You’re viewing a text-only version of this website that uses less data. View the main version of the website including all images and videos.
ਖੇਤੀਬਾੜੀ ਬਿੱਲ 'ਤੇ ਨਰਿੰਦਰ ਮੋਦੀ: “ਮੈਂ ਪਹਿਲਾਂ ਵੀ ਕਿਹਾ ਸੀ ਤੇ ਇੱਕ ਵਾਰੀ ਫਿਰ ਕਹਿੰਦਾ ਹਾਂ ਕਿ ਐੱਮਐੱਸਪੀ ਜਾਰੀ ਰਹੇਗੀ” - 5 ਅਹਿਮ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀਬਾੜੀ ਬਿੱਲਾਂ ਬਾਰੇ ਕਿਸਾਨਾਂ ਨੂੰ ਆਪਣੀ ਗੱਲ ਸਮਝਾਉਣ ਲਈ ਪੰਜਾਬੀ ਵਿੱਚ ਟਵੀਟ ਕੀਤੇ ਹਨ। ਆਪਣੇ ਟਵੀਟ ਰਾਹੀਂ ਨਰਿੰਦਰ ਮੋਦੀ ਨੇ ਕਿਹਾ ਹੈ, "ਮੈਂ ਪਹਿਲਾਂ ਵੀ ਕਿਹਾ ਸੀ ਤੇ ਇੱਕ ਵਾਰੀ ਫਿਰ ਕਹਿੰਦਾ ਹਾਂ ਕਿ ਐੱਮਐੱਸਪੀ ਜਾਰੀ ਰਹੇਗੀ।"
ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦੇਣ ਲਈ ਕਈ ਟਵੀਟ ਕੀਤੇ।
ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਸਰਹੱਦ 'ਤੇ ਦਿੱਲੀ ਜਾਂਦੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ।
ਪੂਰੀ ਘਟਨਾ ਬਾਰੇ ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਹ ਵੀ ਪੜ੍ਹੋ
ਖੇਤੀਬਾੜੀ ਬਿੱਲ ਦੀ ਚਰਚਾ ਵੇਲੇ ਰੂਲ ਬੁੱਕ ਫਾੜਨਾ ਸ਼ਰਮਨਾਕ: ਰਾਜਨਾਥ ਸਿੰਘ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ ਵਿੱਚ ਸਪੀਕਰ ਦੇ ਸਾਹਮਣੇ ਰੂਲ ਬੁਕ ਫਾੜਨ ਨੂੰ ਲੋਕਤੰਤਰ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਦੱਸਿਆ ਹੈ।
ਰਾਜਨਾਥ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਦਾ ਰਵੱਈਆ ਵਿਰੋਧੀ ਧਿਰ ਵੱਲੋਂ ਆਪਣਾਇਆ ਗਿਆ ਹੈ ਉਹ ਸਹੀ ਨਹੀਂ ਹੈ।
ਐਤਵਾਰ ਸ਼ਾਮ ਨੂੰ ਕੇਂਦਰ ਸਰਕਾਰ ਦੇ ਮੰਤਰੀ ਰਾਜਨਾਥ ਸਿੰਘ, ਪ੍ਰਹਿਲਾਦ ਜੋਸ਼ੀ, ਪ੍ਰਕਾਸ਼ ਜਾਵੜੇਕਰ, ਪਿਊਸ਼ ਗੋਇਲ, ਥਾਵਰ ਚੰਦ ਗਹਿਲੋਤ ਤੇ ਮੁਖ਼ਤਾਰ ਅੱਬਾਸ ਨਕਵੀ ਮੀਡੀਆ ਨੂੰ ਮੁਖਾਤਿਬ ਹੋਏ ਸਨ।
ਰਾਜਨਾਥ ਸਿੰਘ ਨੇ ਹੋਰ ਕੀ ਕਿਹਾ, ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਖੇਤੀ ਕਾਨੂੰਨ: 'ਪੰਜਾਬ-ਹਰਿਆਣਾ ਵਿੱਚ ਚਿੰਗਾਰੀ ਨੂੰ ਅੱਗ 'ਚ ਨਾ ਬਦਲਣ ਦਿਓ'
ਭਾਰੀ ਵਿਰੋਧ ਵਿਚਾਲੇ ਦੋ ਖੇਤੀ ਬਿੱਲ ਰਾਜ ਸਭਾ ਵਿੱਚ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਵਿੱਚੋਂ ਦੋ ਪਾਸ ਹੋ ਗਏ।
ਜਿਹੜੇ ਆਰਡੀਨੈਂਸ ਪਾਸ ਹੋਏ ਹਨ ਉਹ ਹਨ- 'ਇਮਪਾਵਰਮੇਂਟ ਐਂਡ ਪ੍ਰੋਟੈਕਸ਼ਨ ਐਗਰੀਮੇਂਟ ਔਨ ਪ੍ਰਾਈਸ ਇੰਸ਼ੋਰੇਂਸ ਐਂਡ ਫਾਰਮ ਸਰਵਿਸਿਜ਼ ਆਰਡੀਨੇਂਸ (ਐਫਏਪੀਏਏਐਫਐਸ 2020)" ਅਤੇ 'ਦ ਫਾਰਮਰਸ ਪ੍ਰੋਡੂਅਸ ਟ੍ਰੇਡ ਐਂਡ ਕਾਮਰਸ ਪ੍ਰਮੋਸ਼ਨ ਐਂਡ ਫੇਸੀਲਿਏਸ਼ਨ (ਐਫ਼ਪੀਟੀਸੀ 2020)'।
ਰਾਜ ਸਭਾ ਵਿੱਚ ਵਿਰੋਧੀ ਧਿਰ ਨੇ ਆਰਡੀਨੈਂਸਾਂ ਦੇ ਖਿਲਾਫ਼ ਮੁਜ਼ਾਹਰਾ ਕੀਤਾ ਤੇ ਦਾਅਵਾ ਕੀਤਾ ਕਿ ਜਿਸ ਤਰੀਕੇ ਨਾਲ ਆਰਡੀਨੈਂਸ ਪਾਸ ਕੀਤੇ ਗਏ ਹਨ, ਉਹ ਨਿਯਮਾਂ ਦੀ ਉਲੰਘਣਾ ਹੈ। ਹੁਣ ਰਾਜ ਸਭਾ ਦੀ ਕਾਰਵਾਈ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ ਵਿੱਚ ਆਪਣੇ ਮੈਂਬਰ ਪਾਰਲੀਮੈਂਟਾਂ ਨੂੰ ਵ੍ਹਿਪ ਜਾਰੀ ਕੀਤਾ ਸੀ ਅਤੇ ਕਿਹਾ ਸੀ ਕਿ ਸਦਨ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇ।
ਕਿਸ ਨੇ ਕੀ ਰਿਹਾ, ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਹ ਵੀ ਪੜ੍ਹੋ
ਖੇਤੀਬਾੜੀ ਬਿਲਾਂ ਖਿਲਾਫ਼ ਸੜਕ 'ਤੇ ਉੱਤਰੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾ ਖਿਲਾਫ਼ ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਦੇ ਕਿਸਾਨਾਂ ਦਾ ਮੁਜ਼ਾਹਰਾ ਜਾਰੀ ਹੈ।
ਇਨ੍ਹਾਂ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੇ ਕਿਸਾਨਾਂ ਵੱਲੋਂ ਪੰਜਾਬ ਯੂਥ ਕਾਂਗਰਸ ਦੇ ਸਹਿਯੋਗ ਨਾਲ ਟ੍ਰੈਕਟਰ ਰੈਲੀ ਕੱਢੀ ਜਾ ਰਹੀ ਹੈ। ਜ਼ੀਰਕਪੁਰ ਤੋਂ ਦਿੱਲੀ ਤੱਕ ਇਸ ਰੈਲੀ ਵਿੱਚ ਸ਼ਾਮਿਲ ਹੋ ਰਹੇ ਕਿਸਾਨਾਂ ਤੇ ਸਿਆਸੀ ਆਗੂਆਂ ਉੱਤੇ ਪੰਜਾਬ-ਹਰਿਆਣਾ ਸਰਹੱਦ 'ਤੇ ਅੰਬਾਲਾ ਕੋਲ ਹਰਿਆਣਾ ਪੁਲਿਸ ਨੇ ਪਾਣੀ ਦੀਆਂ ਬੁਛਾੜਾ ਛੱਡੀਆਂ।
ਇਸ ਦਰਮਿਆਨ ਇੱਕ ਟ੍ਰੈਕਟਰ ਨੂੰ ਸੰਕੇਤਕ ਤੌਰ 'ਤੇ ਵਿਰੋਧ ਜਤਾਉਂਦਿਆਂ ਅੱਗ ਵੀ ਲਗਾਈ ਗਈ।
ਪੂਰੀ ਖ਼ਬਰ ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਪੰਜਾਬ 'ਚ ਵੀ ਇਸਤੇਮਾਲ ਹੋ ਚੁੱਕਿਆ UAPA ਕਾਨੂੰਨ ਕੀ ਹੈ
ਫਰਵਰੀ 2020 ਵਿੱਚ ਉੱਤਰ ਪੂਰਬੀ ਦਿੱਲੀ 'ਚ ਵਾਪਰੇ ਦੰਗਿਆਂ ਦੇ ਮਾਮਲੇ ਦੇ ਸੰਬਧ 'ਚ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 13 ਸਤੰਬਰ ਨੂੰ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਆਗੂ ਅਤੇ 'ਯੁਨਾਈਟਿਡ ਅਗੇਂਸਟ ਹੇਟ' ਸੰਸਥਾ ਦੇ ਸਹਿ ਸੰਸਥਾਪਕ ੳਮਰ ਖ਼ਾਲਿਦ ਨੂੰ ਗ੍ਰਿਫ਼ਤਾਰ ਕੀਤਾ।
ਖ਼ਾਲਿਦ 33 ਸਾਲਾਂ ਦਾ ਹੈ ਅਤੇ ਉਸ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਨੂੰ ਬੇਵਜ੍ਹਾ ਹੀ ਇਸ ਮਾਮਲੇ 'ਚ ਫਸਾਇਆ ਜਾ ਰਿਹਾ ਹੈ।
'ਯੁਨਾਈਟਿਡ ਅਗੇਂਸਟ ਹੇਟ' ਸੰਸਥਾ ਮੁਤਾਬਕ ਖ਼ਾਲਿਦ ਨੂੰ ਇਸ ਮਾਮਲੇ ਦੀ ਮੂਲ ਐੱਫ਼ਆਈਆਰ 59 'ਚ ਯੂਏਪੀਏ ਭਾਵ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
UAPA ਕਾਨੂੰਨ ਬਾਰੇ ਹੋਰ ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਹ ਵੀ ਪੜ੍ਹੋ
ਇਹ ਵੀ ਵੇਖੋ