You’re viewing a text-only version of this website that uses less data. View the main version of the website including all images and videos.
ਸੁਸ਼ਾਂਤ ਸਿੰਘ ਰਾਜਪੂਤ ਕੇਸ ਦੀ ਜਾਂਚ ਸੁਪਰੀਮ ਕੋਰਟ ਨੇ CBI ਹਵਾਲੇ ਕੀਤੀ
ਸੁਪਰੀਮ ਕੋਰਟ ਨੇ ਸੀਬੀਆਈ ਨੂੰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ।
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਰਿਆ ਚੱਕਰਵਰਤੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਬਿਹਾਰ ਸਰਕਾਰ ਦੁਆਰਾ ਸੀਬੀਆਈ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਹਿਣਾ ਸਹੀ ਸੀ।
ਮਾਮਲੇ ਦੀ ਸੁਣਵਾਈ ਜਸਟਿਸ ਹਰਿਸ਼ਕੇਸ਼ ਰੌਏ ਦੀ ਅਦਾਲਤ ਵਿੱਚ ਚੱਲ ਰਹੀ ਸੀ।
ਗਿਆਰਾਂ ਅਗਸਤ ਨੂੰ ਆਪਣੀ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰਖਦਿਆਂ ਸੰਬੰਧਿਤ ਧਿਰਾਂ ਨੂੰ ਆਪਣੇ ਪੱਖ ਅਦਾਲਤ ਸਾਹਮਣੇ ਰੱਖਣ ਨੂੰ ਕਿਹਾ ਸੀ।
ਅਦਾਲਤ ਨੇ ਕਿਹਾ ਕਿ ਬਿਹਾਰ ਸਰਕਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਸੀਬੀਆਈ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਦਾਲਤ ਦਾ ਇਹ ਵੀ ਕਹਿਣਾ ਹੈ ਕਿ ਪਟਨਾ ਵਿੱਚ ਦਰਜ ਕੀਤੀ ਗਈ ਐੱਫਆਈਆਰ ਠੀਕ ਸੀ।
ਇਸ ਤੋਂ ਪਹਿਲਾਂ ਕੀ ਸੀ ਘਟਨਾਕ੍ਰਮ?
ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਮਰਹੂਮ ਦੇ ਪਿਤਾ ਵੱਲੋਂ ਅਦਾਕਾਰਾ ਰਿਆ ਚੱਕਰਵਰਤੀ ਖ਼ਿਲਾਫ਼ ਪਟਨਾ ਵਿੱਚ ਐੱਫ਼ਆਈਆਰ ਦਰਜ ਕਰਵਾਈ ਗਈ ਸੀ।
ਪਰ ਅਦਾਕਾਰਾ ਨੇ ਐੱਫਆਈਆਰ ਮੁੰਬਈ ਤਬਦੀਲ ਕਰਨ ਲਈ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ। ਜਿੱਥੇ ਮਰਹੂਮ ਅਦਾਕਾਰ ਦੀ ਮੌਤ ਦੀ ਜਾਂਚ ਪਹਿਲਾਂ ਤੋਂ ਹੀ ਚੱਲ ਰਹੀ ਸੀ ।
ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕੇਕੇ ਸਿੰਘ ਨੇ ਰਿਆ ਅਤੇ ਉਸ ਦੇ ਪਰਿਵਾਰ ਦੇ ਛੇ ਮੈਂਬਰਾਂ ਖ਼ਿਲਾਫ਼ ਇਹ ਐੱਫਆਈਆਰ ਦਰਜ ਕਰਵਾਈ ਸੀ । ਇਲਜ਼ਾਮ ਲਾਇਆ ਗਿਆ ਹੈ ਕਿ ਇਨ੍ਹਾਂ ਲੋਕਾਂ ਨੇ ਸੁਸ਼ਾਂਤ ਸਿੰਘ ਨੂੰ ਖ਼ੁਦਕੁਸ਼ੀ ਲਈ ਉਕਸਾਇਆ।
ਅਦਾਕਾਰਾ ਨੇ ਸੁਪਰੀਮ ਕੋਰਟ ਵੱਲੋਂ ਆਪਣੀ ਅਰਜੀ ਦਾ ਨਿਪਟਾਰਾ ਕੀਤੇ ਜਾਣ ਤੱਕ ਬਿਹਾਰ ਪੁਲਿਸ ਵੱਲੋਂ ਕਾਰਵਾਈ ਉੱਪਰ ਰੋਕ ਦੀ ਵੀ ਅਪੀਲ ਵੀ ਕੀਤੀ ਹੋਈ ਸੀ।
ਓਧਰ ਦੂਜੇ ਪਾਸੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ਨੇ ਰਿਆ ਚੱਕਰਵਰਤੀ ਵਲੋਂ ਉੱਚ ਅਦਾਲਤ 'ਚ ਮੁੰਬਈ ਵਿਚ ਕੇਸ ਨੂੰ ਤਬਦੀਲ ਕਰਨ ਦੀ ਪਟੀਸ਼ਨ ਖ਼ਿਲਾਫ਼ ਸੁਪਰੀਮ ਕੋਰਟ 'ਚ ਕੈਵੀਐਟ (ਚੇਤਾਵਨੀ) ਦਾਇਰ ਕੀਤੀ ਸੀ।
ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਕੈਵੀਐਟ 'ਚ ਕਿਹਾ ਹੈ ਕਿ ਉਨ੍ਹਾਂ ਨੂੰ ਦੱਸੇ ਬਿਨਾਂ ਇਸ ਮੁੱਦੇ 'ਤੇ ਕੁਝ ਨਹੀਂ ਹੋਣਾ ਚਾਹੀਦਾ।
ਉੱਧਰ ਮੁੰਬਈ ਜਾਂਚ ਲਈ ਗਏ ਬਿਹਾਰ ਪੁਲਿਸ ਦੇ ਅਧਿਕਾਰੀ ਨੂੰ ਮੁੰਬਈ ਵਿਚ ਕੋਰੋਨਾ ਦਾ ਹਵਾਲਾ ਦੇ ਕੇ ਜ਼ਬਰੀ ਕੁਆਰੰਟਾਇਨ ਕਰ ਲਿਆ ਗਿਆ ਸੀ। ਦੋਵਾਂ ਸੂਬਿਆਂ ਦੀ ਪੁਲਿਸ ਵਿਚਾਲੇ ਅਧਿਕਾਰਾਂ ਦੀ ਲੜਾਈ ਵੀ ਸ਼ੁਰੂ ਹੋ ਗਈ ਸੀ।
ਪਰ ਬਾਅਦ ਵਿਚ ਪਰਿਵਾਰ ਦੀ ਮੰਗ ਮੁਤਾਬਕ ਮਾਮਲੇ ਦੀ ਬਿਹਾਨ ਸਰਕਾਰ ਦੀ ਬੇਨਤੀ ਉੱਤੇ ਕੇਂਦਰ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ: