ਕੋਰੋਨਾਵਾਇਰਸ ਮਹਾਂਮਾਰੀ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਨੇ ਸਖ਼ਤੀ ਵਧਾਈ, ਲੌਕਡਾਊਨ 'ਤੇ ਵੀ ਮੰਥਨ

ਵੀਡੀਓ ਕੈਪਸ਼ਨ, Coronavirus Round-Up: ਮਹਾਂਮਾਰੀ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਹੋਈ ਹੋਰ ਸਖ਼ਤ, ਲਏ ਅਹਿਮ ਫ਼ੈਸਲੇ

ਪੰਜਾਬ ਸੂਬੇ ‘ਚ ਲਗਾਤਾਰ ਕੋਰੋਨਾਵਾਇਰਸ ਦੇ ਮਾਮਲੇ ਵੱਧ ਰਹੇ ਹਨ, ਮੌਤ ਦੀ ਦਰ ਵਿਚ ਵੀ ਵਾਧਾ ਹੋਇਆ ਹੈ ਅਤੇ ਹੁਣ ਕੈਪਟਨ ਸਰਕਾਰ ਨੇ ਮਹਾਂਮਾਰੀ ਨੂੰ ਰੋਕਣ ਲਈ ਜਲੰਧਰ, ਲੁਧਿਆਣਾ ਅਤੇ ਪਟਿਆਲਾ ‘ਚ ਵਾਧੂ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ।

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਲੌਕਡਾਊਨ ਲਗਾਉਣ ਦੀ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ, ਪਰ ਉਨ੍ਹਾਂ ਨੇ ਇਹ ਜ਼ਰੂਰ ਸਾਫ਼ ਕੀਤਾ ਹੈ ਕਿ ਇਸ ਲੌਕਡਾਊਨ ਨਾਲ ਆਰਥਿਕ ਗਤੀਵਿਧੀਆਂ ‘ਤੇ ਅਸਰ ਨਹੀਂ ਪੈਣ ਦਿਤਾ ਜਾਵੇਗਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)