ਖੇਤੀ ਕਾਨੂੰਨ ਖਿਲਾਫ਼ ਅਕਾਲੀ ਦਲ ਦਾ ਕਿਸਾਨ ਮਾਰਚ ਤਸਵੀਰਾਂ ਰਾਹੀਂ

ਅਕਾਲੀ ਦਲ ਦੇ ਕਿਸਾਨ ਮਾਰਚ ਨੂੰ ਵੀਰਵਾਰ ਰਾਤ ਨੂੰ ਚੰਡੀਗੜ੍ਹ ਨਹੀਂ ਵੜ੍ਹਨ ਦਿੱਤਾ ਗਿਆ। ਉਸ ਮੌਕੇ ਰਾਤ ਨੂੰ ਕਾਫ਼ੀ ਹੰਗਾਮਾ ਵੀ ਹੋਇਆ।

ਅਕਾਲੀ ਦਲ ਦੇ ਕਾਰਕੁਨਾਂ ਵੱਲੋਂ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਮਗਰੋਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਤੇ ਹਲਕਾ ਲਾਠੀਚਾਰਜ ਵੀ ਕੀਤਾ।

ਚੰਡੀਗੜ੍ਹ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮੀਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਪਰ ਬਾਅਦ ਵਿੱਚ ਰਿਹਾ ਕਰ ਦਿੱਤਾ ਗਿਆ।

ਦੂਜੇ ਪਾਸੇ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਕੁਝ ਵਰਕਰਾਂ ਨਾਲ ਜ਼ੀਕਰਪੁਰ ਦੇ ਰਸਤਿਓਂ ਚੰਡੀਗੜ੍ਹ ਦਾਖਲ ਹੋ ਗਏ।

ਇਹ ਵੀ ਪੜ੍ਹੋ:

ਇਸ ਮਾਰਚ ਦੀ ਸ਼ੁਰੂਆਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਤੋਂ ਕੀਤੀ ਸੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਮਰਤ ਕੌਰ ਬਾਦਲ ਨੇ ਤਲਵੰਡੀ ਸਾਬੋਂ ਤੋਂ।

ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪਹੁੰਚੇ ਮਾਰਚ ਨੂੰ ਮੁੱਲਾਂਪੁਰ-ਚੰਡੀਗੜ੍ਹ ਸਰਹੱਦ ਰੋਕਿਆ ਗਿਆ ਸੀ, ਕੁਝ ਦੇਰ ਸੁਖਬੀਰ ਬਾਦਲ ਨੇ ਰੋਸ-ਮੁਜ਼ਾਹਰਾ ਕੀਤਾ ਅਤੇ ਧਰਨਾ ਲਾਇਆ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀ ਅਕਾਲੀ ਆਗੂਆਂ ਨੇ ਮਾਰਚ ਕੱਢਿਆ। ਮਾਰਚ ਦੌਰਾਨ ਪੁਲਿਸ ਨੇ ਅਕਾਲੀ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਚਲਾਈਆਂ। ਪੇਸ਼ ਹਨ ਇਨ੍ਹਾਂ ਸਰਗਰਮੀਆਂ ਦੇ ਕੁਝ ਰੰਗ-

ਸੁਖਬੀਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ ਉੱਪਰ ਮਾਰਚ ਮਾਰਚ ਦੀਆਂ ਦਿਨ ਦੀਆਂ ਚੋਣਵੀਆਂ ਤਸਵੀਰਾਂ ਪਾ ਕੇ ਸ਼ਾਮਲ ਹੋਏ ਲੋਕਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਮਾਰਚ ਦੇ ਅਕਾਲੀ ਦਲ ਦੇ ਫੇਸਬੁੱਕ ਪੇਜ ਉੱਪਰ ਕੀਤੇ ਲਾਈਵ ਵਿੱਚ ਕੁਝ ਲੋਕਾਂ ਨੇ ਸੁਖਬੀਰ ਬਾਦਲ ਉੱਪਰ ਫੁੱਲ ਸੁੱਟਣ ਦੀ ਕੋਸ਼ਿਸ਼ ਕੀਤੀ ਜਿਸ ਲਈ ਲਾਊਡ ਸਪੀਕਰ ਰਾਹੀਂ ਵਰਜ ਦਿੱਤਾ ਗਿਆ।

ਹਰਸਿਮਰਤ ਕੌਰ ਬਾਦਲ ਨੇ ਵੀ ਚੰਡੀਗੜ੍ਹ ਵਿੱਚ ਪੁਲਿਸ ਵੱਲੋ ਰੋਕੇ ਜਾਣ ਦੀ ਤਸਵੀਰ ਟਵੀਟ ਕੀਤੀ ਹਾਲਾਂਕਿ ਉਹ ਆਪਣੇ ਕੁਝ ਵਰਕਰਾਂ ਨਾਲ ਜ਼ੀਕਰਪੁਰ ਦੇ ਰਸਤਿਓਂ ਚੰਡੀਗੜ੍ਹ ਦਾਖਲ ਹੋਣ ਵਿੱਚ ਸਫ਼ਲ ਰਹੇ।

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੀ ਚੰਡੀਗੜ੍ਹ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਸੁਖਬੀਰ ਬਾਦਲ ਦੇ ਨਾਲ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਨ੍ਹਾਂ ਨੇ ਵੀ ਪੁਲਿਸ ਦੀ ਕਾਰਵਾਈ ਦੀਆਂ ਤਸਵੀਰਾਂ ਆਪਣੇ ਟਵਿੱਟਰ ਹੈਂਡਲ ਤੋਂ ਸਾਂਝੀਆਂ ਕੀਤੀਆਂ।

ਮਾਰਚ ਦੌਰਾਨ ਬਿਕਰਮ ਮਜੀਠੀਆ ਸੁਖਬੀਰ ਵਾਲੇ ਮਾਰਚ ਵਿੱਚ ਉਨ੍ਹਾਂ ਨੇ ਨਾਲ ਅਗਵਾਈ ਕਰ ਰਹੇ ਟਰੱਕ ਉੱਪਰ ਸਵਾਰ ਸਨ।

ਵੀਡੀਓ: ਸੁਖਬੀਰ ਹਿਰਾਸਤ ਵਿੱਚ ਪਰ ਹਰਸਿਮਰਤ ਹੋਏ ਚੰਡੀਗੜ੍ਹ ਵਿੱਚ ਦਾਖ਼ਲ

ਮਾਰਚ ਵਿੱਚ ਵੱਡੀ ਗਿਣਤੀ ਵਿੱਚ ਗੱਡੀਆਂ ਸ਼ਾਮਿਲ ਹੁੰਦੀਆਂ ਨਜ਼ਰ ਆਈਆਂ ਸਨ। ਖੇਤੀ ਦੇ ਅਹਿਮ ਸੰਦ ਵਜੋਂ ਜਾਣੇ ਜਾਂਦੇ ਟਰੈਟਰ ਇਸ ਰੈਲੀ ਵਿੱਚ ਨਜ਼ਰ ਨਹੀਂ ਆਏ।

ਮਾਰਚ ਕਾਰਨ ਚੰਡੀਗੜ੍ਹ-ਜ਼ੀਰਕਪੁਰ ਸੜਕ ਰਾਤ ਗਿਆਰਾਂ ਵਜੇ ਤੱਕ ਹੀ ਖੁੱਲ੍ਹ ਸਕੀਆਂ।

ਚੰਡੀਗੜ੍ਹ ਪੁਲਿਸ ਵੱਲੋਂ ਮਾਰਚ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਾਏ ਗਏ ਸਨ ਅਤੇ ਪੁਲਿਸ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਰੱਖੀ ਗਈ।

ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਆਪਣੇ ਟਵਿੱਟਰ ਹੈਂਡਲ ਤੋਂ ਜਾਰੀ ਆਪਣੇ ਬਿਆਨ ਲੋਕਾਂ ਨੂੰ ਪੰਜਾਬ ਦੇ ਭਵਿੱਖ ਦਾ ਵਾਸਤਾ ਪਾ ਕੇ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।

ਵੀਡੀਓ: ਬਿੱਲ ਪਾਸ ਕਰਨ ਵੇਲੇ ਤਾਨਾਸ਼ਾਹੀ ਕੀਤੀ ਗਈ- ਐੱਸਜੀਪੀਸੀ ਪ੍ਰਧਾਨ

ਬੀਬੀਸੀ ਪੰਜਾਬੀ ਦੇ ਸਹਿਯੋਗੀ ਸੁਖਚਰਨਪ੍ਰੀਤ ਮੁਤਾਬਕ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਕਿਸਾਨ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

ਉਨ੍ਹਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਵੱਲੋਂ ਅਕਾਲੀ ਦਲ ਦੀ ਸੁਣੀ ਨਹੀਂ ਗਈ ਜਿਸ ਕਰਕੇ ੳਹ ਇਸ ਕਦਮ ਲਈ ਮਜਬੂਰ ਹੋਏ ਹਨ। ਉਨ੍ਹਾਂ ਨੇ ਅਕਾਲੀ ਦਲ ਦੇ ਵੀਰਵਾਰ ਦੇ ਮਾਰਚ ਵਿੱਚ ਲੱਖਾਂ ਲੋਕਾ ਦੇ ਸ਼ਾਮਲ ਹੋਣ ਦਾ ਦਾਅਵਾ ਵੀ ਕੀਤਾ।

ਵੀਡੀਓ: ਖੇਤੀ ਕਾਨੰਨਾਂ ਖਿਲਾਫ਼ ਅਕਾਲੀ ਦਲ ਦੇ ਕਿਸਾਨ ਮਾਰਚ ਦੀ ਸ਼ੁਰੂਆਤ

ਮਾਰਚ ਦੀ ਸ਼ੁਰੂਆਤ ਮੌਕੇ ਹਰਸਿਮਰਤ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ ਮੱਥਾ ਟੇਕਿਆ ਅਤੇ ਅਰਦਾਸ ਕੀਤੀ।

ਕੇਸਗੜ੍ਹ ਸਾਹਿਬ ਤੋਂ ਨਿਕਲੇ ਮਾਰਚ ਦੀ ਅਗਵਾਈ ਅਕਾਲੀ ਦਲ ਦੇ ਆਗੂਆਂ ਦਲਜੀਤ ਸਿੰਘ ਚੀਮਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ।

ਇਸ ਤਰ੍ਹਾਂ ਪੰਜਾਬ ਵਿੱਚ ਵੀਰਵਾਰ ਦਾ ਦਿਨ ਸਰਗਰਮੀਆਂ ਵਾਲਾ ਰਿਹਾ। ਹਾਲਾਂਕਿ ਅਕਾਲੀ ਹਮਾਇਤੀਆਂ ਵੱਲੋਂ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੇ ਦਾਅਵੇ ਕੀਤੇ ਗਏ।

ਇਹ ਵੀ ਪੜ੍ਹੋ:

ਵੀਡੀਓ: ਮੋਗਾ ਵਿੱਚ ਅਡਾਨੀ ਦੇ ਸਟੋਰ ਮੂਹਰੇ ਅਣਮਿੱਥੇ ਸਮੇਂ ਲਈ ਕਿਸਾਨਾਂ ਦਾ ਧਰਨਾ

ਵੀਡੀਓ: ਖਿਲਾਫ਼ ਕਿਸਾਨਾਂ ਨੇ ਕੀਤੇ ਰੇਲਵੇ ਟਰੈਕ ਜਾਮ

ਵੀਡੀਓ: ਰਾਮ ਮੰਦਿਰ ਕਾਰ ਸੇਵਾ ਵਿੱਚ ਜਾਣ ਵਾਲੇ ਦੋ ਬੰਦਿਆਂ ਦੀ ਕਹਾਣੀ ਉਨ੍ਹਾਂ ਦੀ ਜ਼ੁਬਾਨੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)