ਹਾਥਰਸ 'ਗੈਂਗਰੇਪ' ਪੀੜਤਾ ਦਾ ਭਰਾ- ਭੈਣ ਦੀ ਜੀਭ ਕੱਟ ਦਿੱਤੀ ਗਈ ਸੀ, ਰੀੜ੍ਹ ਦੀ ਹੱਡੀ ਟੁੱਟ ਗਈ ਸੀ

- ਲੇਖਕ, ਦਿਲਨਵਾਜ਼ ਪਾਸ਼ਾ
- ਰੋਲ, ਬੀਬੀਸੀ ਪੱਤਰਕਾਰ
ਉੱਤਰ ਪ੍ਰਦੇਸ਼ ਦੇ ਹਾਥਰਾਸ ਵਿੱਚ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਇੱਕ 20 ਸਾਲਾ ਦਲਿਤ ਕੁੜੀ ਦੀ ਬੀਤੀ ਰਾਤ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਮ੍ਰਿਤਕਾ ਦੇ ਭਰਾ ਨੇ ਬੀਬੀਸੀ ਨੂੰ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਹਾਥਰਸ ਪੁਲਿਸ ਦਾ ਕਹਿਣਾ ਹੈ ਕਿ ਇਸ ਕੇਸ ਦੇ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਪੀੜਤ ਕੁੜੀ ਨੂੰ ਸੋਮਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਮੈਡੀਕਲ ਕਾਲਜ ਤੋਂ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ। ਉਹ ਪਿਛਲੇ ਦੋ ਹਫ਼ਤਿਆਂ ਤੋਂ ਮੌਤ ਨਾਲ ਜੰਗ ਲੜ ਰਹੀ ਸੀ।
ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਕੁੜੀ ਨਾਲ 14 ਸਤੰਬਰ ਨੂੰ ਉਸ ਸਮੇਂ ਸਮੂਹਿਕ ਬਲਾਤਕਾਰ ਹੋਇਆ ਜਦੋਂ ਉਹ ਆਪਣੀ ਮਾਂ ਅਤੇ ਭਰਾ ਨਾਲ ਘਾਹ ਕੱਟਣ ਗਈ ਸੀ।
ਪੀੜਤਾ ਦੇ ਭਰਾ ਨੇ ਦੱਸਿਆ, "ਮੇਰੀ ਭੈਣ, ਮਾਂ ਅਤੇ ਵੱਡਾ ਭਰਾ ਘਾਹ ਲੈਣ ਗਏ ਸਨ। ਭਰਾ ਘਾਹ ਦੀ ਇੱਕ ਪੰਡ ਲੈ ਕੇ ਘਰ ਆ ਗਿਆ ਸੀ। ਮਾਂ ਅੱਗੇ ਘਾਹ ਕੱਟ ਰਹੀ ਸੀ, ਉਹ ਪਿੱਛੇ ਸੀ। ਉੱਥੇ ਹੀ ਉਸਨੂੰ ਖਿੱਚ ਕੇ ਗੈਂਗਰੇਪ ਕੀਤਾ ਗਿਆ। ਉਹ ਮੇਰੀ ਮਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ ਸੀ।"
ਪਰਿਵਾਰ ਮੁਤਾਬਕ ਪੀੜਤਾ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਹਿਲਾਂ ਸਥਾਨਕ ਕਮਿਊਨਿਟੀ ਸਿਹਤ ਕੇਂਦਰ ਲਿਜਾਇਆ ਗਿਆ ਸੀ, ਜਿੱਥੋਂ ਉਸ ਨੂੰ ਅਲੀਗੜ੍ਹ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ:
ਮੈਡੀਕਲ ਕਾਲਜ ਵਿੱਚ ਉਹ 13 ਦਿਨਾਂ ਤੱਕ ਵੈਂਟੀਲੇਟਰ 'ਤੇ ਰਹੀ। ਉਸ ਨੂੰ ਸੋਮਵਾਰ ਨੂੰ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਸਦੀ ਮੌਤ ਹੋ ਗਈ।
ਪੀੜਤਾ ਦੇ ਭਰਾ ਨੇ ਬੀਬੀਸੀ ਨੂੰ ਦੱਸਿਆ, "ਉਸਦੀ ਜੀਭ ਕੱਟ ਦਿੱਤੀ ਗਈ ਸੀ, ਰੀੜ੍ਹ ਦੀ ਹੱਡੀ ਟੁੱਟ ਗਈ ਸੀ, ਸਰੀਰ ਦਾ ਇੱਕ ਹਿੱਸਾ ਕੰਮ ਨਹੀਂ ਕਰ ਰਿਹਾ ਸੀ। ਉਹ ਬੋਲ ਨਹੀਂ ਪਾ ਰਹੀ ਸੀ। ਉਹ ਕਿਸੇ ਤਰ੍ਹਾਂ ਇਸ਼ਾਰੇ ਕਰ ਰਹੀ ਸੀ।"
ਸਮੂਹਿਕ ਬਲਾਤਕਾਰ ਦਾ ਇਲਜ਼ਾਮ ਪਿੰਡ ਦੇ ਹੀ ਉੱਚ ਜਾਤੀ ਦੇ ਚਾਰ ਲੋਕਾਂ 'ਤੇ ਹੈ। ਪੁਲਿਸ ਨੇ ਚਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਤਸਵੀਰ ਸਰੋਤ, ANDRÉ VALENTE/BBC
ਹਾਥਰਸ ਦੇ ਐੱਸਪੀ ਵਿਕਰਾਂਤ ਵੀਰ ਨੇ ਬੀਬੀਸੀ ਨੂੰ ਕਿਹਾ, "ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਅਸੀਂ ਅਦਾਲਤ ਤੋਂ ਫ਼ਾਸਟ ਟਰੈਕ ਸੁਣਵਾਈ ਦੀ ਮੰਗ ਕਰਾਂਗੇ। ਪੀੜਤਾ ਦੇ ਪਰਿਵਾਰ ਨੂੰ ਪਿੰਡ ਵਿੱਚ ਸੁਰੱਖਿਆ ਦਿੱਤੀ ਗਈ ਹੈ।"
ਹਾਥਰਸ ਦੇ ਡੀਐੱਮ ਨੇ ਵੀ ਟਵੀਟ ਕਰਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਉਨ੍ਹਾਂ ਨੇ ਟਵੀਟ ਕੀਤਾ, "ਚੰਦਪਾ ਥਾਣੇ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਪਹਿਲਾਂ 4,12,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ। ਅੱਜ 5,87,500 ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ। ਇਸ ਤਰ੍ਹਾਂ ਕੁੱਲ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।"
ਪੁਲਿਸ 'ਤੇ ਲਾਪਰਵਾਹੀ ਦੇ ਇਲਜ਼ਾਮ
ਬੀਬੀਸੀ ਨਾਲ ਗੱਲਬਾਤ ਕਰਦਿਆਂ ਪੀੜਤਾ ਦੇ ਭਰਾ ਨੇ ਕਿਹਾ ਕਿ ਸ਼ੁਰੂਆਤ ਵਿੱਚ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਘਟਨਾ ਦੇ 10 ਦਿਨਾਂ ਬਾਅਦ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ।
ਉਸ ਨੇ ਦੱਸਿਆ, "ਗੈਂਗਰੇਪ ਦੀ ਧਾਰਾ ਵੀ ਉਦੋਂ ਜੋੜੀ ਗਈ ਜਦੋਂ ਮੇਰੀ ਭੈਣ ਨੇ ਸਰਕਲ ਅਧਿਕਾਰੀ ਨੂੰ ਬਿਆਨ ਦਿੱਤਾ ਅਤੇ ਆਪਣੇ ਨਾਲ ਹੋਈ ਦਰਿੰਦਗੀ ਬਾਰੇ ਇਸ਼ਾਰਿਆਂ ਨਾਲ ਦੱਸਿਆ।"
ਸ਼ੁਰੂ ਵਿੱਚ ਪੁਲਿਸ ਨੇ ਬਸ ਕਤਲ ਦੀ ਕੋਸ਼ਿਸ਼ ਦਾ ਮੁਕਦਮਾ ਦਰਜ ਕੀਤਾ ਸੀ ਅਤੇ ਸਿਰਫ਼ ਇੱਕ ਹੀ ਮੁਲਜ਼ਮ ਨੂੰ ਨਾਮਜ਼ਦ ਕੀਤਾ ਸੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੀੜਤਾ ਬੇਹੋਸ਼ ਸੀ ਅਤੇ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਸ ਨਾਲ ਕੀ ਵਾਪਰਿਆ ਹੈ।

ਤਸਵੀਰ ਸਰੋਤ, Ani
ਪੀੜਤ ਕੁੜੀ ਦੇ ਭਰਾ ਨੇ ਕਿਹਾ, "ਮੇਰੀ ਮਾਂ ਅਤੇ ਭਰਾ ਬੜੇ ਘਬਰਾਏ ਥਾਣੇ ਪਹੁੰਚੇ ਸਨ। ਉਨ੍ਹਾਂ ਨੂੰ ਉਸ ਵੇਲੇ ਜੋ ਸਮਝ ਆਇਆ, ਉਹੀ ਤਹਿਰੀਰ ਦਿੱਤੀ ਸੀ। ਪਰ ਪੁਲਿਸ ਨੇ 10 ਦਿਨਾਂ ਤੱਕ ਕੋਈ ਕਾਰਵਾਈ ਨਹੀਂ ਕੀਤੀ।"
ਪੁਲਿਸ 'ਤੇ ਲਾਪਰਵਾਹੀ ਦੇ ਇਲਜ਼ਾਮ 'ਤੇ ਐੱਸਪੀ ਕਹਿੰਦੇ ਹਨ, "ਪਰਿਵਾਰ ਨੇ ਜੋ ਤਹਿਰੀਰ ਦਿੱਤੀ, ਉਹੀ ਮੁਕੱਦਮਾ ਸ਼ੁਰੂ ਵਿੱਚ ਦਰਜ ਹੋਇਆ। ਬਾਅਦ ਵਿੱਚ ਜਾਂਚ ਦੌਰਾਨ ਜਦੋਂ ਕੁੜੀ ਦਾ ਬਿਆਨ ਲਿਆ ਗਿਆ ਤਾਂ ਸਮੂਹਿਕ ਬਲਾਤਕਾਰ ਦੀ ਗੱਲ ਸਾਹਮਣੇ ਆਈ ਅਤੇ ਇਸ ਧਾਰਾ ਨੂੰ ਜੋੜ ਦਿੱਤਾ ਗਿਆ।"
ਕੀ ਮੈਡੀਕਲ ਰਿਪੋਰਟ ਵਿੱਚ ਗੈਂਗਰੇਪ ਦੀ ਪੁਸ਼ਟੀ ਹੋਈ ਹੈ? ਇਸ ਸਵਾਲ 'ਤੇ ਐੱਸਪੀ ਦਾ ਕਹਿਣਾ ਸੀ ਕਿ ਇਹ ਜਾਣਕਾਰੀ ਹਾਲੇ ਸਾਂਝੀ ਨਹੀਂ ਕੀਤੀ ਜਾ ਸਕਦੀ।
ਬੀਬੀਸੀ ਪੰਜਾਬੀ ਨੂੰ ਆਪਣੇ ਹੋਮ ਸਕ੍ਰੀਨ'ਤੇ ਇੰਝ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਦਲਿਤ ਸੰਗਠਨਾਂ ਦਾ ਰੋਸ ਪ੍ਰਦਰਸ਼ਨ
ਆਜ਼ਾਦ ਸਮਾਜ ਪਾਰਟੀ ਦੇ ਸੰਸਥਾਪਕ ਚੰਦਰਸ਼ੇਖਰ ਆਜ਼ਾਦ ਸ਼ਨੀਵਾਰ ਨੂੰ ਪੀੜਤ ਨੂੰ ਮਿਲਣ ਅਲੀਗੜ੍ਹ ਪਹੁੰਚੇ। ਉਨ੍ਹਾਂ ਨੇ ਪੀੜਤਾ ਨੂੰ ਬਿਹਤਰ ਇਲਾਜ ਨਾ ਮਿਲਣ ਅਤੇ ਜਾਂਚ ਵਿੱਚ ਲਾਪਰਵਾਹੀ ਦਾ ਮੁੱਦਾ ਚੁੱਕਿਆ ਸੀ।
ਭੀਮ ਆਰਮੀ ਦੇ ਕਾਰਕੁਨਾਂ ਨੇ ਇਸ ਘਟਨਾ ਤੋਂ ਬਾਅਦ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ ਵੀ ਕੀਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਪਾਰਟੀ ਦੇ ਇੱਕ ਵਰਕਰ ਨੇ ਬੀਬੀਸੀ ਨੂੰ ਦੱਸਿਆ, "ਦਲਿਤ ਕੁੜੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਇਸ ਲਈ ਹਰ ਕੋਈ ਚੁੱਪ ਹੈ। ਇੱਕ ਦਲਿਤ ਕੁੜੀ ਦੇ ਨਾਲ ਸਮੂਹਿਕ ਬਲਾਤਕਾਰ ਅਤੇ ਫਿਰ ਉਸਦੀ ਮੌਤ ਨਾਲ ਕਿਸੇ ਨੂੰ ਫ਼ਰਕ ਨਹੀਂ ਪੈਂਦਾ।"
ਉੱਥੇ ਹੀ ਬਹੁਜਨ ਸਮਾਜ ਪਾਰਟੀ ਦੀ ਆਗੂ ਮਾਇਆਵਤੀ ਨੇ ਵੀ ਇਸ ਘਟਨਾ ਬਾਰੇ ਉੱਤਰ ਪ੍ਰਦੇਸ਼ ਸਰਕਾਰ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ:
ਮਾਇਆਵਤੀ ਨੇ ਇੱਕ ਟਵੀਟ ਵਿੱਚ ਕਿਹਾ ਹੈ, "ਯੂਪੀ ਦੇ ਜ਼ਿਲ੍ਹਾ ਹਾਥਰਸ ਵਿੱਚ ਇੱਕ ਦਲਿਤ ਕੁੜੀ ਨੂੰ ਪਹਿਲਾਂ ਬੁਰੀ ਤਰ੍ਹਾਂ ਕੁੱਟਿਆ ਗਿਆ, ਫਿਰ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ, ਜੋ ਕਿ ਬਹੁਤ ਹੀ ਸ਼ਰਮਨਾਕ ਅਤੇ ਬਹੁਤ ਨਿੰਦਣਯੋਗ ਹੈ। ਸਰਕਾਰ ਇਸ ਵੱਲ ਧਿਆਨ ਜ਼ਰੂਰ ਦੇਵੇ, ਇਹ ਬਸਪਾ ਦੀ ਮੰਗ ਹੈ।"
ਪੀੜਤਾ ਦੀ ਮੌਤ ਤੋਂ ਬਾਅਦ ਮਾਇਆਵਤੀ ਨੇ ਮਾਮਲੇ ਨੂੰ ਫਾਸਟ ਟਰੈਕ ਅਦਾਲਤ ਵਿੱਚ ਚਲਾਉਣ ਅਤੇ ਮੁਲਜ਼ਮਾਂ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਇੱਕ ਟਵੀਟ ਵਿੱਚ ਉਨ੍ਹਾਂ ਨੇ ਕਿਹਾ ਕਿ ਯੂਪੀ ਦੇ ਹਾਥਰਸ ਵਿੱਚ ਗੈਂਗਰੇਪ ਤੋਂ ਬਾਅਦ ਅੱਜ ਦਲਿਤ ਪੀੜਤਾ ਦੀ ਮੌਤ ਦੀ ਖ਼ਬਰ ਬਹੁਤ ਦੁਖ ਦੇਣ ਵਾਲੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦੇਵੇ ਅਤੇ ਫਾਸਟ ਟਰੈਕ ਅਦਾਲਤ ਵਿੱਚ ਮੁਕੱਦਮਾ ਚਲਾ ਕੇ ਦੋਸ਼ੀਆਂ ਦੀ ਜਲਦੀ ਤੋਂ ਜਲਦੀ ਸਜ਼ਾ ਯਕੀਨੀ ਬਣਾਈ ਜਾਵੇ, ਬਸਪਾ ਦੀ ਇਹ ਮੰਗ ਹੈ।"
ਪਰਿਵਾਰ ਵਿੱਚ ਡਰ ਦਾ ਮਾਹੌਲ
ਬੀਬੀਸੀ ਨਾਲ ਗੱਲਬਾਤ ਕਰਦਿਆਂ ਗੈਂਗਰੇਪ ਪੀੜਤਾ ਦੇ ਭਰਾ ਨੇ ਕਿਹਾ ਕਿ ਘਟਨਾ ਤੋਂ ਬਾਅਦ ਮੁਲਜ਼ਮਾਂ ਨੇ ਅੰਜਾਮ ਭੁਗਤਣ ਦੀ ਧਮਕੀ ਦਿੱਤੀ ਸੀ। ਪੁਲਿਸ ਨੂੰ ਜਾਣਕਾਰੀ ਦੇਣ ਤੋਂ ਬਾਅਦ ਪਿੰਡ ਵਿੱਚ ਪੀਏਸੀ ਤਾਇਨਾਤ ਕੀਤੀ ਗਈ ਸੀ।
ਉਨ੍ਹਾਂ ਨੇ ਕਿਹਾ, "ਅਸੀਂ ਬਹੁਤ ਡਰੇ ਹੋਏ ਹਾਂ। ਉਹ ਬਹੁਤ ਤਾਕਤਵਰ ਹਨ। ਸਾਨੂੰ ਪਿੰਡ ਛੱਡਣਾ ਵੀ ਪੈ ਸਕਦਾ ਹੈ।"
ਕੀ ਸਰਕਾਰ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਮਦਦ ਦਿੱਤੀ ਗਈ ਹੈ?
ਇਸ ਸਵਾਲ 'ਤੇ ਉਹ ਕਹਿੰਦੇ ਹਨ, "ਅਜੇ ਤੱਕ ਤਾਂ ਕੋਈ ਮਦਦ ਨਹੀਂ ਦਿੱਤੀ ਗਈ ਹੈ। ਸੰਸਦ ਮੈਂਬਰ ਨੇ ਲਖਨਊ ਜਾ ਕੇ ਮੁੱਖ ਮੰਤਰੀ ਨਾਲ ਮਿਲਣ ਲਈ ਕਿਹਾ ਸੀ। ਅਸੀਂ ਆਪਣੀ ਭੈਣ ਦਾ ਇਲਾਜ ਕਰਵਾਉਂਦੇ ਜਾਂ ਸੀਐੱਮ ਨੂੰ ਜਾ ਕੇ ਮਿਲਦੇ?"

ਤਸਵੀਰ ਸਰੋਤ, Getty Images
ਰੁਕ ਨਹੀਂ ਰਹੇ ਬਲਾਤਕਾਰ ਦੇ ਮਾਮਲੇ
ਮਹਿਲਾ ਅਧਿਕਾਰ ਕਾਰਕੁਨ ਯੋਗਿਤਾ ਭਿਆਨਾ ਇਸ ਮਾਮਲੇ 'ਤੇ ਕਈ ਦਿਨਾਂ ਤੋਂ ਲਗਾਤਾਰ ਟਵੀਟ ਕਰ ਰਹੀ ਹੈ। ਬੀਬੀਸੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ, "ਸਰਕਾਰ ਦੇ ਸਾਰੇ ਦਾਅਵਿਆਂ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਕਿਉਂਕਿ ਕਿਤੇ ਨਾ ਕਿਤੇ ਪ੍ਰਸ਼ਾਸਨ ਅਤੇ ਸਰਕਾਰ ਔਰਤਾਂ ਦੀ ਸੁਰੱਖਿਆ ਪ੍ਰਤੀ ਗੰਭੀਰ ਨਹੀਂ ਹਨ।"
ਉਹ ਕਹਿੰਦੀ ਹੈ, "ਇਸ ਮਾਮਲੇ ਵਿੱਚ ਪੀੜਤਾ ਨੂੰ ਗੰਭੀਰ ਰੂਪ ਵਿੱਚ ਸੱਟਾਂ ਲੱਗੀਆਂ ਸੀ। ਉਸ ਨੂੰ ਮਰਿਆ ਹੋਇਆ ਸਮਝ ਕੇ ਛੱਡ ਦਿੱਤਾ ਗਿਆ ਸੀ। ਪਰ ਪੁਲਿਸ ਨੇ ਸ਼ੁਰੂ ਵਿੱਚ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਪਹਿਲੀ ਗ੍ਰਿਫ਼ਤਾਰੀ ਕਰਨ ਵਿੱਚ 10 ਦਿਨ ਲਗਾ ਦਿੱਤੇ। ਇਸ ਕੇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਪਤਾ ਲੱਗਦਾ ਹੈ ਕਿ ਪੁਲਿਸ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਗੰਭੀਰ ਨਹੀਂ ਹੈ। "
ਇਹ ਵੀ ਪੜ੍ਹੋ:
ਉਹ ਅੱਗੇ ਕਹਿੰਦੇ ਹਨ, "ਇੱਕ ਪਾਸੇ ਅਸੀਂ ਔਰਤਾਂ ਨੂੰ ਦੇਵੀ ਕਹਿੰਦੇ ਹਾਂ ਅਤੇ ਦੂਜੇ ਪਾਸੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਹਾਲ ਹੀ ਦੇ ਮਹੀਨਿਆਂ ਵਿੱਚ ਯੂਪੀ ਵਿੱਚ ਅਜਿਹੀਆਂ ਕਈ ਗੰਭੀਰ ਘਟਨਾਵਾਂ ਵਾਪਰੀਆਂ ਹਨ। ਬਾਰਾਬੰਕੀ ਵਿੱਚ ਇੱਕ 13 ਸਾਲਾ ਦਲਿਤ ਕੁੜੀ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਹਾਪੁੜ ਵਿੱਚ ਛੇ ਸਾਲ ਦੀ ਇੱਕ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਅੱਖਾਂ ਭੰਨ ਦਿੱਤੀਆਂ ਗਈਆਂ ਸੀ। ਅਜਿਹੀਆਂ ਘਟਨਾਵਾਂ ਰੁਕ-ਰੁਕ ਕੇ ਹੋ ਰਹੀਆਂ ਹਨ ਪਰ ਪੁਲਿਸ-ਪ੍ਰਸ਼ਾਸਨ ਕੋਈ ਗੰਭੀਰ ਕਦਮ ਨਹੀਂ ਚੁੱਕ ਰਿਹਾ।"
ਇਹ ਵੀ ਪੜ੍ਹੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2

End of YouTube post, 3

End of YouTube post, 4