SGPC ਪ੍ਰਧਾਨ ਅਤੇ ਮੁਲਾਜ਼ਮ ਅਕਾਲ ਤਖ਼ਤ ਸੱਦੇ, ਜਥੇਦਾਰ ਨੇ ਕਿਹਾ, ‘ਮਜ਼ਾਕ ਦੇ ਪਾਤਰ ਨਾ ਬਣੋ’ - 5 ਅਹਿਮ ਖ਼ਬਰਾਂ

SGPC ਦੀ ਸਾਲ 2016 ਦੀ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਨੂੰ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਤਨਖਾਹ ਲਾਈ ਹੈ।

ਸਾਲ 2016 ਵਿੱਚ ਸ਼ਾਰਟ ਸਰਕਿਟ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਅਗਨ ਭੇਟ ਹੋਣ ਦਾ ਮਾਮਲਾ ਸੀ। ਘਟਨਾ ਦੇ ਸਬੰਧ ਵਿੱਚ ਪਸ਼ਚਾਤਾਪ ਪਾਠ ਨਾ ਕਰਵਾਉਣ ਕਾਰਨ ਹਾਜ਼ਿਰ ਹੋਣ ਲਈ ਕਿਹਾ ਗਿਆ ਸੀ।

ਗਾਇਬ ਸਰੂਪਾਂ ਦੇ ਮਾਮਲੇ ਵਿੱਚ SGPC ਪ੍ਰਧਾਨ ਅਤੇ ਕਮੇਟੀ ਦੇ ਮੁਲਾਜ਼ਮ ਵੀ ਅਕਾਲ ਤਖ਼ਤ ਸੱਦੇ ਗਏ ਸਨ। ਜਥੇਦਾਰ ਨੇ ਲਾਪਰਵਾਹੀਆਂ ਤੇ ਹਿੰਸਕ ਝੜਪਾਂ ਬਾਰੇ ਐਸਜੀਪੀਸੀ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ।

ਜਥੇਦਾਰ ਹਰਪ੍ਰੀਤ ਸਿੰਘ ਨੇ ਆਪਣੇ ਪੂਰੇ ਸੰਬੋਧਨ ‘ਚ ਹੋਰ ਕੀ ਕਿਹਾ, ਜਾਨਣ ਲਈ ਇਸ ਲਿੰਕ ‘ਤੇ ਕਲਿੱਕ ਕਰੋ।

ਇਹ ਵੀ ਪੜ੍ਹੋ

ਖੇਤੀ ਆਰਡੀਨੈਂਸ ਤੋਂ ਸਿਰਫ਼ ਪੰਜਾਬ, ਹਰਿਆਣਾ ਤੇ ਪੱਛਮੀ ਯੂਪੀ ਦੇ ਕਿਸਾਨ ਹੀ ਨਰਾਜ਼ ਕਿਉਂ ਹਨ

ਖੇਤੀ ਆਰਡੀਨੈਂਸਾਂ ਦੇ ਮੁੱਦੇ ਉੱਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਤਾਂ ਦਿੱਤਾ ਪਰ ਖੇਤੀ ਆਰਡੀਨੈਂਸ ਲੋਕ ਸਭਾ ਵਿੱਚ ਪਾਸ ਹੋ ਗਏ ਹਨ।

ਪੰਜਾਬ-ਹਰਿਆਣਾ ਦੇ ਕਿਸਾਨ ਇਨ੍ਹਾਂ ਆਰਡੀਨੈਂਸਾਂ ਦੇ ਖਿਲਾਫ਼ ਸੜਕਾਂ 'ਤੇ ਹਨ। ਉਨ੍ਹਾਂ ਵੱਲੋਂ ਅਜੇ ਵੀ ਮੁਜ਼ਾਹਰੇ ਦੇ ਸੱਦੇ ਦਿੱਤੇ ਜਾ ਰਹੇ ਹਨ।

ਇਸ ਪੂਰੇ ਮਸਲੇ ਦਾ ਹੱਲ ਕੀ ਹੈ ਅਤੇ ਅੱਗੇ ਕੀ ਰਾਹ ਹਨ ਇਸ ਬਾਰੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਬੀਬੀਸੀ ਪੱਤਰਕਾਰ ਸਰਬਜੀਤ ਧਾਲੀਵਾਲ ਨੇ ਗੱਲਬਾਤ ਕੀਤੀ।

ਪੂਰੀ ਗੱਲਬਾਤ ਨੂੰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਮਨਪ੍ਰੀਤ ਬਾਦਲ- ਜੇ ਕੇਂਦਰ ਸਰਕਾਰ ਜੀਐੱਸਟੀ 'ਤੇ ਮੁਕਰ ਗਈ ਤਾਂ ਅਸੀਂ MSP 'ਤੇ ਕਿਵੇਂ ਭਰੋਸਾ ਕਰੀਏ

ਖੇਤੀ ਆਰਡੀਨੈਂਸਾਂ ਬਾਰੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕੇਂਦਰ ਸਰਕਾਰ ਤੇ ਐੱਨਡੀਏ ਦੀ ਭਾਈਵਾਲ ਅਕਾਲੀ ਦਲ ਨੂੰ ਸਵਾਲ ਪੁੱਛੇ ਹਨ।

ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਭਾਵੇਂ ਲੋਕ ਸਭਾ ਵਿੱਚ ਐੱਮਐੱਸਪੀ ਨੂੰ ਬਣਾਏ ਰੱਖਣ ਦਾ ਵਾਅਦਾ ਕਰ ਰਹੀ ਹੈ ਪਰ ਉਨ੍ਹਾਂ ਨੂੰ ਸਰਕਾਰ ਦੇ ਇਸ ਦਾਅਵੇ 'ਤੇ ਭਰੋਸਾ ਨਹੀਂ ਹੈ।

ਉਨ੍ਹਾਂ ਨੇ ਇਸ ਗ਼ੈਰ-ਭਰੋਸਗੀ ਪਿੱਛੇ ਕਾਰਨ ਦੱਸਦਿਆਂ ਕਿਹਾ, "ਕੇਂਦਰ ਸਰਕਾਰ ਨੇ ਤਾਂ ਸੂਬਾ ਸਰਕਾਰਾਂ ਨੂੰ ਜੀਐੱਸਟੀ ਦਾ ਭੁਗਤਾਨ ਕਰਨ ਬਾਰੇ ਪਾਰਲੀਮੈਂਟ ਦੇ ਨਾਲ-ਨਾਲ ਸੰਵਿਧਾਨ ਵਿੱਚ ਵੀ ਤਾਕੀਦ ਕੀਤੀ ਸੀ ਪਰ ਉਹ ਮੁਕਰ ਗਏ।"

ਮਨਪ੍ਰੀਤ ਬਾਦਲ ਨੇ ਹੋਰ ਕੀ ਕਿਹਾ, ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ

ਖੇਤੀ ਆਰਡੀਨੈਂਸਾਂ ਬਾਰੇ ਕਿਸਾਨਾਂ ਦੇ ਸੰਘਰਸ਼ ਤੋਂ ਲੈ ਕੇ ਹਰਸਿਮਰਤ ਦੇ ਅਸਤੀਫ਼ੇ ਤੱਕ ਕੀ-ਕੀ ਵਾਪਰਿਆ

ਬੀਤੇ ਦਿਨੀਂ ਯਾਨਿ 17 ਸਤੰਬਰ ਨੂੰ ਲੋਕ ਸਭਾ ਵਿੱਚ ਹੰਗਾਮੇ ਦੌਰਾਨ ਦੋ ਖੇਤੀ ਆਰਡੀਨੈਂਸ ਪਾਸ ਕਰ ਦਿੱਤੇ ਗਏ ਹਨ ਤੇ ਇੱਕ ਇਸ ਤੋਂ ਪਹਿਲਾਂ ਹੀ ਪਾਸ ਹੋ ਗਿਆ ਸੀ।

5 ਜੂਨ 2020 ਨੂੰ ਜਾਰੀ ਕੀਤੇ ਗਏ ਇਨ੍ਹਾਂ ਆਰਡੀਨੈਂਸਾ ਦੇ ਵਿਰੋਧ 'ਚ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸੜਕਾਂ 'ਤੇ ਉੱਤਰੇ ਹੋਏ ਹਨ।

ਇਸ ਦੇ ਨਾਲ ਹੀ ਇਨ੍ਹਾਂ ਕਾਰਨ ਸਿਆਸੀ ਮਾਹੌਲ ਗਰਮਾਇਆ ਜਿਸ ਦੇ ਨਤੀਜੇ ਵਜੋਂ ਪੰਜਾਬ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੋਦੀ ਦੀ ਕੈਬਨਿਟ ਤੋਂ ਅਸਤੀਫ਼ਾ ਵੀ ਦੇ ਦਿੱਤਾ।

ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਹੁਣ ਤੱਕ ਕੀ-ਕੀ ਹੋਇਆ, ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਦੁਬਈ ਤੋਂ ਪਰਤੇ ਨੌਜਵਾਨ ਦੀ ਮਾਂ: 'ਪਤੀ ਪਹਿਲਾਂ ਹੀ ਮੰਜੇ 'ਤੇ ਸੀ ਹੁਣ ਇੱਕਲੌਤਾ ਪੁੱਤ ਵੀ ਵ੍ਹੀਲ ਚੇਅਰ 'ਤੇ ਵਤਨ ਪਹੁੰਚਿਆ ਹੈ'

ਹਾਲ ਹੀ ਵਿੱਚ ਦੁਬਈ ਵਿੱਚ ਇੱਕ ਪੰਜਾਬੀ ਨੌਜਵਾਨ ਗੁਰਦੀਪ ਸਿੰਘ ਦਾ ਵੀਡੀਓ ਕਾਫ਼ੀ ਸ਼ੇਅਰ ਕੀਤਾ ਗਿਆ ਸੀ। ਵੀਡੀਓ ਵਿੱਚ ਉਸ ਦੇ ਨਾਲ ਇੱਕ ਹੋਰ ਪੰਜਾਬੀ ਨੌਜਵਾਨ ਵੀ ਸੀ। ਦੋਹਾਂ ਦੀ ਹਾਲਤ ਖਸਤਾ ਨਜ਼ਰ ਆ ਰਹੀ ਸੀ।

ਦੋਵੇਂ ਨੌਜਵਾਨ ਗੁਰਦੀਪ ਸਿੰਘ ਅਤੇ ਚਰਨਜੀਤ ਸਿੰਘ ਹੁਣ ਭਾਰਤ ਪਰਤ ਆਏ ਹਨ।

ਪਰ 14 ਦਿਨਾਂ ਲਈ ਕੁਆਰੰਟੀਨ ਕੀਤੇ ਗਏ ਹਨ। ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਦੇ ਨੇੜਲੇ ਪਿੰਡ ਠੀਕਰੀਵਾਲ ਗੋਰਾਇਆ ਦਾ ਹੈ।

ਪੂਰਾ ਮਾਮਲਾ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ

ਇਹ ਵੀ ਵੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)