ਕਾਂਗਰਸ ਦੀ ਖੇਤੀ ਬਚਾਓ ਯਾਤਰਾ ਤੋਂ ਬਾਅਦ ਉਹ ਸਵਾਲ ਜਿਨ੍ਹਾਂ ਦੇ ਜਵਾਬ ਨਹੀਂ ਮਿਲੇ - 5 ਅਹਿਮ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ

ਤਸਵੀਰ ਸਰੋਤ, capt amrinder/twitter

ਤਸਵੀਰ ਕੈਪਸ਼ਨ, ਕੋਰੋਨਾ ਦੇ ਡਰ ਕਾਰਨ ਖੁਦ ਨੂੰ ਆਪਣੇ ਫਾਰਮ ਹਾਊਸ ਤੱਕ ਕਈ ਮਹੀਨੇ ਮਹਿਦੂਦ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਟਰੈਕਟਰ ਰੈਲੀ ਲਈ ਅਚਾਨਕ ਤਿਆਰ ਕਿਵੇਂ ਹੋ ਗਏ

ਕਾਂਗਰਸ ਆਗੂ ਰਾਹੁਲ ਗਾਂਧੀ ਦੀ 'ਖੇਤੀ ਬਚਾਓ' ਯਾਤਰਾ ਪੰਜਾਬ ਅਤੇ ਹਰਿਆਣਾ ਵਿੱਚ ਘੁੰਮਦੀ ਤੇ ਸੁਰਖੀਆਂ ਬਟੋਰਦੀ ਖ਼ਤਮ ਹੋ ਗਈ।

ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਕਰਨ ਅਤੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਇਹ ਯਾਤਰਾ ਕੀਤੀ ਗਈ।

ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੀ ਇਸ 'ਖੇਤੀ ਬਚਾਓ' ਯਾਤਰਾ ਨੂੰ ਜਿੱਥੇ ਪੰਜਾਬ ਦੀ ਕੈਪਟਨ ਸਰਕਾਰ ਤੇ ਕਾਂਗਰਸ ਕਿਸਾਨਾਂ ਲਈ ਪਾਰਟੀ ਦੇ 'ਹਾਅ ਦੇ ਨਾਅਰੇ' ਵਜੋਂ ਖੇਤਰੀ ਤੇ ਕੌਮੀ ਪੱਧਰ ਉੱਤੇ ਪ੍ਰਚਾਰ ਰਹੀ ਹੈ, ਉੱਥੇ ਵਿਰੋਧੀ ਪਾਰਟੀਆਂ ਇਸ ਨੂੰ 'ਡਰਾਮਾ ਯਾਤਰਾ' ਤੇ ਸਿਆਸੀ ਜ਼ਮੀਨ ਤਲਾਸ਼ਣ ਦਾ ਢਕਵੰਜ ਦੱਸ ਰਹੀਆਂ ਹਨ।

ਇਹ ਵੀ ਪੜ੍ਹੋ:

ਯਾਤਰਾ ਦੌਰਾਨ ਤੇ ਬਾਅਦ 'ਚ ਜਿਹੋ ਜਿਹੇ ਸਵਾਲਾਂ ਉੱਤੇ ਚਰਚਾ ਚੱਲ ਰਹੀ ਹੈ, ਉਨ੍ਹਾਂ ਦੇ ਜਵਾਬ ਜਾਣਨ ਲਈ ਬੀਬੀਸੀ ਨੇ ਕੁਝ ਮੀਡੀਆ ਤੇ ਸਿਆਸੀ ਖੇਤਰ ਦੇ ਜਾਣਕਾਰਾਂ ਨਾਲ ਗੱਲਬਾਤ ਕੀਤੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

2 ਬਲਦਾਂ ਵੱਟੇ ਵੇਚੀ ਗਈ ਆਇਸ਼ਾ ਨੇ ਜਦੋਂ 73 ਸਾਲ ਬਾਅਦ ਪਰਿਵਾਰ ਨੂੰ ਦੇਖਿਆ

ਗ਼ੁਲਾਮ ਆਇਸ਼ਾ ਬਚਪਨ ਵਿੱਚ ਭਾਰਤ ਦੀ ਵੰਢ ਤੋਂ ਪਹਿਲਾਂ ਬਲੋਚਿਸਤਾਨ 'ਚ ਆਪਣੇ ਭਰਾ-ਭੈਣਾਂ ਦੇ ਨਾਲ ਖੇਡਦੇ ਹੋਏ, ਆਪਣੇ ਮਾਪਿਆਂ ਨੂੰ ਨੇੜੇ ਹੀ ਕੰਮ ਕਰਦੇ ਦੇਖਦੇ ਸਨ।

ਉਨ੍ਹਾਂ ਨੂੰ ਇਹ ਵੀ ਯਾਦ ਹੈ ਕਿ ਬੀਕਾਨੇਰ ਦੇ ਮੋਰਖ਼ਾਨਾ ਖ਼ੇਤਰ 'ਚ ਆਪਣੇ ਮਾਮੇ ਦੇ ਵਿਆਹ 'ਚ ਜਾਣ ਲਈ ਉਨ੍ਹਾਂ ਨੇ ਕਈ ਮੀਲ ਦਾ ਸਫ਼ਰ ਕੀਤਾ ਸੀ।

ਫ਼ਿਰ ਕੁਝ ਹੀ ਸਮੇਂ ਬਾਅਦ, ਦਾਫ਼ੀਆ ਬਾਈ ਦੇ ਮਾਪਿਆਂ ਨੇ ਉਨ੍ਹਾਂ ਦਾ ਵਿਆਹ ਕਰ ਦਿੱਤਾ। ਵਿਦਾਈ ਵੇਲੇ ਉਨ੍ਹਾਂ ਦੀ ਉਮਰ ਲਗਭਗ 12 ਸਾਲ ਸੀ।

ਵੰਡ ਸਮੇਂ ਦੂਜੇ ਹਿੰਦੂ ਪਰਿਵਾਰਾਂ ਵਾਂਗ, ਉਨ੍ਹਾਂ ਦੇ ਸਹੁਰੇ ਵਾਲਿਆਂ ਨੇ ਵੀ ਪਲਾਇਨ ਦਾ ਫ਼ੈਸਲਾ ਕੀਤਾ ਪਰ ਬਖਸ਼ਾਂਦੇ ਖ਼ਾਨ ਕਾਂਜੂ ਨਾਮ ਦੇ ਇੱਕ ਸਥਾਨਕ ਜ਼ਿੰਮੀਦਾਰ ਨੇ ਦਾਫ਼ੀਆ ਬਾਈ ਨੂੰ ਇਹ ਕਹਿੰਦੇ ਹੋਏ ਰੋਕ ਲਿਆ ਪਰ ਫਿਰ ਦੋ ਬਲਦਾਂ ਦੇ ਬਦਲੇ, ਉਨ੍ਹਾਂ ਨੂੰ ਗ਼ੁਲਾਮ ਰਸੂਲ ਨਾਮ ਦੇ ਇੱਕ ਵਿਅਕਤੀ ਦੇ ਪਰਿਵਾਰ ਨੂੰ ਵੇਚ ਦਿੱਤਾ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਰਾਮ ਵਿਲਾਸ ਪਾਸਵਾਨ ਨੂੰ ਭਾਰਤੀ ਸਿਆਸਤ ਦਾ 'ਮੌਸਮ ਵਿਗਿਆਨੀ' ਕਿਉਂ ਕਿਹਾ ਜਾਂਦਾ ਸੀ

ਰਾਮ ਵਿਲਾਸ ਪਾਸਵਾਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਪਾਸਵਾਨ 1996 ਤੋਂ ਲੈ ਕੇ ਆਪਣੀ ਜ਼ਿੰਦਗੀ ਦੇ ਅੰਤ ਤੱਕ ਕੇਂਦਰ ਵਿੱਚ ਬਣਨ ਵਾਲੀ ਹਰ ਗਠਜੋੜ ਸਰਕਾਰ ਵਿੱਚ ਮੰਤਰੀ ਰਹੇ

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਵੀਰਵਾਰ ਸ਼ਾਮੀ ਦੇਹਾਂਤ ਹੋ ਗਿਆ। ਪਾਸਵਾਨ ਦੇ ਪੁੱਤਰ ਅਤੇ ਲੋਕ ਜਨ ਸ਼ਕਤੀ ਪਾਰਟੀ ਦੇ ਆਗੂ ਚਿਰਾਗ ਪਾਸਵਾਨ ਨੇ ਇੱਕ ਟਵੀਟ ਰਾਹੀ ਆਪਣੇ ਪਿਤਾ ਦੇ ਅਕਾਲ ਚਲਾਣੇ ਦੀ ਜਾਣਕਾਰੀ ਸਾਂਝੀ ਕੀਤੀ।

74 ਸਾਲਾ ਪਾਸਵਾਨ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਪਿਛਲੇ ਦਿਨੀਂ ਉਨ੍ਹਾਂ ਦੀ ਹਾਰਟ ਸਰਜਰੀ ਵੀ ਹੋਈ ਸੀ। ਉਹ 50 ਸਾਲ ਤੋਂ ਵੱਧ ਸਮਾਂ ਸਰਗਰਮ ਸਿਆਸਤ ਵਿੱਚ ਰਹਿਣ ਵਾਲੇ ਦੇਸ ਦੇ ਪ੍ਰਮੁੱਖ ਦਲਿਤ ਆਗੂਆਂ ਵਿੱਚੋਂ ਇੱਕ ਸਨ।

ਇੱਥੇ ਕਲਿਕ ਕਰ ਕੇ ਪੜ੍ਹੋ ਉਨ੍ਹਾਂ ਦੇ ਸਿਆਸੀ ਅਤੇ ਜੀਵਨ ਸਫ਼ਰ ਬਾਰੇ ਕੁਝ ਦਿਲਚਸਪ ਤੱਥ

80 ਸਾਲ ਪਹਿਲਾਂ ਭਾਰਤ 'ਚ ਬਣਿਆ ਨਾਸਤਿਕ ਕੇਂਦਰ ਕੀ ਸੀ

ਗਾਂਧੀ ਅਤੇ ਗੋਰਾ
ਤਸਵੀਰ ਕੈਪਸ਼ਨ, ਗੋਰਾ ਦੇ ਪੈਰੋਕਾਰਾਂ ਦੇ ਮੁਤਾਬਕ ਗੋਰਾ 'ਤੇ ਗਾਂਧੀ ਦਾ ਪ੍ਰਭਾਵ ਨਜ਼ਰ ਆਉਂਦਾ ਸੀ

ਜਾਣਨਾ ਬਹੁਤ ਦਿਲਚਸਪ ਹੈ ਕਿ ਗਾਂਧੀ ਨੇ ਸੇਵਾਗ੍ਰਾਮ ਸਥਿਤ ਆਪਣੇ ਆਸ਼ਰਮ 'ਚ ਗੋਪਾਰਾਜੂ ਰਾਮਚੰਦਰ ਰਾਓ (ਗੋਰਾ) ਨੂੰ ਵੀ ਸੱਦਿਆ ਸੀ, ਜੋ ਕਿ ਇੱਕ ਨਾਸਤਿਕ ਸਨ ਅਤੇ ਉਨ੍ਹਾਂ ਨੇ ਇੱਕ ਨਾਸਤਿਕ ਕੇਂਦਰ ਦੀ ਵੀ ਸਥਾਪਨਾ ਕੀਤੀ ਸੀ।

ਗਾਂਧੀ ਆਪਣੇ ਆਸ਼ਰਮ 'ਚ ਗੋਰਾ ਨਾਲ ਲੰਬੀ ਵਿਚਾਰ ਚਰਚਾ ਕਰਿਆ ਕਰਦੇ ਸਨ। ਗੋਰਾ ਦੇ ਪੈਰੋਕਾਰਾਂ ਦੇ ਮੁਤਾਬਕ ਗਾਂਧੀ ਨਾਲ ਉਨ੍ਹਾਂ ਦੇ ਸਬੰਧ ਆਜ਼ਾਦੀ ਮਿਲਣ ਤੋਂ ਪਹਿਲਾਂ ਹੀ ਕਾਇਮ ਹੋ ਗਏ ਸਨ ਅਤੇ ਗੋਰਾ 'ਤੇ ਗਾਂਧੀ ਦਾ ਪ੍ਰਭਾਵ ਨਜ਼ਰ ਆਉਂਦਾ ਸੀ।

ਇੱਕ ਪਾਸੇ ਧਾਰਮਿਕ ਵਿਸ਼ਵਾਸ ਵਾਲੇ ਗਾਂਧੀ ਅਤੇ ਦੂਜੇ ਪਾਸੇ ਨਾਸਤਿਕ ਗੋਰਾ ਪਰ ਦੋਵਾਂ ਦੇ ਆਪਸੀ ਸਬੰਧਾਂ ਦੀ ਝਲਕ ਵਿਜੇਵਾੜਾ ਸਥਿਤ ਨਾਸਤਿਕ ਕੇਂਦਰ 'ਚ ਲੱਗੀ ਪ੍ਰਦਰਸ਼ਨੀ 'ਬਾਪੂ ਦਰਸ਼ਨ' 'ਚ ਮਿਲਦੀ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਕੋਰੋਨਾਵਾਇਰਸ
ਕੋਰੋਨਾਵਾਇਰਸ

ਰਿਪਬਲਿਕ ਟੀਵੀ ਸਣੇ ਤਿੰਨ ਚੈਨਲਾਂ 'ਤੇ ਮੁੰਬਈ ਪੁਲਿਸ ਦੇ ਇਲਜ਼ਾਮ

ਮੁੰਬਈ ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਇੱਕ ਅਜਿਹੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸ ਦੇ ਤਹਿਤ ਨਿਊਜ਼ ਚੈਨਲ ਪੈਸੇ ਦੇ ਕੇ ਆਪਣੇ ਚੈਨਲ ਦੀ ਟੀਆਰਪੀ (ਟਾਰਗੈਟਿੰਗ ਰੇਟਿੰਗ ਪੁਆਇੰਟਸ) ਨੂੰ ਵਧਾਉਣ ਦੀ ਕੋਸ਼ਿਸ਼ ਕਰਦੇ ਸੀ।

ਮੁੰਬਈ ਦੇ ਪੁਲਿਸ ਕਮਿਸ਼ਨਰ ਪਰਮਵੀਰ ਸਿੰਘ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਦੇ ਅਨੁਸਾਰ, ਪੁਲਿਸ ਨੂੰ ਤਿੰਨ ਚੈਨਲਾਂ ਬਾਰੇ ਪਤਾ ਲੱਗਿਆ ਹੈ ਜੋ ਇਸ ਕਥਿਤ ਰੈਕੇਟ ਵਿੱਚ ਸ਼ਾਮਲ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਵਿੱਚ ਰਿਪਬਲਿਕ ਟੀਵੀ ਵੀ ਸ਼ਾਮਲ ਹੈ। ਉਨ੍ਹਾਂ ਦੇ ਅਨੁਸਾਰ ਰਿਪਬਲਿਕ ਟੀਵੀ ਨੇ ਟੀਆਰਪੀ ਸਿਸਟਮ ਨਾਲ ਛੇੜਛਾੜ ਕੀਤੀ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਵੀਡੀਓ: ਰਿਆ ਨੂੰ ਜ਼ਮਾਨਤ ਦੇਣ ਸਮੇਂ ਅਦਾਲਤ ਨੇ ਕੀ ਸ਼ਰਤ ਰੱਖੀ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਵੀਡੀਓ: ਹਾਥਰਸ- ਗਾਂਜਾ ਖ਼ਤਰਨਾਕ ਕਿੰਨਾ ਤੇ ਦਵਾਈ ਦੇ ਤੌਰ 'ਤੇ ਕਿੰਨਾ ਦਰੁਸਤ?

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਵੀਡੀਓ: ਪੰਜਾਬ ਵਿੱਚ ਭਾਜਪਾ ਦੀ ਮੁਖ਼ਾਲਫ਼ਤ ਕਿਉਂ ਹੋ ਰਹੀ?

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)