ਕਨ੍ਹੱਈਆ ਕੁਮਾਰ ਖ਼ਿਲਾਫ਼ JNU ਮਾਮਲੇ ’ਚ ਦੇਸ਼ ਰਾਜਧ੍ਰੋਹ ਦੇ ਕੇਸ ਨੂੰ ਕੇਜਰੀਵਾਲ ਸਰਕਾਰ ਦੀ ਪ੍ਰਵਾਨਗੀ

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ਼ੁੱਕਰਵਾਰ ਨੂੰ ਕਨ੍ਹੱਈਆ ਕੁਮਾਰ ਖ਼ਿਲਾਫ਼ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਦੱਸ ਦੇਈਏ ਕਿ 9 ਫ਼ਰਵਰੀ 2016 ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਕਥਿਤ ਤੌਰ ’ਤੇ ਭਾਰਤ-ਵਿਰੋਧੀ ਨਾਅਰੇ ਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ।

ਇਸ ਮਾਮਲੇ ਵਿੱਚ ਪੁਲਿਸ ਨੇ ਕਨ੍ਹੱਈਆ ਕੁਮਾਰ, ਉਮਰ ਖ਼ਾਲਿਦ ਤੇ ਅਨਿਬਾਰਨ ਤੋਂ ਇਲਾਵਾ ਸੱਤ ਹੋਰ ਜਣਿਆਂ ਨੂੰ ਮੁਲਜ਼ਮ ਬਣਾਇਆ ਸੀ। ਉਨ੍ਹਾਂ ’ਤੇ ਰਾਜਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ।

ਵੀਡੀਓ: ਕੇਜਰੀਵਾਲ ਨੇ ਰਾਜਧ੍ਰੋਹ ਦੇ ਕੇਸ ਦੀ ਦਿੱਤੀ ਮਨਜ਼ੂਰੀ ਤਾਂ ਕਨ੍ਹੱਈਆ ਇੰਝ ਪਏ ਕਾਹਲੇ

ਇਹ ਵੀ ਪੜ੍ਹੋ:

ਇਹ ਫ਼ੈਸਲਾ ਆਉਣ ਤੋਂ ਬਾਅਦ ਕੰਨ੍ਹਈਆ ਕੁਮਾਰ ਨੇ ਇੱਕ ਟਵੀਟ ਕੀਤਾ ਜਿਸ ਵਿੱਚ ਦਿੱਲੀ ਸਰਕਾਰ ਨੂੰ ਧੰਨਵਾਦ ਕਹਿੰਦੇ ਹੋਏ 'ਸੱਤਿਆਮੇਵ ਜਯਤੇ' ਲਿਖਿਆ।

ਕਨ੍ਹਈਆ ਨੇ ਟਵੀਟ ਕੀਤਾ, "ਦਿੱਲੀ ਪੁਲਿਸ ਅਤੇ ਸਰਕਾਰੀ ਵਕੀਲਾਂ ਨੂੰ ਬੇਨਤੀ ਹੈ ਕਿ ਉਹ ਇਸ ਕੇਸ ਨੂੰ ਗੰਭੀਰਤਾ ਨਾਲ ਲੈਣ, ਫਾਸਟ ਟਰੈਕ ਕੋਰਟ ਵਿੱਚ ਤੇਜ਼ੀ ਨਾਲ ਸੁਣਵਾਈ ਕਰਨ ਅਤੇ ਟੀਵੀ ਵਾਲੀ 'ਆਪਕੀ ਅਦਾਲਤ' ਦੀ ਥਾਂ ਕਾਨੂੰਨ ਦੀ ਕੋਰਟ ਵਿੱਚ ਇਨਸਾਫ਼ ਯਕੀਨੀ ਕੀਤਾ ਜਾਵੇ। ਸਤਿਆਮੇਵ ਜਯਤੇ।"

ਕਨ੍ਹੱਈਆ ਕੁਮਾਰ ਨੇ ਇਹ ਵੀ ਕਿਹਾ ਹੈ ਕਿ ਇਸ ਕੇਸ ਨੂੰ ਫਾਸਟ ਟਰੈਕ ਅਦਾਲਤ ਵਿੱਚ ਚਲਾਉਣ ਦੀ ਜ਼ਰੂਰਤ ਹੈ ਤਾਂ ਕਿ ਦੇਸ ਨੂੰ ਪਤਾ ਲੱਗ ਸਕੇ ਕਿ ਕਿਵੇਂ ਇਸ ਕਾਨੂੰਨ ਦੀ ਦੁਰਵਰਤੋਂ ਸਿਆਸੀ ਲਾਭ ਲਈ ਅਤੇ ਬੁਨਿਆਦੀ ਮੁੱਦਿਆਂ ਨੂੰ ਭਟਕਾਉਣ ਲਈ ਕੀਤੀ ਜਾਂਦੀ ਹੈ।

ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ, ਹਾਲਾਂਕਿ ਕੇਸ ਚਲਾਉਣ ਲਈ ਦਿੱਲੀ ਸਰਕਾਰ ਦੀ ਆਗਿਆ ਜ਼ਰੂਰੀ ਹੈ। ਜੋ ਕਿ ਹਾਲੇ ਤੱਕ ਨਹੀਂ ਮਿਲੀ ਸੀ।

ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਇੱਕ ਅਰਜ਼ੀ ਲਾਈ ਗਈ ਸੀ, ਜਿਸ ਵਿੱਚ ਅਦਾਲਤ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਦਿੱਲੀ ਸਰਕਾਰ ਨੂੰ ਇਸ ਸੰਬੰਧੀ ਹਦਾਇਤ ਜਾਰੀ ਕਰੇ। ਸੁਪਰੀਮ ਕੋਰਟ ਵੱਲੋਂ ਅਰਜ਼ੀ ਰੱਦ ਕਰ ਦਿੱਤੀ ਗਈ ਸੀ।

ਵੀਡੀਓ: ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਕਨ੍ਹੱਈਆ ਕੁਮਾਰ

ਹੁਣ ਦਿੱਲੀ ਸਰਕਾਰ ਦੀ ਪ੍ਰਵਾਨਗੀ ਮਗਰੋਂ ਕਨ੍ਹੱਈਆ ਕੁਮਾਰ, ਉਮਰ ਖ਼ਾਲਿਦ ਤੇ ਅਨਿਬਾਰਨ ਤੋਂ ਇਲਾਵਾ ਸੱਤ ਹੋਰ ਜਣਿਆਂ ਖ਼ਿਲਾਫ਼ ਕੇਸ ਦਾ ਰਾਹ ਸਾਫ਼ ਹੋ ਗਿਆ ਹੈ।

ਦਿੱਲੀ ਸਰਕਾਰ ਨੇ ਇਹ ਮਨਜ਼ੂਰੀ ਦਿੱਲੀ ਪੁਲਿਸ ਵੱਲੋਂ 19 ਫ਼ਰਵਰੀ ਨੂੰ ਭੇਜੀ ਬੇਨਤੀ ਤੋਂ ਬਾਅਦ ਦਿੱਤੀ ਗਈ ਹੈ। ਦਿੱਲੀ ਪੁਲਿਸ ਦੀ ਇਹ ਬੇਨਤੀ ਸਰਕਾਰ ਕੋਲ 14 ਜਨਵਰੀ, 2019 ਤੋਂ ਲਟਕ ਰਹੀ ਸੀ।

ਮਨੁੱਖੀ ਵਸੀਲਿਆਂ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਟਵੀਟ ਕੀਤਾ ਹੈ: “ਲੋਕਾਂ ਦੇ ਦਬਾਅ ਕਾਰਨ ਆਖ਼ਰਕਾਰ ਦਿੱਲੀ ਸਰਕਾਰ ਨੂੰ ਜੇਐੱਨਯੂ ਮਾਮਲੇ ਵਿੱਚ ਮੁਕੱਦਮਾ ਚਲਾਉਣ ਨੂੰ ਪ੍ਰਵਾਨਗੀ ਦੇਣੀ ਪਈ।”

ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕੇਜਰੀਵਾਲ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਇਹ ਵੀ ਪੜ੍ਹੋ:

ਦਿੱਲੀ ਪੁਲਿਸ ਨੇ 14 ਜਨਵਰੀ, 2019 ਨੂੰ ਭਾਰਤ ਵਿਰੋਧੀ ਨਾਅਰੇਬਾਜ਼ੀ ਲਾਉਣ ਦੇ ਇਲਜ਼ਾਮ ਵਿੱਚ ਜੇਐੱਨਯੂ ਵਿੱਚ ਤਿੰਨ ਸਾਲਾਂ ਦੀ ਉਡੀਕ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।

ਆਪਣੀ ਚਾਰਜਸ਼ੀਟ ਵਿੱਚ ਦਿੱਲੀ ਪੁਲਿਸ ਨੇ ਜੇਐੱਨਯੂ ਸਟੂਡੈਂਟਸ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ, ਉਮਰ ਖਾਲਿਦ, ਅਨਿਰਬਾਨ ਭੱਟਾਚਾਰੀਆ ਖਿਲਾਫ਼ ਭਾਰਤ ਵਿਰੋਧੀ ਨਾਅਰੇਬਾਜ਼ੀ ਕਰਨ ਦਾ ਕੇਸ ਵੀ ਦਰਜ ਕੀਤਾ ਸੀ।

ਇਸ ਤੋਂ ਇਲਾਵਾ ਚਾਰਜਸ਼ੀਟ ਵਿੱਚ ਅਕੀਬ ਹੁਸੈਨ, ਮੁਜੀਬ ਹੁਸੈਨ, ਮੁਨੀਬ ਹੁਸੈਨ, ਉਮਰ ਗੁੱਲ, ਰਾਇਸ ਰਸੂਲ, ਬਸ਼ੀਰ ਭੱਟ ਅਤੇ ਬਸ਼ਰਤ ਦੇ ਨਾਮ ਸ਼ਾਮਲ ਹਨ।

ਚਾਰਜਸ਼ੀਟ ਵਿੱਚ ਕੀ ਹੈ?

ਦਿੱਲੀ ਪੁਲਿਸ ਨੇ ਅਦਾਲਤ ਨੂੰ ਕਨ੍ਹੱਈਆ ਕੁਮਾਰ ਸਣੇ 10 ਲੋਕਾਂ ਖ਼ਿਲਾਫ਼ ਕੇਸ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਚਾਰਜਸ਼ੀਟ ਵਿੱਚ ਕੁੱਲ 36 ਲੋਕਾਂ ਦੇ ਨਾਮ ਹਨ ਪਰ ਇਹ ਕਿਹਾ ਗਿਆ ਹੈ ਕਿ ਬਾਕੀਆਂ ਦੇ ਵਿਰੁੱਧ ਲੋੜੀਂਦੇ ਸਬੂਤ ਨਹੀਂ ਹਨ। ਜੇ ਅਦਾਲਤ ਚਾਹੇ ਤਾਂ ਉਨ੍ਹਾਂ ਨੂੰ ਸੰਮਨ ਭੇਜ ਸਕਦੀ ਹੈ।

ਚਾਰਜਸ਼ੀਟ ਦੇ ਨਾਲ ਸੀਸੀਟੀਵੀ ਫੁਟੇਜ, ਮੋਬਾਈਲ ਫੁਟੇਜ ਅਤੇ ਹੋਰ ਦਸਤਾਵੇਜ਼ ਅਦਾਲਤ ਵਿੱਚ ਸਬੂਤ ਵਜੋਂ ਪੇਸ਼ ਕੀਤੇ ਗਏ।

ਦਿੱਲੀ ਪੁਲਿਸ ਦੀ ਚਾਰਜਸ਼ੀਟ ਵਿੱਚ ਸੀਪੀਆਈ ਆਗੂ ਡੀ ਰਾਜਾ ਦੀ ਧੀ ਅਪਰਾਜਿਤਾ ਅਤੇ ਜੇਐਨਯੂ ਸਟੂਡੈਂਟਸ ਯੂਨੀਅਨ ਆਗੂ ਸ਼ਹਿਲਾ ਰਾਸ਼ਿਦ ਦਾ ਨਾਮ ਵੀ ਸ਼ਾਮਲ ਹੈ।

ਚਾਰਜਸ਼ੀਟ ਦੇ ਨਾਲ ਅਦਾਲਤ ਵਿੱਚ ਸੀਸੀਟੀਵੀ ਫੁਟੇਜ, ਮੋਬਾਈਲ ਫੁਟੇਜ ਅਤੇ ਹੋਰ ਦਸਤਾਵੇਜ਼ ਸਬੂਤ ਵਜੋਂ ਪੇਸ਼ ਕੀਤੇ ਗਏ ਸੀ।

ਦਿੱਲੀ ਪੁਲਿਸ ਦੀ ਚਾਰਜਸ਼ੀਟ ਵਿੱਚ ਸੀਪੀਆਈ ਆਗੂ ਡੀ ਰਾਜਾ ਦੀ ਧੀ ਅਪਰਾਜਿਤਾ ਅਤੇ ਜੇਐੱਨਯੂ ਸਟੂਡੈਂਟਸ ਯੂਨੀਅਨ ਆਗੂ ਸ਼ਹਿਲਾ ਰਾਸ਼ਿਦ ਦਾ ਨਾਮ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ:

ਮਾਮਲਾ ਕੀ ਸੀ?

9 ਫਰਵਰੀ, 2016 ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਕੁਝ ਅਣਪਛਾਤੇ ਨੌਜਵਾਨਾਂ ਨੇ ਸੰਸਦ ਉੱਤੇ ਹਮਲੇ ਲਈ ਦੋਸ਼ੀ ਅਫਜ਼ਲ ਗੁਰੂ ਨੂੰ ਮੌਤ ਦੀ ਸਜ਼ਾ ਦਾ ਵਿਰੋਧ ਕੀਤਾ ਸੀ।

ਇਸ ਵਿਰੋਧ ਪ੍ਰਦਰਸ਼ਨ ਵਿੱਚ ਕੁਝ ਨੌਜਵਾਨਾਂ ਨੇ ਕਥਿਤ ਤੌਰ 'ਤੇ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ ਸੀ।

ਇਹ ਦਿਲਚਸਪ ਹੈ ਕਿ ਅਰਵਿੰਦ ਕੇਜਰੀਵਾਲ ਨੇ 3 ਮਾਰਚ, 2016 ਨੂੰ ਟਵੀਟ ਕਰਕੇ ਕਿਹਾ ਸੀ, ਕਨ੍ਹੱਈਆ ਨੇ ਵਧੀਆ ਭਾਸ਼ਣ ਦਿੱਤਾ ਹੈ।

ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ 'ਤੇ

ਵੀਡੀਓ: 1984 ਕਤਲੇਆਮ ਬਾਰੇ ਮਨਮੋਹਨ ਸਿੰਘ ਨੇ ਕਿਹਾ: 'ਇਹ ਰੁਕ ਜਾਂਦਾ ਜੇਕਰ ਗੁਜਰਾਲ ਦੀ ਮੰਨ ਲੈਂਦੇ’

ਵੀਡੀਓ: ਸੱਜਣ ਕੁਮਾਰ ਨੂੰ ਸਜ਼ਾ ਦੇਣ ਵਾਲਾ ਜੱਜ ਦਿੱਲੀ ਹਿੰਸਾ ਬਾਰੇ ਵੀ ਰਿਹਾ ਸਖ਼ਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)