ਅੰਫਨ ਤੂਫ਼ਾਨ ਨੇ ਕਿੰਨੀ ਕੁ ਤਬਾਹੀ ਮਚਾਈ
ਪੂਰਵੀ ਭਾਰਤ ਅਤੇ ਬੰਗਲਾਦੇਸ਼ ਨਾਲ ਟਕਰਾਉਣ ਵਾਲੇ ਅੰਫਨ ਤੂਫ਼ਾਨ ਕਾਰਨ ਹੁਣ ਤੱਕ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।
ਬੀਤੇ ਦੋ ਦਹਾਕਿਆਂ ਵਿੱਚ ਇਹ ਸਭ ਤੋਂ ਸ਼ਕਤੀਸ਼ਾਲੀ ਤੂਫ਼ਾਨ ਹੈ। ਬੰਗਾਲ ਦੀ ਖਾੜੀ ਤੋਂ ਉੱਠੇ ਇਸ ਤੂਫ਼ਾਨ ਕਾਰਨ ਪੱਛਮੀ ਬੰਗਾਲ, ਓਡੀਸ਼ਾ ਅਤੇ ਗੁਆਂਢੀ ਬੰਗਲਾਦੇਸ਼ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ।