ਕਿਸਾਨ ਜਿਨ੍ਹਾਂ ਕੋਰਪੋਰੇਟ ਪੈਟਰੋਲ ਪੰਪ ’ਤੇ ਧਰਨਾ ਲਗਾ ਰਹੇ, ਉਨ੍ਹਾਂ ਦੀ ਮਲਕੀਅਤ ਸਿਆਸੀ ਆਗੂਆਂ ਕੋਲ - ਪ੍ਰੈੱਸ ਰਿਵੀਊ

ਤਸਵੀਰ ਸਰੋਤ, ANI
ਪੰਜਾਬ ਵਿੱਚ ਰਿਲਾਇੰਸ ਦੇ 87 ਪੰਪ ਹਨ ਜਿਨ੍ਹਾਂ ਵਿੱਚੋਂ 35 ਪੰਪ ਸਿੱਧੇ ਕੰਪਨੀ ਵੱਲੋਂ ਚਲਾਏ ਜਾ ਰਹੇ ਹਨ ਜਦਕਿ ਬਾਕੀ ਡੀਲਰਾਂ ਕੋਲ ਹਨ। ਜ਼ਿਕਰਯੋਗ ਗੱਲ ਹੈ ਕਿ ਇਨ੍ਹਾਂ ਵਿੱਚੋਂ ਬਹੁਤਿਆਂ ਦੇ ਮਾਲਕ ਸਿਆਸੀ ਆਗੂ ਹਨ।
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਕਿਸਾਨਾਂ ਵੱਲੋਂ ਰਿਲਾਇੰਸ ਦੇ ਪੈਟਰੋਲ ਪੰਪਾਂ ਅੱਗੇ ਧਰਨਿਆਂ ਕਾਰਨ ਜਿੱਥੇ ਕਈ ਪੰਪਾਂ ਦੀ ਵਿਕਰੀ ਵਿੱਚ 35-40 ਫ਼ੀਸਦੀ ਦੀ ਕਮੀ ਆਈ ਉੱਥੇ ਹੀ ਕੁਝ ਪੰਪ ਡਰਾਈ ਵੀ ਹੋ ਗਏ ਹਨ।
ਅਖ਼ਬਾਰ ਮੁਤਾਬਕ ਸੁਖਬੀਰ ਬਾਦਲ ਕੋਲ ਰਿਲਾਇੰਸ ਦੇ ਦੋ ਪੈਟਰੋਲ ਪੰਪ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਪੁੱਤਰ ਕੋਲ ਇੱਕ, ਇੱਕ ਕਿਸੇ ਸਾਬਕਾ ਮੰਤਰੀ ਰਮਨ ਭੱਲਾ, ਮਨਤਾਰ ਬਰਾੜ, ਫ਼ਤਹਿਗੜ੍ਹ ਸਾਹਿਬ ਵਿੱਚ ਇੱਕ ਪੰਥਕ ਆਗੂ ਕੋਲ ਪੈਟਰੋਲ ਪੰਪ ਹੋਣ ਦੀ ਖ਼ਬਰ ਅਖ਼ਬਾਰ ਨੇ ਪ੍ਰਕਾਸ਼ਿਤ ਕੀਤੀ ਹੈ।
ਇਹ ਵੀ ਪੜ੍ਹੋ:
ਪੰਜਾਬ ਵਿੱਚੋਂ ਰਾਤ ਦਾ ਕਰਫਿਊ ਖ਼ਤਮ ਅਤੇ ਸਰਕਾਰ ਨੇ ਐਲਾਨੀਆਂ ਹੋਰ ਵੀ ਕਈ ਛੋਟਾਂ

ਤਸਵੀਰ ਸਰੋਤ, CAPTAIN AMRINDER SINGH/FB
ਗ੍ਰਹਿ ਮੰਤਰਾਲਾ ਵੱਲੋਂ ਅਨਲੌਕ-5 ਲਈ ਬੁੱਧਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਵੀ ਵੀਰਵਾਰ ਨੂੰ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਕਦਮਾਂ ਵਿੱਚ ਢਿੱਲ ਦਾ ਐਲਾਨ ਕੀਤਾ ਹੈ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਰਾਤ ਦਾ ਕਰਫ਼ਿਊ ਖ਼ਤਮ ਕਰ ਦਿੱਤਾ ਗਿਆ ਹੈ ਪਰ ਕੈਪਟਨ ਅਮਰਿੰਦਰ ਨੇ ਡੀਜੀਪੀ ਨੂੰ ਹਦਾਇਤ ਕੀਤੀ ਗਈ ਹੈ ਕਿ ਸੂਬੇ ਵਿੱਚ ਮਾਸਕ ਪਾਉਣ ਦੇ ਨਿਯਮ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ।
ਸਰਕਾਰ ਦਾ ਕਹਿਣਾ ਹੈ ਕਿ ਅਜਿਹਾ ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਅਤੇ ਮੌਤਾਂ ਵਿੱਚ ਆਈ ਕਮੀ ਕਾਰਨ ਕੀਤਾ ਗਿਆ ਹੈ।
ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਿੱਤੀਆਂ ਇਨ੍ਹਾਂ ਛੋਟਾ ਮੁਤਾਬਕ ਹੁਮ ਸਮਾਗਮਾਂ ਲਈ 100 ਜਣਿਆਂ ਦੇ ਇਕੱਠੇ ਹੋ ਸਕਣਗੇ। ਕਾਰ ਵਿੱਚ ਤਿੰਨ ਜਣੇ ਬੈਠ ਸਕਣਗੇ ਤੇ ਬੱਸਾਂ ਦੀਆਂ ਬਾਰੀਆਂ ਖੋਲ੍ਹ ਕੇ 50 ਫ਼ੀਸਦੀ ਸਵਾਰੀਆਂ ਬਿਠਾਈਆਂ ਜਾ ਸਕਣਗੀਆਂ।
ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਖੋਲ੍ਹਣ ਬਾਰੇ ਫ਼ੈਸਲਾ ਗ੍ਰਹਿ ਸਕੱਤਰ ਅਤੇ ਸਿੱਖਿਆ ਵਿਭਾਗ ਆਪਸੀ ਮਸ਼ਵਰੇ ਮਗਰੋਂ ਕਰਨਗੇ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਹਰਿਆਣਾ ਵਿੱਚ ਵੀ ਬੱਸਾਂ ਵਿੱਚ ਚਲਦੇ ‘ਲੱਚਰ’ ਗਾਣਿਆਂ 'ਤੇ ਪੰਬਦੀ
ਹਾਈ ਕੋਰਟ ਦੇ ਹੁਕਮਾਂ ਤੋੰ ਬਾਅਦ ਪੰਜਾਬ ਮਗਰੋਂ ਹੁਣ ਹਰਿਆਣਾ ਵਿੱਚ ਵੀ ਬੱਸਾਂ ਵਿੱਚ ਚਲਦੇ ਲੱਚਰ ਗਾਣਿਆਂ 'ਤੇ ਪਾਬੰਦੀ ਲਾ ਦਿੱਤੀ ਗਈ ਹੈ।
ਇੰਡੀਅਨ ਐਕਪ੍ਰੈੱਸ ਦੀ ਖ਼ਬਰ ਮੁਤਾਬਕ ਪਿਛਲੇ ਸਾਲ ਅਦਾਲਤ ਨੇ ਕਿਹਾ ਸੀ ਕਿ ਇਨ੍ਹਾਂ ਗਾਣਿਆਂ ਦਾ ਨੌਜਵਾਨ ਪੀੜ੍ਹੀ ਉੱਪਰ ਮਾੜਾ ਅਸਰ ਪੈਂਦਾ ਹੈ।
ਇਸ ਸੰਬੰਧ ਵਿੱਚ ਸਮੂਹ ਬੱਸ ਅਪਰੇਟਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ।

ਤੁਰਕੀ: ਸੋਸ਼ਲ ਮੀਡੀਆ ਬਾਰੇ ਸਖ਼ਤ ਕਾਨੂੰਨ ਅਮਲ ਵਿੱਚ ਆਏ

ਤਸਵੀਰ ਸਰੋਤ, Getty Images
ਤੁਰਕੀ ਵਿੱਚ ਸੋਸ਼ਲ ਮੀਡੀਆ ਨੂੰ ਰੈਗੂਲੇਟ ਕਰਨ ਲਈ ਸਖ਼ਤ ਕਾਨੂੰਨ ਅਮਲ ਵਿੱਚ ਲੈ ਆਂਦੇ ਗਏ ਹਨ। ਇਨ੍ਹਾਂ ਕਾਨੂੰਨਾਂ ਤਹਿਤ ਵਿਵਾਦਿਤ ਪੋਸਟਾਂ ਉੱਪਰ ਰੋਕ ਲਾਉਣ ਤੋਂ ਅਸਮਰੱਥ ਰਹਿਣ ਦੀ ਸੂਰਤ ਵਿੱਚ ਫੇਸਬੁੱਕ ਅਤੇ ਟਵਿੱਟਰ ਤੇ ਵੀ ਪਾਬੰਦੀ ਦੇ ਅਸਾਰ ਬਣੇ ਹਨ।
ਡੈਕਨ ਹੈਰਾਲਡ ਦੀ ਖ਼ਬਰ ਮੁਤਾਬਕ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਅਖ਼ਬਾਰਾਂ ਅਤੇ ਟੈਲੀਵੀਜ਼ਨ ਚੈਨਲਾਂ ਉੱਪਰ ਨਕੇਲ ਕਸਣ ਮਗਰੋਂ ਇਸ ਕਾਨੂੰਨ ਨੂੰ ਸੰਸਦ ਵਿੱਚ ਤੁਰਕੀ ਦੇ ਰਾਸ਼ਟਰਪਤੀ ਰਿਸੈਪ ਟੇਇਪ ਇਰੌਡਨ ਵੱਲੋ ਲਿਆਂਦਾ ਗਿਆ ਸੀ।
ਫੇਸਬੁੱਕ ਦੇ ਮਨੁੱਖੀ ਹੱਕਾਂ ਬਾਰੇ ਅਫ਼ਸਰ ਲੇਇਨ ਲੀਵਿਨ ਨੇ ਟਵੀਟ ਕੀਤਾ ਕਿ ਇਸ ਨਾਲ,“ਮਨੁੱਖੀ ਹੱਕਾਂ ਲਈ ਬਹੁਤ ਸਾਰੇ ਖ਼ਦਸ਼ੇ ਖੜ੍ਹੇ ਹੋ ਗਏ ਹਨ। ਹਾਲਾਂਕਿ ਦੇਸ਼ ਵਿੱਚ ਫਰੀ ਸਪੀਚ ਦੇ ਵਕਾਲਤੀ ਭਾਵੇ ਡਰੇ ਹੋਏ ਹਨ ਪਰ ਉਨ੍ਹਾਂ ਨੂੰ ਲਗਦਾ ਹੈ ਕਿ ਸ਼ਾਇਦ ਸਰਕਾਰ ਇਸ ਕਾਨੂੰਨ ਦੀਆਂ ਕਠੋਰ ਧਾਰਾਵਾਂ ਨੂੰ ਸ਼ਾਇਦ ਹੀ ਅਮਲ ਵਿੱਚ ਲਿਆ ਸਕੇ।
ਨਵੇਂ ਕਾਨੂੰਨ ਮੁਤਾਬਕ ਜਿਸ ਵੀ ਪਲੇਟਫਾਰਮ ਦੇ ਦਸ ਲੱਖ ਤੋਂ ਵਧੇਰੇ ਰੋਜ਼ਾਨਾ ਦੇ ਵਰਤੋਂਕਾਰ ਹਨ ਉਸ ਨੂੰ ਤੁਰਕੀ ਵਿੱਚ ਆਪਣਾ ਦਫ਼ਤਰ ਖੋਲ੍ਹਣਾ ਪਵੇਗਾ ਜੋ ਕਿ ਸਮੱਗਰੀ ਹਟਾਉਣ ਨੂੰ 48 ਘੰਟਿਆਂ ਦੇ ਅੰਦਰ ਹਟਾਉਣ ਬਾਰੇ ਸਥਾਨਕ ਅਦਾਲਤ ਵਿੱਚ ਪੇਸ਼ ਹੋ ਸਕੇ। ਇਸ ਦੇ ਨਾਲ ਹੀ ਕੰਪਨੀਆਂ ਨੂੰ ਆਪਣੇ ਵਰਤੋਂਕਾਰਾਂ ਦੀ ਡੇਟਾ ਤੁਰਕੀ ਵਿੱਚ ਹੀ ਸਾਂਭਣ ਲਈ ਕਿਹਾ ਗਿਆ ਹੈ।
83 ਮਿਲੀਅਨ ਲੋਕਾਂ ਦੀ ਵਸੋਂ ਵਾਲੇ ਤੁਰਕੀ ਵਿੱਚ ਪਹਿਲਾਂ ਵੀ ਕਈ ਵੈਬਸਾਈਟਾਂ ਅਤੇ ਕਈ ਕਿਸਮ ਦੀ ਸਮੱਗਰੀ ਤੱਕ ਪਹੁੰਚ ਉੱਪਰ ਪਾਬੰਦੀਆਂ ਹਨ।
ਇਸ ਨਵੇਂ ਕਾਨੂੰਨ ਦੀ ਪਾਲਣਾ ਕਰਨ ਬਾਰੇ ਹਾਲਾਂਕਿ ਟਵਿੱਟਰ ਅਤੇ ਫੇਸਬੁੱਕ ਨੇ ਕੋਈ ਟਿੱਪਣੀ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ।
ਇਹ ਵੀ ਪੜ੍ਹੋ:
ਵੀਡੀਓ: ਬਾਬਰੀ ਮਸਜਿਦ ਢਾਹੇ ਜਾਣ ਬਾਰੇ ਫ਼ੈਸਲੇ 'ਤੇ ਬੋਲੇ ਜਸਟਿਸ ਲਿਬਰਾਹਨ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਵੀਡੀਓ: ਫੈਸਲੇ ਤੋਂ ਬਾਅਦ ਅਡਵਾਨੀ ਕੀ ਬੋਲੇ?
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3
ਵੀਡੀਓ: ਰਾਮ ਮੰਦਿਰ ਕਾਰ ਸੇਵਾ ਵਿੱਚ ਜਾਣ ਵਾਲੇ ਦੋ ਬੰਦਿਆਂ ਦੀ ਕਹਾਣੀ ਉਨ੍ਹਾਂ ਦੀ ਜ਼ੁਬਾਨੀ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 4