ਪ੍ਰਸ਼ਾਂਤ ਭੂਸ਼ਣ ਨੇ ਮਾਣਹਾਨੀ ਮਾਮਲੇ 'ਚ 01 ਰੁਪਏ ਜੁਰਮਾਨੇ ਦੀ ਸਜ਼ਾ ਨੂੰ ਨਿਰਾਸ਼ ਲੋਕਾਂ ਨੂੰ ਹਿੰਮਤ ਦੇਣ ਵਾਲੀ ਕਿਉਂ ਕਿਹਾ

ਪ੍ਰਸ਼ਾਂਤ ਭੂਸ਼ਣ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਸ਼ਹੂਰ ਵਕੀਲ ਅਤੇ ਸਮਾਜ ਸੇਵੀ ਪ੍ਰਸ਼ਾਂਤ ਭੂਸ਼ਣ ਨੇ ਚੀਫ਼ ਜਸਟਿਸ ਅਤੇ ਚਾਰ ਹੋਰ ਸਾਬਕਾ ਚੀਫ਼ ਜਸਟਿਸਾਂ ਬਾਰੇ ਟਵੀਟ ਕੀਤੇ ਸਨ।

ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਪ੍ਰਸ਼ਾਤ ਭੂਸ਼ਣ ਨੂੰ ਇੱਕ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਪ੍ਰਸ਼ਾਂਤ ਭੂਸ਼ਣ ਨੇ ਪ੍ਰੈੱਸ ਕਾਨਰਫਰੰਸ ਕਰਕੇ ਅਦਾਲਤ ਵੱਲੋਂ ਲਗਾਈ ਗਈ ਜ਼ਮਾਨਤ ਦੀ ਸਜ਼ਾ ਕਬੂਲ ਕਰ ਲਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਜੁਰਮਾਨਾ ਭਰਨਗੇ।

ਪ੍ਰਸ਼ਾਂਤ ਭੂਸ਼ਣ ਨੇ ਅੱਗੇ ਕਿਹਾ ਹੈ ਕਿ ਉਹ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਦੇ ਹਨ ਪਰ ਫੈਸਲੇ ਖ਼ਿਲਾਫ਼ ਰਿਵਿਊ ਪਟੀਸ਼ਨ ਪਾਉਣ ਦਾ ਉਨ੍ਹਾਂ ਨੂੰ ਪੂਰਾ ਹੱਕ ਹੈ।

ਪ੍ਰਸ਼ਾਂਤ ਭੂਸ਼ਣ ਨੇ ਕਿਹਾ, "ਮੈਂ ਪਹਿਲਾਂ ਹੀ ਕਿਹਾ ਸੀ ਸੁਪਰੀਮ ਕੋਰਟ ਮੇਰੇ ਖ਼ਿਲਾਫ਼ ਜੋ ਵੀ ਹੁਕਮ ਦੇਵੇਗੀ, ਮੈਂ ਉਸ ਨੂੰ ਖ਼ੁਸ਼ੀ-ਖ਼ੁਸ਼ੀ ਮੰਨ ਲਵਾਂਗਾ। ਸੱਚ ਬੋਲਣਾ ਹਰ ਨਾਗਰਿਕ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।"

"ਮੈਂ ਇਹ 1 ਰੁਪਏ ਦਾ ਜੁਰਮਾਨਾ ਦੇਵਾਂਗਾ ਪਰ ਜੋ ਮੇਰਾ ਅਧਿਕਾਰ ਹੈ ਮੁੜ ਵਿਚਾਰ ਪਟੀਸ਼ਨ ਫਾਈਲ ਕਰਨ ਦਾ ਜਾਂ ਰਿਟ ਫ਼ਾਈਲ ਕਰਨ ਦਾ, ਉਸ ਦਾ ਇਸਤੇਮਾਲ ਮੈਂ ਜ਼ਰੂਰ ਕਰਾਂਗਾ।"

ਬੀਬੀਸੀ ਪੱਤਰਕਾਰ ਸੁਚਿੱਤਰਾ ਮੋਹੰਤੀ ਮੁਤਾਬਕ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਪ੍ਰਸ਼ਾਤ ਭੂਸ਼ਣ ਨੂੰ ਤਿੰਨ ਸਾਲ ਲਈ ਵਕੀਲ ਵਜੋਂ ਪ੍ਰੈਕਟਿਸ ਕਰਨ ਤੋਂ ਪਾਬੰਦੀ ਜਾਂ ਫਿਰ 3 ਮਹੀਨੇ ਦੀ ਕੈਦ ਦੀ ਸਜ਼ਾ ਭੁਗਤਣੀ ਪੈ ਸਕਦੀ ਹੈ।

ਅਦਾਲਤ ਨੇ ਫੈਸਲਾ ਸੁਣਾਉਦਿਆਂ ਕਿਹਾ ਕਿ ਅਦਾਲਤਾਂ ਦੇ ਫੈਸਲੇ ਮੀਡੀਆ ਨਜ਼ਰੀਏ ਜਾਂ ਪ੍ਰਕਾਸ਼ਨਾਂ ਦੇ ਪ੍ਰਭਾਵ ਹੇਠ ਨਹੀਂ ਹੋਣੇ ਚਾਹੀਦੇ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਕੀ ਸੀ ਮਾਮਲਾ?

ਭੂਸ਼ਣ ਦੇ ਪਹਿਲੇ ਅਖਬਾਰੀ ਬਿਆਨਾਂ ਨੂੰ ਅਦਾਲਤ ਨੇ ਕਾਰਵਾਈ ਨੂੰ ਪ੍ਰਭਾਵਿਤ ਕਰਨ ਵਾਲਾ ਕਰਾਰ ਦਿੱਤਾ।

ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਵਿਚ ਜਸਟਿਸ ਬੀ ਆਰ ਗਾਵੀ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਵੀ ਸਨ।

ਅਦਾਲਤ ਦੇ ਫੈਸਲੇ ਤੋਂ ਬਾਅਦ ਪ੍ਰਸ਼ਾਤ ਭੂਸ਼ਣ ਨੇ ਦੋ ਫੋਟੋਆਂ ਟਵੀਟ ਕੀਤੀਆਂ ਹਨ, ਜਿਸ ਵਿਚ ਉਹ ਆਪਣੇ ਵਕੀਲ ਰਾਜੀਵ ਧਵਨ ਤੋਂ ਇੱਕ ਰੁਪਏ ਦਾ ਸਿੱਕਾ ਲੈਂਦੇ ਦਿਖ ਰਹੇ ਹਨ। ਇਸ ਬਾਰੇ ਉਨ੍ਹਾਂ ਲਿਖਿਆ ''ਮੇਰੇ ਦੋਸਤ ਤੇ ਵਕੀਲ ਰਾਜੀਵ ਧਵਨ ਨੇ ਫੈਸਲੇ ਤੋਂ ਤੁਰੰਤ ਬਾਅਦ ਇੱਕ ਰੁਪਏ ਦਾ ਯੋਗਦਾਨ ਦਿੱਤਾ , ਜੋ ਮੈਂ ਸਵਿਕਾਰ ਕਰ ਲਿਆ।''

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਬੋਲਣ ਦੀ ਅਜ਼ਾਦੀ ਲਈ ਅਹਿਮ ਫੈਸਲਾ-ਭੂਸ਼ਣ

ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਬੋਲਣ ਦੀ ਅਜ਼ਾਦੀ ਦੇ ਲਈ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਹੈ ਉਹ ਹਰ ਨਾਗਰਿਕ ਲਈ ਸਭ ਤੋਂ ਵੱਡਾ ਫਰਜ਼ ਹੈ।

ਉਨ੍ਹਾਂ ਨੇ ਕਿਹਾ, "ਇਸ ਮਾਮਲਾ ਬੋਲਣ ਦੀ ਅਜ਼ਾਦੀ ਨੂੰ ਮਜ਼ਬੂਤੀ ਦੇਵੇਗਾ ਅਤੇ ਨਿਆਂਪਾਲਿਕਾ ਦੀ ਅਜ਼ਾਦੀ ਨੂੰ ਵੀ ਸ਼ਕਤੀ ਮਿਲੇਗੀ। ਕਈ ਲੋਕਾਂ ਨੇ ਇਸ ਨੂੰ ਬੋਲਣ ਦੀ ਅਜ਼ਾਦੀ ਦਾ ਅਧਾਰ ਸਮਝਿਆ ਹੈ।"

"ਜੋ ਕੁਝ ਲੋਕ ਨਿਰਾਸ਼ ਹੋ ਗਏ ਸਨ, ਉਹ ਖੜ੍ਹੇ ਹੋ ਗਏ ਹਨ। ਇਸ ਦੇਸ ਵਿੱਚ ਹੋ ਰਹੀ ਬੇਇਨਸਾਫ਼ੀ ਦੇ ਖਿਲਾਫ਼ ਲੋਕਾਂ ਨੂੰ ਹਿੰਮਤ ਮਿਲੇਗੀ।

ਇਹ ਵੀ ਪੜ੍ਹੋ

ਕੰਟੈਮਟ ਆਫ਼ ਕੋਰਟਜ਼ ਐਕਟ, 1971 ਦੇ ਤਹਿਤ ਇਸ ਮਾਮਲੇ ਵਿੱਚ ਕਿਸੇ ਦੋਸ਼ੀ ਨੂੰ ਵੱਧ ਤੋਂ ਵੱਧ ਛੇ ਮਹੀਨੇ ਦੀ ਸਜ਼ਾ ਜਾਂ ਦੋ ਹਜ਼ਾਰ ਰੁਪਏ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਸਨ। ਇਸ ਕਾਨੂੰਨ ਵਿਚ ਇਹ ਵਿਵਸਥਾ ਵੀ ਹੈ ਕਿ ਜੇ ਦੋਸ਼ੀ ਮੁਆਫੀ ਮੰਗੇ ਤਾਂ ਅਦਾਲਤ ਉਸ ਨੂੰ ਮੁਆਫ਼ ਕਰ ਸਕਦੀ ਸੀ।

ਇਸ ਹੀ ਸਾਲ 22 ਜੁਲਾਈ ਨੂੰ ਸੁਪਰੀਮ ਕੋਰਟ ਨੇ ਪ੍ਰਸ਼ਾਂਤ ਭੂਸ਼ਣ ਦਾ ਦੋ ਵਿਵਾਦਗ੍ਰਸਤ ਟਵੀਟਾਂ 'ਤੇ ਨੋਟਿਸ ਲਿਆ ਸੀ। ਅਦਾਲਤ ਨੇ ਕਿਹਾ ਕਿ ਪ੍ਰਸ਼ਾਂਤ ਭੂਸ਼ਣ ਦੇ ਇਨ੍ਹਾਂ ਟਵੀਟਾਂ ਨਾਲ ਨਿਆਂ ਪ੍ਰਣਾਲੀ ਦਾ ਮਾਣਹਾਨੀ ਹੁੰਦਾ ਹੈ।

ਹਾਲਾਂਕਿ, ਪ੍ਰਸ਼ਾਂਤ ਭੂਸ਼ਣ ਦੀ ਤਰਫੋਂ ਦਲੀਲ ਕਰਦਿਆਂ ਐਡਵੋਕੇਟ ਦੁਸ਼ਯੰਤ ਦਵੇ ਨੇ ਅਦਾਲਤ ਵਿੱਚ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਪ੍ਰਸ਼ਾਂਤ ਭੂਸ਼ਣ ਦੇ ਦੋ ਟਵੀਟ ਸੰਸਥਾਂ ਦੇ ਤੌਰ 'ਤੇ ਸੁਪਰੀਮ ਕੋਰਟ ਦੀ ਮਾਣਹਾਣੀ ਨਹੀਂ ਕਰਦੇ।

ਆਓ ਦੱਸਦੇ ਦੱਸਦੇ ਹਾਂ ਕਿ ਹੋਰ ਕਿਹੜੇ ਮਾਮਲਿਆਂ ਕਾਰਨ ਚਰਚਾ 'ਚ ਰਹਿ ਚੁੱਕੇ ਹਨ ਪ੍ਰਸ਼ਾਂਤ ਭੂਸ਼ਣ?

ਪ੍ਰਧਾਨ ਮੰਤਰੀ ਕੇਅਰਜ਼ ਫੰਡ 'ਤੇ ਸਵਾਲ

ਪ੍ਰਸ਼ਾਂਤ ਭੂਸ਼ਣ ਨੇ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਕੋਵਿਡ -19 ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਰਾਹਤ ਕਾਰਜਾਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਐਨਡੀਆਰਐਫ਼ ਨੂੰ ਫੰਡ ਟ੍ਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ।

ਇਸ ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਕਿ ਸਿਹਤ ਸੰਕਟ ਦੇ ਬਾਵਜੂਦ ਅਧਿਕਾਰੀ ਰਾਸ਼ਟਰੀ ਆਫ਼ਤ ਰਾਹਤ ਫੰਡ (ਐਨਡੀਆਰਐਫ) ਦੀ ਵਰਤੋਂ ਨਹੀਂ ਕਰ ਰਹੇ ਹਨ ਅਤੇ ਪੀਐਮ ਕੇਅਰਸ ਫੰਡ ਆਪਦਾ ਪ੍ਰਬੰਧਨ ਐਕਟ, 2005 ਦੇ ਦਾਇਰੇ ਤੋਂ ਬਾਹਰ ਹੈ।

ਇਸ ਪਟੀਸ਼ਨ ਵਿਚ ਪ੍ਰਧਾਨ ਮੰਤਰੀ ਕੇਅਰਜ਼ ਫੰਡ ਦੇ ਸਬੰਧ ਵਿਚ ਪਾਰਦਰਸ਼ਤਾ ਦੀ ਘਾਟ ਦਾ ਮੁੱਦਾ ਉਠਾਇਆ ਗਿਆ ਅਤੇ ਇਹ ਵੀ ਕਿਹਾ ਗਿਆ ਕਿ ਇਹ ਕੈਗ ਆਡਿਟ ਦੇ ਅਧੀਨ ਨਹੀਂ ਹੈ।

ਇਸ ਦੇ ਜਵਾਬ ਵਿਚ, ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਕੇਅਰਜ਼ ਫੰਡ ਬਣਾਉਣ 'ਤੇ ਕੋਈ ਰੋਕ ਨਹੀਂ ਹੈ, ਕਿਉਂਕਿ ਇਹ ਆਪਦਾ ਪ੍ਰਬੰਧਨ ਐਕਟ ਦੇ ਤਹਿਤ ਨਿਰਧਾਰਤ ਕੀਤੀ ਗਈ ਰਾਸ਼ਟਰੀ ਆਫ਼ਤ ਰਾਹਤ ਫੰਡ ਤੋਂ ਵੱਖਰੀ ਹੈ।

ਪ੍ਰਸ਼ਾਂਤ ਭੂਸ਼ਣ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਜਦੋਂ ਪਰਵਾਸੀ ਮਜ਼ਦੂਰ ਮਹਾਨਗਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਆਪਣੇ ਘਰਾਂ ਵੱਲ ਤੁਰਨ ਲਈ ਮਜਬੂਰ ਹੋਏ ਸਨ ਤਾਂ ਪਟੀਸ਼ਨ ਵਿੱਚ ਮੰਗ ਕੀਤੀ ਗਈ ਕਿ ਇਨ੍ਹਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਵਿੱਚ ਭੇਜਿਆ ਜਾਵੇ।

ਲੌਕਡਾਊਨ ਵਿੱਚ ਫਸੇ ਮਜ਼ਦੂਰਾਂ ਦੇ ਅਧਿਕਾਰਾਂ ਦੀ ਮੰਗ

ਪ੍ਰਸ਼ਾਂਤ ਭੂਸ਼ਣ ਨੇ ਲੌਕਡਾਊਨ ਦੌਰਾਨ ਇਹ ਪਟੀਸ਼ਨ ਅਪ੍ਰੈਲ 2020 ਦੌਰਾਨ ਦਾਇਰ ਕੀਤੀ ਗਈ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਲੌਕਡਾਊਨ ਕਾਰਨ ਪਰਵਾਸੀ ਮਜ਼ਦੂਰ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ।

ਜਦੋਂ ਇਹ ਪਰਵਾਸੀ ਮਜ਼ਦੂਰ ਮਹਾਨਗਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਆਪਣੇ ਘਰਾਂ ਵੱਲ ਤੁਰਨ ਲਈ ਮਜਬੂਰ ਹੋਏ ਸਨ ਤਾਂ ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਕਿ ਦੇਸ਼ ਭਰ ਵਿੱਚ ਫਸੇ ਲੱਖਾਂ ਪਰਵਾਸੀ ਮਜ਼ਦੂਰਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਵਿੱਚ ਭੇਜਿਆ ਜਾਵੇ।

ਇਸ ਪਟੀਸ਼ਨ ਦੇ ਜਵਾਬ ਵਿਚ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਵਿਚ ਕਿਹਾ ਸੀ ਕਿ ਸਰਕਾਰ ਹਰ ਨਾਗਰਿਕ ਦੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਆਪਣੇ ਪੱਧਰ 'ਤੇ ਸਚਮੁੱਚ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਇੰਨਾ ਹੀ ਨਹੀਂ, ਸਾਲਿਸਿਟਰ ਜਨਰਲ ਨੇ ਅੱਗੇ ਕਿਹਾ ਕਿ ਭੂਸ਼ਣ ਇਕੱਲੇ ਹੀ ਨਹੀਂ ਹਨ ਜੋ ਦੇਸ਼ ਦੇ ਲੋਕਾਂ ਦੇ ਅਧਿਕਾਰਾਂ ਬਾਰੇ ਚਿੰਤਤ ਹਨ।

ਰਾਫੇਲ ਕੇਸ ਵਿੱਚ ਪਟੀਸ਼ਨਾਂ ਉੱਤੇ ਮੁੜ ਵਿਚਾਰ

ਸੁਪਰੀਮ ਕੋਰਟ ਵਿੱਚ ਪ੍ਰਸ਼ਾਂਤ ਭੂਸ਼ਣ, ਯਸ਼ਵੰਤ ਸਿਨਹਾ ਅਤੇ ਅਰੁਣ ਸ਼ੌਰੀ ਨੇ ਭਾਰਤ ਸਰਕਾਰ ਵਲੋ ਫਰਾਂਸ ਦੀ ਕੰਪਨੀ ਡੈਸੋ ਏਵੀਏਸ਼ਨ ਤੋਂ 36 ਰਾਫੇਲ ਜੈਟਾਂ ਦੀ ਖਰੀਦ ਦੇ ਸੌਦੇ ਵਿੱਚ ਹੋਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਪੜਤਾਲ ਕਰਨ ਲਈ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਸੀ।

ਪਰ 14 ਨਵੰਬਰ, 2019 ਨੂੰ ਤਤਕਾਲੀ ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ ਕੇ ਕੌਲ ਅਤੇ ਕੇ ਐਮ ਜੋਸਫ਼ ਦੇ ਬੈਂਚ ਨੇ ਉਨ੍ਹਾਂ ਦੀ ਮੁੜ ਵਿਚਾਰ ਪਟੀਸ਼ਨਾਂ ਨੂੰ ਸੁਣਵਾਈ ਦੇ ਯੋਗ ਨਹੀਂ ਮੰਨਿਆ ਸੀ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਆਰਟੀਆਈ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਕੇਂਦਰੀ ਅਤੇ ਰਾਜ ਸੂਚਨਾ ਕਮਿਸ਼ਨਾਂ ਵਿੱਚ ਸੂਚਨਾ ਕਮਿਸ਼ਨਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਪਟੀਸ਼ਨ ਵੈਸੇ ਤਾਂ ਅੰਜਲੀ ਭਾਰਦਵਾਜ ਦੀ ਸੀ, ਪਰ ਭਾਰਦਵਾਜ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਸਨ।

ਇਸ ਕੇਸ ਵਿਚ ਬਹਿਸ ਕਰਦਿਆਂ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਸੀ ਕਿ ਸਿਰਫ਼ ਭ੍ਰਿਸ਼ਟਾਚਾਰੀ ਇਸ ਕਾਨੂੰਨ ਤੋਂ ਡਰਦੇ ਹਨ। ਫਿਰ ਚੀਫ਼ ਜਸਟਿਸ ਜਸਟਿਸ ਜਸਟਿਸ ਐਸ.ਏ. ਬੋਬੜੇ ਨੇ ਕਿਹਾ ਕਿ ਹਰ ਕੋਈ ਗੈਰ ਕਾਨੂੰਨੀ ਕੰਮ ਨਹੀਂ ਕਰ ਰਿਹਾ ਹੈ।

ਇਸ ਬਹਿਸ ਦੌਰਾਨ ਭੂਸ਼ਣ ਨੇ ਦਲੀਲ ਦਿੱਤੀ ਸੀ ਕਿ ਸਰਕਾਰ ਆਰਟੀਆਈ ਕਾਨੂੰਨ ਨਹੀਂ ਚਾਹੁੰਦੀ ਹੈ ਅਤੇ ਇਸ ਨੂੰ ਅਰਥਹੀਣ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਤਦ ਚੀਫ਼ ਜਸਟਿਸ ਬੋਬੜੇ ਨੇ ਉਨ੍ਹਾਂ ਨੂੰ ਫਟਕਾਰ ਲਗਾਉਂਦਿਆਂ ਕਿਹਾ ਸੀ ਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕਾਨੂੰਨ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਸਹਾਇਤਾ ਕਰੋ।

ਪ੍ਰਸ਼ਾਂਤ ਭੂਸ਼ਣ

ਤਸਵੀਰ ਸਰੋਤ, Getty Images

ਜਸਟਿਸ ਲੋਇਆ ਦੀ ਮੌਤ ਦੀ ਜਾਂਚ ਕਰਨ ਦੀ ਅਪੀਲ

ਗੁਜਰਾਤ ਦੇ ਸੋਹਰਾਬੁਦੀਨ ਸ਼ੇਖ ਕੇਸ ਦੀ ਸੁਣਵਾਈ ਕਰ ਰਹੇ ਜਸਟਿਸ ਲੋਇਆ ਦੀ ਨਾਗਪੁਰ ਵਿੱਚ ਦਸੰਬਰ 2014 'ਚ ਮੌਤ ਹੋ ਗਈ ਸੀ, ਜਿਸ ਨੂੰ ਸ਼ੱਕੀ ਮੰਨਿਆ ਜਾਂਦਾ ਹੈ।

ਜਸਟਿਸ ਲੋਇਆ ਤੋਂ ਬਾਅਦ ਕੇਸ ਦੀ ਸੁਣਵਾਈ ਕਰਨ ਵਾਲੇ ਜੱਜ ਨੇ ਅਮਿਤ ਸ਼ਾਹ ਨੂੰ ਕੇਸ ਵਿੱਚੋਂ ਬਰੀ ਕਰ ਦਿੱਤਾ ਸੀ।

ਜਸਟਿਸ ਲੋਇਆ ਦੀ ਮੌਤ ਦੀ ਨਿਰਪੱਖ ਜਾਂਚ ਲਈ ਜਨਹਿੱਤ ਪਟੀਸ਼ਨਾਂ ਵੀ ਦਾਇਰ ਕੀਤੀਆਂ ਗਈਆਂ ਸਨ, ਇਹ ਪਟੀਸ਼ਨਾਂ ਬਹੁਤ ਸਾਰੇ ਲੋਕਾਂ ਵੱਲੋਂ ਦਾਇਰ ਕੀਤੀਆਂ ਗਈਆਂ ਸਨ, ਪਰ ਪੈਰਵੀ ਕਰਨ ਵਿਚ ਵਕੀਲ ਪ੍ਰਸ਼ਾਂਤ ਭੂਸ਼ਣ ਵੀ ਸ਼ਾਮਲ ਸਨ।

ਅਪ੍ਰੈਲ 2018 ਵਿੱਚ, ਤਤਕਾਲੀ ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਕਮੇਟੀ ਨੇ ਮੁੜ ਕੇਸ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

2 ਜੀ ਸਪੈਕਟ੍ਰਮ ਅਲਾਟਮੈਂਟ 'ਤੇ ਸਵਾਲ

ਯੂਪੀਏ ਦੀ ਮਨਮੋਹਨ ਸਿੰਘ ਸਰਕਾਰ ਦੇ ਸਮੇਂ ਪ੍ਰਸ਼ਾਂਤ ਭੂਸ਼ਣ ਨੇ 2ਜੀ ਮੋਬਾਈਲ ਟੈਲੀਫੋਨ ਸਪੈਕਟ੍ਰਮ ਅਲਾਟਮੈਂਟ ਕੇਸ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ।

ਸੁਪਰੀਮ ਕੋਰਟ ਨੇ ਫਿਰ ਸੀਬੀਆਈ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਅਤੇ ਤਤਕਾਲੀ ਦੂਰਸੰਚਾਰ ਮੰਤਰੀ ਏ ਰਾਜਾ ਨੂੰ ਨਾ ਸਿਰਫ ਅਸਤੀਫਾ ਦੇਣਾ ਪਿਆ ਸੀ, ਬਲਕਿ ਜੇਲ੍ਹ ਵੀ ਜਾਣਾ ਪਿਆ ਸੀ।

ਇਸ ਕੇਸ ਵਿੱਚ, ਸੁਪਰੀਮ ਕੋਰਟ ਨੇ 2012 ਵਿੱਚ ਹੋਏ ਸਪੈਕਟ੍ਰਮ ਅਲਾਟਮੈਂਟ ਨੂੰ ਰੱਦ ਕਰ ਦਿੱਤਾ ਸੀ।

ਸਾਲ 2012 ਵਿੱਚ ਪ੍ਰਸ਼ਾਂਤ ਭੂਸ਼ਣ ਦੇ ਕੋਲਾ ਬਲਾਕ ਅਲਾਟਮੈਂਟ ਬਾਰੇ ਇੱਕ ਜਨਹਿਤ ਪਟੀਸ਼ਨ ਵੀ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਕੁਝ ਕੰਪਨੀਆਂ ਦਾ ਸਿਆਸਤਦਾਨਾਂ ਨੇ ਫੇਵਰ ਕੀਤਾ ਹੈ, ਜਿਸ ਤੋਂ ਬਾਅਦ ਕੋਲਾ ਬਲਾਕ ਦੀ ਵੰਡ ਨੂੰ ਰੱਦ ਕਰਨਾ ਪਿਆ ਸੀ।

ਪ੍ਰਸ਼ਾਂਤ ਭੂਸ਼ਣ
ਤਸਵੀਰ ਕੈਪਸ਼ਨ, ਪ੍ਰਸ਼ਾਂਤ ਭੂਸ਼ਣ ਵੱਖ-ਵੱਖ ਸੰਸਥਾਵਾਂ ਨਾਲ ਵੀ ਜੁੜੇ ਰਹੇ ਅਤੇ ਇਕ ਵਾਰ ਰਾਜਨੀਤੀ ‘ਚ ਵੀ ਕਦਮ ਰੱਖਿਆ ਸੀ

500 ਪੀਆਈਐਲ ਦੀ ਪੈਰਵੀ

ਪ੍ਰਸ਼ਾਂਤ ਭੂਸ਼ਣ ਦਾ ਦਾਅਵਾ ਹੈ ਕਿ ਹੁਣ ਤੱਕ ਉਨ੍ਹਾਂ ਨੇ ਤਕਰੀਬਨ 500 ਜਨਹਿਤ ਪਟੀਸ਼ਨਾਂ ਦੀ ਪੈਰਵੀ ਕੀਤੀ ਹੈ। ਇਸ ਦਾਅਵੇ ਅਨੁਸਾਰ ਉਹ ਅਜਿਹੀਆਂ ਪਟੀਸ਼ਨਾਂ ਉੱਤੇ ਆਪਣਾ ਤਿੰਨ ਤਿਹਾਈ ਸਮਾਂ ਬਿਤਾਉਂਦੇ ਹਨ।

ਸਿਰਫ਼ ਇਹ ਹੀ ਨਹੀਂ, ਜਿਹੜੇ 25 ਪ੍ਰਤੀਸ਼ਤ ਸਮੇਂ ਲਈ ਉਹ ਬਾਕੀ ਕੇਸ ਲੜਦੇ ਹਨ, ਉਸ ਦੀ ਫੀਸ ਵੀ ਕਾਫ਼ੀ ਘੱਟ ਰੱਖਦੇ ਹਨ।

ਇਸ ਦੌਰਾਨ ਪ੍ਰਸ਼ਾਂਤ ਭੂਸ਼ਣ ਵੱਖ-ਵੱਖ ਸੰਸਥਾਵਾਂ ਨਾਲ ਵੀ ਜੁੜੇ ਰਹੇ। ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ (ਸੀਪੀਆਈਐਲ) ਤੋਂ ਇਲਾਵਾ, ਉਹ ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀਜ਼ (ਪੀਯੂਸੀਐਲ) ਦੇ ਨਾਲ-ਨਾਲ ਟਰਾਂਸਪੇਰੈਂਸੀ ਇੰਟਰਨੈਸ਼ਨਲ ਨਾਲ ਵੀ ਜੁੜੇ ਹੋਏ ਹਨ।

ਇਹ ਵੀਡੀਓ ਵੀ ਦੇਖੋ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)