ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਗਰੋਂ ਅਕਾਲੀ ਦਲ, ਕਾਂਗਰਸ ਤੇ AAP ਨੇ ਕੀ ਕਿਹਾ- ਅਹਿਮ ਖ਼ਬਰਾਂ

ਤਸਵੀਰ ਸਰੋਤ, PAL SINGH NAULI/BBC
ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵਿਵਾਦਿਤ ਤਿੰਨੋ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਦੇ ਵਿਰੋਧ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਤਿੱਖਾ ਪ੍ਰਦਰਸਨ ਹੋ ਰਿਹਾ ਹੈ।
ਇਸ ਮੁੱਦੇ ਉੱਤੇ ਵਿਰੋਧ ਇਨ੍ਹਾਂ ਵਧਿਆ ਕਿ ਭਾਜਪਾ ਦੀ ਪੁਰਾਣੀ ਭਾਈਵਾਲ ਪਾਰਟੀ ਅਕਾਲੀ ਦਲ ਨੇ ਗਠਜੋੜ ਤੋੜ ਲਿਆ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਪਾਰਟੀ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਵਿਰੋਧ ਕੀਤਾ ਹੈ।
ਇਹ ਤਿੰਨੋ ਬਿੱਲ ਹਨ-
- The Farmers' Produce Trade and Commerce (Promotion and Facilitation) Bill, 2020
- The Farmers (Empowerment and Protection) Agreement of Price Assurance and Farm Services Bill, 2020
- The Essential Commodities (Amendment) Bill 2020.
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵੱਲੋਂ ਤਿੰਨ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇਣ ਨੂੰ ਦੁਖਦ ਤੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ।
ਇੱਕ ਬਿਆਨ 'ਚ ਬਾਦਲ ਨੇ ਕਿਹਾ ਕਿ ਇਹ ਦੇਸ਼ ਵਾਸਤੇ ਕਾਲਾ ਦਿਨ ਹੈ ਜਦੋਂ ਰਾਸ਼ਟਰਪਤੀ ਨੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਤੋਂ ਨਾਂਹ ਕਰ ਦਿੱਤੀ ਹੈ।
ਉਹਨਾਂ ਅੱਗੇ ਕਿਹਾ ਕਿ ਸਾਨੂੰ ਆਸ ਸੀ ਕਿ ਰਾਸ਼ਟਰਪਤੀ ਸ਼੍ਰੋਮਣੀ ਅਕਾਲੀ ਦਲ ਤੇ ਕੁਝ ਹੋਰ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਮੰਗ ਅਨੁਸਾਰ ਇਹ ਬਿੱਲ ਮੁੜ ਵਿਚਾਰ ਲਈ ਸੰਸਦ ਨੂੰ ਭੇਜਣਗੇ।
ਅਕਾਲੀ ਦਲ ਵਿਸਥਾਰ ਵਿਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅਗਲੀ ਰਣਨੀਤੀ ਉਲੀਕੇਗੀ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਆਮ ਆਦਮੀ ਪਾਰਟੀ ਨੇ ਕੀ ਕਿਹਾ
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖੇਤੀ ਬਾਰੇ ਕੇਂਦਰੀ ਕਾਨੂੰਨਾਂ ਵਿਰੁੱਧ ਅਗਲੀ ਰਣਨੀਤੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਰਬ ਦਲੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ।
ਇਸ 'ਚ ਕਿਸਾਨ ਅਤੇ ਮਜ਼ਦੂਰ ਯੂਨੀਨਾਂ ਦੇ ਨੁਮਾਇੰਦੇ , ਆੜ੍ਹਤੀਆਂ-ਵਪਾਰੀਆਂ ਦੇ ਨੁਮਾਇੰਦੇ, ਖੇਤੀ ਅਤੇ ਆਰਥਿਕ ਮਾਹਿਰਾਂ ਨੂੰ ਵੀ ਸ਼ਾਮਲ ਕੀਤੇ ਜਾਣ ਦੀ ਮੰਗ ਹੈ।
ਕਾਂਗਰਸ ਨੇ ਕੀ ਕਿਹਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਦੇ ਪਾਸ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ, ''ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਬਦਲ ਉੱਤੇ ਅਮਲ ਕਰੇਗੀ ਅਤੇ ਸੂਬਾ ਪੱਧਰ 'ਤੇ ਕਾਨੂੰਨ ਵਿੱਚ ਵੀ ਬਦਲਾਅ ਕੀਤਾ ਜਾ ਸਕਦਾ ਹੈ।''
ਕਿਸਾਨ ਧਰਨੇ 'ਚ ਬੈਠੀ ਹਿਮਾਂਸ਼ੀ ਖੁਰਾਣਾ ਕੋਰੋਨਾ ਪੌਜ਼ਿਟਿਵ ਆਉਣ ਮਗਰੋਂ ਕੀ ਬੋਲੀ

ਤਸਵੀਰ ਸਰੋਤ, Himanshi khurana/fb
ਅਦਾਕਾਰਾ ਅਤੇ ਮਾਡਲ ਹਿਮਾਂਸ਼ੀ ਖੁਰਾਣਾ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ।
ਤੁਹਾਨੂੰ ਦੱਸ ਦੇਈਏ ਕਿ ਖੇਤੀ ਬਿੱਲਾਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਕਿਸਾਨਾਂ ਦਾ ਸਾਥ ਦੇਣ ਹਰਭਜਨ ਮਾਨ, ਤਰਸੇਮ ਜੱਸਣ, ਰਣਜੀਤ ਬਾਵਾ ਅਤੇ ਹੋਰ ਕਲਾਕਾਰ ਨਾਭਾ ਪਹੁੰਚੇ ਸਨ।
ਇੱਥੇ ਹਿਮਾਂਸ਼ੀ ਖੁਰਾਣਾ ਵੀ ਪਹੁੰਚੀ ਸੀ। ਕੋਰੋਨਾ ਰਿਪੋਰਟ ਪੌਜ਼ਿਟਿਵ ਆਉਣ ਤੋਂ ਬਾਅਦ ਹਿਮਾਂਸ਼ੀ ਨੇ ਇੰਸਟਾਗਰਾਮ ਉੱਤੇ ਇੱਕ ਪੋਸਟ ਪਾਈ ਹੈ ਅਤੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਅਹਿਤਿਆਤ ਬਰਤਨ ਲਈ ਕਿਹਾ ਹੈ।

ਤਸਵੀਰ ਸਰੋਤ, Himanshi khuruana/insta
ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦਾ 82 ਸਾਲ ਦੀ ਉਮਰ ਵਿੱਚ ਦੇਹਾਂਤ

ਤਸਵੀਰ ਸਰੋਤ, Hindutan Times
ਭਾਜਪਾ ਦੇ ਮੋਢੀ ਮੈਂਬਰਾਂ ਵਿੱਚੋਂ ਇੱਕ ਅਤੇ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ। ਉਹ 82 ਸਾਲਾਂ ਦੇ ਸਨ।
ਰਾਜਸਥਾਨ ਦੇ ਬਾੜਮੇਰ ਤੋਂ ਆਉਣ ਵਾਲੇ ਜਸਵੰਤ ਸਿੰਘ ਨੇ ਵਾਜਪੇਈ ਸਰਕਾਰ ਵਿੱਚ ਵਿਦੇਸ਼, ਰੱਖਿਆ ਅਤੇ ਵਿੱਤ ਮੰਤਰਾਲਿਆਂ ਦੀ ਜ਼ਿੰਮੇਵਾਰੀ ਸਾਂਭੀ ਸੀ। ਉਹ ਭਾਰਤੀ ਫ਼ੌਜ ਵਿੱਚ ਮੇਜਰ ਵੀ ਰਹੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਉਨ੍ਹਾਂ ਦੇ ਚਲਾਣੇ ਉੱਪਰ ਡੂੰਘਾ ਦੁੱਖ ਜ਼ਾਹਰ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਲਿਖਿਆ,"ਜਸਵੰਤ ਸਿੰਘ ਨੇ ਸਾਡੇ ਰਾਸ਼ਟਰ ਦੀ ਪੂਰੀ ਲਗਨ ਨਾਲ ਸੇਵਾ ਕੀਤੀ, ਪਹਿਲਾਂ ਇੱਕ ਫ਼ੌਜੀ ਵਜੋਂ ਅਤੇ ਫਿਰ ਸਿਆਸਤ ਵਿੱਚ ਲੰਬਾ ਸਮਾਂ ਜੁੜ ਕੇ। ਅਟਲ ਜੀ ਦੀ ਸਰਕਾਰ ਵਿੱਚ ਬੇਹੱਦ ਮਹੱਤਵਪੂਰਨ ਵਿਭਾਗਾਂ ਨੂੰ ਸਾਂਭਿਆ ਅਤੇ ਵਿੱਤ, ਰੱਖਿਆ ਅਤੇ ਵਿਦੇਸ਼ ਮਾਮਲਿਆਂ ਵਿੱਚ ਇੱਕ ਮਜ਼ਬੂਤ ਛਾਪ ਛੱਡੀ। ਉਨ੍ਹਾਂ ਦੀ ਮੌਤ ਨਾਲ ਦੁਖੀ ਹਾਂ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਇਹ ਵੀ ਪੜ੍ਹੋ:
ਉਨ੍ਹਾਂ ਨੇ ਅਗਲੇ ਟਵੀਟ ਵਿੱਚ ਲਿਖਿਆ,"ਜਸਵੰਤ ਸਿੰਘ ਜੀ ਨੂੰ ਉਨ੍ਹਾਂ ਦੇ ਸਿਆਸੀ ਅਤੇ ਸਮਾਜ ਦੇ ਮਾਮਲਿਆਂ ਵਿੱਚ ਅਨੋਖੇ ਨਜ਼ਰੀਏ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਭਾਜਪਾ ਨੂੰ ਮਜ਼ਬੂਤ ਬਣਾਉਣ ਵਿੱਚ ਵੀ ਯੋਗਦਾਨ ਦਿੱਤਾ। ਉਨ੍ਹਾਂ ਦੇ ਪਰਿਵਾਰ ਅਤੇ ਹਮਾਇਤੀਆਂ ਦੇ ਨਾਲ ਮੇਰੀ ਸੰਵੇਦਨਾ ਹੈ। ਓਮ ਸ਼ਾਂਤੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਪ੍ਰਧਾਨ ਮੰਤਰੀ ਨੇ ਤੀਜਾ ਟਵੀਟ ਕਰ ਕੇ ਦੱਸਿਆ ਕਿ ਉਨ੍ਹਾਂ ਨੇ ਜਸਵੰਤ ਸਿੰਘ ਦੇ ਪੁੱਤਰ ਮਾਨਵਿੰਦਰ ਸਿੰਘ ਨਾਲ ਗੱਲ ਕੀਤੀ ਹੈ ਅਤੇ ਜਸਵੰਤ ਸਿੰਘ ਦੀ ਮੰਦਭਾਗੀ ਮੌਤ ਉੱਪਰ ਅਫ਼ਸੋਸ ਪ੍ਰਗਟ ਕੀਤਾ ਹੈ। ਉਹ ਆਪਣੇ ਸੁਭਾਅ ਦੇ ਮੁਤਾਬਕ ਪਿਛਲੇ ਛੇ ਸਾਲਾਂ ਤੋਂ ਆਪਣੀ ਬੀਮਾਰੀ ਨਾਲ ਮਜ਼ਬੂਤੀ ਨਾਲ ਲੜ ਰਹੇ ਸਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਬੀਬੀਸੀ ਪੰਜਾਬੀ ਨੂੰ ਆਪਣੇ ਹੋਮ ਸਕ੍ਰੀਨ'ਤੇ ਇੰਝ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
'ਮਨ ਕੀ ਬਾਤ' ਵਿੱਚ ਪੀਐੱਮ ਮੋਦੀ ਨੇ ਕੀ ਕਿਹਾ?
ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਦੇਸ ਨੂੰ ਸੰਬੋਧਨ ਕੀਤਾ।
ਉਨ੍ਹਾਂ ਦੇ ਸੰਬੋਧਨ ਦੀਆਂ ਮੁੱਖ ਗੱਲਾਂ-
- ਕਹਾਣੀਆਂ ਦਾ ਇਤਿਹਾਸ ਮਨੁੱਖੀ ਸਭਿਅਤਾ ਜਿੰਨਾ ਹੀ ਪੁਰਾਣਾ ਹੈ। 'ਜਿੱਥੇ ਆਤਮਾ ਹੈ ਉੱਥੇ ਕਹਾਣੀ ਹੈ।'
- ਭਾਰਤ ਵਿੱਚ ਕਹਾਣੀਆਂ ਸੁਣਾਉਣ ਦੀ ਅਮੀਰ ਪਰੰਪਰਾ ਰਹੀ ਹੈ। ਸਾਨੂੰ ਮਾਣ ਹੈ ਕਿ ਸਾਨੂੰ ਪੰਚ ਤੰਤਰ ਵਰਗੀਆਂ ਕਹਾਣੀਆਂ ਵਿਰਸੇ ਵਿੱਚ ਮਿਲੀਆਂ ਹਨ।
- ਕੋਰੋਨਾ ਸੰਕਟ ਨੇ ਪਰਿਵਾਰਾਂ ਨੂੰ ਨੇੜੇ ਲਿਆਂਦਾ ਹੈ।
- ਉਨ੍ਹਾਂ ਨੇ ਕਹਾਣੀਕਾਰਾਂ ਨੂੰ ਅਪੀਲ ਕੀਤੀ ਕੀ ਉਹ ਅਜ਼ਾਦੀ ਦੇ 75 ਸਾਲਾਂ ਦੇ ਜਸ਼ਨਾਂ ਦੇ ਸਬੰਧ ਵਿੱਚ ਉਹ ਅਜ਼ਾਦੀ ਦੀ ਲੜਾਈ ਦੇ ਸਮੇਂ ਵਿੱਚੋਂ ਪ੍ਰਰੇਰਣਾਦਾਈ ਕਹਾਣੀਆਂ ਲਿਖਣ। ਖ਼ਾਸ ਕਰ ਕੇ 1857 ਤੋਂ 1947 ਦੇ ਸਮੇਂ ਦੇ ਦੌਰਾਨ ਦੀਆਂ ਕਹਾਣੀਆਂ ਲਿਖਣ। ਤਾਂ ਜੋ ਨਵੀਂ ਪੀੜ੍ਹੀ ਨੂੰ ਕਹਾਣੀਆਂ ਜ਼ਰੀਏ ਉਹ ਸਮਾਂ ਦੱਸ ਸਕੀਏ।

ਤਸਵੀਰ ਸਰੋਤ, ANI
- ਕੋਰੋਨਾ ਸਮੇਂ ਵਿੱਚ ਮੈਂ ਤੁਹਾਨੂੰ ਫਿਰ ਅਪਲ ਕਰਦਾ ਹਾਂ ਕਿ ਹਮੇਸ਼ਾ ਮਾਸਕ ਪਾਓ, ਤੇ ਫੇਸਸ਼ੀਲਡ ਤੋਂ ਬਿਨਾ ਬਾਹਰ ਨਾ ਨਿਕਲੋ।
- ਦੋ ਗਜ਼ ਦੀ ਦੂਰੀ ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਬਚਾਏਗੀ।
- ਸਾਨੂੰ ਨਹੀਂ ਭੁੱਲਣਾ ਚਾਹੀਦਾ 'ਜਦੋਂ ਤੱਕ ਦਵਾਈ ਨਹੀਂ ਉਦੋਂ ਤੱਕ ਢਿਲਾਈ ਨਹੀਂ'
ਪੀਐੱਮ ਮੋਦੀ ਨੇ ਕਿਸਾਨਾਂ ਬਾਰੇ ਕੀ ਕਿਹਾ
- ਕਿਸਾਨ ਆਤਮ ਨਿਰਭਰ ਭਾਰਤ ਵਿੱਚ ਪ੍ਰਮੁੱਖ ਭੂਮਿਕਾ ਨਿਭਾ ਰਹੇ ਹਨ।
- ਕਿਸਾਨ ਹੁਣ ਆਪਣੀ ਮਰਜ਼ੀ ਦੇ ਮਾਲਕ ਹਨ।
- ਕਿਸਾਨਾਂ ਕੋਲ ਹੁਣ ਆਪਣੀ ਪੈਦਾਵਾਰ ਕਿਤੇ ਵੀ ਅਤੇ ਕਿਸੇ ਨੂੰ ਵੀ ਵੇਚਣ ਦੀ ਤਾਕਤ ਹੈ। ਉਨ੍ਹਾਂ ਕੋਲ ਆਜ਼ਾਦੀ ਹੈ ਕਿ ਕਿਸੇ ਵੀ ਫਸਲ ਨੂੰ ਉਗਾਉਣ ਅਤੇ ਉਸ ਨੂੰ ਇਸ ਦੇ ਵਧੀਆ ਭਾਅ 'ਤੇ ਵੇਚਣ ।
- ਦੇਸ ਦੇ ਕਿਸਾਨ ਇਨ੍ਹਾਂ ਲਾਭਾਂ ਦਾ ਲਾਭ ਲੈ ਸਕਣਗੇ ਕਿਉਂਕਿ ਏਪੀਐੱਮਸੀ (ਖੇਤੀਬਾੜੀ ਉਤਪਾਦ ਮਾਰਕੀਟ ਕਮੇਟੀ) ਨੂੰ ਉਨ੍ਹਾਂ ਦੇ ਲੈਣ-ਦੇਣ ਤੋਂ ਬਾਹਰ ਰੱਖਿਆ ਜਾਵੇਗਾ।
ਵੀਡੀਓ: ਕਿਸਾਨਾਂ ਦਾ ਸਾਥ ਦੇਣ ਪਹੁੰਚੇ ਕਲਾਕਾਰਾਂ ਤੇ ਸਿਆਸਤ ਬਾਰੇ ਨੌਜਵਾਨ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3
ਵੀਡੀਓ: ਕਲਾਕਾਰ ਕਿੱਥੇ-ਕਿੱਥੇ ਨਿੱਤਰੇ ਕਿਸਾਨਾਂ ਲਈ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 4
ਵੀਡੀਓ: ਕਿਸਾਨਾਂ ਤੇ ਵਰ੍ਹਿਆ ਭਾਜਪਾ ਕਾਰਕੁਨਾਂ ਦਾ ਚੱਲਿਆ ਡੰਡਾ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 5