CAA: ਦਿੱਲੀ 'ਚ ਹਿੰਸਾ 'ਚ ਹੁਣ ਤੱਕ 5 ਮੌਤਾਂ, 35 ਜ਼ਖ਼ਮੀ

ਤਸਵੀਰ ਸਰੋਤ, Reuters
ਦਿੱਲੀ ਦੇ ਯਮੁਨਾ ਪਾਰ ਇਲਾਕੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੂਜਾ ਦਿਨ ਵੀ ਹਿੰਸਕ ਹੋ ਗਿਆ।
ਹਿੰਸਾ ਵਿੱਚ ਹੁਣ ਤੱਕ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਜੀਟੀਬੀ ਹਸਪਤਾਲ ਨੇ ਕੀਤੀ ਹੈ। ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਦਸਤਿਆਂ ਸਣੇ ਪੈਰਾ-ਮਿਲਟਰੀ ਫੋਰਸ ਵੀ ਸੱਦੀ ਗਈ ਹੈ।
ਇਹ ਹਿੰਸਾ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੀ ਭਾਰਤ ਫੇਰੀ ਦੌਰਾਨ ਉਨ੍ਹਾਂ ਦੇ ਦਿੱਲੀ ਪਹੁੰਚਣ ਤੋਂ ਕੁਝ ਘੰਟੇ ਪਹਿਲਾਂ ਵਾਪਰੀ ਹੈ। ਟਰੰਪ ਅਹਿਮਦਾਬਾਦ ਅਤੇ ਆਗਰਾ ਜਾਣ ਤੋਂ ਬਾਅਦ ਦੇਰ ਸ਼ਾਮ ਦਿੱਲੀ ਪਹੁੰਚੇ ਹਨ।
ਖ਼ਬਰ ਏਜੰਸੀ ਏਐੱਨਆਈ ਨੇ ਪੁਲਿਸ ਵਾਲੇ ਸਣੇ ਕੁੱਲ ਚ 5 ਮੌਤਾਂ ਦੀ ਖ਼ਬਰ ਨਸ਼ਰ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਪੁਲਿਸਵਾਲੇ ਤੇ ਆਟੋ ਡਰਾਈਵਰ ਸਣੇ ਚਾਰ ਮੌਤਾਂ
ਜਾਫ਼ਰਾਬਾਦ ਦੇ ਰਹਿਣ ਵਾਲੇ ਇੱਕ ਪ੍ਰਦਰਸ਼ਨਕਾਰੀ ਮੋਹੰਮਦ ਸੁਲਤਾਨ ਦੇ ਪੈਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਮੁਤਾਬਕ ਸੁਲਤਾਨ ਦੀ ਮੌਤ ਜ਼ਿਆਦਾ ਖੂਨ ਵਗਣ ਕਾਰਨ ਹੋਈ।
ਪ੍ਰਦਰਸ਼ਨ ਦੇ ਦੌਰਾਨ ਸ਼ਾਹਿਦ ਅਲਵੀ ਨਾਂ ਦੇ ਇੱਕ ਆਟੋ ਡਰਾਈਵਰ ਦੀ ਮੌਤ ਹੋ ਗਈ। ਸ਼ਾਹੀਦ ਯੂਪੀ ਦੇ ਬੁਲੰਦਸ਼ਹਿਰ ਦੇ ਡਿਬਾਈ ਦਾ ਰਹਿਣ ਵਾਲਾ ਸੀ।

ਤਸਵੀਰ ਸਰੋਤ, Rashid alvi
ਸ਼ਾਹਿਦ ਦੇ ਭਰਾ ਰਾਸ਼ਿਦ ਅਲਵੀ ਨੇ ਬੀਬੀਸੀ ਨੂੰ ਦੱਸਿਆ, ''ਸ਼ਾਹਿਦ ਆਟੋ ਚਲਾਉਂਦਾ ਸੀ। ਹੰਗਾਮੇ ਦੌਰਾਨ ਉਸ ਦੇ ਢਿੱਡ ਵਿੱਚ ਗੋਲੀ ਲੱਗੀ। ਪੋਸਟਮਾਰਟਮ ਲਈ ਉਸ ਦੀ ਲਾਸ਼ ਜੀਟੀਬੀ ਹਸਪਤਾਲ ਲੈ ਕੇ ਗਏ ਹਨ।''
ਸ਼ਾਹਿਦ ਦਾ ਵਿਆਹ ਦੋ ਮਹੀਨੇ ਪਹਿਲਾਂ ਹੀ ਹੋਇਆ ਸੀ। ਉਹ ਦਿੱਲੀ ਦੇ ਮੁਸਤਫਾਬਾਦ ਇਲਾਕੇ ਵਿੱਚ ਕਿਰਾਏ 'ਤੇ ਰਹਿੰਦਾ ਸੀ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

ਤਸਵੀਰ ਸਰੋਤ, Reuters
ਜੀਟੀਬੀ ਹਸਪਤਾਲ ਵਿੱਚ ਮੌਜੂਦ ਸਰਕਾਰੀਮੁਤਾਬਕ 50 ਜ਼ਖਮੀਆਂ ਨੂੰ ਇੱਥੇ ਦਾਖਲ ਕਰਵਾਇਆ ਗਿਆ।
ਹਸਪਤਾਲ ਦੇ ਸੂਤਰਾਂ ਨੇ ਪ੍ਰਸ਼ਾਂਤ ਚਾਹਲ ਨੂੰ ਦੱਸਿਆ, ''50 ਲੋਕ ਗੰਭਾਰ ਹਾਲਤ ਵਿੱਚ ਲਿਆਂਦੇ ਗਏ ਹਨ। ਇਨ੍ਹਾਂ ਵਿੱਚੋਂ ਇੱਕ ਡੀਸੀਪੀ ਹੈ ਜਿਨ੍ਹਾਂ ਨੂੰ ਮੈਕਸ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਰਤਨ ਲਾਲ ਨਾਂ ਦੇ ਪੁਲਿਸ ਕਾਂਸਟੇਬਲ ਨੂੰ ਦੀ ਲਾਸ਼ ਹਸਪਤਾਲ ਪਹੁੰਚੀ। ਜ਼ਖਮੀਆਂ ਨੂੰ ਕ੍ਰਿਟੀਕਲ ਕੇਅਰ ਯੂਨੀਟ ਵਿਚ ਰੱਖਿਆ ਗਿਆ ਹੈ।''

ਤਸਵੀਰ ਸਰੋਤ, AFP
ਉੱਤਰੀ ਪੂਰਬੀ ਦਿੱਲੀ ਦੇ 10 ਇਲਾਕਿਆਂ 'ਚ ਧਾਰਾ 144 ਲਗਾ ਦਿੱਤੀ ਗਈ ਹੈ। ਜਾਫ਼ਰਾਬਾਦ, ਮੌਜਪੁਰ, ਸੀਲਮਪੁਰ, ਅਤੇ ਚਾਂਦਬਾਗ ਇਲਾਕਿਆਂ ਵਿੱਚ ਹਿੰਸਾ ਹੋਈ।
ਉੱਤਰੀ-ਪੂਰਬੀ ਦਿੱਲੀ ਦੇ ਭਜਨਪੁਰਾ, ਮੌਜਪੁਰ ਅਤੇ ਜਾਫ਼ਰਾਬਾਦ ਇਲਾਕਿਆਂ ਵਿੱਚ ਤਣਾਅ ਜ਼ਿਆਦਾ ਹੈ।

ਦਿੱਲੀ ਮੈਟਰੋ ਨੇ ਜਾਫ਼ਰਾਬਾਦ, ਮੌਜਪੁਰ-ਬਾਬਰਪੁਰ, ਗੋਕੁਲਪੁਰੀ, ਜੋਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਸਟੇਸ਼ਨ ਬੰਦ ਰੱਖਿਆ ਹੈ।
ਖ਼ਬਰ ਏਜੰਸੀ ਏਐੱਨਆਈ ਮੁਤਾਬਕ, ਉੱਤਰੀ ਪੂਰਬੀ ਦਿੱਲੀ ਦੇ ਡੀਐੱਸਪੀ ਵੇਦ ਪ੍ਰਕਾਸ਼ ਨੇ ਕਿਹਾ ਹੈ, "ਅਸੀਂ ਦੋਹਾਂ ਧਿਰਾਂ ਨਾਲ ਗੱਲਬਾਤ ਕਰ ਰਹੇ ਹੈ। ਸਥਿਤੀ ਹੁਣ ਸ਼ਾਂਤ ਹੈ। ਅਸੀਂ ਲਗਾਤਾਰ ਲੋਕਾਂ ਨਾਲ ਗੱਲ ਕਰਕੇ ਮੁੱਦਾ ਸੁਲਝਾ ਰਹੇ ਹਾਂ।"
ਵਿਵਾਦਪੂਰਨ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰਨ ਵਾਲੇ ਪੁਲਿਸ ਅਤੇ ਲੋਕਾਂ ਦਰਮਿਆਨ ਅੱਜ ਦੁਪਹਿਰ ਹੋਈ ਹਿੰਸਕ ਝੜਪਾਂ ਕਾਰਨ ਇਸ ਇਲਾਕੇ ਵਿੱਚ ਦਾਖਲ ਹੋਣ 'ਤੇ ਰੋਕ ਲਗਾਈ ਗਈ ਹੈ।
ਕੇਜਰੀਵਾਲ, ਰਾਹੁਲ ਗਾਂਧੀ ਅਤੇ ਗ੍ਰਹਿ ਰਾਜ ਮੰਤਰੀ ਦੀ ਪ੍ਰਤਿਕਿਰਿਆ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਮਨ-ਸ਼ਾਂਤੀ ਬਾਰੇ ਗੱਲਬਾਤ ਕੀਤੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2

ਤਸਵੀਰ ਸਰੋਤ, AFP
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ 'ਚ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਨੂੰ ਲੈ ਕੇ ਟਵੀਟ ਕੀਤਾ ਅਤੇ ਕਿਹਾ ਕਿ ਲੋਕਤੰਤਰ 'ਚ ਸ਼ਾਤਮਈ ਪ੍ਰਦਰਸ਼ਨ ਹੋਣੇ ਚਾਹੀਦੇ ਹਨ ਅਤੇ ਹਿੰਸਾ ਨੂੰ ਕਦੇ ਵੀ ਸਹੀ ਨਹੀਂ ਠਹਿਰਾਇਆ ਜਾ ਸਕਦਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈੱਡੀ ਨੇ ਇਸ ਹਿੰਸਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਹਿੰਸਾ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਸਖ਼ਤ ਐਕਸ਼ਨ ਲਵੇਗੀ। MHA ਪੂਰੀ ਘਟਨਾ 'ਤੇ ਨਜ਼ਰ ਬਣਾਏ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਕੱਲ੍ਹ ਕੀ ਹੋਇਆ ਸੀ?
ਦਿੱਲੀ ਦੇ ਮੌਜਪੁਰ ਇਲਾਕੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਮੁਜ਼ਾਹਰਾ ਕਰ ਰਹੇ ਤੇ ਇਸ ਦੀ ਹਮਾਇਤ ਵਿੱਚ ਜੁੜੇ ਲੋਕਾਂ ਦਰਮਿਆਨ ਪੱਥਰਬਾਜ਼ੀ ਹੋਈ ਸੀ।
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।
ਦਿੱਲੀ ਦੇ ਕਈ ਇਲਾਕਿਆਂ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਨਾਗਿਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਮੁਜ਼ਾਹਰੇ ਹੋ ਰਹੇ ਹਨ।
ਐਤਵਾਰ ਨੂੰ ਮੌਜਪੁਰ ਇਲਾਕੇ ਵਿੱਚ ਸੀਏਏ ਦੀ ਹਮਾਇਤ ਵਿੱਚ ਵੀ ਮੁਜ਼ਾਹਰਿਆਂ ਦਾ ਸੱਦਾ ਦਿੱਤਾ ਗਿਆ ਸੀ।
ਮੌਜਪੁਰ ਵਿੱਚ ਸੀਏਏ ਦੀ ਹਮਾਇਤ ਵਿੱਚ ਮੁਜ਼ਾਹਰਾਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਪਹਿਲਾਂ ਕਪਿਲ ਮਿਸ਼ਰਾ ਨੇ ਟਵਿੱਟਰ ਰਾਹੀਂ ਲੋਕਾਂ ਨੂੰ ਮੌਜਪੁਰ ਚੌਂਕ ਪਹੁੰਚਣ ਦੀ ਅਪੀਲ ਕੀਤੀ ਸੀ।
ਦਿੱਲੀ ਪੁਲਿਸ ਦੇ ਪੂਰਬੀ ਰੇਂਜ ਦੇ ਜੁਆਇਂਟ ਕਮਿਸ਼ਨਰ ਆਲੋਕ ਕੁਮਾਰ ਨੇ ਦੱਸਿਆ ਕਿ ਕੁਝ ਸਮੇਂ ਲਈ ਪੱਥਰਬਾਜ਼ੀ ਹੋਈ ਪਰ ਹਾਲਤ ਕਾਬੂ ਹੇਠ ਆ ਗਏ। ਇਸ ਤਣਾਅ ਦੇ ਕਾਰਨ ਇਲਾਕੇ ਦੀ ਮੈਟਰੋ ਸੇਵਾ 'ਤੇ ਵੀ ਅਸਰ ਪਿਆ।
ਮੌਜਪੁਰ ਤੇ ਬਾਬਰਪੁਰ ਦੇ ਐਗਜ਼ਿਟ ਤੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ। ਮੌਜਪੁਰ ਤੇ ਬਾਬਰਪੁਰ ਮੈਟਰੋ ਸਟੇਸ਼ਨ ਪਿੰਕ ਲਾਈਨ ਨਾਲ ਜੁੜੇ ਹੋਏ ਹਨ। ਮੌਜਪੁਰ ਦੇ ਕੋਲ ਹੀ ਜਾਫ਼ਰਾਬਾਦ ਵਿੱਚ ਵੀ ਸੀਏਏ ਦੇ ਖ਼ਿਲਾਫ਼ ਮੁਜ਼ਾਹਰਾ ਹੋ ਰਿਹਾ ਹੈ। ਸ਼ਾਹੀਨ ਬਾਗ਼ ਵਾਂਗ ਹੀ ਇੱਥੇ ਵੀ ਧਰਨੇ 'ਤੇ ਔਰਤਾਂ ਹੀ ਬੈਠੀਆਂ।
ਜਾਫ਼ਰਾਬਾਦ ਵਿੱਚ ਪੁਲਿਸ ਦੀ ਭਾਰੀ ਤਾਇਨਾਤੀ
ਦਿੱਲੀ ਦੇ ਜਾਫ਼ਰਾਬਾਦ ਮੈਟਰੋਸਟੇਸ਼ਨ ਦੇ ਇਲਾਕੇ ਵਿੱਚ ਵੱਡੀ ਮਾਤਰਾ ਵਿੱਚ ਸੁਰੱਖਿਆ ਦਸਤੇ ਤੈਨਾਅਤ ਕੀਤੇ ਗਏ ਹਨ।
ਇਸ ਇਲਾਕੇ ਵਿੱਚ ਔਰਤਾਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਪਿਛਲੇ ਕਈ ਦਿਨਾਂ ਤੋਂ ਧਰਨੇ 'ਤੇ ਬੈਠੀਆਂ ਹਨ।
ਐਤਵਾਰ ਨੂੰ ਨਫ਼ਰੀ ਤੈਨਾਅਤ ਹੋਣ ਤੋਂ ਬਾਅਦ ਦਿੱਲੀ ਮੈਟਰੋ ਨੇ ਜਾਫ਼ਰਾਬਾਦ ਮੈਟਰੋ ਸਟੇਸ਼ਨ ਬੰਦ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਸ਼ਾਹੀਨ ਬਾਗ਼ ਵਿੱਚ ਸੀਏਏ ਤੇ ਐੱਨਆਰਸੀ ਦੇ ਵਿਰੋਧ ਵਿੱਚ ਜਾਰੀ ਮੁਜ਼ਾਹਰੇ ਦੇ ਕਾਰਨ ਦੋ ਮਹੀਨਿਆਂ ਤੋਂ ਬੰਦ ਸੜਕ ਦਾ ਇੱਕ ਹਿੱਸਾ ਖੋਲ੍ਹ ਦਿੱਤਾ ਗਿਆ ਸੀ।
ਅਲੀਗੜ੍ਹ ਵਿੱਚ ਵੀ ਹਿੰਸਾ
ਯੂਪੀ ਦੇ ਅਲੀਗੜ੍ਹ ਵਿੱਚ ਵੀ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਹੋਇਆ ਹੈ। ਪੁਲਿਸ ਦੀਆਂ ਗੱਡੀਆਂ ਦੀ ਤੋੜਭੰਨ ਹੋਈ ਹੈ ਅਤੇ ਅਲੀਗੜ੍ਹ ਦੇ ਡੀਐੱਮ ਦੇ ਮੁਤਾਬਕ ਪੁਲਿਸ 'ਤੇ ਪੱਥਰਬਾਜ਼ੀ ਵੀ ਹੋਈ।
ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਵੀ ਦਾਗਣੇ ਪਏ।
ਅਲੀਗੜ੍ਹ ਦੇ ਡੀਐਮ ਚੰਦਰਭੂਸ਼ਣ ਸਿੰਘ ਮੁਤਾਬਕ, ''ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀਆਂ ਕੁਝ ਵਿਦਿਆਰਥਣਾਂ ਇਸ ਹਿੰਸਾ ਪਿੱਛੇ ਹਨ, ਅਸੀਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਹਾਲਾਤ ਫਿਲਹਾਲ ਕਾਬੂ ਹੇਠ ਹਨ।''
ਇਹ ਵੀ ਪੜ੍ਹੋ:
ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ 'ਤੇ
ਵੀਡੀਓ: 'ਨਹਿਰੂ ਦੀ ਲੀਡਰਸ਼ਿੱਪ 'ਚ ਅਜਿਹਾ ਭਾਰਤ ਕਦੇ ਨਾ ਹੁੰਦਾ ਜੋ ਅੱਜ ਨਜ਼ਰ ਆਉਂਦਾ ਹੈ'
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਵੀਡੀਓ: ‘ਪੰਜਾਬੀ ਦੀ ਬੇਇਜ਼ਤੀ, ਪੰਜਾਬੀ ਆਪ ਈ ਕਰਦੇ ਨੇ‘ ਪਰ ਕਿਵੇਂ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3