ਸੰਗਰੂਰ: ਸਕੂਲ ਵੈਨ ਨੂੰ ਅੱਗ ਲੱਗਣ ਕਾਰਨ 4 ਬੱਚਿਆਂ ਦੀ ਮੌਤ

ਤਸਵੀਰ ਸਰੋਤ, Sukhcharn Preet/bbc
- ਲੇਖਕ, ਸੁਖਚਰਨ ਪ੍ਰੀਤ
- ਰੋਲ, ਬੀਬੀਸੀ ਪੰਜਾਬੀ ਲਈ
ਸੰਗਰੂਰ ਦੇ ਲੌਂਗੋਵਾਲ ਵਿੱਚ ਇੱਕ ਸਕੂਲ ਵੈਨ ਨੂੰ ਅਚਾਨਕ ਅੱਗ ਲੱਗਣ ਕਾਰਨ 4 ਬੱਚਿਆਂ ਦੀ ਜ਼ਿੰਦਾ ਸੜਨ ਕਰਕੇ ਮੌਤ ਹੋ ਗਈ ਹੈ।
ਇਨ੍ਹਾਂ ਵਿੱਚ ਦੋ ਮੁੰਡੇ ਤੇ ਦੋ ਕੁੜੀਆਂ ਸ਼ਾਮਲ ਹਨ ਤੇ ਤਿੰਨ ਬੱਚੇ ਇੱਕੋ ਪਰਿਵਾਰ ਦੇ ਹਨ।
ਸੰਗਰੂਰ ਦੇ ਡੀਸੀ ਘਨਸ਼ਿਆਮ ਥੋਰੀ ਨੇ ਦੱਸਿਆ, "ਸਿਮਰਨ ਸਕੂਲ ਦੀ ਵੈਨ ਨੇ ਅੱਗ ਫੜ ਲਈ ਅਤੇ ਇਸ ਵਿੱਚ ਕੁੱਲ 12 ਬੱਚੇ ਸਨ, ਜਿਨ੍ਹਾਂ ਵਿੱਚੋਂ 8 ਬੱਚਿਆਂ ਤਾਂ ਸਹੀ ਸਲਾਮਤ ਕੱਢ ਲਿਆ ਗਿਆ। ਉਸ ਤੋਂ ਬਾਅਦ ਅੱਗ ਵਧ ਗਈ ਅਤੇ ਇਸ ਵਿੱਚ 4 ਬੱਚਿਆਂ ਦੀ ਮੌਤ ਹੋ ਗਈ।"
ਡੀਸੀ ਨੇ ਅੱਗੇ ਦੱਸਿਆ, "ਟਰਾਂਸਪੋਰਟ ਡਿਪਾਰਟਮੈਂਟ ਮੁਤਾਬਕ ਇਹ ਸਕੂਲ ਵੈਨ ਰੋਡ 'ਤੇ ਚੱਲਣ ਲਾਇਕ ਨਹੀਂ ਸੀ ਅਤੇ ਇਹ ਸਕੂਲ ਮੈਨੇਜਮੈਂਟ ਵੱਲੋਂ ਹੀ ਬਿਨਾਂ ਕਿਸੇ ਕਾਨੂੰਨੀ ਕਰਾਵਾਈ ਦੇ ਆਪਣੇ ਆਪ ਚਲਾਈ ਜਾ ਰਹੀ ਸੀ। ਇਸ ਬਾਰੇ ਅਸੀਂ ਸੀਐੱਮ ਦਫ਼ਤਰ ਨਾਲ ਵੀ ਗੱਲ ਕਰ ਲਈ ਹੈ।"
ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜ ਗਿਆ।
ਮੌਕੇ 'ਤੇ ਮੌਜੂਦ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ, "ਇਹ ਮੰਦਭਾਗੀ ਘਟਨਾ ਹੈ ਅਤੇ ਜੋ ਵੀ ਕਸੂਰਵਾਰ ਹੈ ਉਸ ਨੂੰ ਛੱਡਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਕਾਰਾਵਈ ਸ਼ੁਰੂ ਹੋ ਗਈ ਹੈ, ਰੇਡ ਜਾਰੀ ਹੈ ਅਤੇ ਕਸੂਰਵਾਰਾਂ ਨੂੰ ਫੜ੍ਹ ਲਿਆ ਜਾਵੇਗਾ।"
ਉਨ੍ਹਾਂ ਨੇ ਅੱਗੇ ਦੱਸਿਆ, "ਇਸ ਵਿੱਚ ਦੋਵੇਂ ਹੀ ਜ਼ਿੰਮੇਵਾਰ ਹਨ, ਡਰਾਈਵਰ ਮੌਕੇ ਤੋਂ ਭੱਜ ਗਿਆ ਹੈ ਅਤੇ ਸਕੂਲ ਮੈਨੇਜਮੈਂਟ ਦੀ ਤਾਂ ਜ਼ਿੰਮੇਵਾਰੀ ਬਣਦੀ ਹੈ। ਤਫ਼ਤੀਸ਼ ਦੌਰਾਨ ਜਿਸ ਦੀ ਵੀ ਅਣਗਹਿਲੀ ਆਵੇਗੀ ਉਸ 'ਤੇ ਕਾਰਵਾਈ ਕੀਤੀ ਜਾਵੇਗੀ।"
ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਇਸ ਹਾਦਸੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਮੈਜਿਸਟਰੀਅਲ ਜਾਂਚ ਦੇ ਆਦੇਸ਼ ਦਿੱਤੇ ਹਨ।
ਉਨ੍ਹਾਂ ਨੇ ਲਿਖਿਆ ਹੈ, "ਸੰਗਰੂਰ ਵਿੱਚੋਂ ਬੇਹੱਦ ਮੰਦਭਾਗੀ ਖ਼ਬਰ ਆਈ ਹੈ ਕਿ 4 ਬੱਚਿਆਂ ਦੀ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਮੌਤ ਹੋ ਗਈ ਹੈ ਅਤੇ ਜਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡੀਸੀ ਅਤੇ ਐੱਸਐੱਸਪੀ ਸੰਗਰੂਰ ਮੌਕੇ 'ਤੇ ਮੌਜੂਦ ਹਨ ਅਤੇ ਮੈਂ ਮੈਜਿਸਟਰੀਅਲ ਜਾਂਚ ਦੇ ਦਿੱਤੇ ਹਨ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਇਹ ਵੀ ਪੜ੍ਹੋ-
ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 7.25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਟਵੀਟ ਕਰਦਿਆਂ ਹਾਦਸੇ 'ਤੇ ਦੁੱਖ ਜ਼ਾਹਿਰ ਕੀਤਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਉਨ੍ਹਾਂ ਨੇ ਲਿਖਿਆ, "ਸੰਗਰੂਰ ਨੇੜੇ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਬੱਚਿਆਂ ਨੂੰ ਗੁਆਇਆ ਹੈ, ਉਨ੍ਹਾਂ ਲਈ ਮੇਰੇ ਦਿਲ ਭਰ ਆਇਆ ਹੈ।
ਇਸ ਦੁਖਾਂਤ ਨੇ ਪੂਰੇ ਰਾਸ਼ਟਰ ਨੂੰ ਹੈਰਾਨ ਕਰ ਦਿੱਤਾ ਹੈ। ਜ਼ਖਮੀਆਂ ਲਈ ਜਲਦ ਤੰਦੁਰਤਸੀ ਲਈ ਪ੍ਰਾਰਥਨਾਵਾਂ। ਮੈਂ ਸੂਬਾ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਦੁਖੀ ਪਰਿਵਾਰਾਂ ਲਈ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇ।"
ਹਾਦਸੇ ਵਾਲੀ ਥਾਂ ਮੌਕੇ 'ਤੇ ਪਹੁੰਚੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਸ ਤੋਂ ਦਰਦਨਾਕ ਵਾਕਿਆ ਕੋਈ ਹੋਰ ਨਹੀਂ ਹੋ ਸਕਦਾ।
ਉਨ੍ਹਾਂ ਨੇ ਕਿਹਾ, "ਇਸ ਦੇ ਖ਼ਿਲਾਫ਼ ਤਾਂ 302 ਦਾ ਪਰਚਾ ਦਰਜ ਹੋਣਾ ਹੀ ਚਾਹੀਦਾ ਹੈ ਅਤੇ ਸਰਕਾਰ ਨੂੰ ਇਨ੍ਹਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਵੀ ਦੇਣਾ ਚਾਹੀਦਾ ਹੈ। ਉਹ ਬਹੁਤ ਗਰੀਬ ਪਰਿਵਾਰ ਹਨ। ਪ੍ਰਸ਼ਾਸਨ ਨੂੰ ਸਾਰੀਆਂ ਗੱਡੀਆਂ ਦੀ ਚੈਕਿੰਗ ਕਰਨੀ ਚਾਹੀਦੀ ਹੈ, ਇਸ ਤਰ੍ਹਾਂ ਦੀਆਂ ਹੋਰ ਗੱਡੀਆਂ ਵੀ ਹੋ ਸਕਦੀਆਂ ਹਨ।"
ਇਹ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3