Coronavirus: ਦੋ ਪੰਜਾਬੀਆਂ ਦੇ ਕੋਰੋਨਾਵਾਇਰਸ ਪੌਜ਼ੀਟਿਵ ਹੋਣ ਦਾ ਸ਼ੱਕ ਤੇ ਕਰਤਾਰਪੁਰ ਚੈੱਕ ਪੋਸਟ 'ਤੇ ਸਕ੍ਰੀਨਿੰਗ ਸ਼ੁਰੂ

ਕਰਤਾਰਪੁਰ ਕੋਰੀਡੋਰ

ਤਸਵੀਰ ਸਰੋਤ, Gurpreet Chawla/BBC

ਅੰਮ੍ਰਿਤਸਰ ਵਿੱਚ ਕੋਰੋਨਾਵਾਇਸ ਦੇ ਦੋ ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਹੁਸ਼ਿਆਰਪੁਰ ਦੇ ਰਹਿਣ ਵਾਲੇ ਦੋਨੋ ਨੌਜਵਾਨ ਇਟਲੀ ਤੋਂ ਦਿੱਲੀ ਹੁੰਦੇ ਹੋਏ ਅੰਮ੍ਰਿਤਸਰ ਪਹੁੰਚੇ ਸਨ।

ਅੰਮ੍ਰਿਤਸਰ ਤੋਂ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਦੀ ਰਿਪੋਰਟ ਮੁਤਾਬਕ ਅੰਮ੍ਰਿਤਸਰ ਦੇ ਮੈਡੀਕਲ ਸੁਪਰੀਡੈਂਟ ਰਮਨ ਸ਼ਰਮਾ ਨੇ ਦੱਸਿਆ, ''ਲੱਛਣ ਦਿਖਣ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਸਣੇ ਤਿੰਨ ਲੋਕਾਂ ਨੂੰ ਡਾਕਟਰਾਂ ਦੀ ਦੇਖਰੇਖ ਵਿੱਚ ਰੱਖ ਲਿਆ ਗਿਆ ਸੀ।

ਤਿੰਨ ਮਾਰਚ ਨੂੰ ਇਹ ਲੋਕ ਇਟਲੀ ਤੋਂ ਦਿੱਲੀ ਹੁੰਦੇ ਹੋਏ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਸਨ। ਦਿੱਲੀ ਦੀ ਲੈਬ ਤੋਂ ਮੁੱਢਲੀ ਜਾਂਚ ਰਿਪੋਰਟ ਮੁਤਾਬਕ ਦੋ ਮਰੀਜ਼ ਕੋਰੋਨਾਵਾਇਰਸ ਤੋਂ ਸੰਕ੍ਰਮਿਤ ਹਨ।''

News image

ਉਨ੍ਹਾਂ ਨੇ ਅੱਗੇ ਕਿਹਾ, ''ਇਸ ਦੀ ਪੁਸ਼ਟੀ ਲਈ ਸੈਂਪਲ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ ਨੂੰ ਭੇਜੇ ਗਏ ਹਨ। ਉਨ੍ਹਾਂ ਦੀ ਰਿਪੋਰਟ ਤੋਂ ਬਾਅਦ ਹੀ ਪੱਕੀ ਤਰ੍ਹਾਂ ਪੁਸ਼ਟੀ ਕੀਤੀ ਜਾ ਸਕੇਗੀ। ਹਾਲਾਂਕਿ ਹਸਪਤਾਲ ਵਿੱਚ ਇਨ੍ਹਾਂ ਦਾ ਇਲਾਜ ਪੌਜ਼ਟਿਵ ਸਮਝ ਕੇ ਹੀ ਕੀਤਾ ਜਾ ਰਿਹਾ ਹੈ।"

"ਇਟਲੀ ਤੋਂ ਆਏ ਤਿੰਨੋ ਮਰੀਜ਼ ਇੱਕ ਹੀ ਪਰਿਵਾਰ ਦੇ ਹਨ। ਇਨ੍ਹਾਂ ਵਿੱਚੋਂ ਇੱਕ ਦੀ ਰਿਪੋਰਟ ਨੈਗੇਟਿਵ ਹੈ ਅਤੇ ਬਾਕੀ ਦੋਨੋਂ ਮਰੀਜ਼ਾਂ ਵਿੱਚ ਵੀ ਸੁਧਾਰ ਆ ਰਿਹਾ ਹੈ।''

Skip Facebook post

ਸਮੱਗਰੀ ਉਪਲਬਧ ਨਹੀਂ ਹੈ

ਹੋਰ ਦੇਖਣ ਲਈ Facebookਬਾਹਰੀ ਸਾਈਟਾਂ ਦੀ ਸਮਗਰੀ ਲਈ ਬੀਬੀਸੀ ਜ਼ਿੰਮੇਵਾਰ ਨਹੀਂ ਹੈ

End of Facebook post

ਭਾਰਤ ਵਿੱਚ ਇਸ ਵੇਲੇ ਕੋਰੋਨਾਵਾਇਰਸ ਤੋਂ ਪ੍ਰਭਾਵਿਤ 31 ਕੇਸ ਸਾਹਮਣੇ ਆਏ ਹਨ।

ਪੰਜਾਬ ਵਿੱਚ ਕਿਹੜੇ ਕਦਮ ਚੁੱਕੇ ਗਏ ਹਨ

ਪੰਜਾਬ ਵਿੱਚ ਹੁਣ ਤੱਕ 70 ਹਜ਼ਾਰ ਤੋਂ ਵੱਧ ਲੋਕਾਂ ਦੀ ਸਕੈਨਿੰਗ ਕੀਤੀ ਜਾ ਚੁੱਕੀ ਹੈ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਸਿਆਸੀ ਪਾਰਟੀਆਂ ਆਪੋ ਆਪਣੀਆਂ ਰੈਲੀਆਂ ਵੀ ਰੱਦ ਕਰ ਚੁੱਕੀਆਂ ਹਨ।

ਵਾਹਗਾ ਸਰਹੱਦ 'ਤੇ ਹੋਣ ਵਾਲੀ ਬਿਟਿੰਗ ਦਿ ਰਿਟ੍ਰੀਟ ਸੇਰੈਮਨੀ ਵਿੱਚ ਆਮ ਲੋਕਾਂ ਦੇ ਹਿੱਸਾ ਲੈਣ 'ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰਤਾਰੁਪਰ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਕੁਝ ਦਿਨ ਯਾਤਰਾ ਟਾਲਣ ਦੀ ਅਪੀਲ ਕੀਤੀ ਹੈ।

ਕੋਰੋਨਾਵਾਇਰਸ

ਤਸਵੀਰ ਸਰੋਤ, Ravinder singh robin/bbc

ਤਸਵੀਰ ਕੈਪਸ਼ਨ, ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਟਲੀ ਤੋਂ ਪਰਤੇ ਸਨ

ਕਰਤਾਰਪੁਰ: ਇਨਟੈਗਰੇਟਿਡ ਚੈਕ ਪੋਸਟ 'ਤੇ ਸਕ੍ਰੀਨਿੰਗ ਸ਼ੁਰੂ

ਗੁਰਦਾਸਪੁਰ ਤੋਂ ਬੀਬੀਸੀ ਸਹਿਯੋਗੀ ਗੁਰਪ੍ਰੀਤ ਚਾਵਲਾ ਮੁਤਾਬਕ ਭਾਰਤ ਪਾਕਿਸਤਾਨ ਸਰਹੱਦ ਤੇ ਕਰਤਾਰਪੁਰ ਕੋਰੀਡੋਰ 'ਤੇ ਸਥਿਤ ਇਨਟੈਗਰੇਟਿਡ ਚੈੱਕ ਪੋਸਟ 'ਤੇ ਵੀ ਸਿਹਤ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਮੈਡੀਕਲ ਚੈੱਕ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਸਿਹਤ ਵਿਭਾਗ ਵੱਲੋਂ ਇੱਕ ਵੱਖ ਕਾਊਂਟਰ ਸਥਾਪਿਤ ਕੀਤਾ ਗਿਆ ਹੈ ਅਤੇ ਉਸ ਕਾਉਂਟਰ 'ਤੇ ਹਰ ਆਉਣ ਵਾਲੇ ਯਾਤਰੀ ਦਾ ਮੈਡੀਕਲ ਕੀਤਾ ਜਾ ਰਿਹਾ ਹੈ ਅਤੇ ਜਦ ਸ਼ਾਮ ਨੂੰ ਉਹ ਯਾਤਰੀ ਵਾਪਸ ਆ ਰਿਹਾ ਹੈ ਤਾ ਮੁੜ ਤੋਂ ਉਸ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ।

ਕਰਤਾਰਪੁਰ ਕੋਰੀਡੋਰ

ਤਸਵੀਰ ਸਰੋਤ, Gurpreet Chawla/BBC

ਕਰਤਾਰਪੁਰ ਕੋਰੀਡੋਰ 'ਤੇ ਡਿਊਟੀ ਤੇ ਤਾਇਨਾਤ ਡਾਕਟਰ ਅਨੁਜ ਕੁਮਾਰ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਸ਼ਰਧਾਲੂਆਂ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਸ਼ੱਕੀ ਮਰੀਜ਼ ਪਾਇਆ ਜਾਵੇਗਾ ਤਾਂ ਉਸ ਲਈ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ 'ਚ ਆਇਸੁਲੇਸ਼ਨ ਵਾਰਡ ਬਣਾਇਆ ਗਿਆ ਹੈ।

ਪੰਜਾਬ ਦੇ ਤਾਜ਼ਾ ਅੰਕੜੇ

ਪੰਜਾਬ ਦੇ ਪਰਿਵਾਰ ਭਲਾਈ ਅਤੇ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਪੰਜਾਬ ਵਿੱਚ ਬਾਹਰੋਂ ਆਉਣ ਵਾਲੇ ਯਾਤਰੀਆਂ ਦੀ ਕੁੱਲ ਸੰਖਿਆ 5892 ਹੈ ਅਤੇ ਇਨ੍ਹਾਂ ਵਿੱਚੋਂ ਸਕ੍ਰੀਨਿੰਗ ਦੌਰਾਨ 10 ਲੋਕ ਸ਼ੱਕੀ ਮਿਲੇ ਹਨ।

  • 3556 ਲੋਕਾਂ ਨੂੰ 28 ਦਿਨਾਂ ਤੋਂ ਵੱਧ ਨਿਗਰਾਨੀ ਹੇਠ ਰੱਖਿਆ ਗਿਆ
  • 51 ਲੋਕਾਂ ਦੇ ਟੈਸਟ ਨੈਗੇਟਿਕ ਆਏ ਹਨ
  • 6 ਮਾਰਚ ਤੱਕ 1211 ਲੋਕ ਨੂੰ ਨਿਗਰਾਨੀ ਹੇਠ ਰੱਖਿਆ ਗਿ।
  • ਹਸਪਤਾਲ ਵਿੱਚ 10 ਲੋਕਾਂ ਨੂੰ ਅਤੇ 1201 ਲੋਕਾਂ ਨੂੰ ਘਰ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ
  • ਅਜੇ ਵੀ 1074 ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ

ਇਹ ਵੀ ਪੜ੍ਹੋ

ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ 'ਤੇ

ਵੀਡੀਓ: ਕੋਰੋਨਾਵਾਇਰਸ ਮੌਤ ਦਾ ਡਰ ਤੇ ਇਲਾਜ ਦਾ ਸੱਚ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਵੀਡੀਓ: ਕੋਰੋਨਾਵਾਇਰਸ ਬਾਰੇ ਲੋਕਾਂ ਲਈ ਕੀ ਹਨ ਹਦਾਇਤਾਂ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)