ਕੋਰੋਨਾਵਾਇਰਸ: ਇਟਲੀ 'ਚ ਇੱਕ ਦਿਨ 'ਚ 250 ਮੌਤਾਂ, ਯੂਰਪ ਬਣਿਆਂ ਬਿਮਾਰੀ ਦਾ ਕੇਂਦਰ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, EPA
ਵਿਸ਼ਵ ਸਿਹਤ ਸੰਗਠਨ ਮੁਤਾਬਕ ਕੋਰੋਨਾਵਾਇਰਸ ਮਹਾਂਮਾਰੀ ਦਾ ਨਵਾਂ ਕੇਂਦਰ ਯੂਰਪ ਹੈ।
ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਟੈਡਰੋਸ ਅਧਾਨਮ ਗੈਰੇਏਸਸ ਨੇ ਦੇਸ਼ਾਂ ਨੂੰ ਬਿਮਾਰੀ ਨਾਲ ਲੜਨ ਦੇ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ, "ਇਸ ਅੱਗ ਨੂੰ ਮੱਚਣ ਨਾ ਦਿਓ"।
ਉਨ੍ਹਾਂ ਨੇ ਇਹ ਟਿੱਪਣੀ ਕਈ ਯੂਰਪੀ ਦੇਸ਼ਾਂ ਵਿੱਚ ਮੌਤਾਂ ਅਤੇ ਬਿਮਾਰਾਂ ਦੀ ਗਿਣਤੀ ਵਿੱਚ ਹੋ ਰਹੇ ਤੇਜ਼ ਵਾਧੇ ਦਰਮਿਆਨ ਕੀਤੀ ਹੈ।
ਇਸੇ ਦੌਰਾਨ ਸ਼ੁੱਕਰਵਾਰ ਨੂੰ ਇਟਲੀ ਵਿੱਚ ਬਿਮਾਰੀ ਨਾਲ ਇੱਕ ਦਿਨ ਵਿੱਚ ਹੁਣ ਤੱਕ ਦੀਆਂ ਸਭ ਤੋਂ ਵੱਧ 250 ਮੌਤਾਂ ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ ਉੱਥੇ ਮਰਨ ਵਾਲਿਆਂ ਦੀ ਗਿਣਤੀ 1,266 ਅਤੇ ਬਿਮਾਰਾਂ ਦੀ ਸੰਖਿਆ 17,660 ਹੋ ਗਈ ਹੈ।
ਇਟਲੀ ਤੋਂ ਬਾਅਦ ਸਪੇਨ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਉੱਥੇ ਸ਼ੁੱਕਰਵਾਰ ਨੂੰ ਮੌਤਾਂ ਵਿੱਚ 50 ਫ਼ੀਸਦੀ ਦਾ ਉਛਾਲ ਆਇਆ ਤੇ 120 ਮੌਤਾਂ ਦਰਜ ਕੀਤੀਆਂ ਗਈਆਂ। ਮਰੀਜ਼ਾਂ ਦੀ ਗਿਣਤੀ 4,231 ਹੋ ਗਈ ਹੈ।

ਕੋਰੋਨਾਵਾਇਰਸ ਨਾਲ ਸਬੰਧਿਤ ਇਹ ਵੀ ਪੜ੍ਹੋ:
ਕੋਰੋਨਾਵਾਇਰਸ: 'ਸਿਆਸੀ ਕੀੜਾ ਮੇਰਾ ਕੁਝ ਨਹੀਂ ਵਿਗਾੜ ਸਕਿਆ ਤਾਂ ਕੋਰੋਨਾਵਾਇਰਸ ਕੀ ਹੈ'
ਦੇਸ ਭਰ ਵਿੱਚ ਸੂਬਾ ਸਰਕਾਰਾਂ ਅਤੇ ਕੇਂਦਰੀ ਸਰਕਾਰ ਵਲੋਂ ਕੋਰੋਨਾਵਾਇਰਸ ਤੋਂ ਬੱਚਣ ਲਈ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਭੀੜ ਇਕੱਠੀ ਨਾ ਹੋਵੇ, ਸਾਫ਼-ਸਫ਼ਾਈ ਰੱਖੋ ਅਤੇ ਵਾਇਰਸ ਦੀ ਲਾਗ ਤੋਂ ਬਚੋ।

ਤਸਵੀਰ ਸਰੋਤ, Sat singh/bbc
ਕੋਰੋਨਾਵਾਇਰਸ ਤੋਂ ਬਚਾਅ ਕਰਨ ਲਈ ਕਈ ਸੂਬਿਆਂ ਵਿੱਚ ਸਕੂਲਾਂ ਤੋਂ ਲੈ ਕੇ ਸਿਨੇਮਾ ਹਾਲ ਤੱਕ ਬੰਦ ਕਰਨ ਲਈ ਵੀ ਕਿਹਾ ਗਿਆ ਹੈ। ਹਰਿਆਣਾ ਦੀ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਮਹਾਂਮਾਰੀ ਐਲਾਨ ਕਰ ਦਿੱਤਾ ਗਿਆ ਹੈ।
ਇਸ ਦੇ ਬਾਵਜੂਦ ਜੇਜੇਪੀ ਵੱਲੋਂ ਇੱਕ ਸਿਆਸੀ ਰੈਲੀ ਕਰਵਾਈ ਗਈ। ਪੜ੍ਹੋ ਕੀ ਕਹਿਣਾ ਹੈ ਪ੍ਰਬੰਧਕਾਂ ਦਾ।
ਕੋਰੋਨਾਵਾਇਰਸ: ਇਟਲੀ 'ਚ ਰਹਿੰਦੇ ਪੰਜਾਬੀਆਂ ਦੀ ਮੁਸ਼ਕਲ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਦਰਅਸਲ ਇਟਲੀ ਵਿੱਚ ਕੋਰੋਨਾਵਾਇਰਸ ਦਾ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਜਿੱਥੇ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਇਜ਼ਾਫਾ ਹੋ ਰਿਹਾ ਹੈ।
ਰਵਿੰਦਰ ਸਿੰਘ ਇਟਲੀ ਵਿੱਚ ਪਿਛਲੇ ਤਕਰੀਬਨ 15 ਸਾਲਾ ਤੋਂ ਪਰਿਵਾਰ ਸਣੇ ਰਹਿ ਰਹੇ ਹਨ।
ਇਟਲੀ ਵਿੱਚ ਕੋਰੋਨਾਵਾਇਰਸ ਦੇ ਚਲਦੇ ਕਿਸ ਤਰੀਕੇ ਨਾਲ ਇਸ ਦਾ ਰੋਜ਼ਾਨਾ ਦੀ ਜ਼ਿੰਦਗੀ ਉੱਤੇ ਅਸਰ ਪੈ ਰਿਹਾ ਹੈ। ਇਸ ਬਾਰੇ ਬੀਬੀਸੀ ਪੰਜਾਬੀ ਪੱਤਰਕਾਰ, ਸਰਬਜੀਤ ਧਾਲੀਵਾਲ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ।

ਕੋਰੋਨਾਵਾਇਰਸ ਕਾਰਨ ਸਨਅਤਾਂ 'ਤੇ ਕਿੰਨਾ ਅਸਰ
ਭਾਰਤ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਸਿਖਰਲੇ 15 ਅਰਥਚਾਰਿਆਂ 'ਚ ਸ਼ਾਮਲ ਹੈ। ਇਸ ਹਾਲਤ 'ਚ ਚੀਨ ਦੇ ਉਤਪਾਦਨ 'ਚ ਆਈ ਗਿਰਾਵਟ ਦੇ ਕਾਰਨ ਵਪਾਰ 'ਤੇ ਮਾੜਾ ਅਸਰ ਪਿਆ ਹੈ ਅਤੇ ਭਾਰਤ ਨੂੰ ਵੀ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਭਾਰਤ ਸਰਕਾਰ ਨਾਗਰਿਕਾਂ ਨੂੰ ਭਰੋਸਾ ਦੇ ਰਹੀ ਹੈ ਕਿ ਇਸ ਸਥਿਤੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਹਾਲਾਂਕਿ ਵਿਰੋਧੀ ਧਿਰ ਨੇ ਇਸ ਦੇ ਆਰਥਿਕ ਸਥਿਤੀ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਹਨ। ਪੜ੍ਹੋ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਖੇਤਰ ਕਿਹੜੇ ਹਨ?
ਕੋਰੋਨਾਵਾਇਰਸ ਦੇ ਮਾਮਲੇ ਭਾਰਤ ਵਿੱਚ ਕਿੱਥੇ-ਕਿੱਥੇ ਆਏ ਹਨ, ਇਸ ਨਕਸ਼ੇ ਰਾਹੀਂ ਸਮਝੋ
Sorry, your browser cannot display this map
ਕੋਈ ਬਿਮਾਰੀ ਕਦੋਂ ਮਹਾਂਮਾਰੀ ਦਾ ਰੂਪ ਧਾਰਨ ਕਰਦੀ ਹੈ?
ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾਵਾਇਰਸ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਬਿਮਾਰੀ ਨਾਲ ਲੜਾਈ ਲਈ ਦੁਨੀਆਂ ਭਰ ਵਿੱਚ ਅਹਿਤਿਆਤੀ ਅਤੇ ਸਖ਼ਤ ਕਦਮ ਚੁੱਕੇ ਹਨ। ਇਤਿਹਾਸ ਵਿੱਚ ਫੈਲੀਆਂ ਬਿਮਾਰੀਆਂ ਤੋਂ ਸਾਨੂੰ ਕੀ ਸਿੱਖਿਆ ਮਿਲਦੀ ਹੈ?
ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ 'ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2

End of YouTube post, 3