ਦਿੱਲੀ ਦੰਗੇ: ਸੀਤਾਰਾਮ ਯੇਚੁਰੀ, ਯੋਗੇਂਦਰ ਯਾਦਵ, ਅਪੁਰਵਾਨੰਦ, ਜਯਤੀ ਘੋਸ਼, ਰਾਹੁਲ ਰਾਏ ਨਾਮਜ਼ਦ

delhi violence

ਤਸਵੀਰ ਸਰੋਤ, Getty Images

ਦਿੱਲੀ ਦੰਗਿਆਂ ਵਿੱਚ ਦਿੱਲੀ ਪੁਲਿਸ ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸਵਰਾਜ ਪਾਰਟੀ ਦੇ ਨੇਤਾ ਯੋਗੇਂਦਰ ਯਾਦਵ, ਅਰਥਸ਼ਾਸਤਰੀ ਜਯੰਤੀ ਘੋਸ਼, ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਅਪੂਰਵਾਨੰਦ ਅਤੇ ਦਸਤਾਵੇਜ਼ੀ ਫਿਲਮਕਾਰ ਰਾਹੁਲ ਰੌਇ ਨੂੰ ਨਾਮਜ਼ਦ ਕੀਤਾ ਹੈ।

ਇਸ ਦੇ ਜਵਾਬ ਵਿਚ ਸੀਤਾਰਾਮ ਯੇਚੁਰੀ ਨੇ ਟਵਿੱਟਰ 'ਤੇ ਲਿਖਿਆ, “ਜ਼ਹਿਰੀਲੇ ਭਾਸ਼ਣਾਂ ਦੀ ਵੀਡੀਓ ਹੈ, ਉਨ੍ਹਾਂ 'ਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ?”

ਇਸਦੇ ਨਾਲ ਹੀ ਉਨ੍ਹਾਂ ਨੇ ਕਈ ਹੋਰ ਟਵੀਟ ਵੀ ਕੀਤੇ ਹਨ ਅਤੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

ਇਸੇ ਸਾਲ 23 ਫਰਵਰੀ ਤੋਂ 26 ਫਰਵਰੀ ਤੱਕ ਦਿੱਲੀ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੀਏਏ ਖਿਲਾਫ਼ ਸ਼ੁਰੂ ਹੋਏ ਪ੍ਰਦਰਸ਼ਨਾਂ ਦਾ ਅੰਤ ਦੰਗਿਆਂ ਦੀ ਸ਼ਕਲ ਵਿੱਚ ਹੋਇਆ। ਇਸ ਵਿੱਚ 53 ਮੌਤਾਂ ਹੋਈਆਂ ਸਨ।

ਇਹ ਵੀ ਪੜ੍ਹੋ

ਦਿੱਲੀ ਪੁਲਿਸ ਦਾ ਜਵਾਬ

ਦਿੱਲੀ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਹੈ, "ਇਹ ਨਾਮ ਸੀਏਏ ਖਿਲਾਫ਼ ਹੋਏ ਮੁਜ਼ਾਹਰਿਆਂ ਦੇ ਮਾਮਲਿਆਂ ਵਿੱਚ ਇੱਕ ਮੁਲਜ਼ਮ ਦੇ ਬਿਆਨ ਦਾ ਹਿੱਸਾ ਹਨ।"

"ਇਸ ਬਿਆਨ ਸਹੀ ਪ੍ਰਕਿਰਿਆ ਤਹਿਤ ਦਰਜ ਕੀਤਾ ਗਿਆ ਹੈ। ਕਿਸੇ ਵੀ ਵਿਅਕਤੀ ਨੂੰ ਸਿਰਫ਼ ਬਿਆਨ ਦੇ ਅਧਾਰ 'ਤੇ ਮੁਲਜ਼ਮ ਨਹੀਂ ਮੰਨਿਆ ਜਾ ਸਕਦਾ ਹੈ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਸੀਤਾਰਾਮ ਯੇਚੁਰੀ ਦਾ ਭਾਜਪਾ ’ਤੇ ਨਿਸ਼ਾਨਾ

ਸੀਤਾਰਾਮ ਯੇਚੁਰੀ ਨੇ ਲਿਖਿਆ, "ਸਾਡਾ ਸੰਵਿਧਾਨ ਸਾਨੂੰ ਨਾ ਸਿਰਫ਼ ਸੀਏਏ ਵਰਗੇ ਹਰ ਕਿਸਮ ਦੇ ਪੱਖਪਾਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਮੁਜ਼ਾਹਰੇ ਕਰਨ ਦਾ ਅਧਿਕਾਰ ਦਿੰਦਾ ਹੈ, ਬਲਕਿ ਇਹ ਸਾਡੀ ਜ਼ਿੰਮੇਵਾਰੀ ਵੀ ਹੈ। ਅਸੀਂ ਵਿਰੋਧੀ ਧਿਰ ਦੇ ਕੰਮ ਨੂੰ ਜਾਰੀ ਰੱਖਾਂਗੇ। ਬੀਜੇਪੀ ਆਪਣੀ ਹਰਕਤਾਂ ਤੋਂ ਬਾਜ਼ ਆਵੇ।"

ਉਨ੍ਹਾਂ ਨੇ ਲਿਖਿਆ, "ਦਿੱਲੀ ਪੁਲਿਸ ਬੀਜੇਪੀ ਦੀ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਅਧੀਨ ਕੰਮ ਕਰਦੀ ਹੈ। ਉਸ ਦੀਆਂ ਗ਼ੈਰ-ਕਾਨੂੰਨੀ ਕਾਰਵਾਈਆਂ ਭਾਜਪਾ ਦੀ ਲੀਡਰਸ਼ਿਪ ਦੇ ਚਰਿੱਤਰ ਨੂੰ ਦਰਸਾਉਂਦੀ ਹੈ। ਉਹ ਵਿਰੋਧੀ ਧਿਰ ਦੇ ਸਵਾਲਾਂ ਅਤੇ ਸ਼ਾਂਤਮਈ ਪ੍ਰਦਰਸ਼ਨਾਂ ਤੋਂ ਡਰਦੇ ਹਨ ਅਤੇ ਸੱਤਾ ਦੀ ਦੁਰਵਰਤੋਂ ਕਰਕੇ ਸਾਨੂੰ ਰੋਕਣਾ ਚਾਹੁੰਦੇ ਹਨ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਦਿੱਲੀ ਦੰਗੇ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਦਿੱਲੀ ਦੰਗਿਆਂ ਦੀ ਪੁਰਾਣੀ ਤਸਵੀਰ

ਯੋਗੇਂਦਰ ਯਾਦਵ ਤੇ ਅਪੂਰਵਾਨੰਦ ਨੇ ਕੀ ਕਿਹਾ?

ਉੱਥੇ ਹੀ ਯੋਗਿੰਦਰ ਯਾਦਵ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਇੱਕ ਪੁਲਿਸ ਨੇ ਬਿਨਾਂ ਪੁਸ਼ਟੀ ਕੀਤੇ ਬਿਆਨ ਦੇ ਅਧਾਰ 'ਤੇ ਇੱਕ ਮੁਲਜ਼ਮ ਦੇ ਬਿਆਨ 'ਤੇ ਮੇਰੇ ਅਤੇ ਯੇਚੁਰੀ ਬਾਰੇ ਜ਼ਿਕਰ ਕੀਤਾ ਹੈ ਜੋ ਅਦਾਲਤ ਵਿੱਚ ਮੰਨਿਆ ਨਹੀਂ ਜਾਵੇਗਾ।

ਅਪੂਰਵਾਨੰਦ ਨੇ ਕਿਹਾ ਕਿ ਦਿੱਲੀ ਪੁਲਿਸ ਤੋਂ ਇਹ ਉਮੀਦ ਸੀ ਕਿ ਉਹ ਫਰਵਰੀ ਦੀ ਹਿੰਸਾ ਪਿੱਛੇ ਸਾਜਿਸ਼ ਦੀ ਜਾਂਚ ਕਰੇਗੀ ਅਤੇ ਸੱਚ ਦਾ ਪਤਾ ਲਗਾਏਗੀ।

ਉਨ੍ਹਾਂ ਕਿਹਾ, “ਅਜਿਹਾ ਨਾ ਕਰਦਿਆਂ, ਉਸਨੇ ਆਪਣੀ ਪੂਰੀ ਤਾਕਤ ਸੀਏਏ ਵਿਰੁੱਧ ਕੀਤੇ ਗਏ ਅੰਦੋਲਨ ਨੂੰ ਬਦਨਾਮ ਕਰਨ ਅਤੇ ਅਪਰਾਧੀਕਰਨ ਕਰਨ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਅਪਰਾਧੀ ਬਣਾਉਣ ਵਿਚ ਲਗਾ ਦਿੱਤੀ।”

ਉਨ੍ਹਾਂ ਕਿਹਾ, “ਅਸੀਂ ਫਿਰ ਵੀ ਆਸ ਕਰਾਂਗੇ ਕਿ ਦਿੱਲੀ ਪੁਲਿਸ ਫਰਵਰੀ ਦੀ ਹਿੰਸਾ ਦੇ ਪਿੱਛੇ ਦੀ ਅਸਲ ਸਾਜਿਸ਼ ਦਾ ਪਤਾ ਲਗਾਵੇ ਤਾਂ ਜੋ ਮਾਰੇ ਗਏ ਲੋਕਾਂ ਅਤੇ ਨੁਕਸਾਨ ਪਹੁੰਚੇ ਲੋਕਾਂ ਅਤੇ ਪੂਰੀ ਦਿੱਲੀ ਨੂੰ ਨਿਆਂ ਮਿਲ ਸਕੇ।”

ਦਿੱਲੀ ਦੰਗਿਆਂ ਦੇ ਮਾਮਲੇ ਚ ਜਾਂਚ ਤੇ ਕਾਰਵਾਈ ਕਿੱਥੇ ਪਹੁੰਚੀ?

ਇਸ ਸਾਲ ਫਰਵਰੀ ਦੇ ਆਖਰੀ ਹਫ਼ਤੇ, ਦਿੱਲੀ ਦੇ ਉੱਤਰ-ਪੂਰਬੀ ਖ਼ੇਤਰ ਵਿਚ ਦੰਗੇ ਹੋਏ ਸਨ। 23 ਫਰਵਰੀ ਤੋਂ 26 ਫਰਵਰੀ 2020 ਦਰਮਿਆਨ ਹੋਏ ਦੰਗਿਆਂ ਵਿਚ 53 ਵਿਅਕਤੀਆਂ ਦੀ ਮੌਤ ਹੋ ਗਈ ਸੀ। ਹਾਈ ਕੋਰਟ ਵਿਚ 13 ਜੁਲਾਈ ਨੂੰ ਦਾਇਰ ਕੀਤੇ ਗਏ ਦਿੱਲੀ ਪੁਲਿਸ ਦੇ ਹਲਫ਼ਨਾਮੇ ਅਨੁਸਾਰ ਮਾਰੇ ਗਏ ਲੋਕਾਂ ਵਿਚੋਂ 40 ਮੁਸਲਮਾਨ ਅਤੇ 13 ਹਿੰਦੂ ਸਨ।

ਇਸ ਮਾਮਲੇ ਵਿਚ, ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦਾ ਕਹਿਣਾ ਹੈ ਕਿ ਦੰਗਿਆਂ ਪਿੱਛੇ ਡੂੰਘੀ ਸਾਜ਼ਿਸ਼ ਰਚੀ ਗਈ ਸੀ।

ਇਹ ਐਫਆਈਆਰ ਇਸ ਕਥਿਤ ਸਾਜਿਸ਼ ਬਾਰੇ ਹੈ। ਇਹ ਦੰਗਿਆਂ ਦੀ ਅਜਿਹੀ ਐਫਆਈਆਰ ਹੈ ਜਿਸ ਵਿੱਚ ਗੈਰਕਾਨੂੰਨੀ ਗਤੀਵਿਧੀ ਰੋਕੂ ਐਕਟ (ਯੂ.ਏ.ਪੀ.ਏ) ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।

ਸੀਤਾਰਾਮ ਯੇਚੁਰੀ

ਤਸਵੀਰ ਸਰੋਤ, CPIM.ORG

ਇਸ ਐਫਆਈਆਰ ਵਿੱਚ ਉਨ੍ਹਾਂ ਵਿਦਿਆਰਥੀ ਨੇਤਾਵਾਂ ਦੇ ਨਾਮ ਸ਼ਾਮਲ ਹਨ ਜੋ ਦਿੱਲੀ ਵਿੱਚ ਸੀਏਏ ਵਿਰੁੱਧ ਪ੍ਰਦਰਸ਼ਨਾਂ ਵਿੱਚ ਅੱਗੇ ਦਿਖਾਈ ਦੇ ਰਹੇ ਸਨ।

6 ਮਾਰਚ, 2020 ਨੂੰ ਦਰਜ ਕੀਤੀ ਗਈ ਇਸ ਮੁੱਢਲੀ ਐਫ਼ਆਈਆਰ ਵਿਚ ਸਿਰਫ਼ ਦੋ ਵਿਅਕਤੀਆਂ ਦੇ ਨਾਮ ਸਨ- ਜੇਐੱਨਯੂ ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖ਼ਾਲਿਦ ਅਤੇ ਪਾਪੂਲਰ ਫਰੰਟ ਆਫ਼ ਇੰਡੀਆ (ਪੀਐਫ਼ਆਈ) ਨਾਲ ਸਬੰਧਤ ਦਾਨਿਸ਼।

ਪੀਐਫ਼ਆਈ ਆਪਣੇ ਆਪ ਨੂੰ ਇੱਕ ਸਮਾਜਕ ਸੰਗਠਨ ਦੱਸਦਾ ਹੈ ਪਰ ਉਸ ਉੱਤੇ ਕੇਰਲਾ ਵਿੱਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਅਤੇ ਮੁਸਲਮਾਨਾਂ ਵਿੱਚ ਕੱਟੜਪੰਥ ਨੂੰ ਉਤਸ਼ਾਹਤ ਕਰਨ ਦਾ ਇਲਜ਼ਾਮ ਲਾਇਆ ਗਿਆ ਹੈ।

ਐਫਆਈਆਰ -59 ਦੇ ਅਧਾਰ 'ਤੇ ਹੁਣ ਤੱਕ 15 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਜਿਨ੍ਹਾਂ ਵਿਚੋਂ ਸਫੂਰਾ ਜ਼ਰਗਰ, ਮੁਹੰਮਦ ਦਾਨਿਸ਼, ਪਰਵੇਜ਼ ਅਤੇ ਇਲਿਆਸ ਇਸ ਸਮੇਂ ਜ਼ਮਾਨਤ 'ਤੇ ਰਿਹਾਅ ਹੋਏ ਹਨ। ਬਾਕੀ 10 ਲੋਕ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹਨ।

ਇਹ ਵੀ ਵੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)