ਐੱਸਟੀਐੱਫ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਅਕਾਲੀ ਆਗੂ ਨੂੰ ਕੀਤਾ ਗ੍ਰਿਫ਼ਤਾਰ

ਨਸ਼ਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਨੇ ਬੁੱਧਵਾਰ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸੁਬਾਰਡੀਨੇਟ ਸਰਵਿਸਿਜ਼ ਬੋਰਡ (ਐਸਐਸਬੀ) ਦੇ ਸਾਬਕਾ ਮੈਂਬਰ ਅਤੇ ਅਕਾਲੀ ਆਗੂ ਅਨਵਰ ਮਸੀਹ ਨੂੰ ਨਸ਼ਿਆਂ ਦੇ ਸਬੰਧ 'ਚ ਗ੍ਰਿਫ਼ਤਾਰ ਕੀਤਾ ਹੈ। ਇਹ ਨਸ਼ਾ 31 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਮਸੀਹ ਦੇ ਘਰ ਤੋਂ ਬਰਾਮਦ ਹੋਏ ਸਨ।

ਐਸ.ਟੀ.ਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ 31 ਜਨਵਰੀ ਨੂੰ 197 ਕਿਲੋਗ੍ਰਾਮ ਹੈਰੋਇਨ ਦੇ ਨਾਲ, ਹੋਰ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ ਦੀ ਬਰਾਮਦਗੀ ਕਾਰਨ ਮਸੀਹ ਪੁਲਿਸ ਜਾਂਚ ਅਧੀਨ ਸੀ।

News image

ਸਿੱਧੂ ਨੇ ਕਿਹਾ ਕਿ ਮਸੀਹ ਦੇ ਖ਼ਿਲਾਫ਼ ਧਾਰਾ 25 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਕਿਉਂਕਿ ਉਸ ਦੀ ਮਾਲਕੀ ਵਾਲੇ ਮਕਾਨ ਵਿੱਚ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਸੀ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।

ਇਹ ਵੀ ਪੜੋ

ਕੌਣ ਹੈ ਅਨਵਰ ਮਸੀਹ?

ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਮਸੀਹ ਨੂੰ ਸੁਬਾਰਡੀਨੇਟ ਸਰਵਿਸਿਜ਼ ਬੋਰਡ (ਐਸਐਸਬੀ) ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਹ ਅਕਾਲੀ ਦਲ ਦਾ ਸਰਗਰਮ ਮੈਂਬਰ ਵੀ ਰਿਹਾ ਸੀ।

ਜ਼ਿਕਰਯੋਗ ਹੈ ਕਿ ਸੁਲਤਾਨਵਿੰਡ ਦੇ ਆਕਾਸ ਵਿਹਾਰ ਦੇ ਇੱਕ ਘਰ ਵਿੱਚ ਨਾਜਾਇਜ ਡਰੱਗ ਫੈਕਟਰੀ ਚਲਦੀ ਸੀ ਜਿੱਥੋਂ ਇਹਨਾਂ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਸੀ। ਇਹ ਘਰ ਅਨਵਰ ਮਸੀਹ ਦੇ ਨਾਂ 'ਤੇ ਰਜਿਸਟਰ ਹੈ।

ਪੁਲਿਸ ਮੁਤਾਬਕ ਮਸੀਹ ਨੇ ਦਾਅਵਾ ਕੀਤਾ ਸੀ ਕਿ ਉਸਨੇ ਛੇ ਮੁਲਜਮਾਂ ਨੂੰ ਇਹ ਮਕਾਨ ਕਿਰਾਏ 'ਤੇ ਦਿੱਤਾ ਸੀ, ਜਿਨ੍ਹਾ ਨੂੰ ਉੱਥੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪਰ ਉਹ ਮਕਾਨ ਕਿਰਾਏ 'ਤੇ ਦੇਣ ਸਬੰਧੀ ਕੋਈ ਲਿਖਤੀ ਦਸਤਾਵੇਜ਼ ਜਾ ਕਿਰਾਇਆਨਾਮਾ ਪੇਸ਼ ਕਰਨ ਵਿੱਚ ਅਸਫਲ ਰਿਹਾ।

ਐਸ.ਟੀ.ਐਫ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਐਸ.ਟੀ.ਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ

ਪੁਲਿਸ ਦੀ ਪੜਤਾਲ ‘ਚ ਕੀ ਆਇਆ ਸਾਹਮਣੇ?

ਪੁਲਿਸ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਇਸ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਪਹਿਲਾਂ ਦੋਸ਼ੀ ਵੱਲੋਂ ਮਸੀਹ ਦੇ ਘਰ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਨਸ਼ਿਆਂ ਨੂੰ ਸੋਧਣ ਅਤੇ ਬਣਾਉਣ ਲਈ ਵਰਤਿਆ ਜਾਂਦਾ ਰਿਹਾ।

ਬੁੱਧਵਾਰ ਨੂੰ, ਜਦੋਂ ਉਹ ਦੁਬਾਰਾ ਪੁੱਛਗਿੱਛ ਦੌਰਾਨ ਕਿਰਾਏਦਾਰੀ ਸਬੰਧੀ ਕੋਈ ਦਸਤਾਵੇਜ ਦਿਖਾਉਣ ਵਿੱਚ ਅਸਫਲ ਰਿਹਾ ਤਾਂ ਐਸਟੀਐਫ ਅੰਮ੍ਰਿਤਸਰ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਸਿੱਧੂ ਨੇ ਕਿਹਾ ਕਿ ਕਾਨੂੰਨ ਅਨੁਸਾਰ ਮਸੀਹ ਨੇ ਕਿਰਾਏਦਾਰਾਂ ਦੀ ਪੁਲਿਸ ਤਸਦੀਕ ਵੀ ਨਹੀਂ ਕਰਵਾਈ ਸੀ ਜਿਸ ਤੋਂ ਉਸ ਦੇ ਇਰਾਦਿਆਂ ਦਾ ਪਤਾ ਚੱਲਦਾ ਹੈ।

ਇਹ ਵੀ ਪੜੋ

ਇਹ ਵੀ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)