ਕੰਗਨਾ ਰਣੌਤ ਨੇ ਕਿਸਾਨਾਂ ਨੂੰ 'ਅੱਤਵਾਦੀ' ਕਿਹਾ ਜਾਂ ਲੋਕਾਂ ਨੂੰ ਗ਼ਲਤਫਹਿਮੀ ਹੋਈ- ਫ਼ੈਕਟ ਚੈੱਕ

    • ਲੇਖਕ, ਫ਼ੈਕਟ ਚੈੱਕ ਟੀਮ
    • ਰੋਲ, ਬੀਬੀਸੀ ਨਿਊਜ਼

ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿੱਚ ਭਾਰੀ ਰੋਸ ਹੈ।

ਸੋਸ਼ਲ ਮੀਡੀਆ 'ਤੇ ਕਿਸਾਨਾਂ ਅਤੇ ਬਿੱਲ ਦੇ ਸਮਰਥਨ ਅਤੇ ਵਿਰੋਧ ਨੂੰ ਲੈ ਕੇ ਕਾਫ਼ੀ ਚਰਚਾਵਾਂ ਹੋ ਰਹੀਆਂ ਹਨ। ਅਦਾਕਾਰ ਕੰਗਨਾ ਰਨੌਤ ਵੀ ਸੋਮਵਾਰ ਨੂੰ ਇਸ ਚਰਚਾ ਵਿੱਚ ਸ਼ਾਮਲ ਹੋ ਗਈ।

ਕੰਗਨਾ ਰਨੌਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟਵੀਟ ਨੂੰ ਰੀਟਵੀਟ ਕੀਤਾ।

ਕੰਗਨਾ ਨੇ ਪ੍ਰਧਾਨਮੰਤਰੀ ਦੇ ਐਮਐਸਪੀ ਨੂੰ ਬਰਕਰਾਰ ਰੱਖਣ ਦੇ ਵਾਅਦੇ ਨੂੰ ਰੀਵਟੀਵ ਕੀਤਾ ਪਰੰਤੂ ਉਨ੍ਹਾਂ ਨੇ ਨਾਲ ਜੋ ਲਿਖਿਆ ਉਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਖਿਲਾਫ਼ ਵਿਰੋਧ ਵਿਖਣ ਲੱਗਾ।

ਕੰਗਨਾ ਨੇ ਲਿਖਿਆ, "ਪ੍ਰਧਾਨ ਮੰਤਰੀ ਜੀ, ਜਿਹੜਾ ਸੌਂ ਰਿਹਾ ਹੋਵੇ, ਉਨ੍ਹਾਂ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫ਼ਹਿਮੀ ਹੋਵੇ, ਉਸ ਨੂੰ ਸਮਝਾਇਆ ਜਾ ਸਕਦਾ ਹੈ ਪਰ ਜੋ ਸੌਣ ਦੀ ਐਕਟਿੰਕ ਕਰੇ, ਨਾ ਸਮਝਣ ਦੀ ਐਕਟਿੰਗ ਕਰੋ, ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫ਼ਰਕ ਪਵੇਗਾ? ਇਹ ਉਹੀ ਅੱਤਵਾਦੀ ਹਨ... ਜੋ ਸੀ.ਏ.ਏ. ਨਾਲ ਇੱਕ ਵਿਅਕਤੀ ਦੀ ਵੀ ਨਾਗਰਿਕਤਾ ਨਹੀਂ ਗਈ, ਪਰ ਉਨ੍ਹਾਂ ਨੇ ਲਹੂ ਦੀਆਂ ਨਦੀਆਂ ਵਹਾ ਦਿੱਤੀਆਂ।"

ਕੰਗਨਾ ਦੇ ਇਸ ਟਵੀਟ ਤੋਂ ਬਾਅਦ ਉਨ੍ਹਾਂ ਖਿਲਾਫ਼ ਵੱਖ ਵੱਖ ਹੈਸ਼ਟੈਗ ਟਰੈਂਡ ਕਰਨ ਲੱਗੇ ਅਤੇ ਉਨ੍ਹਾਂ ਵਿਚ ਕੰਗਨਾ ਰਣੌਤ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ।

ਸੋਸ਼ਲ ਮੀਡੀਆ 'ਤੇ ਲੋਕਾਂ ਨੇ ਕਿਹਾ ਕਿ ਕੰਗਨਾ ਨੇ ਕਿਸਾਨਾਂ ਨੂੰ' ਅੱਤਵਾਦੀ 'ਕਿਹਾ ਹੈ।

ਇਹ ਵੀ ਪੜ੍ਹੋ

ਕੰਗਨਾ ਨੇ ਕੀ ਕਿਹਾ?

ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਲਗਾਤਾਰ ਵਿਰੋਧ ਤੋਂ ਬਾਅਦ ਟਾਈਮਜ਼ ਆਫ਼ ਇੰਡੀਆ ਨੇ ਆਪਣੀ ਵੈੱਬਸਾਈਟ 'ਤੇ ਇਕ ਖ਼ਬਰ ਪ੍ਰਕਾਸ਼ਤ ਕੀਤੀ, ਜਿਸ ਨੂੰ ਕੰਗਨਾ ਨੇ ਰੀਟੀਵੀਟ ਕਰਦਿਆਂ ਸਪੱਸ਼ਟੀਕਰਨ ਜਾਰੀ ਕੀਤਾ।

ਉਨ੍ਹਾਂ ਨੇ ਟਵੀਟ ਵਿੱਚ ਲਿਖਿਆ, "ਉਹ ਲੋਕ ਜੋ ਸੀਏਏ ਬਾਰੇ ਗਲਤ ਜਾਣਕਾਰੀ ਅਤੇ ਅਫ਼ਵਾਹ ਫੈਲਾ ਰਹੇ ਸਨ, ਜਿਨ੍ਹਾਂ ਕਾਰਨ ਦੰਗੇ ਹੋਏ, ਉਹੀ ਲੋਕ ਹੁਣ ਹੁਣ ਕਿਸਾਨ ਬਿੱਲ ਬਾਰੇ ਗਲਤ ਜਾਣਕਾਰੀ ਫੈਲਾ ਰਹੇ ਹਨ ਅਤੇ ਦੇਸ਼ ਵਿੱਚ ਦਹਿਸ਼ਤ ਪੈਦਾ ਕਰ ਰਹੇ ਹਨ, ਉਹ 'ਅੱਤਵਾਦੀ' ਹਨ। ਤੁਸੀਂ ਜਾਣਦੇ ਹੋ ਕਿ ਮੈਂ ਕੀ ਕਿਹਾ ਪਰ ਗਲਤ ਜਾਣਕਾਰੀ ਫੈਲਾਉਣਾ ਕੁਝ ਲੋਕਾਂ ਨੂੰ ਪੰਸਦ ਹੈ।"

ਇਸ ਤੋਂ ਬਾਅਦ ਕੰਗਨਾ ਨੇ ਸੋਮਵਾਰ ਨੂੰ ਫਿਰ ਟਵੀਟ ਕੀਤਾ ਅਤੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜੇ ਕੋਈ ਸਾਬਤ ਕਰਦਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਨੂੰ 'ਅੱਤਵਾਦੀ' ਕਿਹਾ ਹੈ ਤਾਂ ਉਹ ਟਵਿੱਟਰ ਡਿਲੀਟ ਕਰ ਦੇਵੇਗੀ।

ਕੰਗਨਾ ਨੇ ਪਹਿਲੇ ਟਵੀਟ ਤੋਂ ਬਾਅਦ ਆਪਣੀ ਸਫਾਈ ਵਿਚ ਦੋ ਟਵੀਟ ਕੀਤੇ। ਹਾਲਾਂਕਿ, ਉਨ੍ਹਾਂ ਨੇ ਪਹਿਲਾ ਟਵੀਟ ਡਿਲੀਟ ਨਹੀਂ ਕੀਤਾ।

ਕੰਗਨਾ ਆਪਣੇ ਟਵੀਟ 'ਤੇ ਅੜੀ ਹੋਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖੇਤੀ ਬਿੱਲ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ 'ਅੱਤਵਾਦੀ' ਕਿਹਾ ਹੈ ਨਾ ਕਿ ਕਿਸਾਨਾਂ ਨੂੰ।

ਇਹ ਵੀ ਪੜ੍ਹੋ

ਇਹ ਵੀ ਵੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)