ਓਮਾਨ 'ਚ ਫਸੀਆਂ 100 ਤੋਂ ਵੱਧ ਔਰਤਾਂ, 14 ਪੰਜਾਬਣਾਂ ਵੀ ਸ਼ਾਮਲ — 5 ਮੁੱਖ ਖ਼ਬਰਾਂ

ਮਸਕਟ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਔਰਤਾਂ ਨੇ ਦਾਅਵਾ ਕੀਤਾ ਹੈ ਕਿ ਉਹ ਆਪਣੇ ਮਾਲਕਾਂ ਦੀਆਂ ਸਤਾਈਆਂ ਹੋਈਆਂ ਹਨ (ਸੰਕੇਤਕ ਤਸਵੀਰ)

ਮਸਕਟ (ਓਮਾਨ) ਵਿੱਚ 104 ਭਾਰਤੀ ਔਰਤਾਂ ਫਸੀਆਂ ਹੋਈਆਂ ਹਨ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ 89 ਭਾਰਤੀ ਔਰਤਾਂ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਵੀਡੀਓ 'ਚ ਦਿਖ ਰਿਹਾ ਹੈ ਕਿ ਇਨ੍ਹਾਂ ਔਰਤਾਂ ਨੇ ਮਸਕਟ 'ਚ ਭਾਰਤੀ ਸਫ਼ਾਰਤਖ਼ਾਨੇ ਵਿੱਚ ਪਨਾਹ ਲਈ ਹੈ।

ਔਰਤਾਂ ਨੇ ਦਾਅਵਾ ਕੀਤਾ ਹੈ ਕਿ ਉਹ ਆਪਣੇ ਮਾਲਕਾਂ ਦੀਆਂ ਸਤਾਈਆਂ ਹੋਈਆਂ ਹਨ।

News image

ਬਹੁਤੀਆਂ ਔਰਤਾਂ ਆਂਧਰਾ ਪ੍ਰਦੇਸ਼ ਦੀਆਂ ਹਨ ਅਤੇ ਇਨ੍ਹਾਂ 'ਚੋਂ 14 ਪੰਜਾਬ ਤੋਂ ਹਨ।

ਵਾਇਰਲ ਹੋ ਰਹੇ ਚਾਰ ਮਿਨਟ ਦੇ ਵੀਡੀਓ ਵਿੱਚ ਇਨ੍ਹਾਂ ਔਰਤਾਂ ਨੇ ਆਪਣੇ ਹਾਲਾਤ ਬਿਆਨ ਕਰਦਿਆਂ ਦੱਸਿਆਂ ਹੈ ਕਿ ਕਿਵੇਂ ਪਹਿਲਾਂ ਭਾਰਤ ਅਤੇ ਫ਼ਿਰ ਦੁਬਈ ਵਿੱਚ ਉਹ ਟ੍ਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਈਆਂ ਹਨ।

ਦੁਬਈ ਦੇ ਨਾਮੀਂ ਪੰਜਾਬੀ ਕਾਰੋਬਾਰੀ ਐੱਸ ਪੀ ਸਿੰਘ ਓਬਰਾਏ ਨੇ ਭਾਰਤੀ ਸਫ਼ਾਰਤਖ਼ਾਨੇ ਨੂੰ ਇਨ੍ਹਾਂ ਔਰਤਾਂ ਦੇ ਨਵੇਂ ਪਾਸਪੋਰਟ ਬਣਾਉਣ ਦੀ ਗੁਜ਼ਾਰਿਸ਼ ਕੀਤੀ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ

ਲਾਈਨ

ਪੁਲਵਾਮਾ ਹਮਲਾ: ਮਾਰੇ ਗਏ ਜਵਾਨ ਦੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ

ਇੱਕ ਸਾਲ ਪਹਿਲਾਂ ਹੀ ਪੁਲਵਾਮਾ 'ਚ ਅੱਤਵਾਦੀ ਹਮਲੇ 'ਚ ਮਾਰੇ ਗਏ ਜਵਾਨਾਂ ਦੀਆਂ ਲਾਸ਼ਾਂ ਜਦੋਂ ਰਾਜਸਥਾਨ ਪਹੁੰਚੀਆਂ, ਤਾਂ ਅੱਖ ਨਮ ਸੀ।

ਉਸ ਗ਼ਮਜ਼ਦਾ ਮਾਹੌਲ 'ਚ ਹੀ ਸਰਕਾਰਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਿਖਾਉਂਦੇ ਹੋਏ ਕੁਝ ਵਾਅਦੇ ਕੀਤੇ ਸੀ। ਉਹ ਵਾਅਦੇ ਜੋ ਅਜੇ ਵੀ ਅਧੂਰੇ ਹਨ। ਕਦੇ ਕੇਂਦਰ ਸਰਕਾਰ ਦੀ ਅਨਦੇਖੀ ਤਾਂ ਕਦੇ ਸੂਬਾ ਸਰਕਾਰ ਦੀ ਬੇਰੁਖ਼ੀ।

ਰਾਜਸਥਾਨ

ਤਸਵੀਰ ਸਰੋਤ, narayanbareth/bbc

ਤਸਵੀਰ ਕੈਪਸ਼ਨ, ਰਾਜਸਥਾਨ ਦੇ ਪੰਜ ਜਵਾਨ ਹਮਲੇ ਦਾ ਸ਼ਿਕਾਰ ਹੋਏ ਸਨ

ਪੁਲਵਾਮਾ ਹਮਲੇ 'ਚ ਰਾਜਸਥਾਨ ਦੇ ਪੰਜ ਜਵਾਨ ਹਮਲੇ ਦਾ ਸ਼ਿਕਾਰ ਹੋਏ ਸਨ। ਇਨ੍ਹਾਂ 'ਚ ਜੈਪੂਰ ਜ਼ਿਲ੍ਹੇ ਦੇ ਗੋਵਿੰਦਪੁਰ ਬਾਸੜੀ ਦੇ ਰੋਹਿਤਾਸ਼ ਲਾਂਬਾ ਅਤੇ ਭਰਤਪੁਰ ਜ਼ਿਲ੍ਹੇ 'ਚ ਸੁੰਦਰਵਾਲੀ ਦੇ ਜੀਤਰਾਮ ਗੁਰਜਰ ਦਾ ਨਾਮ ਵੀ ਸ਼ਾਮਲ ਸੀ।

ਇਨ੍ਹਾਂ ਦੋਵਾਂ ਜਵਾਨਾਂ ਦੇ ਪਰਿਵਾਰ ਵਾਲਿਆਂ ਨੇ ਬੀਬੀਸੀ ਨੂੰ ਕਿਹਾ, ''ਸੂਬਾ ਸਰਕਾਰ ਨੇ ਘਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਪਰ ਇਹ ਵਾਅਦਾ ਹੀ ਰਹਿ ਗਿਆ।''

ਇਸ ਖ਼ਬਰ ਨੂੰ ਤਫ਼ਸੀਲ 'ਚ ਪੜ੍ਹਨ ਲਈ ਇੱਥੇ ਕਲਿੱਕ ਕਰੋ

ਪੁਲਵਾਮਾ ਹਮਲੇ ਦੇ 1 ਸਾਲ ਬਾਅਦ ਸਵਾਲ ਖੜ੍ਹੇ - ਵੀਡੀਓ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਲਾਈਨ

ਕਾਲਜ ਦੀਆਂ ਵਿਦਿਆਰਥਣਾਂ ਨੂੰ ਕੱਪੜੇ ਲਾਹੁਣ ਨੂੰ ਕਿਹਾ ਗਿਆ

ਗੁਜਰਾਤ ਦੇ ਭੁਜ ਦੇ ਇੱਕ ਕਾਲਜ ਦੀਆਂ ਵਿਦਿਆਰਥਣਾਂ ਨੂੰ ਕਥਿਤ ਤੌਰ 'ਤੇ ਜਬਰਨ ਇਸ ਗੱਲ ਦੀ ਜਾਂਚ ਲਈ ਅੰਡਰਵੀਅਰ ਲੁਹਾਏ ਗਏ ਕਿ ਉਨ੍ਹਾਂ ਨੂੰ ਕਿਤੇ ਪੀਰੀਅਡ ਤਾਂ ਨਹੀਂ ਆਏ।

ਜਾਣਕਾਰੀ ਮੁਤਾਬਕ ਸ਼੍ਰੀ ਸਹਿਜਾਨੰਦ ਗਰਲਜ਼ ਇੰਸਟੀਚਿਊਟ ਦੇ ਹੋਸਟਲ ਮੁਖੀ ਨੇ ਪ੍ਰਿੰਸਿਪਲ ਨੂੰ ਸ਼ਿਕਾਇਤ ਕੀਤੀ ਸੀ ਕਿ ਕੁਝ ਕੁੜੀਆਂ ਨੇ ਮਾਹਵਾਰੀ ਦੌਰਾਨ ਹੋਸਟਲ ਦੀ “ਧਾਰਮਿਕ ਪਰੰਪਰਾ ਦੀ ਬੇਅਦਬੀ ਕੀਤੀ ਹੈ”।

ਭੁਜ

ਤਸਵੀਰ ਸਰੋਤ, prashantgupta

ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

ਇਸ ਸ਼ਿਕਾਇਤ ਤੋਂ ਬਾਅਦ ਵਿਦਿਆਰਥਣਾਂ ਨੂੰ ਸਵਾਮੀਨਾਰਾਇਣ ਸੰਪ੍ਰਦਾਇ ਦੇ ਨਿਯਮਾਂ ਨੂੰ ਲੈ ਕੇ ਸਖ਼ਤ ਗੱਲਾਂ ਕਹੀਆਂ ਗਈਆਂ ਕਿ ਜੋ ਵੀ ਵਿਦਿਆਰਥਣਾਂ ਮਾਹਵਾਰੀ ਤੋਂ ਲੰਘ ਰਹੀਆਂ ਸਨ ਉਹ ਸਾਹਮਣੇ ਆਈਆਂ।

ਪੂਰੀ ਖ਼ਬਰ ਲਈ ਇਹ ਵੀਡੀਓ ਜ਼ਰੂਰ ਦੇਖੋ

Skip Facebook post

ਸਮੱਗਰੀ ਉਪਲਬਧ ਨਹੀਂ ਹੈ

ਹੋਰ ਦੇਖਣ ਲਈ Facebookਬਾਹਰੀ ਸਾਈਟਾਂ ਦੀ ਸਮਗਰੀ ਲਈ ਬੀਬੀਸੀ ਜ਼ਿੰਮੇਵਾਰ ਨਹੀਂ ਹੈ

End of Facebook post

ਲਾਈਨ

ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਨੂੰ ਲੈ ਕੇ SAD-BJP ਵਫ਼ਦ ਰਾਜਪਾਲ ਨੂੰ ਕਿਉਂ ਮਿਲਿਆ?

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ-ਭਾਜਪਾ ਵਫ਼ਦ ਨੇ ਰਾਜਪਾਲ ਵੀ ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ।

ਸੁਖਬੀਰ ਸਿੰਘ ਬਾਦਲ

ਤਸਵੀਰ ਸਰੋਤ, Getty Images

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਮੁਲਾਕਾਤ ਦਾ ਕਾਰਨ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਰਿਹਾ। ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਕੈਪਟਨ ਸਰਕਾਰ ਵੱਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਲਈ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਹਲਫ਼ੀਆ ਬਿਆਨ ਨੂੰ ਵਾਪਸ ਕਰਾਉਣ ਦੀ ਮੰਗ ਕੀਤੀ ਹੈ।

ਵਫ਼ਦ ਨੇ ਦੋਸ਼ ਲਾਇਆ ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰਨਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।

ਪੂਰੀ ਖ਼ਬਰ ਲਈ ਇੱਥੇ ਕਲਿੱਕ ਕਰੋ

ਲਾਈਨ

ਅਰਦੋਆਨ ਨੇ ਕਸ਼ਮੀਰ ਨੂੰ ਆਪਣਾ ਦੱਸਿਆ ਤਾਂ ਪਾਕਿਸਤਾਨ ਸੰਸਦ 'ਚ ਵੱਜੀਆਂ ਤਾੜੀਆਂ

ਤੁਰਕੀ ਦੇ ਰਾਸ਼ਟਰਪਤੀ ਰੇਚੇਪ ਤੈਯੱਪ ਅਰਦੋਆਨ ਨੇ ਸ਼ੁੱਕਰਵਾਰ ਨੂੰ ਪਾਕਿਸਤਾਨੀ ਸੰਸਦ ਨੂੰ ਚੌਥੀ ਵਾਰ ਸੰਬੋਧਿਤ ਕੀਤਾ।

ਇਸ ਦੌਰਾਨ ਉਨ੍ਹਾਂ ਪਾਕਿਸਤਾਨ ਨੂੰ ਸਮਰਥਣ ਜਾਰੀ ਰੱਖਣ ਦਾ ਵਾਅਦਾ ਕੀਤਾ ਅਤੇ ਕਸ਼ਮੀਰ ਦੇ ਨਾਲ ਹੋਰ ਮੁੱਦਿਆਂ 'ਤੇ ਵੀ ਸਾਥ ਦੇਣ ਦੀ ਗੱਲ ਕਹੀ।

ਅਰਦੋਆਨ

ਤਸਵੀਰ ਸਰੋਤ, @radiopakistan

ਅਰਦੋਆਨ ਨੇ ਕਿਹਾ ਕਿ ਉਹ ਅੱਲ੍ਹਾ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੂੰ ਪਾਕਿਸਤਾਨ ਦੀ ਸੰਸਦ ਨੂੰ ਸੰਬੋਧਿਤ ਕਰਨ ਦਾ ਮੌਕਾ ਮਿਲਿਆ। ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ ਕਿ ਪਾਕਿਸਤਾਨ 'ਚ ਉਨ੍ਹਾਂ ਦਾ ਜਿਸ ਤਰ੍ਹਾਂ ਸਵਾਗਤ ਕੀਤਾ ਗਿਆ ਉਹ ਉਸ ਨਾਲ ਗਦਗਦ ਹਨ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ

ਲਾਈਨ

ਸੌਖੇ ਤਰੀਕੇ ਬੀਬੀਸੀ ਪੰਜਾਬੀ ਆਪਣੇ ਫ਼ੋਨ 'ਤੇ ਲਿਆਉਣ ਲਈ ਇਹ ਵੀਡੀਓ ਦੇਖੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

'ਇੱਕੋ ਮਿੱਕੇ' ਲੈ ਕੇ ਆਇਆ 'ਗੁਰਮੁਖੀ ਦਾ ਬੇਟਾ' - ਸਤਿੰਦਰ ਸਰਤਾਜ ਨਾਲ ਖ਼ਾਸ ਗੱਲਬਾਤ ਦੇਖੋ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਪੰਜਾਬੀ ਵਿਦਿਆਰਥੀ ਚੀਨ 'ਚ ਵਾਇਰਸ ਦੇ ਡਰ 'ਚ ਫਸਿਆ - ਦੇਖੋ ਵੀਡੀਓ

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)