SFJ ਦਾ ਕਾਰਕੁਨ ਦੱਸਕੇ UAPA ਤਹਿਤ ਹੋਈ ਗ੍ਰਿਫ਼ਤਾਰੀ ਬਾਰੇ ਖਹਿਰਾ ਨੇ ਕਾਂਗਰਸੀਆਂ ਨੂੰ ਪੁੱਛੇ ਸਵਾਲ

ਤਸਵੀਰ ਸਰੋਤ, FB/SUKHPAL KHAIRA
- ਲੇਖਕ, ਖੁਸ਼ਹਾਲ ਲਾਲੀ , ਬੀਬੀਸੀ ਪੱਤਰਕਾਰ
- ਰੋਲ, ਰਵਿੰਦਰ ਸਿੰਘ ਰੌਬਿਨ ਬੀਬੀਸੀ ਪੰਜਾਬੀ ਲਈ
ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੂੰ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਜਾਣ ਤੇ ਪੰਜਾਬ ਵਿੱਚ ਪੰਨੂ ਖਿਲਾਫ਼ ਮਾਮਲੇ ਦਰਜ ਹੋਣ ਮਗਰੋਂ, ਸੂਬੇ ਵਿੱਚ UAPA ਅਧੀਨ ਹੋ ਰਹੀਆਂ ਗ੍ਰਿਫਤਾਰੀਆਂ ਬਾਰੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੀ ਕਾਂਗਰਸੀ ਲੀਡਰਸ਼ਿਪ ਬਾਰੇ ਸਵਾਲ ਚੁੱਕੇ ਹਨ।
ਦਰਅਸਲ ਪੰਜਾਬ ਪੁਲਿਸ ਵੱਲੋਂ ਸਿੱਖਸ ਫਾਰ ਜਸਟਿਸ ਦੀ ਕਥਿਤ ਰੈਫਰੈਂਡਮ ਮੁਹਿੰਮ ਨੂੰ ਠੁੱਸ ਕਰਨ ਲਈ 4 ਜੁਲਾਈ ਤੋਂ ਸੂਬੇ ਵਿੱਚ ਕਾਫੀ ਸਰਗਰਮੀ ਦਿਖਾਈ ਜਾ ਰਹੀ ਹੈ।
ਪੁਲਿਸ ਨੇ ਇੱਕ ਵਿਅਕਤੀ ਜੋਗਿੰਦਰ ਸਿੰਘ ਗੁੱਜਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਕਾਫੀ ਲੋਕਾਂ 'ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ।
ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸਿੱਖਸ ਫਾਰ ਜਸਟਿਸ ਖ਼ਿਲਾਫ਼ 16 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਕਾਰਵਾਈ ਕਰਨ ਦੀ ਗੱਲ ਵੀ ਆਖੀ ਗਈ ਹੈ।
ਗ੍ਰਿਫ਼ਤਾਰ ਕੀਤੇ ਜੋਗਿੰਦਰ ਸਿੰਘ ਗੁੱਜਰ ਉੱਤੇ ਸਿੱਖਸ ਫਾਰ ਜਸਟਿਸ ਸੰਸਥਾ ਲਈ ਕੰਮ ਕਰਨ ਦੇ ਇਲਜ਼ਾਮ ਹਨ। ਸੁਖਪਾਲ ਖਹਿਰਾ ਨੇ ਜੋਗਿੰਦਰ ਸਿੰਘ ਨੂੰ ਇੱਕ ਸਧਾਰਨ ਜਿਹਾ ਆਦਮੀ ਦੱਸਿਆ ਹੈ।
ਸੁਖਪਾਲ ਖਹਿਰਾ ਨੇ ਕਿਹਾ ਹੈ ਕਿ UAPA ਕਾਨੂੰਨ ਦਾ ਕਾਂਗਰਸ ਲੋਕ ਸਭਾ ਵਿੱਚ ਵਿਰੋਧ ਕਰਦੀ ਆਈ ਹੈ ਤੇ ਕਪਿਲ ਸਿੱਬਲ ਵਰਗੇ ਸੀਨੀਅਰ ਕਾਂਗਰਸੀ ਆਗੂ ਇਸ ਕਾਨੂੰਨ ਬਾਰੇ ਅਖ਼ਬਾਰਾਂ ਵਿੱਚ ਲੇਖ ਲਿਖ ਕੇ, ਇਸ ਨੂੰ ਦਮਨਕਾਰੀ ਕਰਾਰ ਦੇ ਚੁੱਕੇ ਹਨ। ਫਿਰ ਇਸ ਕਾਨੂੰਨ ਨੂੰ ਪੰਜਾਬ ਵਿੱਚ ਕਿਉਂ ਲਾਗੂ ਕੀਤਾ ਗਿਆ।
ਸੁਖਪਾਲ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਸਫ਼ਾਈ ਦੇਣ।
ਭਾਰਤ ਵਿੱਚ ਇਸ ਸੰਗਠਨ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੂੰ ਭਾਰਤ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ 'ਅੱਤਵਾਦੀ' ਕਰਾਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਭਾਰਤ ਦੇ ਗ੍ਰਹਿ ਮੰਤਰਾਲ ਨੇ ਖਾਲਿਸਤਾਨੀ ਪੱਖੀ 40 ਵੈਬਸਾਈਟਾਂ ਨੂੰ ਬੈਨ ਕਰ ਦਿੱਤਾ ਹੈ। ਮੰਤਰਾਲੇ ਨੇ ਇਸ ਬਾਰੇ ਜਾਣਕਾਰੀ ਟਵੀਟ ਰਾਹੀਂ ਦਿੱਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਗ੍ਰਿਫ਼ਤਾਰੀਆਂ ਦਾ ਕਾਰਨ
ਸਿੱਖਸ ਫਾਰ ਜਸਟਿਸ ਵੱਲੋਂ ਕੀਤੇ ਐਲਾਨ ਮੁਤਾਬਕ 4 ਜੁਲਾਈ ਤੋਂ ਪੰਜਾਬ ਸਣੇ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦਾ ਪੰਜਾਬ ਭਾਰਤ ਤੋਂ ਵੱਖ ਕਰਵਾਉਣ ਲਈ ਗ਼ੈਰ-ਸਰਕਾਰੀ ਰੈਫਰੈਂਡਮ ਕਰਵਾਉਣ ਦੀ ਮੁਹਿੰਮ ਸ਼ੁਰੂ ਹੋਈ ਹੈ।
ਪੁਲਿਸ ਵੱਲੋਂ ਜਿਸ ਵਿਅਕਤੀ ਦੀ ਗ੍ਰਿਫ਼ਤਾਰੀ ਦਿਖਾਈ ਗਈ ਹੈ , ਉਹ ਜੋਗਿੰਦਰ ਸਿੰਘ ਗੁੱਜਰ ਹੈ। ਉਸ ਦੀ ਗ੍ਰਿਫ਼ਤਾਰੀ ਬਾਰੇ ਆਮ ਆਦਮੀ ਪਾਰਟੀ ਦੇ ਮੁਅੱਤਲ ਵਿਧਾਇਕ ਸੁਖ਼ਪਾਲ ਸਿੰਘ ਖਹਿਰਾ ਨੇ ਫੇਸਬੁੱਕ ਉੱਤੇ ਲਾਈਵ ਹੋ ਕੇ ਸਵਾਲ ਚੁੱਕੇ ਹਨ।
ਜੋਗਿੰਦਰ ਸਿੰਘ ਕਪੂਰਥਲਾ ਦੇ ਹਲਕਾ ਭੁਲੱਥ ਦੇ ਪਿੰਡ ਅਕਾਲਾ ਦਾ ਰਹਿਣ ਵਾਲਾ ਹੈ। ਸੁਖਪਾਲ ਸਿੰਘ ਖਹਿਰਾ ਇਸੇ ਹਲਕੇ ਦੇ ਵਿਧਾਇਕ ਹਨ ਅਤੇ ਉਨ੍ਹਾਂ ਜੋਗਿੰਦਰ ਸਿੰਘ ਗੁੱਜਰ ਦੇ ਘਰ ਵਿੱਚ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪੁਲਿਸ ਵੱਲੋਂ ਲਗਾਏ ਗਏ ਇਲਜ਼ਾਮਾਂ ਉੱਤੇ ਸਵਾਲ ਚੁੱਕੇ।


ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਮੀਡੀਆ ਲਈ ਜਾਰੀ ਬਿਆਨ ਵਿੱਚ ਕਿਹਾ ਗਿਆ ਸੀ, ਪੰਨੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦੇਸ਼ਧ੍ਰੋਹ ਦੀਆਂ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਪੁਲਿਸ ਦਾ ਦਾਅਵਾ ਹੈ ਕਿ ਇਹ ਰਪਟਾਂ ਦਲਿਤ ਸੁਰਕਸ਼ਾ ਸੇਨਾ ਦੀ ਸ਼ਿਕਾਇਤ ਉੱਤੇ ਦਰਜ ਕੀਤੀਆਂ ਗਈਆਂ ਹਨ, ਜਿਸ ਮੁਤਾਬਕ ਸਿੱਖਸ ਫਾਰ ਜਸਟਿਸ ਨੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਇਹ ਸ਼ਿਕਾਇਤ ਇੱਕ ਵੀਡੀਓ ਨੂੰ ਅਧਾਰ ਬਣਾ ਕੇ ਕੀਤੀ ਗਈ ਹੈ, ਜਿਸ ਵਿਚ ਪੰਨੂ ਤੇ ਉਨ੍ਹਾਂ ਦੇ ਸਾਥੀ ਭਾਰਤੀ ਸੰਵਿਧਾਨ ਦੀਆਂ ਕਾਪੀਆਂ ਅਤੇ ਕੌਮੀ ਝੰਡਾ ਲਹਿਰਾਉਂਦੇ ਜਲਾਉਂਦੇ ਦਿਖ ਰਹੇ ਹਨ।
ਪੁਲਿਸ ਦਾ ਦਾਅਵਾ ਹੈ ਕਿ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪਨੂੰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ 'ਅੱਤਵਾਦੀ'' ਐਲਾਨਿਆ ਹੋਇਆ ਹੈ। ਇਨ੍ਹਾਂ ਖ਼ਿਲਾਫ਼ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਰਿਪੋਰਟਾਂ ਦਰਜ ਕੀਤੀਆਂ ਗਈਆਂ ਹਨ।
ਫਰਵਰੀ ਮਹੀਨੇ ਇਟਲੀ ਤੋਂ ਆਏ ਜੋਗਿੰਦਰ ਸਿੰਘ ਨੂੰ ਯੂਏਪੀਏ ਕੇਂਦਰੀ ਕਾਨੂੰਨ ਤਹਿਤ ਫੜ੍ਹਿਆ ਗਿਆ ਹੈ। ਉਸ ਉੱਤੇ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਦਾ ਇਲਜ਼ਾਮ ਹੈ।
ਪੁਲਿਸ ਦੇ ਬਿਆਨ ਮੁਤਾਬਕ ਜੋਗਿੰਦਰ ਸਿੰਘ ਗੁੱਜਰ ਪੰਨੂ ਦਾ ਸਰਗਰਮ ਸਾਥੀ ਹੈ। ਸਿੱਖਸ ਫਾਰ ਜਸਟਿਸ 10 ਜੂਨ 2019 ਦੀ ਜਨੇਵਾ ਕੰਨਵੈਨਸ਼ਨ ਮੌਕੇ ਹਾਜ਼ਰ ਸੀ। ਪੁਲਿਸ ਦਾ ਇਲਜ਼ਾਮ ਹੈ ਕਿ ਜੋਗਿੰਦਰ ਸਿੰਘ ਸਿੱਖਸ ਫਾਰ ਜਸਟਿਸ ਦੇ ਕਾਰਕੁਨਾਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਉਂਦਾ ਸੀ।

ਤਸਵੀਰ ਸਰੋਤ, AFP/GETTYIMAGES
ਕੀ ਹਨ ਸੁਖਪਾਲ ਖਹਿਰਾ ਦੇ ਇਲਜ਼ਾਮ
ਉੱਧਰ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਜੋਗਿੰਦਰ ਸਿੰਘ ਗੁੱਜਰ, 18 ਸਾਲਾ ਤੋਂ ਰੋਜ਼ੀ ਰੋਟੀ ਲਈ ਇਟਲੀ ਰਹਿੰਦਾ ਹੈ। ਉਹ ਜ਼ਿਆਦਾ ਪੜ੍ਹਿਆ ਲਿਖਿਆ ਵੀ ਨਹੀਂ ਹੈ। ਉਹ ਬਜ਼ੁਰਗ ਹੈ ਅਤੇ ਦਿਲ ਦਾ ਮਰੀਜ਼ ਹੈ।
ਖਹਿਰਾ ਨੇ ਇਲਜ਼ਾਮ ਲਾਇਆ ਕਿ ਪੰਜਾਬ ਪੁਲਿਸ ਦੇ ਭੁਲੱਥ ਦੇ ਡੀਐੱਸਪੀ ਨੇ ਬਿਨਾਂ ਕਿਸੇ ਸ਼ਿਕਾਇਤ ਤੋਂ ਸਿਰਫ਼ ਸੂਤਰਾਂ ਦੇ ਹਵਾਲੇ ਨਾਲ ਰਪਟ ਦਰਜ ਕਰਕੇ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਖਹਿਰਾ ਦਾ ਦਾਅਵਾ ਹੈ ਕਿ ਪੁਲਿਸ ਕੇਂਦਰੀ ਏਜੰਸੀਆਂ ਦੇ ਇਸ਼ਾਰੇ ਉੱਤੇ ਕੰਮ ਕਰ ਰਹੀ ਹੈ ਅਤੇ ਜੋਗਿੰਦਰ ਸਿੰਘ ਨੂੰ ਮਿਲਣਾ ਵੀ ਸੌਖਾ ਨਹੀਂ ਹੈ। ਅਕਾਲਾ ਪਿੰਡ ਵਾਲਿਆਂ ਦੀ ਹਾਜ਼ਰੀ ਵਿੱਚ ਸੁਖਪਾਲ ਖਹਿਰਾ ਨੇ ਉਹ ਫੋਟੋਆਂ ਤੇ ਦਸਤਾਵੇਜ਼ ਵੀ ਦਿਖਾਏ ਜਿਨ੍ਹਾਂ ਨੂੰ ਜੋਗਿੰਦਰ ਸਿੰਘ ਦੀ ਗ੍ਰਿਫ਼ਤਾਰੀ ਦਾ ਅਧਾਰ ਬਣਾਏ ਜਾਣ ਦੀ ਗੱਲ ਕੀਤੀ ਜਾ ਰਹੀ ਹੈ।
ਸੁਖਪਾਲ ਖਹਿਰਾ ਨੇ ਆਪਣੇ ਫੇਸਬੁੱਕ ਲਾਈਵ ਵਿੱਚ ਜੋਗਿੰਦਰ ਸਿੰਘ ਗੁੱਜਰ ਉੱਤੇ ਲਗਾਏ ਗਏ ਤਿੰਨ ਮੁੱਖ ਇਲਾਜ਼ਾਮਾਂ ਦਾ ਜ਼ਿਕਰ ਕੀਤਾ ਹੈ। ਸੁਖਪਾਲ ਖਹਿਰਾ ਨੇ ਕਿਹਾ, "ਜਿਹੜੀ ਫੋਟੋ ਪੁਲਿਸ ਰਿਕਾਰਡ ਨਾਲ ਨੱਥੀ ਕੀਤੀ ਗਈ ਹੈ, ਉਹ 2019 ਦੀ ਜਨੇਵਾ ਕੰਨਵੈਸ਼ਨ ਦੱਸੀ ਜਾ ਰਹੀ ਹੈ, ਜਿੱਥੇ ਭਾਰਤ ਦਾ ਝੰਡਾ ਪਾੜਿਆ ਗਿਆ।"
ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਆਪ ਇਸ ਘਟਨਾ ਦੀ ਨਿਖੇਧੀ ਕਰਦੇ ਹਨ ਪਰ ਨਾਲ ਹੀ ਦਲੀਲ ਦਿੱਤੀ ਕਿ ਉੱਥੇ ਕਰੀਬ ਦੋ-ਢਾਈ ਹਜ਼ਾਰ ਲੋਕ ਸ਼ਾਮਲ ਸਨ, ਪਰ ਫੋਟੋ ਵਿੱਚ ਜੋਗਿੰਦਰ ਸਿੰਘ ਹਾਜ਼ਰ ਨਹੀਂ ਹੈ।
ਸੁਖਪਾਲ ਖਹਿਰਾ ਨੇ ਅੱਗੇ ਕਿਹਾ, "ਦੂਜੀ ਤਸਵੀਰ ਇਟਲੀ ਦੇ ਗੁਰਦੁਆਰੇ ਦੀ ਹੈ, ਜਿੱਥੇ ਅਮਰੀਕਾ ਤੋਂ ਕੋਈ ਅਵਤਾਰ ਸਿੰਘ ਪੰਨੂ ਆਏ ਸਨ, ਉਨ੍ਹਾਂ ਨੂੰ ਸਿਰੋਪਾ ਦੇਣਾ , ਅਪਰਾਧ ਬਣਾਇਆ ਗਿਆ ਹੈ। "ਖਹਿਰਾ ਨੇ ਕਿਹਾ ਕਿ ਉਹ ਇਸ ਵਿਅਕਤੀ ਨੂੰ ਜਾਣਦੇ ਨਹੀਂ ਪਰ ਦੱਸਿਆ ਜਾ ਰਿਹਾ ਕਿ ਉਹ ਸਿੱਖਸ ਫਾਰ ਜਸਟਿਸ ਦੇ ਅਹੁਦੇਦਾਰ ਹਨ।
ਕੀ ਕਿਸੇ ਨੂੰ ਗੁਰਦੁਆਰੇ ਵਿੱਚ ਸਿਰੋਪਾ ਦੇਣਾ ਅਪਰਾਧ ਹੋ ਸਕਦਾ ਹੈ, ਇਹ ਸਵਾਲ ਖਹਿਰਾ ਨੇ ਖੜ੍ਹਾ ਕੀਤਾ ਹੈ।
ਤੀਜੇ ਇਲਜ਼ਾਮ ਬਾਰੇ ਖਹਿਰਾ ਨੇ ਦੱਸਿਆ ਕਿ ਵੈਸਟਨ ਯੂਨੀਅਨ ਰਾਹੀ ਕਿਸੇ ਰਣ ਸਿੰਘ ਨੇ 15000 ਰੁਪਏ ਕਿਸੇ ਸੰਦੀਪ ਸਿੰਘ ਨੂੰ ਭੇਜੇ ਸਨ। ਇਹ ਜੋਗਿੰਦਰ ਸਿੰਘ ਦੇ ਅਕਾਊਟ ਵਿੱਚੋਂ ਨਹੀਂ ਦਿੱਤਾ ਗਿਆ, ਸਿਰਫ਼ ਇਸ ਰਸੀਦ ਦੀ ਫੋਟੋ ਕਾਪੀ ਜੋਗਿੰਦਰ ਸਿੰਘ ਦੇ ਫੋਨ ਵਿਚੋਂ ਮਿਲੀ ਹੈ।
ਸੁਖਪਾਲ ਖਹਿਰਾ ਨੇ ਇਹ ਵੀ ਕਿਹਾ ਕਿ, ਕੀ ਭਾਰਤ ਦੀ ਅਖੰਡਤਾ ਇੰਨੀ ਕਮਜ਼ੋਰ ਹੈ ਕਿ 15 ਹਜ਼ਾਰ ਰੁਪਏ ਦੇ ਲੈਣ-ਦੇਣ ਨਾਲ ਇਸ ਨੂੰ ਖ਼ਤਰਾ ਹੋ ਸਕਦਾ ਹੈ।

ਤਸਵੀਰ ਸਰੋਤ, SFJ
ਕੀ ਹੈ ਸਿੱਖਸ ਫਾਰ ਜਸਟਿਸ
ਸਿੱਖ ਸੰਗਠਨ ਵੱਲੋਂ ਭਾਰਤੀ ਪੰਜਾਬ ਨੂੰ ਆਜ਼ਾਦ ਕਰਵਾਉਣ ਲਈ ਗ਼ੈਰ-ਸਰਕਾਰੀ ਰਾਏਸ਼ੁਮਾਰੀ (ਰੈਫਰੈਂਡਮ -2020) ਨਾਂ ਦੀ ਲਹਿਰ ਚਲਾਈ ਜਾ ਰਹੀ ਹੈ। ਇਹ ਸੰਗਠਨ ਖੁਦ ਨੂੰ ਮਨੁੱਖੀ ਅਧਿਕਾਰ ਸੰਗਠਨ ਦੱਸਦਾ ਹੈ, ਪਰ ਭਾਰਤ ਵਿੱਚ ਇਸ ਨੂੰ ਅੱਤਵਾਦੀ ਸੰਗਠਨ ਐਲਾਨਿਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸੰਗਠਨ ਨੂੰ ਅੱਤਵਾਦੀ ਤੇ ਵੱਖਵਾਦੀ ਗਰਦਾਨ ਕੇ ਭਾਰਤ ਦੀ ਅਖੰਡਤਾ ਲਈ ਖ਼ਤਰਾ ਦੱਸ ਚੁੱਕੇ ਹੁਨ।
ਅਮਰੀਕਾ ਸਣੇ ਕਈ ਹੋਰ ਮੁਲਕਾਂ ਵਿੱਚ ਸਰਗਰਮ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਲੰਬੇ ਸਮੇਂ ਤੋਂ ਐਲਾਨੇ ਪੰਜਾਬ ਰੈਂਫਰੈਂਡਮ-2020 ਦੇ 4 ਜੁਲਾਈ ਤੋਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਇਸ ਖ਼ਿਲਾਫ਼ ਸ਼ਿੰਕਜਾ ਕੱਸ ਦਿੱਤਾ ਗਿਆ ਹੈ।




ਇਹ ਵੀਡੀਓ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3












