ਸਾਬਕਾ ਡੀਜੀਪੀ ਸੁਮੇਧ ਸੈਣੀ ਫਰਾਰ ਹਨ: ਪੰਜਾਬ ਪੁਲਿਸ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਫਰਾਰ ਹਨ। ਇਹ ਦਾਅਵਾ ਪੰਜਾਬ ਪੁਲਿਸ ਨੇ ਕੀਤਾ ਹੈ।

ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਸਬੰਧੀ ਪਟੀਸ਼ਨ ਤੇ ਹਾਈ ਕੋਰਟ ਵੱਲੋਂ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੁਰੱਖਿਆ ਵਾਪਸ ਲੈਣ ਦੇ ਇਲਜ਼ਾਮ ਤੋਂ ਸਾਫ ਇਨਕਾਰ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਉਹ ਆਪਣੀ ਸੁਰੱਖਿਆ ਛੱਡ ਕੇ ਫਰਾਰ ਹੋ ਗਏ ਹਨ।

ਐੱਸਆਈਟੀ ਦੇ ਇੱਕ ਬੁਲਾਰੇ ਨੇ ਸੁਮੇਧ ਸੈਣੀ ਦੀ ਪਤਨੀ ਦੇ ਇਲਜ਼ਾਮਾਂ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਾਬਕਾ ਡੀਜੀਪੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ, ਜਿਸ ਨਾਲ ਉਨ੍ਹਾਂ ਦੀ ਜਾਨ ਖ਼ਤਰੇ ਵਿੱਚ ਪੈ ਗਈ ਹੈ।

ਇਹ ਵੀ ਪੜ੍ਹੋ:

ਵੀਡੀਓ-ਸੁਮੇਧ ਸਿੰਘ ਸੈਣੀ ਨਾਲ ਜੁੜੇ ਵਿਵਾਦ

ਐੱਸਆਈਟੀ ਦੇ ਬੁਲਾਰੇ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਲਿਖੀ ਚਿੱਠੀ ਵਿੱਚ ਸੈਣੀ ਦੀ ਪਤਨੀ ਵੱਲੋਂ ਜੋ ਦਾਅਵਾ ਕੀਤਾ ਗਿਆ ਸੀ, ਉਸ ਦੇ ਉਲਟ ਸੁਰੱਖਿਆ ਵਿਸਥਾਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਜ਼ੈੱਡ+ ਸੁਰੱਖਿਆ ਪ੍ਰਾਪਤ ਸੈਣੀ ਦੀ ਸੁਰੱਖਿਆ ਵਿੱਚ ਸੁਰੱਖਿਆ ਬਕਸੇ ਅਤੇ ਜੈਮਰ ਵਾਹਨ ਵੀ ਸ਼ਾਮਿਲ ਹਨ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਬੁਲਾਰੇ ਨੇ ਕਿਹਾ ਕਿ ਹਕੀਕਤ ਇਹ ਹੈ ਕਿ ਸੈਣੀ ਆਪਣੀ ਚੰਡੀਗੜ੍ਹ ਰਿਹਾਇਸ਼ ਪੰਜਾਬ ਪੁਲਿਸ ਦੇ ਸੁਰੱਖਿਆ ਮੁਲਾਜ਼ਮਾਂ ਅਤੇ ਜੈਮਰ ਵਾਹਨ ਸਣੇ ਸੁਰੱਖਿਆ ਵਾਹਨਾਂ ਤੋਂ ਬਿਨਾਂ ਹੀ ਚਲੇ ਗਏ ਹਨ।

ਇਸ ਤਰ੍ਹਾਂ ਉਨ੍ਹਾਂ ਨੇ ਖੁਦ ਆਪਣੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਇਆ ਹੈ। ਜੈਮਰ ਵਾਹਨ ਸਣੇ ਸੁਰੱਖਿਆ ਵਾਹਨ ਹਾਲੇ ਵੀ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਖੜ੍ਹੇ ਦੇਖੇ ਜਾ ਸਕਦੇ ਹਨ, ਜਿੱਥੇ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੀ ਵਾਪਸੀ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ:

ਬੁਲਾਰੇ ਨੇ ਅੱਗੇ ਕਿਹਾ ਕਿ ਸੈਣੀ ਦੀ ਪਤਨੀ, ਜੋ ਕਿ ਖੁਦ ਵੀ ਚੰਡੀਗੜ੍ਹ ਰਿਹਾਇਸ਼ ਤੋਂ ਜਾ ਚੁੱਕੀ ਜਾਪਦੀ ਹੈ, ਦੁਆਰਾ ਡੀਜੀਪੀ ਨੂੰ ਲਿਖੀ ਗਈ ਚਿੱਠੀ, ਇਸ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਲਈ ਦਾਅਵੇ ਨੂੰ ਪੱਕਾ ਕਰਨ ਦੀ ਕੋਸ਼ਿਸ਼ ਜਾਪਦੀ ਹੈ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਖ਼ਤਰੇ ਨੂੰ ਦੇਖਦੇ ਹੋਏ ਸੈਣੀ ਸਣੇ ਸੁਰੱਖਿਆ ਸਬੰਧੀ ਪੂਰੀ ਤਰ੍ਹਾਂ ਸੁਚੇਤ ਸੀ। ਉਹ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਲਈ ਕੁਝ ਨਹੀਂ ਕਰੇਗੀ।

ਕੀ ਹੈ ਮਾਮਲਾ

1991 ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ। ਸੈਣੀ 'ਤੇ ਉਸ ਵੇਲੇ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਤਿੰਨ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਪਰ ਸੈਣੀ ਬਚ ਗਏ ਸਨ।

ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ 'ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ।

ਉਨ੍ਹਾਂ ਨੂੰ ਇਸ ਕਰ ਕੇ ਚੁੱਕਿਆ ਗਿਆ ਸੀ ਕਿਉਂਕਿ ਪੁਲਿਸ ਸੁਮੇਧ ਸਿੰਘ ਸੈਣੀ ਦੇ ਹਮਲਾਵਰਾਂ ਦੀ ਤਲਾਸ਼ ਕਰ ਰਹੀ ਸੀ। ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਹਿਰਾਸਤ 'ਚੋਂ ਭੱਜ ਗਿਆ ਹੈ।

ਇਸ ਸਾਲ ਮਈ ਵਿੱਚ ਮੁਲਤਾਨੀ ਦੇ ਪਰਿਵਾਰ ਵੱਲੋਂ ਸੈਣੀ ਦੇ ਖ਼ਿਲਾਫ਼ ਮੋਹਾਲੀ ਵਿੱਚ ਐੱਫ਼ਆਈਆਰ ਦਰਜ ਕਰਵਾਈ ਗਈ ।

ਇਹ ਵੀ ਪੜ੍ਹੋ:

ਕੁਝ ਵੀਡੀਓਜ਼ ਜੋ ਤੁਸੀਂ ਦੇਖ ਸਕਦੇ ਹੋ

ਰੂਸ 'ਚ ਪੁਤਿਨ ਦੇ ਵਿਰੋਧੀ ਐਲੇਕਸੀ ਨਵਾਲਨੀ ਨੂੰ ਦਿੱਤਾ ਗਿਆ ਜ਼ਹਿਰ ਕਿੰਨਾ ਖ਼ਤਰਨਾਕ

ਸੈਕਸ ਵਰਕਰਾਂ ਦੀ ਜ਼ਿੰਦਗੀ ਲੌਕਡਾਊਨ ਨੇ ਇੰਝ ਬਦਲ ਕੇ ਰੱਖ ਦਿੱਤੀ

ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਕੇਜਰੀਵਾਲ ਦਾ ਪਲਾਨ ਕੀ ਹੈ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)