You’re viewing a text-only version of this website that uses less data. View the main version of the website including all images and videos.
ਖੇਤੀ ਕਾਨੂੰਨ ਖਿਲਾਫ਼ ਅਕਾਲੀਆਂ ਦੇ ਮਾਰਚ ਨੂੰ ਚੰਡੀਗੜ੍ਹ ਵੜ੍ਹਨ ਤੋਂ ਰੋਕਿਆ, ਸੁਖਬੀਰ ਹਿਰਾਸਤ ’ਚ
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਤਖ਼ਤਾਂ ਤੋਂ ਮਾਰਚ ਸ਼ੁਰੂ ਕੀਤਾ। ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਹਰਸਿਮਰਤ ਕੌਰ ਬਾਦਲ ਆਪਣੇ ਕੁਝ ਵਰਕਰਾਂ ਨਾਲ ਜ਼ੀਕਰਪੁਰ ਦੇ ਰਸਤਿਓਂ ਚੰਡੀਗੜ੍ਹ ਦਾਖਲ ਹੋ ਗਏ।
ਇਨ੍ਹਾਂ ਆਗੂਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੇ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਨੂੰ ਮੈਮੋਰੈਂਡਮ ਦੇਣਾ ਸੀ।
ਇਸ ਮਾਰਚ ਦੀ ਸ਼ੁਰੂਆਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਤੋਂ ਕੀਤੀ ਸੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਮਰਤ ਕੌਰ ਬਾਦਲ ਨੇ ਤਲਵੰਡੀ ਸਾਬੋਂ ਤੋਂ।
ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪਹੁੰਚੇ ਮਾਰਚ ਨੂੰ ਮੁੱਲਾਪੁਰ-ਚੰਡੀਗੜ੍ਹ ਸਰਹੱਦ ਰੋਕਿਆ ਗਿਆ ਸੀ, ਕੁਝ ਦੇਰ ਬਾਦਲ ਨੇ ਰੋਸ-ਮੁਜ਼ਾਹਰਾ ਕੀਤਾ ਅਤੇ ਧਰਨਾ ਲਾਇਆ।
ਸੁਖਬੀਰ ਬਾਦਲ ਨੂੰ ਚੰਡੀਗੜ੍ਹ ਦਾਖ਼ਲ ਹੋਣ ਤੋਂ ਰੋਕਿਆ ਗਿਆ, ਬੈਰੀਕੇਟਡ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਇਸ ਦੌਰਾਨ ਬੇਕਾਬੂ ਹੋ ਰਹੇ ਹਾਲਾਤ ਦੇ ਮੱਦੇਨਜ਼ਰ ਪੁਲਿਸ ਨੇ ਅਕਾਲੀ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਚਲਾਈਆਂ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀ ਅਕਾਲੀ ਆਗੂਆਂ ਨੇ ਮਾਰਚ ਕੱਢਿਆ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਹ ਵੀ ਪੜ੍ਹੋ:
ਰਹਸਿਮਰਤ ਨੇ ਤਲਵੰਡੀ ਸਾਬੋ ਤੋਂ ਸ਼ੁਰੂ ਕੀਤਾ ਸੀ ਮਾਰਚ
ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਆਪਣੇ ਟਵਿੱਟਰ ਹੈਂਡਲ ਤੋਂ ਜਾਰੀ ਆਪਣੇ ਬਿਆਨ ਲੋਕਾਂ ਨੂੰ ਪੰਜਾਬ ਦੇ ਭਵਿੱਖ ਦਾ ਵਾਸਤਾ ਪਾ ਕੇ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।
ਉਨ੍ਹਾਂ ਨੇ ਕਿਹਾ, "ਮੈਂ ਆਪਣੇ ਘਰੋਂ ਚਲ ਪਈ ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰੂ ਸਾਹਿਬਾਂ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਫਿਰ ਮੌੜ, ਬਰਨਾਲਾ, ਸੰਗਰੂਰ, ਪਟਿਆਲਾ ਹੁੰਦੇ ਹੋਏ ਚੰਡੀਗੜ੍ਹ ਵੱਲ ਜਾਵਾਂਗੇ।"
"ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਅੱਜ ਆਪਣੇ ਘਰ ਵਿੱਚ ਰਹਿਣ ਦਾ ਸਮਾਂ ਨਹੀਂ ਹੈ। ਅੱਜ ਚੰਡੀਗੜ੍ਹ ਵਿੱਚ ਦਿੱਲੀ ਦੇ ਤਖ਼ਤਾਂ ਨੂੰ ਦੱਸਣਾ ਹੈ ਕਿ ਜਦ ਪੰਜਾਬ ਦੇ ਲੋਕੀ ਸੰਘਰਸ਼ ਵਾਸਤੇ ਉਤਰ ਆਉਂਦੇ ਨੇ ਤਾਂ ਹੁਣ ਵੀ ਸਮਾਂ ਹੈ ਸੁਚੇਤ ਹੋ ਜਾਓ ਸਾਨੂੰ ਨਿਆਂ ਦਿਓ। ਨਹੀਂ ਤਾਂ ਜਦ ਦਿੱਲੀ ਵੱਲ ਤੁਰ ਪਵਾਂਗੇ ਫਿਰ ਵਾਪਸ ਮੁੜਨ ਦਾ ਤੁਹਾਡੇ ਕੋਲ ਕੋਈ ਰਸਤਾ ਨਹੀਂ ਹੋਵੇਗਾ।”
ਲੌਂਗੋਵਾਲ ਦਾ ਦਾਅਵਾ ਅਕਾਲੀ ਦਲ ਦੇ ਮਾਰਚ ਵਿੱਚ ਲੱਖਾਂ ਲੋਕ
ਬੀਬੀਸੀ ਪੰਜਾਬੀ ਦੇ ਸਹਿਯੋਗੀ ਸੁਖਚਰਨਪ੍ਰੀਤ ਮੁਤਾਬਕ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਕਿਸਾਨ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
ਉਨ੍ਹਾਂ ਨੇ ਹਰਿਸਮਰਤ ਬਾਦਲ ਦੇ ਅਸਤੀਫੇ ਨੂੰ ਸਹੀ ਸਮੇਂ ਤੇ ਸਹੀ ਕਦਮ ਦਸਦਿਆਂ ਕਿਹਾ ਕਿ ਅਕਾਲੀ ਦਲ ਹੀ ਨਹੀਂ ਐੱਸਜੀਪੀਸੀ ਵੀ ਹਰ ਤਰਾਂ ਨਾਲ ਕਿਸਾਨਾਂ ਦੇ ਨਾਲ ਖੜੀ ਹੈ।
ਉਨ੍ਹਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਵੱਲੋਂ ਅਕਾਲੀ ਦਲ ਦੀ ਸੁਣੀ ਨਹੀਂ ਗਈ ਜਿਸ ਕਰਕੇ ੳਹ ਇਸ ਕਦਮ ਲਈ ਮਜਬੂਰ ਹੋਏ ਹਨ।ਕਾਂਗਰਸੀ ਆਗੂਆਂ ਵੱਲੋਂ ਅਕਾਲੀ ਦਲ ਦੇ ਚੰਡੀਗੜ ਦੀ ਬਜਾਏ ਦਿੱਲੀ ਪ੍ਰਦਰਸ਼ਨ ਕਰਨ ਦੇ ਬਿਆਂਨਾਂ ਦੇ ਮਾਮਲੇ 'ਤੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਦਾ ਨੁਮਾਇੰਦਾ ਗਵਰਨਰ ਚੰਡੀਗੜ ਬੈਠਦਾ ਹੈ ਅਤੇ ਜੇ ਲੋੜ ਪਈ ਤਾਂ ਦਿੱਲੀ ਵੀ ਜਾਵਾਂਗੇ।
ਉਨ੍ਹਾਂ ਨੇ ਅਕਾਲੀ ਦਲ ਦੇ ਵੀਰਵਾਰ ਦੇ ਮਾਰਚ ਵਿੱਚ ਲੱਖਾਂ ਲੋਕਾ ਦੇ ਸ਼ਾਮਲ ਹੋਣ ਦਾ ਦਾਅਵਾ ਵੀ ਕੀਤਾ।
ਇਹ ਵੀ ਪੜ੍ਹੋ:
ਵੀਡੀਓ: ਬਾਬਰੀ ਮਸਜਿਦ ਢਾਹੇ ਜਾਣ ਬਾਰੇ ਫ਼ੈਸਲੇ 'ਤੇ ਬੋਲੇ ਜਸਟਿਸ ਲਿਬਰਾਹਨ
ਵੀਡੀਓ: ਫੈਸਲੇ ਤੋਂ ਬਾਅਦ ਅਡਵਾਨੀ ਕੀ ਬੋਲੇ?
ਵੀਡੀਓ: ਰਾਮ ਮੰਦਿਰ ਕਾਰ ਸੇਵਾ ਵਿੱਚ ਜਾਣ ਵਾਲੇ ਦੋ ਬੰਦਿਆਂ ਦੀ ਕਹਾਣੀ ਉਨ੍ਹਾਂ ਦੀ ਜ਼ੁਬਾਨੀ