UAPA : 'ਫੇਸਬੁੱਕ ਉੱਤੇ ਇੱਕ ਵੀਡੀਓ ਲਾਇਕ ਕੀਤੀ ਤਾਂ ਕੇਸ ਪਿਆ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਾਂ ਦਾ'

- ਲੇਖਕ, ਸਰਬਜੀਤ ਸਿੰਘ ਧਾਲੀਵਾਲ
- ਰੋਲ, ਬੀਬੀਸੀ ਪੱਤਰਕਾਰ
"ਸਾਨੂੰ ਫੇਸਬੁੱਕ ਬਾਰੇ ਕੋਈ ਜਾਣਕਾਰੀ ਨਹੀਂ ਹੈ, ਸਾਡੇ ਤਾਂ ਮੋਬਾਇਲ ਵੀ ਬਿਨਾਂ ਇੰਟਰਨੈੱਟ ਦੇ ਹਨ, ਪਰ ਮੇਰੇ ਬੇਟੇ ਨੇ ਫੇਸਬੁੱਕ ਦੀ ਇੱਕ ਵੀਡੀਓ ਨੂੰ ਲਾਈਕ ਹੀ ਕੀਤਾ ਸੀ ਕਿ ਉਸ ਦਾ ਨਾਮ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੋੜ ਦਿੱਤਾ", ਇਹ ਸ਼ਬਦ ਹਨ ਜ਼ਿਲ੍ਹਾ ਅੰਮ੍ਰਿਤਸਰ ਦੇ ਇਲਾਕੇ ਮਜੀਠਾ ਨੇੜਲੇ ਪਿੰਡ ਦੀ ਸਤਬੀਰ ਕੌਰ ਦੇ।
28 ਜੂਨ ਸਤਬੀਰ ਕੌਰ ਦੇ 18 ਸਾਲਾ ਪੁੱਤਰ ਜਸਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਯਾਨਿ ਯੂਏਪੀਏ ਤਹਿਤ ਗ੍ਰਿਫਤਾਰ ਕੀਤਾ ਸੀ।
ਪੰਜਾਬ ਪੁਲਿਸ ਨੇ ਉਸ ਨੂੰ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੈਂਬਰ ਦੱਸ ਕੇ ਉਸ ਸਮੇਤ ਦੋ ਹੋਰ ਨੌਜਵਾਨਾਂ ਤੋਂ 32 ਬੋਰ ਦਾ ਪਿਸਟਲ ਅਤੇ ਸੱਤ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਕਰੀਬ ਦੋ ਹਫ਼ਤੇ ਪੁਲਿਸ ਹਿਰਾਸਤ ਅਤੇ ਜੇਲ੍ਹ ਵਿਚ ਰੱਖਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ 13 ਜੁਲਾਈ ਨੂੰ ਜ਼ਮਾਨਤ 'ਤੇ ਛੱਡਿਆ।
ਬੀਬੀਸੀ ਪੰਜਾਬੀ ਦੀ ਟੀਮ ਜਦੋਂ ਜਸਪ੍ਰੀਤ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਮਿਲਣ ਲਈ ਮਜੀਠਾ ਲਾਗੇ ਉਸ ਦੇ ਪਿੰਡ ਪਹੁੰਚੀ ਤਾਂ ਉਹ ਘਰ ਵਿੱਚ ਹੀ ਮੌਜੂਦ ਸੀ।
ਹਰਜੀਤ ਸਿੰਘ ਦੇ ਪਿਤਾ ਪਲਵਿੰਦਰ ਸਿੰਘ ਮੁਤਾਬਕ ਜ਼ਮੀਨ ਥੋੜ੍ਹੀ ਹੋਣ ਕਰ ਕੇ ਉਹ ਪਸ਼ੂਆਂ ਦਾ ਦੁੱਧ ਵੇਚ ਕੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੇ ਹਨ।
ਇਹ ਵੀ ਪੜ੍ਹੋ:
ਕਿਸਾਨੀ ਪਰਿਵਾਰ ਨਾਲ ਸਬੰਧਿਤ ਜਸਪ੍ਰੀਤ ਸਿੰਘ ਦੀ ਮਾਤਾ ਸਤਬੀਰ ਕੌਰ ਦੱਸਦੀ ਹੈ ਕਿ ਅਪਰੈਲ ਮਹੀਨੇ ਵਿੱਚ ਹੀ ਜਸਪ੍ਰੀਤ 18 ਸਾਲ ਦਾ ਹੋਇਆ ਹੈ। ਉਨ੍ਹਾਂ ਮੁਤਾਬਕ ਬੇਟਾ ਮੌਬਾਇਲ ਫ਼ੋਨ ਦੀ ਜ਼ਿੱਦ ਕਰਦਾ ਸੀ ਇਸ ਕਰ ਕੇ ਉਨ੍ਹਾਂ ਨੇ ਫ਼ੋਨ ਲੈ ਕੇ ਦਿੱਤਾ ਪਰ ਇਹ ਫ਼ੋਨ ਇੰਨਾ ਸਿਰਦਰਦੀ ਬਣੇਗਾ ਇਹ ਕਦੇ ਸੋਚਿਆ ਵੀ ਨਹੀਂ ਸੀ।
ਜਸਪ੍ਰੀਤ ਸਿੰਘ ਨੇ ਦੱਸਿਆ ਕਿ 27 ਜੂਨ ਨੂੰ ਪੁਲਿਸ ਉਸ ਨੂੰ ਭਾਲਦੀ ਹੋਈ ਉਸ ਦੇ ਘਰ ਆਈ। ਪੁਲਿਸ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਨੇ ਫੇਸਬੁਕ ਰਾਹੀਂ ਇੱਕ ਕੁੜੀ ਨਾਲ ਛੇੜਛਾੜ ਕੀਤੀ ਹੈ।
ਖ਼ਬਰ ਨੇ ਉਡਾਏ ਹੋਸ਼
ਪਰ ਉਹ ਘਰ ਨਾ ਹੋਣ ਕਾਰਨ ਪੁਲਿਸ ਨੂੰ ਨਾ ਮਿਲਿਆ, ਜਿਸ ਤੋਂ ਬਾਅਦ ਪੁਲਿਸ ਗੁਰਦਾਸਪੁਰ ਵਿਖੇ ਹਾਜ਼ਰ ਹੋਣ ਦਾ ਹੌਕਾ ਦੇ ਕੇ ਵਾਪਸ ਚੱਲੇਗੀ।
ਅਗਲੇ ਦਿਨ 28 ਜੂਨ ਨੂੰ ਜਸਪ੍ਰੀਤ ਸਿੰਘ ਦੇ ਪਿਤਾ ਪਲਵਿੰਦਰ ਸਿੰਘ ਪਿੰਡ ਦੇ ਕੁਝ ਲੋਕਾਂ ਨੂੰ ਲੈ ਕੇ ਗੁਰਦਾਸਪੁਰ ਉਸ ਨੂੰ ਪੇਸ਼ ਕਰਨ ਲਈ ਚਲੇ ਗਏ ਜਿੱਥੇ ਪੁਲਿਸ ਨੇ ਸ਼ਾਮ ਤੱਕ ਥਾਣੇ ਵਿੱਚ ਬੈਠਾ ਕੇ ਰੱਖਿਆ ਅਤੇ ਸ਼ਾਮੀ ਹਰਜੀਤ ਸਿੰਘ ਨੂੰ ਰੱਖ ਕੇ ਬਾਕੀਆਂ ਨੂੰ ਪਿੰਡ ਭੇਜ ਦਿੱਤਾ। ਉਸ ਤੋਂ ਬਾਅਦ ਜਸਪ੍ਰੀਤ ਦਾ ਘਰ ਵਾਲਿਆਂ ਨਾਲ ਕੋਈ ਸੰਪਰਕ ਨਹੀਂ ਹੋਇਆ।

ਕਰੀਬ ਤਿੰਨ ਦਿਨ ਬਾਅਦ ਹਰਜੀਤ ਬਾਰੇ ਅਖ਼ਬਾਰ ਵਿੱਚ ਜਦੋਂ ਉਸ ਦੀ ਮਾਤਾ ਨੇ ਖ਼ਬਰ ਦੇਖੀ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਅਖ਼ਬਾਰ ਦੀ ਖ਼ਬਰ ਵਿੱਚ ਹਰਜੀਤ ਦਾ ਸਬੰਧ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਦਿਖਾਇਆ ਗਿਆ ਸੀ।
ਇਸ ਮਾਮਲੇ ਬਾਰੇ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ 30 ਜੂਨ ਨੂੰ ਬਕਾਇਦਾ ਪ੍ਰੈਸ ਨੋਟ ਵੀ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਖਾੜਕੂ ਜਥੇਬੰਦੀ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਸੀ।
ਇਸ ਵਿੱਚ 18 ਸਾਲਾ ਜਸਪ੍ਰੀਤ ਸਿੰਘ ਦਾ ਨਾਮ ਵੀ ਸ਼ਾਮਲ ਸੀ। ਪੰਜਾਬ ਪੁਲਿਸ ਮੁਤਾਬਕ ਇਹ ਤਿੰਨੋਂ ਪਾਕਿਸਤਾਨ, ਸਾਉਦੀ ਅਰਬ ਅਤੇ ਯੂਕੇ ਆਧਾਰਿਤ ਖ਼ਾਲਿਸਤਾਨ ਪੱਖੀਆਂ ਦੇ ਇਸ਼ਾਰੇ ਉੱਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਪਣੀ ਗਤੀਵਿਧੀਆਂ ਚਲਾ ਰਹੇ ਸਨ।
ਸਿੱਖ ਨੌਜਵਾਨ ਲਵਪ੍ਰੀਤ ਸਿੰਘ ਦੀ ਖ਼ੁਦਕੁਸ਼ੀ ਤੋਂ ਬਾਅਦ ਕਈ ਸਵਾਲ ਖੜ੍ਹੇ ਹੋਏ- ਵੀਡੀਓ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਕਿਉਂ ਲਿਆ ਸੀ ਹਿਰਾਸਤ ਵਿੱਚ?
ਜਸਪ੍ਰੀਤ ਨੇ ਦੱਸਿਆ ਕਿ ਗੁਰਦਾਸਪੁਰ ਥਾਣੇ ਵਿੱਚ ਰੱਖਣ ਤੋਂ ਬਾਅਦ ਉਸੇ ਰਾਤ ਉਸ ਨੂੰ ਪਟਿਆਲਾ ਪਹੁੰਚ ਦਿੱਤਾ ਗਿਆ, ਜਿੱਥੇ ਸਾਰੀ ਰਾਤ ਹਵਾਲਾਤ ਵਿੱਚ ਰੱਖਿਆ ਅਤੇ ਸਵੇਰੇ ਉਸ ਤੋਂ ਪੁੱਛਗਿੱਛ ਸ਼ੁਰੂ ਹੋਈ।
ਜਸਪ੍ਰੀਤ ਨੇ ਦੱਸਿਆ, "ਪੁਲਿਸ ਵਾਰ-ਵਾਰ ਹਥਿਆਰਾਂ ਅਤੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਬਾਰੇ ਮੇਰੇ ਤੋਂ ਸਵਾਲ ਕਰਦੀ, ਕਈ ਵਾਰ ਸਖ਼ਤੀ ਵੀ ਕੀਤੀ ਗਈ।"
ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਦੋ ਹੋਰ ਨੌਜਵਾਨਾਂ ਨਾਲ ਉਸ ਦੀ ਮੁਲਾਕਾਤ ਕਰਵਾਈ ਗਈ, ਜਿੰਨ੍ਹਾਂ ਨੂੰ ਉਹ ਪਹਿਲੀ ਵਾਰ ਮਿਲਿਆ ਸੀ।
ਜਸਪ੍ਰੀਤ ਦੇ ਖ਼ਿਲਾਫ਼ ਯੂਏਪੀਏ ਕਾਨੂੰਨ ਤਹਿਤ ਪਰਚਾ ਸਮਾਣਾ ਵਿਖੇ ਦਰਜ ਕੀਤਾ ਗਿਆ ਸੀ। ਪੁੱਛਗਿੱਛ ਕਰਨ ਤੋਂ ਬਾਅਦ ਜਦੋਂ ਪੁਲਿਸ ਨੂੰ ਉਸ ਕੋਲੋਂ ਕੁਝ ਵੀ ਨਹੀਂ ਮਿਲਿਆ ਤਾਂ ਪੰਜ ਦਿਨਾਂ ਬਾਅਦ ਉਸ ਨੂੰ ਬਰਨਾਲਾ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ।
ਉਸ ਨੂੰ ਸਮਾਣਾ ਦੀ ਨਿਆਂਇਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਸਮਾਣਾ ਸਦਰ ਥਾਣੇ ਦੇ ਐਸਐੱਚਓ ਰਣਬੀਰ ਸਿੰਘ ਨਾਲ ਬੀਬੀਸੀ ਨੇ ਫੋਨ ਰਾਹੀ ਇਸ ਕੇਸ ਬਾਰੇ ਗੱਲਬਾਤ ਕੀਤੀ ਤਾਂ ਉਸ ਨੇ ਕਿਹਾ ਇਸ ਬਾਰੇ ਉਹ ਨਹੀਂ ਜਾਣਦੇ, ਇਸ ਦੀ ਜਾਂਚ ਪਟਿਆਲਾ ਦੇ ਡੀਐੱਸਪੀ ਕ੍ਰਿਸ਼ਨ ਕੁਮਾਰ ਭਾਂਤੇ ਕਰ ਰਹੇ ਹਨ। ਬੀਬੀਸੀ ਨੇ ਉਨ੍ਹਾਂ ਨਾਲ ਵੀ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਮੀਟਿੰਗ ਵਿਚ ਹੋਣ ਦੀ ਗੱਲ ਕਹਿ ਕੇ ਫੋਨ ਕੱਟ ਦਿੱਤਾ।
ਇਸ ਤੋਂ ਬਾਅਦ ਪੁਲਿਸ ਦਾ ਪੱਖ ਜਾਣਨ ਭਾਂਤੇ ਨੂੰ ਫੋਨ ਉੱਤੇ ਡੀਐੱਸਪੀ ਕ੍ਰਿਸ਼ਨ ਕੁਮਾਰ ਭਾਂਤੇ ਨੂੰ ਐੱਸਐੱਮਐੱਸ ਵੀ ਭੇਜਿਆ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ।

ਜਦੋਂ ਬੀਬੀਸੀ ਨੇ ਜਸਪ੍ਰੀਤ ਨੂੰ ਪੁੱਛਿਆ ਕਿ ਪੁਲਿਸ ਨੇ ਤੈਨੂੰ ਗ੍ਰਿਫ਼ਤਾਰ ਕਿਉਂ ਕੀਤਾ ਤਾਂ ਉਸ ਨੇ ਕਿਹਾ, "ਫੇਸਬੁੱਕ ਉੱਤੇ ਇੱਕ ਵੀਡੀਓ ਵਿੱਚ ਇੱਕ ਨੌਜਵਾਨ ਸ਼ਿਵ ਸੈਨਾ ਬਾਰੇ ਤਲਖ਼ੀ ਨਾਲ ਗੱਲਾਂ ਕਰ ਰਿਹਾ ਸੀ ਅਤੇ ਇਸ ਵੀਡੀਓ ਨੂੰ ਮੈਂ ਲਾਈਕ ਕਰ ਦਿੱਤਾ ਸੀ। ਜਿਸ ਪੇਜ ਉੱਤੇ ਇਹ ਵੀਡੀਓ ਸੀ ਉਹ ਰੈਫਰੈਂਡਮ 2020 ਨਾਲ ਸਬੰਧਤ ਸੀ।"
ਜਸਪ੍ਰੀਤ ਮੁਤਾਬਕ ਵੀਡੀਓ ਨੂੰ ਲਾਈਕ ਕਰਨ ਦੀ ਸਜ਼ਾ ਇੰਨੀ ਮਿਲੇਗੀ ਇਹ ਉਸ ਨੇ ਸੋਚਿਆ ਤੱਕ ਨਹੀਂ ਸੀ।
ਜਸਪ੍ਰੀਤ 12ਵੀਂ ਪਾਸ ਹੈ ਅਤੇ ਘਰ ਦੀ ਵਿੱਤੀ ਹਾਲਤ ਮਜ਼ਬੂਤ ਕਰਨ ਲਈ ਵਿਦੇਸ਼ ਜਾ ਕੇ ਕੰਮ ਕਰਨਾ ਚਾਹੁੰਦਾ ਹੈ।
ਕੇਸ ਦੀ ਪੈਰਵੀ
ਜਸਪ੍ਰੀਤ ਸਿੰਘ ਦੇ ਪਿਤਾ ਪਲਵਿੰਦਰ ਸਿੰਘ ਨੇ ਦੱਸਿਆ ਕਿ ਯੂਏਪੀਏ ਕਾਨੂੰਨ ਅਤੇ ਰੈਫਰੈਂਡਮ 2020 ਕੀ ਹੈ ਇਸ ਬਾਰੇ ਉਸ ਨੂੰ ਕੁਝ ਨਹੀਂ ਪਤਾ।
ਉਸ ਮੁਤਾਬਕ ਜਸਪ੍ਰੀਤ ਬਾਰੇ ਅਖ਼ਬਾਰਾਂ ਵਿੱਚ ਖ਼ਬਰਾਂ ਆਉਣ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਵਕੀਲ ਪਹੁੰਚਿਆਂ ਤਾਂ ਇੱਥੇ ਵੀ ਨਿਰਾਸ਼ਾ ਮਿਲੀ ਕਿਉਂਕਿ ਵਕੀਲ ਦਾ ਕਹਿਣਾ ਸੀ ਕਿ ਪੁਲਿਸ ਨੇ ਜਿਸ ਕਾਨੂੰਨ ਤਹਿਤ ਗ੍ਰਿਫਤਾਰੀ ਦਿਖਾਈ ਹੈ, ਉਸ ਵਿੱਚ ਜ਼ਮਾਨਤ ਨਹੀਂ ਮਿਲਦੀ।
ਫਿਰ ਜਸਪ੍ਰੀਤ ਦੇ ਮਾਪੇ ਅੰਮ੍ਰਿਤਸਰ ਜਾ ਕੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜਾ ਕੇ ਮਿਲੇ। ਪਰਿਵਾਰ ਮੁਤਾਬਕ, 'ਬਿਕਰਮ ਮਜੀਠੀਆ ਨੇ ਹੀ ਉਨ੍ਹਾਂ ਦੇ ਪੁੱਤਰ ਬਾਰੇ ਗੁਰਦਾਸਪੁਰ ਪਤਾ ਕੀਤਾ। ਫਿਰ ਜਾਣਕਾਰੀ ਮਿਲੀ ਕਿ ਉਹ ਪਟਿਆਲਾ ਪੁਲਿਸ ਹਿਰਾਸਤ ਵਿੱਚ ਸੀ।'
ਬਾਅਦ ਵਿੱਚ ਪੁਲਿਸ ਨੇ ਮਾਪਿਆਂ ਨਾਲ ਗੱਲ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ। ਬਿਆਸ ਤੋਂ ਜਸਪ੍ਰੀਤ ਦਾ ਮਾਸੜ ਉਸ ਨੂੰ ਮਿਲਣ ਲਈ ਪਟਿਆਲਾ ਗਿਆ ਅਤੇ ਫਿਰ ਉਸ ਦੀ ਮਾਂ ਨਾਲ ਗੱਲ ਕਰਵਾਈ।

ਆਖ਼ਰਕਾਰ ਜਦੋਂ ਕੋਈ ਰਸਤਾ ਨਹੀਂ ਮਿਲਿਆ ਤਾਂ ਪਟਿਆਲਾ ਪੁਲਿਸ ਨੇ ਦੋ ਹਫ਼ਤਿਆਂ ਬਾਅਦ ਫ਼ੋਨ ਕਰ ਕੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ ਅਤੇ ਇਸ ਨੂੰ ਆ ਕੇ ਲੈ ਜਾਓ।
ਉਨ੍ਹਾਂ ਦੱਸਿਆ ਕਿ ਸਮਾਣਾ ਦੀ ਅਦਾਲਤ ਵਿਚ ਜ਼ਮਾਨਤ ਭਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਤੱਕ ਵੀ ਪਹੁੰਚ ਕੀਤੀ ਤਾਂ ਕੁਝ ਦਿਨ ਬਾਅਦ ਹਰਜੀਤ ਨਾਲ ਪਟਿਆਲਾ ਵਿਖੇ ਮੁਲਾਕਾਤ ਕਰਵਾਈ ਗਈ। ਡਰ ਨਾਲ ਜਸਪ੍ਰੀਤ ਤੋਂ ਬੋਲਿਆ ਨਹੀਂ ਸੀ ਜਾ ਰਿਹਾ।
ਪਲਵਿੰਦਰ ਸਿੰਘ ਮੁਤਾਬਕ ਬੇਸ਼ੱਕ ਉਨ੍ਹਾਂ ਦਾ ਮੁੰਡਾ ਘਰ ਆ ਗਿਆ ਹੈ ਪਰ ਅਜੇ ਵੀ ਪੁਲਿਸ ਦੀ ਸਖ਼ਤੀ ਦਾ ਡਰ ਇਸ ਦੇ ਦਿਮਾਗ਼ ਵਿਚ ਬੈਠਿਆ ਹੋਇਆ ਹੈ।
ਪਲਵਿੰਦਰ ਸਿੰਘ ਮੁਤਾਬਕ ਅਜੇ ਜਸਪ੍ਰੀਤ 18 ਸਾਲਾਂ ਦਾ ਹੀ ਹੈ ਅਤੇ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਪੁਲਿਸ ਅੱਗੇ ਵੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਸਕਦੀ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪੁਲਿਸ ਜ਼ਿਆਦਤੀ ਕਾਰਨ ਉਨ੍ਹਾਂ ਦੇ ਪਰਿਵਾਰ ਨੇ ਪਿਛਲੇ ਦਿਨਾਂ ਵਿਚ ਬਹੁਤ ਹੀ ਮਾੜੇ ਦਿਨ ਦੇਖੇ ਹਨ, ਇਸ ਕਰ ਕੇ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ।

ਸਵਾਲਾਂ ਦੇ ਘੇਰੇ ਵਿੱਚ ਯੂਏਪੀਏ ਕਾਨੂੰਨ ਦੀ ਵਰਤੋਂ
ਇਸ ਕਾਨੂੰਨ ਦੀ ਵਰਤੋਂ ਤੇ ਦੁਰਵਰਤੋਂ ਦਾ ਮੁੱਦਾ ਅੱਜ ਕੱਲ ਪੰਜਾਬ ਦੀ ਸਿਆਸੀ ਫ਼ਿਜ਼ਾ ਵਿਚ ਛਾਇਆ ਹੋਇਆ ਹੈ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਇਸ ਮੁੱਦੇ ਉੱਤੇ ਸਰਕਾਰ ਨੂੰ ਘੇਰ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀਜੀਪੀ ਦਿਨਕਰ ਗੁਪਤਾ ਦੀ ਅਗਵਾਈ ਹੇਠ ਸੂਬੇ ਦੀ ਪੁਲਿਸ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਦੀ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਪੁਲਿਸ ਮੁਖੀ ਨੂੰ ਸਪੱਸ਼ਟ ਹਦਾਇਤਾਂ ਜਾਰੀ ਹੋਣੀਆਂ ਚਾਹੀਦੀਆਂ ਹਨ ਕਿ ਛੋਟੀਆਂ ਛੋਟੀਆਂ ਗਲਤੀਆਂ ਲਈ ਸਿੱਖ ਨੌਜਵਾਨਾਂ 'ਤੇ ਯੂਏਪੀਏ ਤਹਿਤ ਕੇਸ ਦਰਜ ਨਾ ਕੀਤੇ ਜਾਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਛੋਟੀਆਂ ਛੋਟੀਆਂ ਗਲਤੀਆਂ ਕਾਰਨ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹਾਂ ਵਿੱਚ ਡੱਕੇ ਜਾਣ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਤਰੀਕੇ ਝੂਠੇ ਕੇਸਾਂ ਵਿਚ ਫਸਾਏ ਜਾਣ ਵਾਲੇ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜੇਗਾ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਯੂਏਪੀਏ ਕਾਨੂੰਨ ਦੀ ਆੜ 'ਚ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲਣ ਦਾ ਫ਼ੈਸਲਾ ਲਿਆ।
ਇਹ ਵੀ ਪੜ੍ਹੋ:
ਪਾਰਟੀ ਦੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, "ਆਮ ਆਦਮੀ ਪਾਰਟੀ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਕਾਨੂੰਨ ਨੂੰ ਆਪਣੇ ਹੱਥ 'ਚ ਲੈਣ ਵਾਲੇ ਕਿਸੇ ਵੀ ਅਨਸਰ ਦੀ ਪੈਰਵੀ ਨਹੀਂ ਕਰਦੀ, ਪਰੰਤੂ ਜੇਕਰ ਕਾਨੂੰਨ-ਵਿਵਸਥਾ ਯਕੀਨੀ ਬਣਾਉਣ ਵਾਲਾ ਪੁਲਿਸ ਤੰਤਰ ਹੀ ਕਾਨੂੰਨ ਨੂੰ ਆਪਣੇ ਹੱਥ 'ਚ ਲੈ ਕੇ ਨਿਰਦੋਸ਼ ਨੌਜਵਾਨਾਂ ਨੂੰ ਤੰਗ ਪਰੇਸ਼ਾਨ ਕਰੇਗਾ ਤਾਂ ਇਹ ਸਿੱਧਾ-ਸਿੱਧਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਆਮ ਆਦਮੀ ਪਾਰਟੀ ਇਸ ਵਿਰੁੱਧ ਹਰ ਪੱਧਰ 'ਤੇ ਆਵਾਜ਼ ਬੁਲੰਦ ਕਰੇਗੀ।"
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੂਏਪੀਏ ਦੀ ਆੜ 'ਚ ਪੰਜਾਬ ਪੁਲਿਸ ਦੀਆਂ ਗਤੀਵਿਧੀਆਂ ਸ਼ੱਕ ਦੇ ਘੇਰੇ 'ਚ ਆ ਚੁੱਕੀਆਂ ਹਨ।
ਇਸ ਦੇ ਨਾਲ ਹੀ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਇਸ ਮੁੱਦੇ ਉੱਤੇ ਸਵਾਲ ਚੁੱਕੇ ਰਹੇ ਹਨ। ਉਨ੍ਹਾਂ ਪਿਛਲੇ ਦਿਨੀਂ ਇਸ ਸਬੰਧ ਵਿਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।
ਸਰਕਾਰ ਦੀ ਦਲੀਲ
ਵਿਰੋਧੀ ਧਿਰਾਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਮੁੱਦੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪੰਜਾਬ ਅਤੇ ਦੇਸ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਭ ਢੁੱਕਵੇਂ ਚੁੱਕਣਗੇ।
ਇੱਕ ਪ੍ਰੈਸ ਬਿਆਨ ਰਾਹੀਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂਏਪੀਏ ਤਹਿਤ ਪੰਜਾਬ ਪੁਲਿਸ ਵੱਲੋਂ ਗਲਤ ਢੰਗ ਨਾਲ ਗ੍ਰਿਫ਼ਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ।

ਉਨ੍ਹਾਂ ਸਾਫ਼ ਕੀਤਾ ਕਿ ਕਿਸੇ ਉੱਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਯੂਏਪੀਏ ਕਾਫ਼ੀ ਸਮਾਂ ਪਹਿਲਾਂ ਤੋਂ ਹੀ ਵਜੂਦ ਵਿੱਚ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ। ਜਿਨ੍ਹਾਂ ਵਿੱਚੋਂ 2010 ਵਿੱਚ 19 ਅਤੇ 2017 ਵਿੱਚ 12 ਮਾਮਲੇ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਗਰਮ ਖ਼ਿਆਲੀ ਵਿਚਾਰਾਂ ਤੋਂ ਲਾਂਭੇ ਕਰਨ ਵਾਸਤੇ ਸੋਸ਼ਲ ਮੀਡੀਆ ਰਾਹੀਂ ਵਿਆਪਕ ਮੁਹਿੰਮ ਚਲਾਈ ਤਾਂ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਗਰਮ ਖ਼ਿਆਲੀ ਵਿਚਾਰਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਅੱਤਵਾਦੀ ਜਾਂ ਹਿੰਸਕ ਗਤੀਵਿਧੀਆਂ ਲਈ ਉਕਸਾਉਣ ਵਾਲੇ ਪਾਕਿਸਤਾਨ ਅਤੇ ਐਸਐਫਜੇ ਦੇ ਮਨਸੂਬਿਆਂ ਨੂੰ ਪਟੜੀ ਤੋਂ ਲਾਹਿਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ 'ਤੇ ਇਲਜ਼ਾਮ ਲਾਉਣ ਜਾਂ ਗ੍ਰਿਫਤਾਰ ਕਰਨ ਦੀ ਬਜਾਇ ਅਸਲ ਵਿੱਚ ਇਨ੍ਹਾਂ ਨੂੰ ਕਾਊਂਸਲਿੰਗ ਕਰ ਕੇ ਸਮਝਾਇਆ ਗਿਆ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਗਿਆ।
ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਬੀਬੀਸੀ ਪੰਜਾਬੀ ਨੇ ਇਹ ਸਵਾਲ ਕੀਤਾ ਕਿ ਯੂਏਪੀਏ ਦੀ ਦੁਰਵਰਤੋਂ ਕਰਨ ਅਤੇ ਨਾਬਾਲਗਾਂ ਨੂੰ ਫੜ੍ਹਨ ਦੇ ਪੰਜਾਬ ਪੁਲਿਸ ਉੱਤੇ ਇਲਜ਼ਾਮ ਲੱਗ ਰਹੇ ਹਨ।
ਇਸ ਸਵਾਲ ਦੇ ਜਵਾਬ ਵਿਚ ਦਿਨਕਰ ਗੁਪਤਾ ਨੇ ਕਿਹਾ , ''ਕੁਝ ਇਲਜ਼ਾਮ ਲੱਗ ਰਹੇ ਹਨ ਕਿ ਗ੍ਰਿਫ਼ਤਾਰ ਕੀਤੇ ਲੋਕਾਂ ਨੂੰ ਗਲਤ ਪੇਂਟ ਕੀਤਾ ਜਾ ਰਿਹਾ ਹੈ, ਪਰ ਮੈਂ ਇਹ ਜ਼ਿੰਮੇਵਾਰੀ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਵਿਚ ਕਈ ਅਜਿਹੀਆਂ ਸ਼ਕਤੀਆਂ ਸਰਗਰਮ ਹਨ ਜੋ ਸੂਬੇ ਵਿਚ ਦੁਬਾਰਾ ਤੋਂ ਅੱਤਵਾਦ ਨੂੰ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।''
ਇਹ ਵੀਡੀਓ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 4
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 5












