ਹਰਸਿਮਰਤ ਕੌਰ ਬਾਦਲ: 'ਜੇ ਕਿਸਾਨ ਮੇਰੇ ਘਰ ਬਾਹਰ ਬੈਠੇ ਹਨ ਤਾਂ ਮੈਂ ਵੀ ਉਨ੍ਹਾਂ ਵਿਚਾਲੇ ਜਾ ਕੇ ਬੈਠਾਂਗੀ' - 5 ਅਹਿਮ ਖ਼ਬਰਾਂ

ਖੇਤੀ ਆਰਡੀਨੈਂਸ ਖਿਲਾਫ਼ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਹਨ। ਖੇਤੀ ਆਰਡੀਨੈਂਸ ਲੋਕ ਸਭਾ ਵਿੱਚ ਪਾਸ ਹੋ ਚੁੱਕੇ ਹਨ ਅਤੇ ਕਿਸਾਨ ਸੜਕਾਂ 'ਤੇ ਹਨ।

ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦਿੱਤਾ ਹੈ ਪਰ ਉਨ੍ਹਾਂ ਦੀ ਪਾਰਟੀ ਅਕਾਲੀ ਦਲ ਨੇ ਪੰਜਾਬ ਵਿੱਚ ਭਾਜਪਾ ਨਾਲ ਗਠਜੋੜ ਨਹੀਂ ਤੋੜਿਆ ਹੈ।

ਇਸ ਲਈ ਸਵਾਲ ਇਹ ਹੈ ਕਿ ਕੀ ਅਕਾਲੀ ਦਲ-ਭਾਜਪਾ ਗਠਜੋੜ ਕਾਇਮ ਰਹੇਗਾ? ਅਕਾਲੀ ਦਲ ਦੀ ਅਗਲੀ ਰਣਨੀਤੀ ਕੀ ਹੋਵੇਗੀ?

ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਜਾਣਨ ਲਈ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨਾਲ ਗੱਲਬਾਤ ਕੀਤੀ।

ਪੂਰੀ ਗੱਲਬਾਤ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ

ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਮਗਰੋਂ ਅਕਾਲੀ-ਭਾਜਪਾ ਗਠਜੋੜ ਦਾ ਭਵਿੱਖ ਕੀ ਹੋਵੇਗਾ

ਪੰਜਾਬ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਮੋਦੀ ਕੈਬਨਿਟ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ-ਭਾਜਪਾ ਗਠਜੋੜ ਦੇ ਭਵਿੱਖ 'ਤੇ ਸਵਾਲ ਚੁੱਕੇ ਜਾ ਰਹੇ ਹਨ।

ਹਰਸਿਮਰਤ ਬਾਦਲ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅਸਤੀਫ਼ਾ ਦਿੱਤਾ ਹੈ।

ਕੀ ਅਕਾਲੀ ਦਲ ਦਾ ਇਹ ਕਦਮ ਉਨ੍ਹਾਂ ਲਈ ਲਾਹੇਵੰਦ ਹੈ? ਕੀ ਕਿਸਾਨਾਂ ਦਾ ਡਰ ਜਾਇਜ਼ ਹੈ? ਇਨ੍ਹਾਂ ਮੁੱਦਿਆਂ ਤੇ ਸਿਆਸੀ ਵਿਸ਼ਲੇਸ਼ਕ ਡਾ. ਪ੍ਰਮੋਦ ਕੁਮਾਰ ਨਾਲ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਗੱਲਬਾਤ ਕੀਤੀ।

ਪੂਰੀ ਗੱਲਬਾਤ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ

ਖੇਤੀ ਆਰਡੀਨੈਂਸਾਂ ਬਾਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਇਹ ਐਲਾਨ ਕੀਤੇ

ਪੰਜਾਬ ਵਿੱਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਅਜੇ ਵੀ ਜਾਰੀ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਇਸ ਵੇਲੇ ਸੂਬੇ ਵਿੱਚ ਇੱਕਜੁੱਟ ਹੁੰਦੀਆਂ ਨਜ਼ਰ ਆ ਰਹੀਆਂ ਹਨ ਤੇ ਗੁਆਂਢੀ ਸੂਬੇ ਹਰਿਆਣ 'ਚ ਵੀ ਕਿਸਾਨਾਂ 'ਚ ਰੋਸ ਹੈ।

ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਇੱਕ ਜੁੱਟ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

ਸਾਰੇ ਐਲਾਨ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

IPL 2020 'ਚ ਰੇਤੀਲੇ ਤੂਫ਼ਾਨ ਤੇ ਤੇਜ਼ ਗਰਮੀ ਦੀ ਚਰਚਾ ਕਿਉਂ ਹੋ ਰਹੀ ਹੈ

ਇੰਡੀਅਨ ਪ੍ਰੀਮੀਅਰ ਲੀਗ ਦੇ ਤੇਰ੍ਹਵੇਂ ਸੈਸ਼ਨ ਦੀ ਸ਼ੁਰੂਆਤ ਅਬੂ ਧਾਬੀ ਵਿੱਚ ਟੂਰਨਾਮੈਂਟ ਦੀਆਂ ਦੋ ਸਭ ਤੋਂ ਸਫ਼ਲ ਟੀਮਾਂ ਚੇਨੱਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮੁਕਾਬਲੇ ਨਾਲ ਹੋਈ।

ਕੋਵਿਡ ਮਹਾਂਮਾਰੀ ਦੇ ਦੌਰ ਵਿਚ ਕ੍ਰਿਕਟ ਦਾ ਸਭ ਤੋਂ ਵੱਡਾ ਟੂਰਨਾਮੈਂਟ ਕਰਾਉਣ ਲਈ ਹਰ ਤਰ੍ਹਾਂ ਦੇ ਸੁਰੱਖਿਆ ਉਪਾਅ ਕੀਤੇ ਗਏ ਹਨ ਜਿਸ ਵਿੱਚ ਖਿਡਾਰੀਆਂ ਨੂੰ ਸੁਰੱਖਿਅਤ ਬਾਇਓ ਬੱਬਲ ਵਿੱਚ ਰੱਖਣ ਤੋਂ ਲੈ ਕੇ ਹਰ ਤਰਾਂ ਦੀਆਂ ਸਾਵਧਾਨੀਆਂ ਵਰਤੀਆਂ ਗਈਆਂ ਹਨ।

ਕੋਵਿਡ ਮਹਾਂਮਾਰੀ ਕਾਰਨ ਸੁਰੱਖਿਆ ਦੇ ਇੰਤਜ਼ਾਮਾਂ ਦੇ ਨਾਲ ਖਿਡਾਰੀਆਂ ਨੂੰ ਨਾ ਸਿਰਫ਼ ਵਿਰੋਧੀ ਟੀਮ ਦੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਏਗਾ, ਪਰ ਅਬੂ ਧਾਬੀ, ਸ਼ਾਰਜਾਹ ਅਤੇ ਦੁਬਈ ਦੇ ਇਨ੍ਹਾਂ ਤਿੰਨ ਸ਼ਹਿਰਾਂ ਦੀ ਗਰਮੀ ਅਤੇ ਨਮੀ ਖਿਡਾਰੀਆਂ ਲਈ ਬਹੁਤ ਵੱਡੀ ਮੁਸ਼ਕਲ ਸਾਬਤ ਹੋਣ ਵਾਲੀ ਹੈ।

ਖਿਡਾਰੀਆਂ ਨੂੰ ਆਉਣ ਵਾਲੀਆਂ ਚੁਣੌਤੀਆਂ ਬਾਰੇ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਭਾਰਤ ਤੋਂ ਚੋਰੀ ਹੋਈਆਂ ਸਦੀਆਂ ਪੁਰਾਣੀਆਂ ਮੂਰਤੀਆਂ ਬਰਤਾਨੀਆ 'ਚੋਂ ਕਿਵੇਂ ਮਿਲੀਆਂ

40 ਸਾਲ ਤੋਂ ਵੱਧ ਪੁਰਾਣੇ ਇੱਕ ਦੱਖਣੀ ਭਾਰਤ ਦੇ ਮੰਦਰ 'ਚੋਂ ਚੋਰੀ ਹੋਈਆਂ ਤਾਂਬੇ ਦੀਆਂ ਮੂਰਤੀਆਂ ਬਰਤਾਨੀਆਂ ਵਿੱਚ ਮਿਲੀਆਂ ਸਨ, ਅਤੇ ਇਸ ਹਫ਼ਤੇ ਉਹ ਭਾਰਤ ਸਰਕਾਰ ਦੇ ਅਧਿਕਾਰੀਆਂ ਕੋਲ ਵਾਪਸ ਆ ਗਈਆਂ ਹਨ।

ਬੀਬੀਤੀ ਪੱਤਰਕਾਰ ਯੋਗਤਾ ਲਿਮਹੇ ਨੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਹੈ, ਇਹ ਆਖ਼ਰ ਬਰਤਾਨੀਆ ਪਹੁੰਚੀਆਂ ਕਿਵੇਂ।

ਇਹ ਤਾਂਬੇ ਦੀਆਂ ਮੂਰਤੀਆਂ ਹਿੰਦੂ ਧਰਮ ਦੇ ਕੁਝ ਪ੍ਰਸਿੱਧ ਦੇਵੀ-ਦੇਵਤਿਆਂ, ਭਗਵਾਨ ਰਾਮ, ਉਨ੍ਹਾਂ ਪਤੀ ਸੀਤਾ ਅਤੇ ਉਨ੍ਹਾਂ ਦੇ ਭਰਾ ਲਛਮਣ ਦੀਆਂ ਦੱਸੀਆਂ ਜਾ ਰਹੀਆਂ ਹਨ।

ਇੰਨ੍ਹਾਂ ਮੂਰਤੀਆਂ ਦਾ ਅਹਿਸਾਸ ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ

ਇਹ ਵੀ ਵੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)