Delhi Violence: ਜਦੋਂ ਦੰਗਾਈਆਂ ਨੇ ਪੁਲਿਸ ਨੂੰ ਘੇਰਿਆ
ਦਿੱਲੀ ਵਿੱਚ ਹੋਏ ਦੰਗੇ ਅਤੇ ਹਿੰਸਾ ਦੀਆਂ ਬਹੁਤ ਸਾਰੀਆਂ ਵੀਡਿਓ ਅੱਜ ਵੀ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਕੁਝ ਅਜਿਹੀਆਂ ਵੀਡੀਓ ਵਿੱਚ ਨਾਰਾਜ਼ ਭੀੜ ਦਿੱਲੀ ਪੁਲਿਸ ਦੇ ਜਵਾਨਾਂ ’ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ।
ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਹੀ ਪੁਲਿਸ ਮੁਲਾਜ਼ਮ ਰਤਨ ਲਾਲ ਦੀ ਮੌਤ ਹੋ ਗਈ ਅਤੇ ਬਹੁਤ ਸਾਰੇ ਜ਼ਖਮੀ ਹੋ ਗਏ ਸਨ। ਮਾਮਲੇ ਦੀ ਜਾਂਚ ਚੱਲ ਰਹੀ ਹੈ।
