ਕੈਪਟਨ ਅਮਰਿੰਦਰ ਨੇ ਕਿਹਾ, ਕੋਰੋਨਾਵਾਇਰਸ ਦੇ ਕਾਲ 'ਚ ਕੇਂਦਰ ਦੀ ਵੱਡੀ ਮਦਦ ਦੀ ਲੋੜ
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਦੇ ਵਿੱਤੀ ਤੇ ਗੈਰ-ਵਿੱਤੀ ਮਦਦ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ 1947 ਤੋਂ ਬਾਅਦ ਪਹਿਲੀ ਵਾਰ ਅਜਿਹੇ ਹਾਲਾਤ ਬਣੇ ਹਨ।
ਜਿਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮਦਦ ਦੀ ਸਖ਼ਤ ਲੋੜ ਹੈ। ਇਸ ਦੇ ਨਾਲ ਹੀ ਇੰਗਲੈਂਡ ਵਿੱਚ ਲੌਕਡਾਊਨ ਖੁੱਲ੍ਹਣ ਮਗਰੋਂ ਦੁਕਾਨਾਂ ਉੱਤੇ ਲੰਬੀਆਂ ਕਤਾਰਾਂ ਦੇਖੀਆਂ ਗਈਆਂ। ਚੀਨ ਵਿੱਚ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲੌਕਡਾਊਨ ਵਿੱਚ ਸਖ਼ਤੀ ਕੀਤੀ ਜਾ ਰਹੀ ਹੈ।
ਰਿਪੋਰਟ - ਸੁਮਨਦੀਪ ਕੌਰ, ਐਡਿਟ - ਰਾਜਨ ਪਪਨੇਜਾ