ਸੁਮੇਧ ਸੈਣੀ ਖ਼ਿਲਾਫ਼ ਮੁਲਤਾਨੀ ਮਾਮਲੇ 'ਚ ਕਤਲ ਦੀ ਧਾਰਾ ਜੋੜਨ ਵੇਲੇ ਅਦਾਲਤ ਨੇ ਕੀ ਕਿਹਾ

ਤਸਵੀਰ ਸਰੋਤ, Getty Images
- ਲੇਖਕ, ਅਰਵਿੰਦ ਛਾਬੜਾ
- ਰੋਲ, ਬੀਬੀਸੀ ਪੱਤਰਕਾਰ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ਼ ਮੁਲਤਾਨੀ ਅਗਵਾ ਕੇਸ ਵਿੱਚ ਅਦਾਲਤ ਨੇ ਧਾਰਾ 302 ਜੋੜਨ ਦੇ ਹੁਕਮ ਦੇ ਦਿੱਤੇ ਹਨ।
ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਬੀਬੀਸੀ ਪੰਜਾਬੀ ਨੂੰ ਕਿਹਾ ਕਿ ਮੁਹਾਲੀ ਅਦਾਲਤ ਨੇ ਸਰਕਾਰੀ ਵਕੀਲ ਦੀ ਅਰਜ਼ੀ ਨੂੰ ਪਰਵਾਨ ਕਰਦੇ ਹੋਏ ਇਸ ਮਾਮਲੇ ਵਿੱਚ ਇੰਡੀਅਨ ਪੀਨਲ ਕੋਡ ਦੀ ਕਤਲ ਦੀ ਧਾਰਾ 302 ਨੂੰ ਜੋੜਨ ਦਾ ਹੁਕਮ ਦਿੱਤਾ ਹੈ।
ਅਦਾਲਤ ਨੇ ਮੁਲਜ਼ਮ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਤਿੰਨ ਦਿਨਾਂ ਦਾ ਨੋਟਿਸ ਦੇਣ ਲਈ ਕਿਹਾ ਹੈ ਤਾਂ ਜੋ ਉਹ ਇਸ ਬਾਰੇ ਅਦਾਲਤ ਵਿੱਚ ਅਪੀਲ ਕਰ ਸਕਣ।
ਬਲਵੰਤ ਸਿੰਘ ਮੁਲਤਾਨੀ ਇੱਕ ਆਈਏਐੱਸ ਅਫ਼ਸਰ ਦਾ ਪੁੱਤਰ ਸੀ ਅਤੇ ਉਸ ਦੇ ਪਰਿਵਾਰ ਮੁਤਾਬਕ ਦਸੰਬਰ 1991 ਵਿੱਚ ਪੁਲਿਸ ਨੇ ਉਸ ਨੂੰ ਗੈਰ ਕ-ਨੂੰਨੀ ਹਿਰਾਸਤ ਵਿੱਚ ਲੈ ਕੇ ਮਾਰ ਦਿੱਤਾ ਸੀ।
ਸੁਮੇਧ ਸੈਣੀ ਆਪਣੇ ਉੱਤੇ ਲੱਗੇ ਸਾਰੇ ਹੀ ਇਲਜ਼ਾਮਾਂ ਨੂੰ ਅਦਾਲਤ ਵਿੱਚ ਕੇਸਾਂ ਦੀ ਸੁਣਵਾਈ ਦੌਰਾਨ ਰੱਦ ਕਰਦੇ ਰਹੇ ਹਨ।
ਅਦਾਲਤ ਨੇ ਕਿਹਾ, "ਐੱਫਆਈਆਰ ਤੇ ਪੁਲਿਸ ਫਾਈਲ ਦੀ ਜਾਂਚ ਵੇਲੇ ਇਹ ਪਤਾ ਲੱਗਿਆ ਹੈ ਕਿ ਦੋਵੇਂ ਸਰਕਾਰੀ ਗਵਾਹ ਬਣੇ ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਗਏ ਹਨ।"
"ਸਰਕਾਰੀ ਗਵਾਹ ਬਣੇ ਕੁਲਦੀਪ ਸਿੰਘ ਤੇ ਜਗੀਰ ਸਿੰਘ ਦੇ ਦਰਜ ਹੋਏ ਬਿਆਨਾਂ ਤੋਂ ਇਹ ਸਾਫ਼ ਹੋ ਗਿਆ ਹੈ ਕਿ ਗ਼ੈਰ-ਮਨੁੱਖੀ ਤਸ਼ੱਦਦ 'ਤੇ ਬਲਵੰਤ ਸਿੰਘ ਮੁਲਤਾਨੀ ਦੇ 1991 ਵਿੱਚ ਗਾਇਬ ਹੋਣ ਵਿੱਚ ਉਨ੍ਹਾਂ ਦਾ ਹੱਥ ਸੀ।"
ਸਰਕਾਰੀ ਗਵਾਹ ਬਣੇ ਪੁਰਾਣੇ ਸਾਥੀ
ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਾਬਕਾ ਇੰਸਪੈਕਟਰ ਜਗੀਰ ਸਿੰਘ ਨੇ ਅਦਾਲਤ ਵਿੱਚ ਬਿਆਨ ਦਿੱਤਾ ਹੈ ਕਿ ਉਸ ਵੇਲੇ ਦੇ ਐੱਸਐੱਸਪੀ (ਜੋ ਕਿ ਬਾਅਦ ਵਿੱਚ ਪੰਜਾਬ ਦੇ ਪੁਲਿਸ ਮੁਖੀ ਰਹੇ) ਸੁਮੇਧ ਸਿੰਘ ਸੈਣੀ ਨੇ ਉਨ੍ਹਾਂ ਨੂੰ ਖੁਦ ਦੱਸਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਨੇ ਇਲਜ਼ਾਮ ਲਗਾਇਆ ਸੀ ਕਿ ਸੈਣੀ ਨੇ ਉਨ੍ਹਾਂ ਦੀ ਮੌਜੂਦਗੀ ਵਿੱਚ ਇੱਕ ਹੋਰ ਇੰਸਪੈਕਟਰ ਨੂੰ ਮੁਲਤਾਨੀ ਨੂੰ ਟਾਰਚਰ ਕਰਨ ਲਈ ਕਿਹਾ ਸੀ।
ਬੀਬੀਸੀ ਪੰਜਾਬੀ ਕੋਲ ਜਗੀਰ ਸਿੰਘ ਦੇ ਬਿਆਨ ਦੀ ਕਾਪੀ ਮੌਜੂਦ ਹੈ, ਜਿਸ ਵਿੱਚ ਕਥਿਤ ਤੌਰ 'ਤੇ ਕੀਤੇ ਗਏ ਤਸ਼ਦੱਦ ਦਾ ਵੇਰਵਾ ਵੀ ਦਿੱਤਾ ਗਿਆ ਹੈ।
ਇੰਸਪੈਕਟਰ ਜਗੀਰ ਸਿੰਘ ਨੇ ਬਿਆਨ ਵਿੱਚ ਕਿਹਾ, "ਉਹ ਉਸ ਵੇਲੇ ਯਾਨਿ ਕਿ ਦਸੰਬਰ 1991 ਵਿੱਚ ਚੰਡੀਗੜ੍ਹ ਦੇ ਸੈਕਟਰ 22 ਦੀ ਪੁਲਿਸ ਚੌਕੀ ਦੇ ਇੰਚਾਰਜ ਸਨ ਤੇ ਮੁਲਤਾਨੀ ਸੈਕਟਰ 17 ਥਾਣੇ ਵਿੱਚ ਬੰਦ ਸੀ। ਇਹ ਚੌਕੀ ਵੀ ਇਸੇ ਥਾਣੇ ਦੇ ਅਧੀਨ ਆਉਂਦੀ ਹੈ।"
ਜਦੋਂ ਜਗੀਰ ਸਿੰਘ ਨੂੰ ਥਾਣੇ ਸੱਦਿਆ ਗਿਆ ਤਾਂ ਸੁਮੇਧ ਸੈਣੀ ਕਈ ਹੋਰ ਪੁਲਿਸ ਅਫ਼ਸਰਾਂ ਨਾਲ ਕਥਿਤ ਤੌਰ 'ਤੇ ਥਾਣੇ ਵਿੱਚ ਹੀ ਮੌਜੂਦ ਸੀ ਤੇ ਉਹ ਸਾਰੇ ਮੁਲਤਾਨੀ ਦੀ ਪੁੱਛਗਿੱਛ ਕਰ ਰਹੇ ਸੀ।
ਇਹ ਵੀ ਪੜ੍ਹੋ:
ਜਗੀਰ ਸਿੰਘ ਦੇ ਬਿਆਨ ਮੁਤਾਬਕ ਇਲਜ਼ਾਮ ਹੈ ਕਿ ਉਸ ਤੋਂ ਬਾਅਦ ਸੈਣੀ ਨੇ ਮੁਲਤਾਨੀ ਨੂੰ ਟਾਰਚਰ ਕਰਨ ਲਈ ਕਿਹਾ ਜਿਸ ਵਿੱਚ ਉਹ ਕਥਿਤ ਤੌਰ 'ਤੇ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਿਆ ਤੇ ਥੱਲੇ ਡਿਗ ਪਿਆ।
ਉਨ੍ਹਾਂ ਨੇ ਕਿਹਾ, "ਦੋ ਤਿੰਨ ਦਿਨ ਬਾਅਦ ਸੁਮੇਧ ਸਿੰਘ ਸੈਣੀ ਨੇ ਮੈਨੂੰ ਥਾਣੇ ਬੁਲਾਇਆ ਤੇ ਦੱਸਿਆ ਕਿ ਮੁਲਤਾਨੀ ਦੀ ਮੌਤ ਹੋ ਗਈ ਹੈ।"
ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ਮੁਲਤਾਨੀ ਦੀ ਫਾਈਲ ਪੂਰੀ ਕਰਨ 'ਤੇ ਲਾਈ ਗਈ ਤੇ ਉਨ੍ਹਾਂ ਨੇ ਕਾਦੀਆਂ (ਜ਼ਿਲ੍ਹਾ ਬਟਾਲਾ ਵਿਖੇ) ਜਾ ਕੇ ਮੁਲਤਾਨੀ ਦੇ ਪੁਲਿਸ ਹਿਰਾਸਤ ਤੋਂ ਭੱਜ ਜਾਣ ਦੀ ਰਿਪੋਰਟ ਦਰਜ ਕਰਵਾਈ ਗਈ।

ਤਸਵੀਰ ਸਰੋਤ, Getty Images
1991 ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ। ਸੈਣੀ 'ਤੇ ਉਸ ਵੇਲੇ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਤਿੰਨ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਪਰ ਸੈਣੀ ਬਚ ਗਏ ਸਨ।
ਕੀ ਹੈ ਪੂਰਾ ਮਾਮਲਾ
ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ 'ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ।
ਉਨ੍ਹਾਂ ਨੂੰ ਇਸ ਕਰ ਕੇ ਚੁੱਕਿਆ ਗਿਆ ਸੀ ਕਿਉਂਕਿ ਪੁਲਿਸ ਸੁਮੇਧ ਸਿੰਘ ਸੈਣੀ ਦੇ ਹਮਲਾਵਰਾਂ ਦੀ ਤਲਾਸ਼ ਕਰ ਰਹੀ ਸੀ। ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਹਿਰਾਸਤ 'ਚੋਂ ਭੱਜ ਗਿਆ ਹੈ।
ਇਸ ਸਾਲ ਮਈ ਵਿੱਚ ਮੁਲਤਾਨੀ ਦੇ ਪਰਿਵਾਰ ਵੱਲੋਂ ਸੈਣੀ ਦੇ ਖ਼ਿਲਾਫ਼ ਮੋਹਾਲੀ ਵਿੱਚ ਐੱਫ਼ਆਈਆਰ ਦਰਜ ਕਰਵਾਈ ਗਈ ਹੈ। ਸੁਮੇਧ ਸੈਣੀ ਫ਼ਿਲਹਾਲ ਜ਼ਮਾਨਤ 'ਤੇ ਬਾਹਰ ਹਨ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3