ਰਾਮ ਮੰਦਰ ਰਾਸ਼ਟਰ ਨੂੰ ਜੋੜਨ ਵਾਲਾ ਹੈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ - 5 ਅਹਿਮ ਖ਼ਬਰਾਂ

ਸੋਮਵਾਰ ਬਾਅਦ ਦੁਪਹਿਰ ਸ੍ਰੀ ਰਾਮ ਜਨਮਭੂਮੀ ਤੀਰਥ ਖੇਤਰ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਐਲਾਨ ਕੀਤਾ ਕਿ ਉਹ ਇਸ ਪ੍ਰੋਗਰਾਮ ਨੂੰ ਹੋਰ ਵਧੀਆ ਬਣਾਉਣਾ ਚਾਹੁੰਦੇ ਸਨ।

ਜਦਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 5 ਅਗਸਤ ਨੂੰ ਹੋਣ ਵਾਲੇ ਨੀਂਹ ਪੱਥਰ ਸਮਾਗਮ 'ਚ ਭਾਰਤ ਦੀ ਮਿੱਟੀ 'ਚ ਜਨਮ ਲੈਣ ਵਾਲੀਆਂ 36 ਪ੍ਰਮੁੱਖ ਪਰੰਪਰਾਵਾਂ ਦੇ 135 ਸਤਿਕਾਰਯੋਗ ਸੰਤ-ਮਹਾਤਮਾਵਾਂ ਅਤੇ ਹੋਰ ਵਿਸ਼ੇਸ਼ ਵਿਆਕਤੀਆਂ ਸਮੇਤ 175 ਲੋਕਾਂ ਨੂੰ ਹੀ ਸੱਦਾ ਪੱਤਰ ਭੇਜਿਆ ਗਿਆ।

ਜਨਰਲ ਸਕੱਤਰ ਰਾਏ ਨੇ ਦੱਸਿਆ ਕਿ ਨੇਪਾਲ 'ਚ ਸਥਿਤ ਜਾਨਕੀ ਮੰਦਿਰ ਤੋਂ ਵੀ ਕੁੱਝ ਲੋਕ ਇਸ ਸਮਾਗਮ 'ਚ ਸ਼ਿਰਕਤ ਕਰਨਗੇ।

ਦੂਜੇ ਪਾਸੇ ਰਾਮ ਮੰਦਰ ਅੰਦੋਲਨ ਨਾਲ ਲੰਬੇ ਸਮੇਂ ਤੋਂ ਜੁੜੇ ਬਹੁਤ ਸਾਰੇ ਲੋਕਾਂ ਨੂੰ ਇਸ ਸਮਾਗਮ 'ਚ ਆਉਣ ਦਾ ਸੱਦਾ ਨਹੀਂ ਮਿਲਿਆ ਹੈ।

ਰਾਮ ਮੰਦਿਰ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੱਖਿਆ ਗਿਆ ਜਦਕਿ ਮੁੱਖ ਮਹਿਮਾਨ ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਸਨ।

ਪੂਰਾ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਧਾਰਮਿਕ ਸਥਾਨਾਂ ਨੂੰ ਤੋੜ ਕੇ ਉਨ੍ਹਾਂ ਦੀ ਥਾਂ ਹੋਰ ਬਣਾਉਣਾ ਇਹ ਰਾਹ ਕਿੱਧਰ ਨੂੰ ਲਿਜਾਂਦਾ ਹੈ

ਰਾਮ ਮੰਦਰ ਬਣਨ ਤੋਂ ਬਾਅਦ ਬਾਬਰੀ ਮਸਜਿਦ ਦਾ ਨਾਂਅ ਸਿਰਫ ਇਤਿਹਾਸ ਦੇ ਪੰਨਿਆਂ ਤੱਕ ਹੀ ਸੀਮਤ ਰਹਿ ਜਾਵੇਗਾ। ਬਿਲਕੁਲ ਉਵੇਂ-ਜਿਵੇਂ 6ਵੀਂ ਸਦੀ 'ਚ ਤੁਰਕੀ 'ਚ ਬਣੇ ਯੂਨਾਨੀ ਕੱਟੜਪੰਥੀ ਗਿਰਜਾਘਰ ਹਾਗਿਆ ਸੋਫੀਆ ਨਾਲ ਹੋਇਆ ਸੀ।

ਸਾਲ 1453 ਤੋਂ ਬਾਅਦ ਇੱਕ ਗਿਰਜਾਘਰ ਵੱਜੋਂ ਉਸ ਦੀ ਪਛਾਣ ਤਾਂ ਸਿਰਫ ਇਤਿਹਾਸ ਦੇ ਪੰਨਿਆਂ ਤੱਕ ਹੀ ਸੀਮਤ ਹੋ ਗਈ ਹੈ, ਕਿਉਂਕਿ ਇਸ ਨੂੰ ਪਹਿਲਾਂ ਇੱਕ ਮਸਜਿਦ ਅਤੇ ਫਿਰ ਬਾਅਦ 'ਚ ਅਜਾਇਬ ਘਰ ਅਤੇ ਹੁਣ ਇੱਕ ਵਾਰ ਫਿਰ ਇਸ ਨੂੰ ਮਸਜਿਦ 'ਚ ਹੀ ਤਬਦੀਲ ਕਰ ਦਿੱਤਾ ਗਿਆ ਹੈ।

ਮਸਜਿਦ ਦੀ ਥਾਂ 'ਤੇ ਮੰਦਰ ਅਤੇ ਚਰਚ ਦੀ ਥਾਂ 'ਤੇ ਮਸਜਿਦ, ਇਸ ਤਰ੍ਹਾਂ ਬੰਦਗੀ ਅਸਥਾਨਾਂ ਦੀ ਤਬਦੀਲੀ ਦਾ ਇਤਿਹਾਸ ਵਿਸ਼ਵ ਭਰ 'ਚ ਬਹੁਤ ਪੁਰਾਣਾ ਹੈ।

ਪੂਰਾ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਨਕਲੀ ਸ਼ਰਾਬ ਤਰਾਸਦੀ: ਮੁਲਜ਼ਮਾਂ ਖਿਲਾਫ਼ ਕਤਲ ਦਾ ਮਾਮਲਾ, ਜਾਂਚ ਲਈ 2 SIT ਕਾਇਮ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਦੋ ਐੱਸਆਈਟੀ ਬਣਾਉਣ ਦਾ ਐਲਾਨ ਕੀਤਾ ਹੈ।

ਇਹ ਐੱਸਆਈਟੀ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਦਾਇਰ ਐਫਆਈਆਰਜ਼ ਦੀ ਫਾਸਟ ਟਰੈਕ ਜਾਂਚ ਕਰਨਗੀਆਂ।

ਇਹ ਦੋਵੇਂ ਐੱਆਈਟੀਜ਼ ਏਡੀਜੀਪੀ ਲਾਅ ਐਂਡ ਆਡਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਕੰਮ ਕਰਨਗੀਆਂ।

ਪੂਰਾ ਪੜ੍ਹਨ ਲਈ ਇੱਥੇ ਕਲਿਕ ਕਰੋ।

ਤੁਹਾਡੇ ਕੋਲ ਰਾਮ ਮੰਦਰ ਬਾਰੇ ਵੀਡੀਓ ਆਈਆਂ ਹਨ - ਰਿਐਲਿਟੀ ਚੈੱਕ

ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਦਾ ਕੰਮ ਤੇਜ਼ੀ ਫ਼ੜ ਰਿਹਾ ਹੈ। ਇਸ ਸੰਬਧ ਵਿੱਚ ਗੁਮਰਾਹ ਕਰਨ ਵਾਲੀਆਂ ਵੀਡੀਓ ਵੀ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਦਾ ਨੀਂਹ ਪੱਥਰ ਰੱਖ ਦਿੱਤਾ ਹੈ।

ਉਦਘਾਟਨ ਸਮਾਗਮ ਵਿਵਾਦਾਂ ਵਿੱਚ ਘਿਰਿਆ ਰਿਹਾ ਕਿਉਂਕਿ ਸੁਪਰੀਮ ਕੋਰਟ ਦੇ ਪਿਛਲੇ ਸਾਲ ਦੇ ਹੁਕਮਾਂ ਮੁਤਾਬਕ ਮੰਦਰ ਦੀ ਉਸਾਰੀ ਢਾਹੀ ਗਈ ਬਾਬਰੀ ਮਸਜਿਦ ਵਾਲੀ ਥਾਂ 'ਤੇ ਕੀਤੀ ਜਾਣੀ ਹੈ।

ਸਾਲ 1992 ਵਿੱਚ ਹਿੰਦੂ ਭੀੜ ਵੱਲੋਂ ਮਸਜਿਦ ਢਾਹੇ ਜਾਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਹੋਈ ਫਿਰਕੂ ਹਿੰਸਾ ਵਿੱਚ 2000 ਤੋਂ ਵਧੇਰੇ ਜਾਨਾਂ ਗਈਆਂ ਸਨ।

ਉਸਾਰੇ ਜਾ ਰਹੇ ਮੰਦਰ ਦੀ ਭਵਨ ਨਿਰਮਾਣ ਕਲਾ ਅਤੇ ਡਿਜ਼ਾਈਨ ਬਾਰੇ ਸੋਸ਼ਲ ਮੀਡੀਆ ਉੱਪਰ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ। ਜਿਨ੍ਹਾਂ ਵਿੱਚੋਂ ਕੁਝ ਬਹੁਤ ਹੀ ਗੁਮਰਾਹ ਕਰਨ ਵਾਲੇ ਹਨ। ਅਸੀਂ ਕੁਝ ਤਸਵੀਰਾਂ ਦੀ ਪੜਤਾਲ ਕੀਤੀ।

ਪੂਰਾ ਪੜ੍ਹਨ ਲਈ ਇੱਥੇ ਕਲਿਕ ਕਰੋ।

ਰਾਮ ਮੰਦਰ ਇਹ ਰਾਸ਼ਟਰ ਨੂੰ ਜੋੜਨ ਵਾਲਾ ਹੈ - ਮੋਦੀ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਦੀ ਰਸਮ ਨਿਭਾਈ ਹੈ। ਇਸ ਮੌਕੇ ਉਨ੍ਹਾਂ ਨੇ ਰਾਮ ਮੰਦਰ ਦੇ ਸੰਘਰਸ਼ ਨੂੰ ਦੇਸ ਦੀ ਅਜ਼ਾਦੀ ਦੇ ਸੰਘਰਸ਼ ਵਾਂਗ ਦੱਸਿਆ ਹੈ।

ਅਯੁੱਧਿਆ ਪਹੁੰਚਣ ਮਗਰੋਂ ਮੋਦੀ ਦੇ ਸਵਾਗਤ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਰਾਮ ਮੰਦਰ ਟਰੱਸਟ ਦੇ ਅਹੁਦੇਦਾਰ ਹੈਲੀਪੈਡ ਉੱਤੇ ਹਾਜ਼ਰ ਸਨ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦੇ ਮੁੱਖ ਅੰਸ਼ ਪੜ੍ਹਨ ਲਈ ਇੱਥੇ ਕਲਿਕ ਕਰੋ।

ਰਾਮ ਮੰਦਿਰ ਦਾ ਕਿਤੇ ਵਿਰੋਧ ਕਿਤੇ ਸੁਆਗਤ

ਪਿਛਲੇ ਸਾਲ ਨਵੰਬਰ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਬੁੱਧਵਾਰ ਨੂੰ ਅਯੁੱਧਿਆ ਦੇ ਰਾਮ ਮੰਦਰ ਲਈ ਭੂਮੀ ਪੂਜਾ ਦਾ ਆਯੋਜਨ ਕੀਤਾ ਗਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਜਿੱਥੇ ਬਹੁਤ ਸਾਰੇ ਨੇਤਾ ਅਤੇ ਸੰਸਦ ਮੈਂਬਰ ਭੂਮੀ ਪੂਜਾ ਦਾ ਸਵਾਗਤ ਕਰ ਰਹੇ ਹਨ, ਉੱਥੇ ਕਈ ਹਲਕਿਆਂ ਵੱਲੋਂ ਵਿਰੋਧ ਪ੍ਰਦਰਸ਼ਨ ਦੀਆਂ ਆਵਾਜ਼ਾਂ ਵੀ ਆ ਰਹੀਆਂ ਹਨ।

ਲੋਕ ਸਭਾ ਮੈਂਬਰ ਅਤੇ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲੀਮੀਨ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਹੈ ਕਿ ਬਾਬਰੀ ਮਸਜਿਦ ਸੀ ਅਤੇ ਰਹੇਗੀ।

ਪੂਰਾ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀਡੀਓ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)