ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਦਾ ਕੀ ਹੈ ਕਾਰਨ

ਤਸਵੀਰ ਸਰੋਤ, Getty Images
- ਲੇਖਕ, ਅਰਵਿੰਦ ਛਾਬੜਾ
- ਰੋਲ, ਬੀਬੀਸੀ ਪੱਤਰਕਾਰ
ਹਾਲ ਹੀ ਵਿੱਚ ਕੋਰੋਨਾਵਾਇਰਸ ਦੇ ਰੋਜ਼ਾਨਾ ਦੇ ਅੰਕੜੇ ਇਹ ਗਵਾਹੀ ਦਿੰਦੇ ਹਨ ਕਿ ਪੰਜਾਬ ਵਿੱਚ ਕੋਵਿਡ ਨੂੰ ਲੈ ਕੇ ਹਾਲਾਤ ਕਿੰਨੇ ਗੰਭੀਰ ਹੋ ਚੁੱਕੇ ਹਨ।
ਬੀਤੇ ਕੁਝ ਦਿਨਾਂ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਸਮਝ ਆਉਂਦਾ ਹੈ ਕਿ ਇੰਨ੍ਹਾਂ ਵਿੱਚ ਰੋਜ਼ਾਨਾ ਵਾਧਾ ਹੋ ਰਿਹਾ ਹੈ।
- 17 ਅਗਸਤ ਨੂੰ 1492 ਮਾਮਲੇ ਦਰਜ, 51 ਮੌਤਾਂ
- 18 ਅਗਸਤ ਨੂੰ 1582 ਮਾਮਲੇ ਦਰਜ, 35 ਮੌਤਾਂ
- 19 ਅਗਸਤ ਨੂੰ 1693 ਮਾਮਲੇ ਦਰਜ, 24 ਮੌਤਾਂ
- 20 ਅਗਸਤ ਨੂੰ 1741 ਮਾਮਲੇ ਦਰਜ, 37 ਮੌਤਾਂ
ਕਿੰਨੀ ਤੇਜ਼ੀ ਨਾਲ ਹੁਣ ਕਰੋਨਾਵਾਇਰਸ ਦੇ ਮਾਮਲੇ ਪੰਜਾਬ ਵਿੱਚ ਫੈਲ ਰਹੇ ਹਨ ਉਹ ਸਿਰਫ਼ ਇੱਕ ਮਹੀਨੇ ਪੁਰਾਣੇ ਅੰਕੜਿਆਂ ਨਾਲ ਇਸ ਤੁਲਨਾ ਤੋਂ ਸਮਝ ਆ ਸਕਦਾ ਹੈ-
- 17 ਜੁਲਾਈ ਨੂੰ 348 ਮਾਮਲੇ ਸਾਹਮਣੇ ਆਏ ਸੀ ਤੇ 9 ਮੌਤਾਂ ਹੋਈਆਂ ਸੀ
- 18 ਜੁਲਾਈ 350 ਮਾਮਲੇ, 7 ਮੌਤਾਂ
- 19 ਜੁਲਾਈ 310 ਮਾਮਲੇ, 8 ਮੌਤਾਂ
- 20 ਜੁਲਾਈ 411 ਮਾਮਲੇ, 8 ਮੌਤਾਂ
ਇੱਕ ਮਹੀਨੇ ਵਿੱਚ ਹੀ ਹੋਈ ਇੰਨੀ ਵੱਡੀ ਤਬਦੀਲੀ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਜੇ ਹਾਲਾਤ ਇੰਝ ਹੀ ਜਾਰੀ ਰਹੇ ਤਾਂ ਅਗਲੇ ਮਹੀਨੇ ਤੱਕ ਕੀ ਹਾਲਾਤ ਹੋ ਜਾਣਗੇ।
ਉੰਝ ਵੀ ਜਾਣਕਾਰ ਕਹਿ ਚੁੱਕੇ ਹਨ ਕਿ ਸਤੰਬਰ ਦੇ ਮੱਧ ਤੱਕ ਪੰਜਾਬ ਵਿੱਚ ਕੋਵਿਡ ਦੇ ਸ਼ਿਖਰ 'ਤੇ ਪੁੱਜਣ ਦੇ ਆਸਾਰ ਹਨ।
ਪਰ ਕੀ ਕਾਰਨ ਹਨ ਕਿ ਸੂਬੇ ਵਿੱਚ ਕੋਵਿਡ ਦੀ ਸਥਿਤੀ ਲਗਾਤਾਰ ਖ਼ਰਾਬ ਹੋ ਰਹੀ ਹੈ।
ਕੋਰੋਨਾ ਦਾ ਡਰ ਨਾ ਹੋਣਾ
ਪੰਜਾਬ ਦੇ ਕੋਵਿਡ ਦੇ ਬੁਲਾਰੇ ਡਾਕਟਰ ਰਾਜੇਸ਼ ਭਾਸਕਰ ਨੇ ਬੀਬੀਸੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦਾ ਸਭ ਤੋਂ ਮੁੱਖ ਕਾਰਨ ਹੈ ਲੋਕਾਂ ਦਾ ਬੇਪਰਵਾਹ ਹੋ ਕੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਨ ਨਾ ਕਰਨਾ।

ਤਸਵੀਰ ਸਰੋਤ, Getty Images
ਉਨ੍ਹਾਂ ਨੇ ਕਿਹਾ, "ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਜਿਹੜੀਆਂ ਚੀਜ਼ਾਂ ਸਭ ਤੋਂ ਜ਼ਿਆਦਾ ਜ਼ਰੂਰੀ ਹਨ ਉਸ ਨੂੰ ਲੋਕ ਨਜ਼ਰਅੰਦਾਜ਼ ਕਰ ਰਹੇ ਹਨ। ਅਜੇ ਵੀ ਬਹੁਤ ਸਾਰੇ ਲੋਕ ਮਾਸਕ ਨਹੀਂ ਪਾ ਰਹੇ ਤੇ ਨਾ ਹੀ ਇੱਕ ਦੂਜੇ ਨਾਲ ਦੂਰੀ ਬਣਾ ਕੇ ਰੱਖ ਰਹੇ ਹਨ।"
ਉਨ੍ਹਾਂ ਨੇ ਕਿਹਾ ਕਿ ਵਿਆਹ-ਸ਼ਾਦੀਆਂ ਵਿੱਚ 50 ਤੋਂ ਵੱਧ ਲੋਕਾਂ ਦੇ ਇਕੱਠ 'ਤੇ ਪਾਬੰਦੀ ਹੈ ਪਰ ਇਹ ਆਮ ਵੇਖਣ ਨੂੰ ਮਿਲ ਰਿਹਾ ਹੈ ਕਿ ਵਿਆਹਾਂ ਵਿੱਚ 200 ਤੋਂ ਵੱਧ ਲੋਕ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ:
ਪੁੱਛੇ ਜਾਣ 'ਤੇ ਕੀ ਇਸ ਰਵੱਈਏ ਦਾ ਕਾਰਨ ਕੀ ਹੈ ਤਾਂ ਉਨ੍ਹਾਂ ਨੇ ਕਿਹਾ, "ਬਹੁਤ ਸਾਰੇ ਲੋਕਾਂ ਵਿੱਚ ਕੋਵਿਡ ਨੂੰ ਲੈ ਕੇ ਡਰ ਨਹੀਂ ਹੈ ਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਕੁੱਝ ਨਹੀਂ ਹੋਵੇਗਾ ਜੋ ਕਿ ਖ਼ਤਰਨਾਕ ਸੋਚ ਹੈ।"
ਹਾਲਾਂਕਿ ਉਨ੍ਹਾਂ ਨੇ ਮੰਨਿਆ ਕਿ ਇਹ ਸਿਰਫ਼ ਪੰਜਾਬ ਦੇ ਲੋਕਾਂ ਵਿੱਚ ਹੀ ਨਹੀਂ ਹੈ ਪਰ ਵੱਖੋ-ਵੱਖ ਸੂਬਿਆਂ ਦੇ ਲੋਕਾਂ ਵਿੱਚ ਵੀ ਅਜਿਹੀ ਸੋਚ ਹੀ ਵੇਖਣ ਨੂੰ ਮਿਲ ਰਹੀ ਹੈ।
ਢਿੱਲ ਦਾ ਅਸਰ
ਦਰਅਸਲ ਸਰਕਾਰ ਵੱਲੋਂ ਪਾਬੰਦੀਆਂ ਹਟਾਉਣ ਮਗਰੋਂ ਕੋਵਿਡ ਦਾ ਫੈਲਾਅ ਵਧਿਆ। ਜੂਨ ਦੇ ਮਹੀਨੇ ਵਿੱਚ ਮੌਲ, ਦੁਕਾਨਾਂ, ਬਾਜ਼ਾਰ, ਧਾਰਮਿਕ ਸਥਾਨ ਪਹਿਲਾਂ ਕੁੱਝ ਸਮੇਂ ਲਈ ਤੇ ਫਿਰ ਜ਼ਿਆਦਾ ਸਮੇਂ ਲਈ ਖੋਲ੍ਹੇ ਗਏ।
ਸਿਰਫ਼ ਵਿੱਦਿਅਕ ਸਥਾਨਾਂ, ਬੀਅਰ ਬਾਰ ਤੇ ਸਿਨਮਾ ਹਾਲਾਂ ਨੂੰ ਛੱਡ ਕੇ ਜ਼ਿਆਦਾਤਰ ਕਾਰੋਬਾਰ ਖੋਲ੍ਹੇ ਜਾ ਚੁੱਕੇ ਹਨ।
ਜਾਣਕਾਰ ਮੰਨਦੇ ਹਨ ਕਿ ਜਿਵੇਂ-ਜਿਵੇਂ ਪਾਬੰਦੀਆਂ ਹਟਾਈਆਂ ਗਈਆਂ, ਲੋਕਾਂ ਨੇ ਵੀ ਕੋਵਿਡ ਨੂੰ ਲੈ ਕੇ ਢਿੱਲ ਵਰਤਣੀ ਸ਼ੁਰੂ ਕਰ ਦਿੱਤੀ।
ਪਰ ਸਰਕਾਰ ਦੁਕਾਨਾਂ ਤੇ ਕਾਰੋਬਾਰ ਬੰਦ ਰੱਖਦੀ ਤਾਂ ਬੇਰੁਜ਼ਗਾਰੀ ਵੱਧਦੀ ਤੇ ਭੁੱਖਮਰੀ ਵੀ। ਮੁੱਖ ਮੰਤਰੀ ਨੇ ਵੀਰਵਾਰ ਨੂੰ ਹੀ ਡੀਜੀਪੀ ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਹਨ ਕਿ ਸਭ ਪ੍ਰਕਾਰ ਦੇ ਸਿਆਸੀ ਧਰਨਿਆਂ ਸਮੇਤ ਸਾਰੇ ਇਕੱਠਾਂ 'ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ।
ਵੱਡੇ ਸ਼ਹਿਰਾਂ ਦੀ ਆਬਾਦੀ
ਕੋਵਿਡ ਕੇਸਾਂ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਪੰਜ ਜ਼ਿਲ੍ਹੇ ਹਨ-- ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਐੱਸਏਐੱਸ ਨਗਰ (ਮੋਹਾਲੀ)।


ਲੁਧਿਆਣਾ ਇਨ੍ਹਾਂ ਵਿੱਚੋਂ ਸਭ ਤੋਂ ਵੱਧ ਪ੍ਰਭਾਵਿਤ ਮੰਨਿਆ ਜਾਂਦਾ ਹੈ।
ਇੱਥੋਂ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਬੀਬੀਸੀ ਪੰਜਾਬੀ ਨੂੰ ਦੱਸਿਆ, "ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ। ਦਿੱਲੀ, ਮੁੰਬਈ ਵਰਗੇ ਵੱਡੇ ਸ਼ਹਿਰ ਪਹਿਲਾਂ ਪ੍ਰਭਾਵਿਤ ਹੋਏ ਤੇ ਉਸ ਤੋਂ ਬਾਅਦ ਅਗਲੇ ਵੱਡੇ ਸ਼ਹਿਰਾਂ ਦੀ ਵਾਰੀ ਸੀ ਜਿੰਨਾ ਵਿੱਚੋਂ ਲੁਧਿਆਣਾ ਵੀ ਹੈ।
ਉਨ੍ਹਾਂ ਨੇ ਅੱਗੇ ਕਿਹਾ, "ਪਰ ਅਸੀਂ ਪਿਛਲੇ ਕੁੱਝ ਦਿਨਾਂ ਤੋਂ ਹਾਲਾਤ ਨੂੰ ਕਾਫ਼ੀ ਕਾਬੂ ਵਿੱਚ ਰੱਖਣ ਵਿੱਚ ਕਾਮਯਾਬ ਹੋਏ ਹਾਂ।

ਤਸਵੀਰ ਸਰੋਤ, Getty Images
"ਪਹਿਲਾਂ ਹੀ ਪੰਜਾਬ ਸਰਕਾਰ ਨੇ ਲੌਕਡਾਉਨ ਅਤੇ ਹੋਰ ਕਦਮ ਚੁੱਕੇ ਸੀ, ਉਨ੍ਹਾਂ ਨਾਲ ਅਸੀਂ ਕੋਵਿਡ ਨੂੰ ਕੁੱਝ ਮਹੀਨੇ ਪਿੱਛੇ ਧੱਕ ਸਕੇ ਹਾਂ।"
ਉਨ੍ਹਾਂ ਨੇ ਕਿਹਾ ਕਿ ਘੱਟ ਜਗ੍ਹਾ ਵਿੱਚ ਬਹੁਤੇ ਲੋਕਾਂ ਦਾ ਰਹਿਣਾ ਜਾਂ ਆਬਾਦੀ ਦੀ ਵਾਧੂ ਡੈਨਸਿਟੀ ਕਰ ਕੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਜ਼ਿਆਦਾ ਮਾਮਲੇ ਦੇਖਣ ਨੂੰ ਮਿਲ ਰਹੇ ਹਨ।
ਟੈਸਟਿੰਗ ਵਿੱਚ ਵਾਧਾ
ਜਾਣਕਾਰਾਂ ਦਾ ਕਹਿਣਾ ਹੈ ਕਿ ਵਧੇਰੇ ਕੋਰੋਨਾ ਦੇ ਮਰੀਜ਼ਾਂ ਦੇ ਸਾਹਮਣੇ ਆਉਣ ਦਾ ਕਾਰਨ ਟੈਸਟਿੰਗ ਵਿੱਚ ਵਾਧਾ ਵੀ ਹੈ।
ਇੱਕ ਮਹੀਨੇ ਪਹਿਲਾਂ ਤੱਕ 10,000 ਤੋਂ 12,000 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਸੀ।
ਹੁਣ 18,000 ਤੋਂ 20,000 ਦਾ ਰੋਜ਼ਾਨਾ ਟੈਸਟ ਕੀਤੇ ਜਾ ਰਿਹਾ ਹੈ।
ਇਹ ਵੀ ਪੜ੍ਹੋ:
ਵਰਿੰਦਰ ਸ਼ਰਮਾ ਦਾ ਕਹਿਣਾ ਹੈ, "ਇਕੱਲੇ ਲੁਧਿਆਣਾ ਵਿੱਚ ਹੀ ਤਿੰਨ ਹਜ਼ਾਰ ਦੇ ਕਰੀਬ ਟੈਸਟ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਲਗਭਗ 10 ਤੋਂ 12 ਫ਼ੀਸਦੀ ਲੋਕ ਪੌਜ਼ਿਟਿਵ ਪਾਏ ਜਾਂਦੇ ਹਨ।"
ਉਨ੍ਹਾਂ ਨੇ ਕਿਹਾ ਕਿ ਟੈਸਟਿੰਗ ਦੇ ਕਾਰਨ ਕੋਰੋਨਾ ਦੇ ਮਰੀਜਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਪਰ ਇਸਦੀ ਦਰ ਉਹੀ ਹੈ ਯਾਨਿ ਕਿ ਟੈਸਟ ਕੀਤੇ ਜਾਣ ਵਾਲੇ ਲੋਕਾਂ ਵਿੱਚੋਂ 10 ਤੋਂ 12 ਫ਼ੀਸਦੀ ਲੋਕ ਕੋਰੋਨਾ ਦੇ ਮਰੀਜ਼ ਪਾਏ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਟੈਸਟਿੰਗ ਅਤੇ ਉਨ੍ਹਾਂ ਦਾ ਇਲਾਜ ਹੀ ਕੋਰੋਨਾ 'ਤੇ ਕਾਬੂ ਪਾਉਣ ਦਾ ਤਰੀਕਾ ਹੈ।



ਇਹ ਵੀਡੀਓ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3












