ਸੁਮੇਧ ਸੈਣੀ : ਹਾਈਕੋਰਟ ਨੇ ਨਾ ਜ਼ਮਾਨਤ ਦਿੱਤੀ ਤੇ ਨਾ ਕੇਸ ਪੰਜਾਬ ਤੋਂ ਬਾਹਰ ਭੇਜਿਆ

ਸੁਮੇਧ ਸਿੰਘ ਸੈਣੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (ਸੱਜੇ) - (ਫਾਈਲ ਫੋਟੋ)

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਨਹੀਂ ਮਿਲ ਸਕੀ ਹੈ। ਅਦਾਲਤ ਨੇ ਸੈਣੀ ਦੀਆਂ ਜ਼ਮਾਨਤ ਅਤੇ ਕੇਸ ਸੂਬੇ ਤੋਂ ਬਾਹਰ ਭੇਜਣ ਸਬੰਧੀ ਦੋਵੇਂ ਅਰਜ਼ੀਆਂ ਰੱਦ ਕਰ ਦਿੱਤੀਆਂ।

ਸੁਮੇਧ ਸੈਣੀ ਉੱਤੇ ਚੰਡੀਗੜ੍ਹ ਦੇ ਐੱਸਐੱਸਪੀ ਹੁੰਦੇ ਹੋਏ ਬਲਵੰਤ ਸਿੰਘ ਮੁਲਤਾਨੀ ਨਾਂ ਦੇ ਨੌਜਵਾਨ ਨੂੰ ਘਰੋਂ ਚੱਕ ਕੇ, ਪੁਲਿਸ ਹਿਰਾਸਤ ਦੌਰਾਨ ਤਸ਼ੱਦਦ ਦੇ ਕੇ ਮਾਰਨ ਦੇ ਇਲਜ਼ਾਮ ਹਨ।

ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਸਰਕਾਰੀ ਵਕੀਲ ਸਰਤਾਜ ਨਰੂਲਾ ਨੇ ਬੀਬੀਸੀ ਨੂੰ ਦੱਸਿਆ ਕਿ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਪਰ ਮੰਗਲਵਾਰ ਨੂੰ ਇਸ ਫ਼ੈਸਲਾ ਸੁਣਾ ਦਿੱਤਾ।

ਜਸਟਿਸ ਫਤਹਿਬੀਰ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਦੀ ਗ੍ਰਿਫ਼ਤਾਰੀ ਉੱਤੇ ਰੋਕ ਵੀ ਨਹੀਂ ਲਾਈ ਹੈ ਅਤੇ ਫ਼ੈਸਲਾ ਸੁਣਾਉਣ ਤੋਂ ਪਹਿਲਾਂ 4 ਘੰਟੇ ਸੁਣਵਾੀ ਕੀਤੀ।

ਨਰੂਲਾ ਨੇ ਕਿਹਾ, ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਅਤੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੇ ਦੋਵਾਂ ਮਾਮਲਿਆਂ ਅਰਜੀਆਂ ਰੱਦ ਕਰ ਦਿੱਤੀਆਂ ਹਨ।

ਸੁਮੇਧ ਸੈਣੀ ਕੋਲ ਹੁਣ ਗ੍ਰਿਫ਼ਤਾਰੀ ਤੋਂ ਬਚਣ ਦਾ ਇੱਕੋ ਇੱਕ ਰਾਹ ਸੁਪਰੀਮ ਕੋਰਟ ਬਚਿਆ ਹੈ

ਇਹ ਵੀ ਪੜ੍ਹੋ;

ਇਸ ਮਾਮਲੇ ਵਿਚ ਮੁਹਾਲੀ ਦੇ ਵਿਸ਼ੇਸ਼ ਅਦਾਲਤ ਨੇ ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਪਿਛਲੇ ਹਫ਼ਤੇ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

ਸੈਣੀ ਫਾਰਰ ਹਨ- ਪੰਜਾਬ ਪੁਲਿਸ ਦਾ ਦਾਅਵਾ

ਮੁਹਾਲੀ ਦੀ ਅਦਾਲਤ ਵਿਚ ਜ਼ਮਾਨਤ ਰੱਦ ਹੋਣ ਤੋਂ ਬਾਅਦ ਸੁਮੇਧ ਸੈਣੀ ਦੀ ਪਤਨੀ ਨੇ ਪੰਜਾਬ ਪੁਲਿਸ ਵਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਦੇ ਇਲਜ਼ਾਮ ਲਾਏ ਸਨ, ਪਰ ਪੰਜਾਬ ਪੁਲਿਸ ਦੇ ਦਾਅਵਾ ਸੀ ਕਿ ਸੁਮੇਧ ਸੈਣੀ ਸੁਰੱਖਿਆ ਕਰਮੀਆਂ ਨੂੰ ਛੱਡ ਕੇ ਫਰਾਰ ਹੋ ਗਏ ਹਨ।

ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਸਬੰਧੀ ਪਟੀਸ਼ਨ ਤੇ ਹਾਈ ਕੋਰਟ ਵੱਲੋਂ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੁਰੱਖਿਆ ਵਾਪਸ ਲੈਣ ਦੇ ਇਲਜ਼ਾਮ ਤੋਂ ਸਾਫ ਇਨਕਾਰ ਕਰ ਦਿੱਤਾ ਸੀ।

ਪੰਜਾਬ ਪੁਲਿਸ ਨੇ ਬਕਾਇਦਾ ਬਿਆਨ ਜਾਰੀ ਕਰਕੇ ਕਿਹਾ ਕਿ ਸੈਣੀ ਆਪਣੀ ਸੁਰੱਖਿਆ ਛੱਡ ਕੇ ਫਰਾਰ ਹੋ ਗਏ ਹਨ।

ਐੱਸਆਈਟੀ ਦੇ ਇੱਕ ਬੁਲਾਰੇ ਨੇ ਸੁਮੇਧ ਸੈਣੀ ਦੀ ਪਤਨੀ ਦੇ ਇਲਜ਼ਾਮਾਂ ਨੂੰ ਖਾਰਜ ਕੀਤਾ ਸੀ ।ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਾਬਕਾ ਡੀਜੀਪੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ, ਜਿਸ ਨਾਲ ਉਨ੍ਹਾਂ ਦੀ ਜਾਨ ਖ਼ਤਰੇ ਵਿੱਚ ਪੈ ਗਈ ਹੈ।

ਵੀਡੀਓ-ਸੁਮੇਧ ਸਿੰਘ ਸੈਣੀ ਨਾਲ ਜੁੜੇ ਵਿਵਾਦ

ਵੀਡੀਓ ਕੈਪਸ਼ਨ, ਸੁਮੇਧ ਸਿੰਘ ਸੈਣੀ ਨਾਲ ਜੁੜੇ ਵਿਵਾਦ ਕੀ ਹਨ?

ਐੱਸਆਈਟੀ ਦੇ ਬੁਲਾਰੇ ਨੇ ਕਿਹਾ ਸੀ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਲਿਖੀ ਚਿੱਠੀ ਵਿੱਚ ਸੈਣੀ ਦੀ ਪਤਨੀ ਵੱਲੋਂ ਜੋ ਦਾਅਵਾ ਕੀਤਾ ਗਿਆ ਸੀ, ਉਸ ਦੇ ਉਲਟ ਸੁਰੱਖਿਆ ਵਿਸਥਾਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਜ਼ੈੱਡ+ ਸੁਰੱਖਿਆ ਪ੍ਰਾਪਤ ਸੈਣੀ ਦੀ ਸੁਰੱਖਿਆ ਵਿੱਚ ਸੁਰੱਖਿਆ ਬਕਸੇ ਅਤੇ ਜੈਮਰ ਵਾਹਨ ਵੀ ਸ਼ਾਮਿਲ ਹਨ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਬੁਲਾਰੇ ਨੇ ਕਿਹਾ ਕਿ ਸੀ ਹਕੀਕਤ ਇਹ ਹੈ ਕਿ ਸੈਣੀ ਆਪਣੀ ਚੰਡੀਗੜ੍ਹ ਰਿਹਾਇਸ਼ ਪੰਜਾਬ ਪੁਲਿਸ ਦੇ ਸੁਰੱਖਿਆ ਮੁਲਾਜ਼ਮਾਂ ਅਤੇ ਜੈਮਰ ਵਾਹਨ ਸਣੇ ਸੁਰੱਖਿਆ ਵਾਹਨਾਂ ਤੋਂ ਬਿਨਾਂ ਹੀ ਚਲੇ ਗਏ ਹਨ।

ਇਸ ਤਰ੍ਹਾਂ ਉਨ੍ਹਾਂ ਨੇ ਖੁਦ ਆਪਣੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਇਆ ਹੈ। ਜੈਮਰ ਵਾਹਨ ਸਣੇ ਸੁਰੱਖਿਆ ਵਾਹਨ ਹਾਲੇ ਵੀ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਖੜ੍ਹੇ ਦੇਖੇ ਜਾ ਸਕਦੇ ਹਨ, ਜਿੱਥੇ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੀ ਵਾਪਸੀ ਦੀ ਉਡੀਕ ਕਰ ਰਹੇ।

ਇਹ ਵੀ ਪੜ੍ਹੋ:

ਬੁਲਾਰੇ ਨੇ ਅੱਗੇ ਕਿਹਾ ਸੀ ਕਿ ਸੈਣੀ ਦੀ ਪਤਨੀ, ਜੋ ਕਿ ਖੁਦ ਵੀ ਚੰਡੀਗੜ੍ਹ ਰਿਹਾਇਸ਼ ਤੋਂ ਜਾ ਚੁੱਕੀ ਜਾਪਦੀ ਹੈ, ਦੁਆਰਾ ਡੀਜੀਪੀ ਨੂੰ ਲਿਖੀ ਗਈ ਚਿੱਠੀ, ਇਸ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਲਈ ਦਾਅਵੇ ਨੂੰ ਪੱਕਾ ਕਰਨ ਦੀ ਕੋਸ਼ਿਸ਼ ਜਾਪਦੀ ਹੈ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਖ਼ਤਰੇ ਨੂੰ ਦੇਖਦੇ ਹੋਏ ਸੈਣੀ ਸਣੇ ਸੁਰੱਖਿਆ ਸਬੰਧੀ ਪੂਰੀ ਤਰ੍ਹਾਂ ਸੁਚੇਤ ਸੀ। ਉਹ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਲਈ ਕੁਝ ਨਹੀਂ ਕਰੇਗੀ।

ਕੀ ਹੈ ਮਾਮਲਾ

1991 ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ। ਸੈਣੀ 'ਤੇ ਉਸ ਵੇਲੇ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਤਿੰਨ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਪਰ ਸੈਣੀ ਬਚ ਗਏ ਸਨ।

ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ 'ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ।

ਉਨ੍ਹਾਂ ਨੂੰ ਇਸ ਕਰ ਕੇ ਚੁੱਕਿਆ ਗਿਆ ਸੀ ਕਿਉਂਕਿ ਪੁਲਿਸ ਸੁਮੇਧ ਸਿੰਘ ਸੈਣੀ ਦੇ ਹਮਲਾਵਰਾਂ ਦੀ ਤਲਾਸ਼ ਕਰ ਰਹੀ ਸੀ। ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਹਿਰਾਸਤ 'ਚੋਂ ਭੱਜ ਗਿਆ ਹੈ।

ਇਸ ਸਾਲ ਮਈ ਵਿੱਚ ਮੁਲਤਾਨੀ ਦੇ ਪਰਿਵਾਰ ਵੱਲੋਂ ਸੈਣੀ ਦੇ ਖ਼ਿਲਾਫ਼ ਮੋਹਾਲੀ ਵਿੱਚ ਐੱਫ਼ਆਈਆਰ ਦਰਜ ਕਰਵਾਈ ਗਈ ।

ਇਹ ਵੀ ਪੜ੍ਹੋ:

ਕੁਝ ਵੀਡੀਓਜ਼ ਜੋ ਤੁਸੀਂ ਦੇਖ ਸਕਦੇ ਹੋ

ਰੂਸ 'ਚ ਪੁਤਿਨ ਦੇ ਵਿਰੋਧੀ ਐਲੇਕਸੀ ਨਵਾਲਨੀ ਨੂੰ ਦਿੱਤਾ ਗਿਆ ਜ਼ਹਿਰ ਕਿੰਨਾ ਖ਼ਤਰਨਾਕ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਸੈਕਸ ਵਰਕਰਾਂ ਦੀ ਜ਼ਿੰਦਗੀ ਲੌਕਡਾਊਨ ਨੇ ਇੰਝ ਬਦਲ ਕੇ ਰੱਖ ਦਿੱਤੀ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਕੇਜਰੀਵਾਲ ਦਾ ਪਲਾਨ ਕੀ ਹੈ

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)