You’re viewing a text-only version of this website that uses less data. View the main version of the website including all images and videos.
ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨਾਂ ਬਾਰੇ ਕੰਗਨਾ ਦੇ ਟਵੀਟ ’ਤੇ ਅਦਾਲਤ ਦੇ FIR ਦਰਜ ਕਰਨ ਦੇ ਹੁਕਮ
ਕਰਨਾਟਕ ਦੀ ਇੱਕ ਨਿਆਇਕ ਮਜਿਸਟਰੇਟ ਕੋਰਟ ਨੇ ਅਦਾਕਾਰਾ ਕੰਗਨਾ ਰਣੌਤ ਖਿਲਾਫ਼ ਐੱਫ਼ਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਤੁਮਕੁਰੂ ਦੀ ਇੱਕ ਨਿਆਇਕ ਮਜਿਸਟਰੇਟ ਅਦਾਲਤ ਨੇ ਖੇਤੀ ਬਿੱਲਾਂ ਖਿਲਾਫ਼ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਵਿਰੁੱਧ ਇੱਕ ਟਵੀਟ ਕਰਨ ਕਾਰਨ ਕੰਗਨਾ ਰਣਾਉਤ ਖਿਲਾਫ਼ ਐੱਫ਼ਆਈਆਰ ਦਰਜ ਕਰਨ ਲਈ ਪੁਲਿਸ ਨੂੰ ਹੁਕਮ ਦਿੱਤੇ ਹਨ।
ਅਦਾਕਾਰਾ ਨੇ ਖੇਤੀ ਕਾਨੂੰਨਾਂ ਖਿਲਾਫ਼ ਹੋ ਰਹੇ ਪ੍ਰਦਰਸ਼ਨਾਂ ਸਬੰਧੀ 21 ਸਤੰਬਰ ਨੂੰ ਇੱਕ ਟਵੀਟ ਕੀਤਾ ਸੀ।
ਉਸ ਟਵੀਟ ਵਿੱਚ ਲਿਖਿਆ ਸੀ, "ਸੀਏਏ ਬਾਰੇ ਗਲਤ ਜਾਣਕਾਰੀ ਅਤੇ ਅਫ਼ਵਾਹ ਫੈਲਾਉਣ ਵਾਲੇ ਲੋਕ ਉਹੀ ਹਨ ਜਿਨ੍ਹਾਂ ਕਾਰਨ ਦੰਗੇ ਹੋਏ, ਉਹੀ ਲੋਕ ਹੁਣ ਕਿਸਾਨ ਬਿੱਲ ਬਾਰੇ ਗਲਤ ਜਾਣਕਾਰੀ ਫੈਲਾ ਰਹੇ ਹਨ ਅਤੇ ਦੇਸ ਵਿੱਚ ਦਹਿਸ਼ਤ ਪੈਦਾ ਕਰ ਰਹੇ ਹਨ, ਉਹ ਅੱਤਵਾਦੀ ਹਨ।"
ਵਕੀਲ ਦੀ ਸ਼ਿਕਾਇਤ ’ਤੇ ਕਾਰਵਾਈ ਹੋਈ
ਇੱਕ ਵਕੀਲ ਐੱਲ ਰਮੇਸ਼ ਨਾਇਕ ਦੀ ਸ਼ਿਕਾਇਤ ਦੇ ਅਧਾਰ 'ਤੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਜੇਐਮਐੱਫ਼ਸੀ) ਦੀ ਅਦਾਲਤ ਨੇ ਕਿਆਥਾਸੰਦਰਾ ਥਾਣੇ ਦੇ ਇੰਸਪੈਕਟਰ ਨੂੰ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ਼ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ:
ਅਦਾਲਤ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਜਾਂਚ ਲਈ ਸੀਆਰਪੀਸੀ ਦੀ ਧਾਰਾ 156 (3) ਦੇ ਤਹਿਤ ਅਰਜ਼ੀ ਦਾਇਰ ਕੀਤੀ ਸੀ।
"ਦਫ਼ਤਰ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਐੱਫ਼ਆਈਆਰ ਦਰਜ ਕਰਨ ਲਈ ਸ਼ਿਕਾਇਤ ਦੀ ਫੋਟੋ ਕਾਪੀ ਦੇ ਨਾਲ ਕਯਥਾਸਾਂਦਰ ਥਾਣੇ ਦੇ ਸਰਕਲ ਪੁਲਿਸ ਇੰਸਪੈਕਟਰ ਨੂੰ ਸੂਚਨਾ ਜਾਰੀ ਕਰਨ।"
ਕੰਗਨਾ ਵਲੋਂ ਖੇਤੀ ਕਾਨੂੰਨ ਨੂੰ ਲੈ ਕੇ ਕੀਤੇ ਟਵੀਟ ਬਾਰੇ ਬੀਬੀਸੀ ਦਾ ਫੈਕਟ ਚੈੱਕ
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਨਾਇਕ, ਜੋ ਕਿ ਕਯਥਾਸਾਂਦਰ ਦੇ ਰਹਿਣ ਵਾਲੇ ਹਨ, ਨੇ ਪੀਟੀਆਈ ਨੂੰ ਦੱਸਿਆ ਕਿ ਅਦਾਕਾਰਾ ਖ਼ਿਲਾਫ਼ ਅਪਰਾਧਿਕ ਕੇਸ ਦੇ ਸਬੰਧ ਵਿੱਚ ਅਦਾਲਤ ਨੇ ਥਾਣੇ ਨੂੰ ਐਫ਼ਆਈਆਰ ਦਰਜ ਕਰਨ ਅਤੇ ਪੁੱਛਗਿੱਛ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ:
ਇਹ ਵੀ ਵੇਖੋ