ਉਹ ਮੌਕੇ ਜਦੋਂ ਖੇਤੀ ਆਰਡੀਨੈਂਸਾਂ ’ਤੇ ਬਾਦਲਾਂ ਨੇ ਬਦਲੇ ਸੁਰ

ਵੀਡੀਓ ਕੈਪਸ਼ਨ, ਜਦੋਂ ਖੇਤੀ ਆਰਡੀਨੈਂਸਾਂ ’ਤੇ ਬਾਦਲਾਂ ਨੇ ਬਦਲੇ ਸੁਰ

ਪਿਛਲੇ ਦਿਨਾਂ ਵਿੱਚ ਅਕਾਲੀ ਦਲ ਲਗਾਤਾਰ ਖੇਤੀ ਆਰਡੀਨੈਂਸਾਂ ਦੀ ਹਿਮਾਇਤ ਕਰਦਾ ਰਿਹਾ ਹੈ ਅਤੇ ਕੈਪਟਨ ਸਰਕਾਰ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਵੀ ਲਾਉਂਦਾ ਰਿਹਾ ਹੈ।

ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਮੁੱਦੇ ਤੇ ਯੂ-ਟਰਨ ਲੈਂਦੇ ਨਜ਼ਰ ਆਏ। ਬੀਤੇ ਦਿਨੀਂ ਉਨ੍ਹਾਂ ਨੇ ਸੰਸਦ ਵਿੱਚ ਕਿਹਾ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ। ਸੁਖਬੀਰ ਬਾਦਲ ਦੇ ਇਸ ਸਟੈਂਡ ਨੂੰ ਭਗਵੰਤ ਮਾਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਦੋਗਲੀ ਸਿਆਸਤ ਕਰਾਰ ਦਿੱਤਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)