ਪੰਜਾਬ ਦੇ ਸਾਬਕਾ ਡੀਜੀਪੀ ਸੈਣੀ ’ਤੇ 29 ਸਾਲ ਪੁਰਾਣੇ ਅਗਵਾ ਕਰਨ ਦੇ ਮਾਮਲੇ ’ਚ FIR ਦਰਜ ਹੋਈ, ਜਾਣੋ ਪੂਰਾ ਮਾਮਲਾ

ਤਸਵੀਰ ਸਰੋਤ, Getty Images
ਮੁਹਾਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਹੋ ਜਾਣ ਦੀ ਘਟਨਾ ਮੁਤੱਲਕ ਦਰਜ ਕੀਤਾ ਗਿਆ ਹੈ।
ਜਿਸ ਵੇਲੇ ਮੁਲਤਾਨੀ ਲਾਪਤਾ ਹੋਏ ਸਨ, ਉਸ ਸਮੇਂ ਸੁਮੇਧ ਸੈਣੀ ਹੀ ਚੰਡੀਗੜ੍ਹ ਦੇ ਐੱਸਐੱਸਪੀ ਹੋਇਆ ਕਰਦੇ ਸਨ।


ਪੁਲਿਸ ਵੱਲੋਂ ਸੈਣੀ ਖ਼ਿਲਾਫ਼ ਦਰਜ ਹੋਏ ਇਸ ਮਾਮਲੇ ਵਿੱਚ ਇਲਜ਼ਾਮ ਕਤਲ ਕਰਨ ਲਈ ਅਗਵਾਹ ਕਰਨ ਦੇ ਹਨ। ਇਸ ਤੋਂ ਇਲਾਵਾ ਸਬੂਤਾਂ ਨੂੰ ਗਾਇਬ ਕਰਨਾ, ਨੁਕਸਾਨ ਪਹੁੰਚਾਉਣਾ ਅਤੇ ਜੁਰਮ ਵਿੱਚ ਸਾਥ ਦੇਣ ਦੇ ਇਲਜ਼ਾਮ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ।
ਮਸਲਾ ਕੀ ਹੈ?
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ 'ਤੇ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋ ਜਾਣ ਸਬੰਧੀ ਕੇਸ ਦਰਜ ਕੀਤਾ ਹੈ।
ਐੱਫ਼ ਆਈ ਆਰ ਮੁਤਾਬਕ ਬਲਵੰਤ ਸਿੰਘ ਮੁਲਤਾਨੀ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰੀਜ਼ਮ ਕਾਰਪੋਰੇਸ਼ਨ ਵਿੱਚ ਜੂਨੀਅਰ ਇੰਜੀਨੀਅਰ ਸਨ।

ਤਸਵੀਰ ਸਰੋਤ, Getty Images
ਐੱਫ਼ਆਈਆਰ ਵਿੱਚ ਲਿਖਿਆ ਹੈ ਕਿ ਬਲਵੰਤ ਸਿੰਘ ਮੁਲਤਾਨੀ ਮੁਹਾਲੀ ਦੇ ਰਹਿਣ ਵਾਲੇ ਸਨ ਅਤੇ 1991 ਵਿੱਚ ਸੈਣੀ ਜਦੋਂ ਚੰਡੀਗੜ੍ਹ ਦੇ ਐੱਸਐੱਸਪੀ ਸਨ ਤਾਂ ਉਨ੍ਹਾਂ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁਲਤਾਨੀ ਨੂੰ ਪੁਲਿਸ ਲੈ ਗਈ ਸੀ।
ਮੁੱਖ ਮੰਤਰੀ ਤੇ ਪੁਲਿਸ ਕੀ ਕਹਿੰਦੀ?
ਵੀਰਵਾਰ 7 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਮੇਧ ਸੈਣੀ ਦੇ ਉਸ ਇਲਜ਼ਾਮ ਨੂੰ ਰੱਦ ਕੀਤਾ ਹੈ ਜਿਸ ਵਿੱਚ ਸੈਣੀ ਨੇ ਕਿਹਾ ਸੀ ਕਿ 1991 ਦੇ ਕਿਡਨੈਪਿੰਗ ਕੇਸ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨਾ ਸਿਆਸਤ ਤੋਂ ਪ੍ਰੇਰਿਤ ਹੈ।
ਮੁੱਖ ਮੰਤਰੀ ਨੇ ਇਸ ਬਾਰੇ ਕਿਹਾ ਕਿ ਸਿਆਸੀ ਦਖ਼ਲਅੰਦਾਜ਼ੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਕਾਨੂੰਨ ਆਪਣਾ ਕੰਮ ਕਰੇਗਾ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸੁਮੇਧ ਸੈਣੀ ਖ਼ਿਲਾਫ਼ ਕੇਸ ਬਲਵੰਤ ਸਿੰਘ ਮੁਲਤਾਨੀ ਦੇ ਭਰਾ ਅਤੇ ਜਲੰਧਰ ਦੇ ਵਸਨੀਕ ਪਲਵਿੰਦਰ ਸਿੰਘ ਮੁਲਤਾਨੀ ਵੱਲੋਂ ਤਾਜ਼ਾ ਅਰਜ਼ੀ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।


ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਮੁਲਜ਼ਮ ਵੱਲੋਂ ਕਥਿਤ ਤੌਰ 'ਤੇ ਕੀਤੇ ਜੁਰਮ ਸੀਬੀਆਈ ਦੀ ਜਾਂਚ ਵਿੱਚ ਸਾਹਮਣੇ ਆਏ ਸਨ। ਪੁਲਿਸ ਦੀ ਇਸ ਮਾਮਲੇ 'ਚ ਐੱਫ਼ ਆਈ ਆਰ ਦਰਜ ਕਰਨ ਦੀ ਜ਼ਿੰਮੇਵਾਰੀ ਬਣਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਈ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਹੇਠ ਜਾਂਚ ਸ਼ੁਰੂ ਹੋਈ ਸੀ। ਹਾਲਾਂਕਿ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ।
ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫ਼ੈਸਲੇ ਤੇ ਰੋਕ ਲਗਾ ਦਿੱਤੀ ਸੀ ਅਤੇ ਤਕਨੀਕੀ ਖ਼ਾਮੀਆਂ ਕਰਕੇ ਸੀਬੀਆਈ ਦੀ ਐੱਫ਼ ਆਈ ਆਰ ਰੱਦ ਹੋ ਗਈ ਸੀ।
ਕੌਣ ਹਨ ਸੁਮੇਧ ਸੈਣੀ?
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ 1982 ਬੈਚ ਦੇ ਆਈਪੀਐੱਸ ਅਫ਼ਸਰ ਹਨ। ਸੈਣੀ 6 ਜ਼ਿਲ੍ਹਿਆਂ ਦੇ ਐਸਐਸਪੀ ਰਹਿ ਚੁੱਕੇ ਹਨ।
ਸੁਮੇਧ ਸੈਣੀ ਬਟਾਲਾ, ਫਿਰੋਜ਼ਪੁਰ, ਲੁਧਿਆਣਾ, ਬਠਿੰਡਾ, ਰੂਪਨਗਰ ਤੇ ਚੰਡੀਗੜ੍ਹ ਦੇ ਐੱਸਐੱਸਪੀ ਰਹੇ ਹਨ।
ਅਗਸਤ 1991 ਵਿੱਚ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸੀ ਉਸ ਦੌਰਾਨ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਹੋਇਆ। ਇਸ ਹਮਲੇ ਵਿੱਚ ਸੁਮੇਧ ਤਾਂ ਬਚ ਗਏ ਪਰ ਤਿੰਨ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ।
ਸੈਣੀ ਉੱਪਰ ਲੁਧਿਆਣਾ ਦੇ ਕਾਰੋਬਾਰੀ ਨੂੰ ਦੋ ਹੋਰ ਵਿਅਕਤੀਆਂ ਸਮੇਤ ਆਗਵਾ ਕਰਕੇ ਖੁਰਦ-ਬੁਰਦ ਕਰਨ ਦਾ ਸੀਬੀਆਈ ਕੇਸ ਵੀ ਲੰਬਾ ਸਮਾਂ ਚੱਲਿਆ। ਵਿਨੋਦ ਦੀ ਮਾਂ ਨੇ ਸੁਮੇਧ ਖਿਲਾਫ 24 ਸਾਲ ਅਦਾਲਤੀ ਮੁਕੱਦਮਾ ਲੜਿਆ ਅਤੇ 100 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਸਾਲ 1994 ਤੋਂ ਜਾਰੀ ਅਦਾਲਤੀ ਕਾਰਵਾਈ ਅਜੇ ਵੀ ਜਾਰੀ ਹੈ।
ਚੰਡੀਗੜ੍ਹ ਵਿੱਚ ਉਹ ਫੌਜ ਦੇ ਲੈਫਟੀਨੈਂਟ ਕਰਨਲ ਦੇ ਥੱਪੜ ਮਾਰਨ ਅਤੇ ਬਠਿੰਡਾ ਵਿੱਚ ਐੱਸਐੱਸਪੀ ਰਹਿੰਦਿਆਂ ਡਿਪਟੀ ਕਮਿਸ਼ਨਰ ਦੀ ਪਾਰਟੀ ਵਿੱਚ ਇੱਕ ਇੰਜਨੀਅਰ ਨਾਲ ਖਿੱਚਧੂਹ ਕਰਨ ਕਰਕੇ ਵਿਵਾਦਾਂ ਵਿੱਚ ਆਏ ਸਨ।

ਤਸਵੀਰ ਸਰੋਤ, RAVEENDRAN/AFP/Getty Images
ਰਵੀ ਸਿੱਧੂ ਮਾਮਲੇ ਸਣੇ ਕਈ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਅੰਜ਼ਾਮ ਤੱਕ ਪਹੁੰਚਾਉਣ ਵਾਲੇ ਕੇਸਾਂ ਦੀ ਜਾਂਚ ਲਈ ਸੈਣੀ ਨੂੰ ਵਾਹ-ਵਾਹੀ ਵੀ ਮਿਲੀ।
ਸੁਮੇਧ ਸੈਣੀ ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ. ਗਿੱਲ ਦੇ ਕਰੀਬੀ ਸਮਝੇ ਜਾਂਦੇ ਹਨ। ਗਿੱਲ ਆਪਣੀਆਂ ਪ੍ਰਾਪਤੀਆਂ ਅਤੇ ਵਿਵਾਦਾਂ ਕਾਰਨ ਕਈ ਵਾਰ ਚਰਚਾ 'ਚ ਰਹੇ ਹਨ।
ਗਿੱਲ ਅਤੇ ਸੁਮੇਧ ਸੈਣੀ ਸਰਕਾਰ ਦੀ ਗੋਲੀ ਬਦਲੇ ਗੋਲੀ ਦੀ ਨੀਤੀ ਨੂੰ ਲਾਗੂ ਕਰਨ ਵਾਲੇ ਪੰਜਾਬ ਪੁਲਿਸ ਦੇ ਮੋਹਰੀ ਅਫ਼ਸਰ ਵਿੱਚੋਂ ਸਨ। ਕੁਝ ਲੋਕ ਉਨ੍ਹਾਂ ਨੂੰ ਅੱਤਵਾਦ ਨਾਲ ਲੜਨ ਵਾਲਾ ਬਹਾਦਰ ਪੁਲਿਸ ਅਫ਼ਸਰ ਮੰਨਦੇ ਹਨ ਅਤੇ ਕੁਝ ਲੋਕ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਾ।
2007 ਤੋਂ ਬਆਦ ਉਹ ਅਕਾਲੀ ਦਲ ਦੀ 10 ਸਾਲ ਦੀ ਸੱਤਾ ਦੌਰਾਨ ਅਹਿਮ ਭੂਮਿਕਾ ਵਿੱਚ ਰਹੇ। ਅਕਾਲੀ ਭਾਜਪਾ ਸਰਕਾਰ ਦੌਰਾਨ ਹੀ ਉਹ 2012 ਤੋਂ 2015 ਤੱਕ ਪੰਜਾਬ ਪੁਲਿਸ ਮੁਖੀ ਦੇ ਰਹੇ।
ਕੈਪਟਨ ਅਮਰਿੰਦਰ ਨਾਲ ਸਬੰਧ ਕਿਵੇਂ ਵਿਗੜੇ?
2009 ਵਿੱਚ ਭਾਰਤ ਦੇ ਸਾਬਕਾ ਚੀਫ਼ ਜਸਟਿਸ ਟੀਐੱਸ ਠਾਕੁਰ ਨੇ ਸੈਣੀ 'ਤੇ ਪੰਜਾਬ ਹਾਈਕੋਰਟ ਦੇ ਜੱਜਾਂ ਦੇ ਫੋਨ ਟੈਪ ਕਰਨ ਦਾ ਇਲਜ਼ਾਮ ਲਾਇਆ।
ਸੁਮੇਧ ਸਿੰਘ ਸੈਣੀ, ਕੈਪਟਨ ਅਮਰਿੰਦਰ ਦੇ ਪਹਿਲੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਭਰੋਸੇਯੋਗ ਅਫ਼ਸਰ ਸਨ। ਅਕਾਲੀ ਸਰਕਾਰ ਦੌਰਾਨ ਕੈਪਟਨ 'ਤੇ ਲੁਧਿਆਣਾ ਦੇ ਸਿਟੀ ਸੈਂਟਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਗਏ।
ਇਸ ਮਗਰੋਂ ਇਹ ਰਿਸ਼ਤੇ ਨਿੱਘਰਦੇ ਹੀ ਚਲੇ ਗਏ। ਇਹ ਇਲਜ਼ਾਮ ਲਾਏ ਜਾਣ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਵਿਭਾਗ ਦੇ ਮੁਖੀ (2007-12) ਸਨ।
ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਵਿੱਚ ਆਉਣ ਤੋਂ ਬਾਅਦ ਸਿਟੀ ਸੈਂਟਰ ਘੋਟਾਲਾ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਜਮਾਂ ਕਰਵਾ ਦਿੱਤੀ ਗਈ। ਇਸ ਦੇ ਖਿਲਾਫ਼ ਸੈਣੀ ਨੇ ਲੁਧਿਆਣਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਅਰਜ਼ੀ ਦਾਇਰ ਕਰ ਦਿੱਤੀ।
14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਹੋਇਆ। ਇਸੇ ਦਿਨ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।
ਇਸ ਤੋਂ ਬਾਅਦ ਸਰਕਾਰ 'ਤੇ ਸੈਣੀ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਉਣ ਦਾ ਦਬਾਅ ਪਿਆ ਅਤੇ ਸੈਣੀ ਦੀ ਥਾਂ 1982 ਬੈਚ ਦੇ ਹੀ ਅਫ਼ਸਰ ਸੁਰੇਸ਼ ਅਰੋੜਾ ਨੂੰ ਪੁਲਿਸ ਮੁਖੀ ਨਿਯੁਕਤ ਕਰ ਦਿੱਤਾ ਗਿਆ।



ਇਹ ਵੀਡੀਓਜ਼ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3












