ਕੋਰੋਨਾਵਾਇਰਸ: ਪੰਜਾਬ 'ਚ ਵੀਕਐਂਡ ਲੌਕਡਾਊਨ ਤੇ ਰਾਤ ਦੇ ਕਰਫਿਊ ਸਣੇ ਹੋਰ ਕੀ ਲੱਗੀਆਂ ਨਵੀਆਂ ਪਾਬੰਦੀਆਂ

ਕੋਵਿਡ -19 ਖ਼ਿਲਾਫ਼ ਜੰਗੀ ਪੱਧਰ ਦੀਆਂ ਤਿਆਰੀਆਂ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਐਮਰਜੈਂਸੀ ਕਦਮ ਚੁੱਕਣ ਦਾ ਐਲਾਨ ਕੀਤਾ ਹੈ।

ਵੀਰਵਾਰ ਸ਼ਾਮੀ ਕੀਤੇ ਗਏ ਐਲਾਨਾਂ ਮੁਤਾਬਕ ਪੰਜਾਬ ਵਿੱਚ ਹੁਣ ਸਾਰੇ ਸ਼ਹਿਰਾਂ ਤੇ ਕਸਬਿਆਂ ਵਿੱਚ ਹਰ ਵੀਕਐਂਡ ਯਾਨਿ ਸ਼ਨੀਵਾਰ ਤੇ ਐਤਵਾਰ ਲੌਕਡਾਊਨ ਰਹੇਗਾ।

ਇਸ ਦੇ ਨਾਲ ਹੀ ਰੋਜ਼ਾਨਾ ਰਾਤ ਨੂੰ ਲੱਗਣ ਵਾਲੇ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ, ਹੁਣ ਸ਼ਾਮ ਨੂੰ 7 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਬਸ ਹੁਣ ਬਹੁਤ ਹੋ ਗਿਆ' , ਕੋਵਿਡ -19 ਦੇ ਟਾਕਰੇ ਲਈ ਸੂਬੇ ਦੇ ਅਰਥਚਾਰੇ ਨੂੰ ਧਿਆਨ ਵਿਚ ਰੱਖਦਿਆਂ ਸਖ਼ਤ ਕਦਮ ਲੈਣੇ ਹੀ ਪੈਣਗੇ, ਪੰਜਾਬ ਵਿਚ ਕੋਰੋਨਾ ਨਾਲ ਹੁਣ ਤੱਕ ਮੌਤਾਂ ਦਾ ਅੰਕਰਾ 920 ਹੋ ਗਿਆ ਹੈ।

ਇਹ ਵੀ ਪੜ੍ਹੋ :

ਕੀ ਕੀ ਹਨ ਨਵੀਂਆਂ ਹਦਾਇਤਾਂ

  • ਵੀਰਵਾਰ ਸ਼ਾਮੀ ਕੀਤੇ ਗਏ ਐਲਾਨਾਂ ਮੁਤਾਬਕ ਸ਼ੁੱਕਰਵਾਰ ਤੋਂ ਪੰਜਾਬ ਵਿੱਚ ਹੁਣ ਸਾਰੇ ਸ਼ਹਿਰਾਂ ਤੇ ਕਸਬਿਆਂ ਵਿੱਚ ਹਰ ਵੀਕਐਂਡ ਯਾਨਿ ਸ਼ਨੀਵਾਰ ਤੇ ਐਤਵਾਰ ਲੌਕਡਾਊਨ ਰਹੇਗਾ।
  • ਰੋਜ਼ਾਨਾ ਰਾਤ ਨੂੰ ਲੱਗਣ ਵਾਲੇ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ, ਹੁਣ ਸ਼ਾਮ ਨੂੰ 7 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ।
  • ਸੂਬਾ ਸਰਕਾਰ ਦੀਆਂ ਨਵੀਆਂ ਹਦਾਇਤਾਂ ਵਿੱਚ ਵਿਆਹ ਸਮਾਗਮਾਂ ਅਤੇ ਸਸਕਾਰ ਮੌਕੇ ਇਕੱਠ ਨੂੰ ਛੱਡ ਕੇ ਸਮਾਜਿਕ, ਧਾਰਮਿਕ ਤੇ ਸਿਆਸੀ ਇਕੱਠਾਂ 'ਤੇ 31 ਅਗਸਤ ਉੱਤੇ ਪਾਬੰਦੀ ਲਾ ਦਿੱਤੀ ਹੈ।
  • ਬੱਸਾਂ ਅਤੇ ਟਰਾਂਸਪੋਰਟ ਦੇ ਵਾਹਨਾਂ ਵਿੱਚ 50 ਫੀਸਦ ਅਤੇ ਨਿੱਜੀ ਕਾਰਾਂ ਵਿੱਚ ਤਿੰਨ ਲੋਕ ਹੀ ਸਫ਼ਰ ਕਰ ਸਕਣਗੇ।
  • ਪੰਜ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿੱਚ 50 ਫੀਸਦ ਹੀ ਗੈਰ-ਜ਼ਰੂਰੀ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਮੌਜੂਦਾ ਦੌਰ 'ਚ ਇਨ੍ਹਾਂ ਪੰਜਾਂ ਸ਼ਹਿਰਾਂ ਵਿੱਚ ਹੀ ਸੂਬੇ ਦੀ 80 ਫੀਸਦ ਕੇਸ ਹਨ।
  • ਸਰਕਾਰੀ ਅਧਿਕਾਰੀਆਂ ਨਿਰਦੇਸ਼ ਦਿੱਤੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਆਵਾਜਾਈ ਨੂੰ ਘਟਾਉਣ ਲਈ ਆਨਲਾਈਨ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ।

ਹੋਰ ਸਖ਼ਤ ਫ਼ੈਸਲੇ ਲੈਣ ਦੀ ਕਹੀ ਗੱਲ

ਮੁੱਖ ਮੰਤਰੀ ਨੇ ਸਰਕਾਰੀ ਮਹਿਕਮਿਆਂ ਨੂੰ ਕੋਵਿਡ -19 ਬਾਰੇ ਜਾਗਕਰੂਕਤਾ ਫੈਲਾਉਣ ਅਤੇ ਲੋਕਾਂ ਦੀਆਂ ਭਾਈਵਾਲੀ ਵਧਾਉਣ ਲਈ ਗੈਰ ਸਰਕਾਰੀ ਸੰਗਠਨਾਂ ਨੂੰ ਵੀ ਸ਼ਾਮਲ ਕਰਨ ਲਈ ਕਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹੈਲਥ ਐਮਰਜੈਂਸੀ ਵਾਲੇ ਹਾਲਾਤ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਸਖ਼ਤ ਫ਼ੈਸਲੇ ਲੈਣੇ ਪੈ ਸਕਦੇ ਹਨ। ਇਸ ਸਮੇਂ ਕੋਰੋਨਾ ਦੀ ਮਾਰ ਸਭ ਤੋਂ ਸਭ ਸ਼ਹਿਰਾਂ ਉੱਤੇ ਹੈ ਪਰ ਪੇਂਡੂ ਖੇਤਰਾਂ ਵਿਚ ਵੀ ਕੇਸ ਵਧਣ ਲੱਗੇ ਹਨ। ਜੇਕਰ ਲੋੜ ਪਈ ਤਾਂ ਅਵਾਜਾਈ ਉੱਤੇ ਪਾਬੰਦੀਆਂ ਵੀ ਲਾਈਆਂ ਜਾ ਸਕਦੀਆਂ ਹਨ।

ਇਹ ਵੀਡੀਓਜ਼ ਵੀ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)