ਕੋਰੋਨਾਵਾਇਰਸ ਦੇ ਲੱਛਣ : ਇਹ ਕੀ ਹਨ ਤੇ ਮੈਂ ਕਿਵੇਂ ਬਚ ਸਕਦਾ ਹਾਂ?-5 ਅਹਿਮ ਖ਼ਬਰਾਂ

ਦੁਨੀਆਂ ਭਰ ਵਿਚ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਕਰੋੜ 35 ਲੱਖ ਤੋਂ ਟੱਪ ਗਈ ਹੈ ਅਤੇ ਮੌਤਾਂ ਦਾ ਅੰਕੜਾ ਵੀ 5 ਲੱਖ 82 ਹਜ਼ਾਰ ਤੋਂ ਪਾਰ ਹੋ ਗਿਆ ਹੈ।

ਮਨੁੱਖੀ ਜਾਨਾਂ ਲੈਣ ਦੇ ਨਾਲ-ਨਾਲ ਇਸ ਨੇ ਸੰਸਾਰ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਬਿਲਕੁੱਲ ਬਦਲ ਦਿੱਤਾ ਹੈ।

ਮਹਾਮਾਰੀ ਤੋਂ ਬਚਣ ਲਈ ਤੁਹਾਨੂੰ ਇਸ ਬਿਮਾਰੀ ਦੇ ਲੱਛਣ ਜਾਣਨ ਤੋਂ ਇਲਾਵਾ ਇਸ ਵਾਇਰਸ ਦੇ ਫ਼ੈਲਣ ਅਤੇ ਬਚਾਅ ਦੇ ਤਰੀਕੇ ਵੀ ਜਾਣਨੇ ਚਾਹੀਦੇ ਹਨ।

ਬੀਬੀਸੀ ਪੰਜਾਬੀ ਦੀ ਇਹ ਰਿਪੋਰਟ ਤੁਹਾਡੇ ਲਈ ਕੋਰੋਨਾ ਤੋਂ ਬਚਣ ਵਿਚ ਮਦਦਗਾਰ ਸਾਬਿਤ ਹੋ ਸਕਦੀ ਹੈ, ਪੂਰੀ ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕੋਰੋਨਾਵਾਇਰਸ ਵੈਕਸੀਨ: ਅਮਰੀਕਾ ਨੂੰ ਮਿਲੀ ਕਾਮਯਾਬੀ ਦੇ ਕੀ ਹਨ ਮਾਅਨੇ

ਅਮਰੀਕਾ ਵਿੱਚ ਟੈਸਟ ਕੀਤੀ ਗਈ ਪਹਿਲੀ ਕੋਵਿਡ-19 ਵੈਕਸੀਨ ਨੇ ਲੋਕਾਂ ਦੇ ਇਮਿਊਨ ਸਿਸਟਮ ਨੂੰ ਉਸ ਤਰ੍ਹਾਂ ਹੀ ਲਾਭ ਪਹੁੰਚਾਇਆ ਹੈ, ਜਿਵੇਂ ਕਿ ਵਿਗਿਆਨੀਆਂ ਦੁਆਰਾ ਉਮੀਦ ਕੀਤੀ ਜਾ ਰਹੀ ਸੀ।

ਹੁਣ ਇਸ ਵੈਕਸੀਨ ਦਾ ਮਹੱਤਵਪੂਰਨ ਟ੍ਰਾਇਲ ਹੋਣਾ ਹੈ। ਅਮਰੀਕਾ ਦੇ ਚੋਟੀ ਦੇ ਮਾਹਰ ਡਾ. ਐਂਥਨੀ ਫਾਊਚੀ ਨੇ ਐਸੋਸਿਏਟਿਡ ਪ੍ਰੈਸ ਨੂੰ ਕਿਹਾ ਕਿ ਇਹ ਇੱਕ ਚੰਗੀ ਖ਼ਬਰ ਹੈ। ਵੈਕਸੀਨ ਬਾਰੇ ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕੋਰੋਨਾਵਾਇਰਸ: ਬੰਦੇ ਵੱਧ ਮਰ ਰਹੇ ਹਨ ਪਰ ਉਹ ਮਾਸਕ ਪਾਉਣ ਤੋਂ ਇਨਕਾਰੀ ਕਿਉਂ ਹਨ

ਕੋਵਿਡ -19 ਕਾਰਨ ਵਧੇਰੇ ਆਦਮੀ ਮਰ ਜਾਂਦੇ ਹਨ, ਪਰ ਉਨ੍ਹਾਂ ਵਿਚੋਂ ਜ਼ਿਆਦਾ ਲੋਕ ਮਾਸਕ ਪਹਿਨਣ ਤੋਂ ਇਨਕਾਰ ਕਰਦੇ ਹਨ।

ਬਹੁਤ ਸਾਰੇ ਦੇਸ਼ਾਂ ਵਿਚ, ਜਿੱਥੇ ਡੇਟਾ ਉਪਲਬਧ ਹਨ, ਉੱਥੇ ਮਰਦਾਂ ਵਿਚ ਮੌਤ ਦਰ ਕਾਫ਼ੀ ਜ਼ਿਆਦਾ ਹੈ।

ਹਾਲਾਂਕਿ, ਅਧਿਐਨ ਅਤੇ ਸਰਵੇਖਣ ਤੋਂ ਇਹ ਵੀ ਪਤਾ ਚਲਿਆ ਹੈ ਕਿ ਮਰਦ ਔਰਤਾਂ ਦੇ ਮੁਕਾਬਲੇ ਨਿੱਜੀ ਸੁਰੱਖਿਆ ਉਪਕਰਣਾਂ ਅਤੇ ਚਿਹਰੇ ਦੇ ਮਾਸਕ ਪਹਿਨਣ ਵਿੱਚ ਜ਼ਿਆਦਾ ਝਿਜਕਦੇ ਹਨ ਅਤੇ ਪਿਛਲੀ ਮਹਾਂਮਾਰੀ ਦੌਰਾਨ ਵੀ ਇਸੇ ਤਰ੍ਹਾਂ ਦਾ ਰਵੱਈਆ ਦੇਖਿਆ ਗਿਆ ਸੀ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕੋਰੋਨਾਵਾਇਰਸ ਬਾਰੇ ਹੁਣ ਤੱਕ ਦੀ ਜਾਣਕਾਰੀ 'ਤੇ ਸਵਾਲ ਖੜ੍ਹੇ ਕਰਨ ਵਾਲੀ ਖੋਜ

ਨਵੀਂ ਖੋਜ ਨਾਲ ਸਾਹਮਣੇ ਆਈ ਇਹ ਅਜਿਹੀ ਜਾਣਕਾਰੀ ਹੈ, ਜਿਸ ਨੇ ਹੁਣ ਤੱਕ ਕੋਰੋਨਾਵਾਇਰਸ ਬਾਰੇ ਬਣੀ ਸਮਝ ਅੱਗੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।

ਜਿਸ ਨਾਲ ਕੋਰੋਨਾਵਾਇਰਸ ਬਾਰੇ ਸਾਡੀ ਹੁਣ ਤੱਕ ਦੀ ਜਾਣਕਾਰੀ ਦੀ ਬੁਨਿਆਦ ਹਿਲਾ ਦਿੱਤੀ ਹੈ।

ਬ੍ਰਾਜ਼ੀਲ ਸਮੇਤ ਚਾਰ ਦੇਸ਼ਾਂ ਦੇ ਸਾਇੰਸਦਾਨਾਂ ਨੇ ਚੀਨ ਦੇ ਵੂਹਾਨ ਵਿੱਚ ਕੋਰੋਨਾਵਾਇਰਸ ਮਹਾਮਾਰੀ ਸ਼ੁਰੂ ਤੋਂ ਕਈ ਹਫ਼ਤੇ ਜਾਂ ਮਹੀਨੇ ਪਹਿਲਾਂ ਲਏ ਗਏ ਸੀਵਰ ਦੇ ਪਾਣੀਆਂ ਦੇ ਨਮੂਨਿਆਂ ਵਿੱਚ ਕੋਰੋਨਾਵਾਇਰਸ ਪਾਏ ਜਾਣ ਦੀ ਪੁਸ਼ਟੀ ਕੀਤੀ ਹੈ। ਵਿਸਥਾਰ ਵਿੱਚ ਜਾਣਕਾਰੀ ਲਈ ਇੱਥੇ ਕਲਿੱਕ ਕਰੋ।

ਦਿੱਲੀ ਹਿੰਸਾ: ਭਾਜਪਾ ਆਗੂਆਂ ਦੇ ਉਹ 'ਭਾਸ਼ਣ' ਜਿੰਨਾਂ ਨੂੰ ਦਿੱਲੀ ਪੁਲਿਸ ਨੇ ਕਲੀਨ ਚਿੱਟ ਦਿੱਤੀ

ਉੱਤਰੀ ਪੂਰਬੀ ਦਿੱਲੀ ਵਿੱਚ 23-26 ਫ਼ਰਵਰੀ ਨੂੰ ਹੋਏ ਦੰਗੇ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਦਿੱਲੀ ਹਾਈਕੋਰਟ 'ਚ ਇੱਕ ਹਲਫ਼ਨਾਮਾ ਪੇਸ਼ ਕੀਤਾ।

ਜਿਸ ਵਿੱਚ ਕਿਹਾ ਗਿਆ ਕਿ ਹੁਣ ਤੱਕ ਉਨ੍ਹਾਂ ਨੂੰ ਅਜਿਹੇ ਕਈ ਸਬੂਤ ਨਹੀਂ ਮਿਲੇ ਜਿਨ੍ਹਾਂ ਦੇ ਆਧਾਰ ਉੱਤੇ ਇਹ ਕਿਹਾ ਜਾ ਸਕੇ ਕਿ ਭਾਜਪਾ ਆਗੂ ਕਪਿਲ ਮਿਸ਼ਰਾ, ਪਰਵੇਸ਼ ਵਰਮਾ ਅਤੇ ਅਨੁਰਾਗ ਠਾਕੁਰ ਨੇ ਕਿਸੇ ਵੀ ਤਰ੍ਹਾਂ ਲੋਕਾਂ ਨੂੰ 'ਭੜਕਾਇਆ ਹੋਵੇ ਜਾਂ ਦਿੱਲੀ 'ਚ ਦੰਗੇ ਕਰਨ ਲਈ ਉਕਸਾਇਆ ਹੋਵੇ।'

ਦਿੱਲੀ ਪੁਲਿਸ ਨੇ ਇਹ ਹਲਫ਼ਨਾਮਾ ਇੱਕ ਪਟੀਸ਼ਨ ਦੇ ਜਵਾਬ ਵਿੱਚ ਪੇਸ਼ ਕੀਤਾ। ਇਸ ਪਟੀਸ਼ਨ 'ਚ ਉਨ੍ਹਾਂ ਆਗੂਆਂ ਦੇ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਗੱਲ ਕਹੀ ਗਈ ਹੈ, ਜਿਨ੍ਹਾਂ ਨੇ ਜਨਵਰੀ-ਫ਼ਰਵਰੀ ਵਿੱਚ ਵਿਵਾਦਤ ਭਾਸ਼ਣ ਦਿੱਤੇ ਸੀ। ਵਿਸਥਾਰ 'ਚ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀਡੀਓਜ਼ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)