ਕੀ ਹੈ ਬਲਵੰਤ ਮੁਲਤਾਨੀ ਦਾ ਪੂਰਾ ਮਾਮਲਾ, ਸੁਮੇਧ ਸੈਣੀ ਜਿਸ ਦੀ ਕੁੜਿੱਕੀ 'ਚ ਫਸਦੇ ਦਿਖ ਰਹੇ ਹਨ

ਸੁਮੇਧ ਸੈਣੀ

ਤਸਵੀਰ ਸਰੋਤ, Getty Images

ਮੋਹਾਲੀ ਦੇ ਸੈਸ਼ਨ ਜੱਜ ਰਾਜੇਸ਼ ਗਰਗ ਨੇ ਸ਼ੁਕਰਵਾਰ ਨੂੰ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਇਹ ਜ਼ਮਾਨਤ ਉਨ੍ਹਾਂ ਵੱਲੋਂ ਪਾਈ ਗਈ ਤਾਜ਼ਾ ਅਰਜ਼ੀ ਉੱਪਰ ਦਿੱਤੀ ਗਈ ਹੈ।

ਦਸੰਬਰ, 1991 ਯਾਨੀ ਕਰੀਬ ਤਿੰਨ ਦਹਾਕੇ ਪਹਿਲਾਂ ਦਾ ਇੱਕ ਮਾਮਲਾ ਪੰਜਾਬ ਵਿੱਚ ਸੁਰਖੀਆਂ ਵਿੱਚ ਹੈ। ਇਸ ਕੇਸ ਦੇ ਕੇਂਦਰ ਵਿੱਚ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ।

ਗੱਲ ਬਲਵੰਤ ਸਿੰਘ ਮੁਲਤਾਨੀ ਦੀ ਮੌਤ ਦੇ ਮਾਮਲੇ ਦੀ ਕਰ ਰਹੇ ਹਾਂ, ਜਿਸ ਨੂੰ ਲੈ ਕੇ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਹੁਣ ਜਾਰੀ ਹੈ।

ਸੈਣੀ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕਰਦੇ ਆਏ ਹਨ। ਉਨ੍ਹਾਂ ਦੇ ਵਕੀਲ ਨੇ ਇੱਕ ਨਿਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਗਵਾਹਾਂ ਉੱਤੇ ਝੂਠ ਬੋਲਣ ਦਾ ਦਬਾਅ ਪਾਇਆ ਗਿਆ ਹੈ।

ਇਹ ਵੀ ਪੜ੍ਹੋ:

ਕੌਣ ਸੀ ਬਲਵੰਤ ਸਿੰਘ ਮੁਲਤਾਨੀ?

  • ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ।
  • ਬਲਵੰਤ ਸਿੰਘ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ।
  • ਦਿ ਇੰਡੀਅਨ ਐਕਸਪ੍ਰੈੱਸ ਅਖ਼ਬਾਰ ਦੁਆਰਾ 19 ਸਤੰਬਰ 2007 ਨੂੰ ਲਿਖੀ ਇੱਕ ਰਿਪੋਰਟ ਦੇ ਅਨੁਸਾਰ, ਬਲਵੰਤ ਨੇ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੋਈ ਸੀ ਅਤੇ ਉਹ ਮਈ, 1989 ਤੋਂ ਚੰਡੀਗੜ੍ਹ ਵਿੱਚ ਹੀ ਸਿਟਕੋ ਵਿੱਚ ਜੂਨੀਅਰ ਇੰਜੀਨੀਅਰ ਵਜੋਂ ਕੰਮ ਕਰ ਰਹੇ ਸਨ।
  • 31 ਦਸੰਬਰ, 1991 ਤੱਕ ਉਨ੍ਹਾਂ ਨੂੰ ਐਸ.ਡੀ.ਓ ਵਜੋਂ ਤਰੱਕੀ ਦਿੱਤੀ ਜਾਣੀ ਸੀ।
  • ਉਨ੍ਹਾਂ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਹਾਦਸੇ ਵੇਲੇ ਉਹ 28 ਸਾਲਾਂ ਦੇ ਸਨ।
Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

  • ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਲੋਂ ਕੀਤੀ ਗਈ ਸ਼ਿਕਾਇਤ ਅਨੁਸਾਰ, ਉਨ੍ਹਾਂ ਨੂੰ 11 ਦਸੰਬਰ 1991 ਨੂੰ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਦੇ ਮੋਹਾਲੀ ਸਥਿਤ ਆਵਾਸ ਤੋਂ ਪੁਲਿਸ ਨੇ ਹਿਰਾਸਤ 'ਚ ਲਿਆ ਗਿਆ ਸੀ। ਉਸ ਵੇਲੇ ਕੁਝ ਹੋਰ ਲੋਕਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਸੀ।
  • ਸ਼ਿਕਾਇਤ ਮੁਤਾਬਕ ਇਲਜ਼ਾਮ ਹੈ ਕਿ ਚੰਡੀਗੜ੍ਹ ਪੁਲਿਸ ਨੇ ਦੋ ਦਿਨ ਟਾਰਚਰ ਕਰਨ ਤੋਂ ਬਾਅਦ 13 ਦਸੰਬਰ ਨੂੰ ਐੱਫ਼ਆਈਆਰ ਦਰਜ ਕਰ ਲਈ ਸੀ, ਜਿਸ ਵਿੱਚ ਉਸ ਵੇਲੇ ਦੇ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸਿੰਘ ਸੈਣੀ 'ਤੇ ਹੋਏ ਹਮਲੇ ਵਿਚ ਉਸ ਦਾ ਹੱਥ ਦੱਸਿਆ ਗਿਆ।
  • ਚੰਡੀਗੜ੍ਹ ਪੁਲਿਸ ਦੀ ਹਿਰਾਸਤ 'ਚ ਕੁਲ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਬਲਵੰਤ ਨੂੰ ਕਾਦੀਆਂ (ਗੁਰਦਾਸਪੁਰ) ਥਾਣੇ ਲੈ ਜਾਇਆ ਗਿਆ ਅਤੇ ਉੱਥੇ ਉਸ ਨੂੰ ਫਰਾਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ ਐਫ਼ਆਈਆਰ ਦਰਜ ਕੀਤੀ ਗਈ।
  • ਦਸੰਬਰ 1991 'ਚ ਬਲਵੰਤ ਦੇ ਪਿਤਾ ਅਤੇ ਆਈਏਐੱਸ ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਉਨ੍ਹਾਂ ਦੇ ਬੇਟੇ ਬਲਵੰਤ ਨੂੰ ਅਦਾਲਤ 'ਚ ਪੁਲਿਸ ਵਲੋਂ ਪੇਸ਼ ਕਰਾਉਣ ਲਈ ਕਿਹਾ।
  • ਪਰ ਅਦਾਲਤ ਨੇ ਇਸ ਦਾਅਵੇ ਦੇ ਆਧਾਰ 'ਤੇ ਪਟੀਸ਼ਨ ਖਾਰਿਜ ਕਰ ਦਿੱਤੀ ਕਿ ਬਲਵੰਤ ਪੁਲਿਸ ਹਿਰਾਸਤ ਤੋਂ ਭੱਜ ਗਿਆ ਸੀ ਅਤੇ ਉਸ ਦੇ ਠਿਕਾਨੇ ਬਾਰੇ ਹੁਣ ਕਿਸੇ ਨੂੰ ਨਹੀਂ ਪਤਾ।
  • ਪਰਿਵਾਰ ਦਾ ਕਹਿਣਾ ਸੀ ਕਿ ਬਲਵੰਤ ਦੀ ਪੁਲਿਸ ਤਸ਼ੱਦਦ ਦੌਰਾਨ ਮੌਤ ਹੋਈ ਹੈ।
  • ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਲ 2007 'ਚ ਇਹ ਕੇਸ ਸੀਬੀਆਈ ਨੂੰ ਸੌਂਪ ਦਿਤਾ ਗਿਆ।
  • 2008 'ਚ ਸੀਬੀਆਈ ਨੇ ਸੁਪਰੀਮ ਕੋਰਟ 'ਚ ਆਪਣਾ ਹਲਫ਼ਨਾਮਾ ਸੌਂਪਿਆ ।
  • ਸੁਪਰੀਮ ਕੋਰਟ 'ਚ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਸੈਨੀ ਦੇ ਹੱਕ 'ਚ ਆਪਣਾ ਪੱਖ ਰਖਦਿਆਂ ਕਿਹਾ ਕਿ ਸੈਨੀ ਵਰਗੇ ਇਮਾਨਦਾਰ ਪੁਲਿਸ ਅਧਿਕਾਰੀ ਨੇ ਪੰਜਾਬ ਤੋਂ ਅੱਤਵਾਦ ਖ਼ਤਮ ਕਰਨ ਦੀ ਹਮੇਸ਼ਾ ਕੋਸ਼ਿਸ਼ ਕੀਤੀ ਹੈ।
  • ਦਸੰਬਰ 2011 'ਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੀ ਅਪੀਲ ਨੂੰ ਮੰਜ਼ੂਰੀ ਦਿਤੀ ਅਤੇ ਹਾਈਕੋਰਟ ਦੇ ਆਦੇਸ਼ਾਂ ਨੂੰ ਗ਼ਲਤ ਘੋਸ਼ਿਤ ਕੀਤਾ।
  • ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ 'ਤੇ 7 ਮਈ 2020 ਨੂੰ ਮੁੜ੍ਹ ਤੋਂ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
  • ਪਲਵਿੰਦਰ ਮੁਲਤਾਨੀ ਵਲੋਂ ਕੇਸ ਲੜ ਰਹੇ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ ਸੈਣੀ ਅਤੇ 7 ਹੋਰਾਂ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਨਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਧਾਰਾ 302 (ਕਤਲ਼ ਦੀ ਧਾਰਾ) ਵੀ ਜੋੜ ਲਈ ਗਈ ਹੈ।
ਸੁਮੇਧ ਸੈਣੀ

ਤਸਵੀਰ ਸਰੋਤ, Getty Images

ਭਾਰਤ 'ਚ ਸਭ ਤੋਂ ਛੋਟੀ ਉਮਰ 'ਚ ਡੀਜੀਪੀ ਬਨਣ ਵਾਲੇ ਸੁਮੇਧ ਸਿੰਘ ਸੈਣੀ

  • ਸੁਮੇਧ ਸਿੰਘ ਸੈਣੀ 1982 'ਚ ਆਈਪੀਐੱਸ (ਇੰਡੀਅਨ ਪੁਲਿਸ ਸਰਵਿਸ) 'ਚ ਸ਼ਾਮਲ ਹੋਏ ਸਨ।
  • ਅਗਲੇ 20 ਸਾਲਾਂ ਤੱਕ ਉਨ੍ਹਾਂ ਨੇ 6 ਵੱਖ-ਵੱਖ ਜ਼ਿਲ੍ਹਿਆਂ 'ਚ ਬਤੌਰ ਐੱਸਐੱਸਪੀ ਸੇਵਾਵਾਂ ਨਿਭਾਇਆਂ ਸਨ।
  • ਬਲਵੰਤ ਸਿੰਘ ਦੇ ਲਾਪਤਾ ਹੋਣ ਦੇ ਵੇਲੇ ਉਹ ਚੰਡੀਗੜ੍ਹ ਦੇ ਐੱਸਐੱਸਪੀ ਸਨ।
  • 80 ਅਤੇ 90 ਦੇ ਦਹਾਕੇ ਦੌਰਾਨ ਉਹ ਪੰਜਾਬ 'ਚ ਸੀਨੀਅਰ ਪੁਲਿਸ ਅਧਿਕਾਰੀ ਦੇ ਰੂਪ 'ਚ ਕਥਿਤ ਅੱਤਵਾਦ ਖਿਲਾਫ ਅਭਿਆਨ 'ਚ ਸ਼ਾਮਲ ਹੋਏ ਸਨ, ਹਾਲਾਂਕਿ ਇਸ ਅਭਿਆਨ ਉੱਤੇ ਫਰਜ਼ੀ ਪੁਲਿਸ ਮੁਕਾਬਲਿਆਂ ਅਤੇ ਕਤਲਾਂ ਦੇ ਇਲਜ਼ਾਮ ਲਗਦੇ ਰਹੇ ਹਨ।
  • 15 ਮਾਰਚ 2012 ਨੂੰ ਉਨ੍ਹਾਂ ਦੀ ਨਿਯੂਕਤੀ ਪੰਜਾਬ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਦੇ ਤੌਰ 'ਤੇ ਹੋਈ।
  • 54 ਸਾਲਾ ਦੀ ਉਮਰ 'ਚ ਡੀਜੀਪੀ ਬਨਣ ਵਾਲੇ ਉਹ ਦੇਸ਼ ਦੇ ਪਹਿਲੇ ਆਈਪੀਐੱਸ ਅਧਿਕਾਰੀ ਸੀ।
  • ਅਖ਼ਬਾਰਾਂ ਦੀ ਰਿਪੋਰਟ ਅਨੁਸਾਰ ਅਕਾਲੀ ਦਲ-ਬੀਜੇਪੀ ਦੀ ਸਰਕਾਰ ਦਾ ਉਨ੍ਹਾਂ ਨੂੰ ਕਾਫ਼ੀ ਸਾਥ ਮਿਲਿਆ ਸੀ।
  • ਪਰ 2015 'ਚ ਹੋਏ ਬਰਗਾੜੀ ਕਾਂਡ ਤੋਂ ਬਾਅਦ ਸੈਣੀ ਕੈਪਟਨ ਸਰਕਾਰ ਦੇ ਨਿਸ਼ਾਣੇ 'ਤੇ ਰਹੇ।
  • ਸੁਮੇਧ ਸੈਣੀ ਨੇ 36 ਸਾਲ ਇੰਡੀਅਨ ਪੁਲਿਸ ਸਰਵਿਸ 'ਚ ਸੇਵਾ ਨਿਭਾਈ ਅਤੇ ਸਾਲ 2018 ਵਿੱਚ ਰਿਟਾਇਰ ਹੋਏ।
ਸੁਮੇਧ ਸੈਣੀ

ਤਸਵੀਰ ਸਰੋਤ, RAVEENDRAN/AFP/GETTY IMAGES

ਤਸਵੀਰ ਕੈਪਸ਼ਨ, ਸੁਮੇਧ ਸੈਣੀ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇਪੀਐੱਸ ਗਿੱਲ ਦੇ ਨਜ਼ਦੀਕੀ ਅਫ਼ਸਰ ਰਹੇ।

ਸੁਮੇਧ ਸੈਣੀ ਨਾਲ ਜੁੜੇ ਹੋਰ ਵਿਵਾਦ

ਸੁਮੇਧ ਸੈਣੀ ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ. ਗਿੱਲ ਦੇ ਕਰੀਬੀ ਸਨ। ਗਿੱਲ ਅਤੇ ਸੁਮੇਧ ਸੈਣੀ ਸਰਕਾਰ ਦੀ 'ਗੋਲੀ ਬਦਲੇ ਗੋਲੀ' ਦੀ ਨੀਤੀ ਨੂੰ ਲਾਗੂ ਕਰਨ ਵਾਲੇ ਪੰਜਾਬ ਪੁਲਿਸ ਦੇ ਮੋਹਰੀ ਅਫ਼ਸਰ ਵਿੱਚੋਂ ਸਨ। ਕੁਝ ਲੋਕ ਉਨ੍ਹਾਂ ਨੂੰ ਅੱਤਵਾਦ ਨਾਲ ਲੜਨ ਵਾਲਾ ਬਹਾਦਰ ਪੁਲਿਸ ਅਫ਼ਸਰ ਮੰਨਦੇ ਹਨ ਅਤੇ ਕੁਝ ਲੋਕ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਾ।

  • ਸੈਣੀ ਉੱਪਰ ਲੁਧਿਆਣਾ ਦੇ ਕਾਰੋਬਾਰੀ ਨੂੰ ਦੋ ਹੋਰ ਵਿਅਕਤੀਆਂ ਸਮੇਤ ਆਗਵਾ ਕਰਕੇ ਖੁਰਦ-ਬੁਰਦ ਕਰਨ ਦਾ ਸੀਬੀਆਈ ਕੇਸ ਵੀ ਲੰਬਾ ਸਮਾਂ ਚੱਲਿਆ। ਵਿਨੋਦ ਦੀ ਮਾਂ ਨੇ ਸੁਮੇਧ ਖਿਲਾਫ਼ 24 ਸਾਲ ਅਦਾਲਤੀ ਮੁਕੱਦਮਾ ਲੜਿਆ ਅਤੇ 100 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਸਾਲ 1994 ਤੋਂ ਜਾਰੀ ਅਦਾਲਤੀ ਕਾਰਵਾਈ ਅਜੇ ਵੀ ਜਾਰੀ ਹੈ।
  • ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਸਣੇ ਕਈ ਅਜਿਹੇ ਮਾਮਲਿਆਂ ਦੀ ਜਾਂਚ ਅਤੇ ਕਾਰਵਾਈ ਲਈ ਸੈਣੀ ਨੂੰ ਵਾਹ-ਵਾਹੀ ਵੀ ਮਿਲੀ।
  • ਅਕਾਲੀ ਸਰਕਾਰ ਦੌਰਾਨ ਕੈਪਟਨ 'ਤੇ ਲੁਧਿਆਣਾ ਦੇ ਸਿਟੀ ਸੈਂਟਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਗਏ। ਇਹ ਇਲਜ਼ਾਮ ਲਾਏ ਜਾਣ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਵਿਭਾਗ ਦੇ ਮੁਖੀ (2007-12) ਸਨ। ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਵਿੱਚ ਆਉਣ ਤੋਂ ਬਾਅਦ ਸਿਟੀ ਸੈਂਟਰ ਘੋਟਾਲਾ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਜਮਾਂ ਕਰਵਾ ਦਿੱਤੀ ਗਈ। ਇਸ ਦੇ ਖਿਲਾਫ਼ ਸੈਣੀ ਨੇ ਲੁਧਿਆਣਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਅਰਜ਼ੀ ਦਾਇਰ ਕਰ ਦਿੱਤੀ।
  • 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਹੋਇਆ। ਇਸੇ ਦਿਨ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸਰਕਾਰ 'ਤੇ ਸੈਣੀ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਉਣ ਦਾ ਦਬਾਅ ਪਿਆ ਅਤੇ ਸੈਣੀ ਦੀ ਥਾਂ 1982 ਬੈਚ ਦੇ ਹੀ ਅਫ਼ਸਰ ਸੁਰੇਸ਼ ਅਰੋੜਾ ਨੂੰ ਪੁਲਿਸ ਮੁਖੀ ਨਿਯੁਕਤ ਕਰ ਦਿੱਤਾ ਗਿਆ।

ਇਹ ਵੀਡੀਓ ਵੀ ਦੇਖੋ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)