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਇਹ ਵੀ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)