ਕੋਰੋਨਾਵਾਇਰਸ: ਸ਼ਤਾਬਦੀ ਰੇਲਗੱਡੀ ਰਾਹੀਂ ਕੋਰੋਨਾਵਾਇਰਸ ਪੀੜਤ ਪਹੁੰਚਿਆ ਅੰਮ੍ਰਿਤਸਰ, ਪ੍ਰਸ਼ਾਸਨ ਦੇ ਕੰਨ ਖੜੇ

    • ਲੇਖਕ, ਰਵਿੰਦਰ ਸਿੰਘ ਰੌਬਿਨ
    • ਰੋਲ, ਬੀਬੀਸੀ ਪੰਜਾਬੀ ਲਈ

ਪੰਜਾਬ ਵਿੱਚ ਕੋਰੋਨਾਵਾਇਰਸ ਨਾਲ ਪੀੜਤ ਇੱਕ ਹੋਰ ਵਿਅਕਤੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਸੂਬੇ ਵਿੱਚ ਕੋਵਿਡ-19 ਨਾਲ ਪੀੜਤ ਮਰੀਜ਼ਾਂ ਦੀ ਸੰਖਿਆ 13 ਹੋ ਗਈ ਹੈ।

ਅੰਮ੍ਰਿਤਸਰ ਵਿੱਚ ਆਇਆ ਇਹ ਨਵਾਂ ਮਾਮਲਾ ਵਿਦੇਸ਼ ਤੋਂ ਪਰਤੇ ਸ਼ਖਸ ਨਾਲ ਸਬੰਧਿਤ ਹੈ।

ਯੂਕੇ ਤੋਂ ਆਇਆ ਇਹ ਸ਼ਖਸ ਦਿੱਲੀ ਹਵਾਈ ਅੱਡੇ 'ਤੇ ਉਤਰਿਆ ਸੀ। ਦਿੱਲੀ ਵਿੱਚ ਇੱਕ ਹੋਟਲ ਵਿੱਚ ਰਹਿਣ ਮਗਰੋਂ ਉਹ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਤਾਬਦੀ ਰੇਲਗੱਡੀ ਰਾਹੀਂ ਪਹੁੰਚਿਆ।

ਕੋਰੋਨਾਵਾਇਰਸ: ਭਾਰਤ ਸਣੇ ਦੁਨੀਆਂ ਵਿਚ ਕੀ ਹਨ ਹਾਲਾਤ

  • ਪੰਜਾਬ ਵਿੱਚ 13 ਪੌਜ਼ੀਟਿਵ ਕੇਸ ਹਨ ਅਤੇ ਇੱਕ ਮੌਤ ਹੋਈ ਹੈ। ਚੰਡੀਗੜ੍ਹ ਵਿਚ ਵੀ 6 ਕੇਸ ਪੌਜ਼ੀਵਿਟ ਪਾਏ ਗਏ ਹਨ
  • ਪੂਰੇ ਦੇਸ ਵਿੱਚ ਐਤਵਾਰ ਨੂੰ ਸਵੇਰੇ 7 ਤੋਂ ਰਾਤ 9 ਵਜੇ ਤੱਕ ਜਨਤਾ ਕਰਫਿਊ। ਜ਼ਰੂਰੀ ਸੁਵਿਧਾਵਾਂ ਨੂੰ ਛੱਡ ਕੇ ਟਰੇਨਾਂ, ਬੱਸਾਂ, ਮੈਟਰੋ ਸਭ ਕੁਝ ਬੰਦ।
  • ਭਾਰਤ 'ਚ ਹੁਣ ਤੱਕ 6 ਮੌਤਾਂ ਹੋਈਆਂ ਹਨ। ਵੱਧ ਮਾਮਲੇ ਮਹਾਰਾਸ਼ਟਰ 'ਚ।
  • ਦੁਨੀਆਂ ਭਰ ਕੋਰੋਨਾਵਾਇਰਸ ਤੋਂ ਪੀੜਤਾਂ ਦੀ ਗਿਣਤੀ 2,75,000 ਤੋਂ ਪਾਰ ਤੇ ਮੌਤਾਂ ਦਾ ਅੰਕੜਾ 11,000 ਨੂੰ ਪਾਰ ਕਰ ਗਿਆ ਹੈ।
  • ਇਟਲੀ ਵਿੱਚ ਇੱਕ ਦਿਨ ਵਿੱਚ ਤਕਰੀਬਨ 800 ਮੌਤਾਂ। ਇਟਲੀ ਵਿੱਚ ਕੁੱਲ ਮੌਤਾਂ ਦਾ ਅੰਕੜਾ ਚੀਨ ਤੋਂ ਵੀ ਟੱਪਿਆ।

ਇਸ ਆਦਮੀ ਨੇ ਮਾਰਚ 19 ਦੀ ਸ਼ਾਮ ਦਿੱਲੀ ਤੋਂ ਅੰਮ੍ਰਿਤਸਰ ਜਾਣ ਵਾਲੀ ਸ਼ਤਾਬਦੀ ਵਿੱਚ C2 ਕੋਚ ਵਿੱਚ ਸਫ਼ਰ ਕੀਤਾ ਸੀ।

ਸਿਹਤ ਵਿੱਚ ਗੜਬੜ ਦੇ ਚਲਦਿਆਂ ਇਸ ਵਿਅਕਤੀ ਨੇ ਆਪਣੇ ਰਿਸ਼ਤੇਦਾਰ ਨੂੰ ਦੱਸਿਆ। ਉਸ ਮਗਰੋਂ ਇਲਾਕੇ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨਾਲ ਇਸ ਬਾਰੇ ਸੰਪਰਕ ਕੀਤਾ ਗਿਆ।

ਟੈਸਟ ਮਗਰੋਂ ਪੌਜ਼ੀਟਿਵ ਪਤਾ ਲੱਗਣ 'ਤੇ ਇਸ ਸ਼ਖਸ ਨੂੰ ਆਇਸੋਲੇਸ਼ਨ ਵਾਰਡ ਵਿੱਚ ਭੇਜ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਉਸ ਦੇ ਸੰਪਰਕ ਵਿੱਚ ਆਏ ਕੈਬ ਡਰਾਈਵਰ ਤੇ ਰਿਸ਼ਤੇਦਾਰਾਂ ਨੂੰ ਵੀ ਕੁਆਰੰਟੀਨ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਦੇ ਸਿਵਿਲ ਸਰਜਨ ਡਾ. ਪ੍ਰਦੀਪ ਕੌਰ ਜੌਹਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਉਸ ਦਿਨ ਸ਼ਤਾਬਦੀ ਵਿੱਚ C2 ਡੱਬੇ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਸੰਪਰਕ ਕੀਤਾ ਗਿਆ ਹੈ।

"ਇਸ ਤੋਂ ਇਲਾਵਾ ਯੂਕੇ ਤੋਂ ਭਾਰਤ ਆਉਣ ਵਾਲੀ ਫਲਾਇਟ ਕੰਪਨੀ ਨੂੰ ਵੀ ਸੰਪਰਕ ਕੀਤਾ ਗਿਆ ਹੈ।"

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)