ਹਾਥਰਸ: ਕਥਿਤ ਰੇਪ ਅਤੇ ਕਤਲ ਮਾਮਲੇ ਖ਼ਿਲਾਫ਼ ਦਲਿਤ ਜਥੇਬੰਦੀਆਂ ਦਾ ਪੰਜਾਬ ਬੰਦ

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਦਲਿਤ ਕੁੜੀ ਨਾਲ ਕਥਿਤ ਤੌਰ 'ਤੇ ਹੋਏ ਗੈਂਗਰੇਪ ਅਤੇ ਕਤਲ ਦੇ ਮਾਮਲੇ ਵਿੱਚ ਦਲਿਤ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।ਦਲਿਤ ਭਾਈਚਾਰੇ ਵੱਲੋਂ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ ਬੰਦ ਦਾ ਇਹ ਸੱਦਾ ਦਲਿਤ ਵਿਦਿਆਰਥੀਆਂ ਦੇ ਪੋਸਟਮੈਟਰਿਕ ਸਕਾਲਰਸ਼ਿਪ ਸਕੀਮ ਵਿੱਚ ਘੁਟਾਲੇ ਦੇ ਵਿਰੋਧ ਵਿੱਚ ਵੀ ਦਿੱਤਾ ਗਿਆ ਹੈ। ਬੰਦ ਦਾ ਅਸਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਦਿਖਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ:

ਸਤੰਬਰ ਦੇ ਅਖ਼ੀਰ ਵਿੱਚ 19 ਸਾਲਾ ਦਲਿਤ ਕੁੜੀ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਕੁਝ ਦਿਨ ਦਾਖ਼ਲ ਰਹਿਣ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਪੀੜਤਾ ਦੀ ਲਾਸ਼ ਦਾ ਕਥਿਤ ਤੌਰ 'ਤੇ ਖ਼ੁਦ ਹੀ ਅੰਤਿਮ ਸੰਸਕਾਰ ਕਰਨ 'ਤੇ ਪਰਿਵਾਰ ਨੇ ਖਾਸਾ ਵਿਰੋਧ ਜਤਾਇਆ ਸੀ।

ਵੀਡੀਓ: ਪੰਜਾਬ ਬੰਦ ਦੌਰਾਨ ਕਿੱਥੇ ਕੀ-ਕੀ ਹੋਇਆ?

ਜਿਸ ਤੋਂ ਬਾਅਦ ਦੇਸ ਦੇ ਵੱਖ-ਵੱਖ ਹਿੱਸਿਆਂ ਵਿੱਚ ਪੀੜਤਾ ਅਤੇ ਉਸਦੇ ਪਰਿਵਾਰ ਨੂੰ ਇਨਸਾਫ ਦਵਾਉਂਣ ਲਈ ਧਰਨੇ-ਪ੍ਰਦਰਸ਼ਨ ਹੋ ਰਹੇ ਹਨ। ਸਿਆਸੀ ਪਾਰਟੀਆਂ ਦਾ ਵੀ ਵੱਡੇ ਪੱਧਰ 'ਤੇ ਇਸ ਮਸਲੇ ਵਿੱਚ ਦਖ਼ਲ ਦੇਖਣ ਨੂੰ ਮਿਲਿਆ ਹੈ।

ਹਾਥਰਸ ਮਾਮਲੇ ਨਾਲ ਜੁੜੀਆਂ ਖ਼ਬਰਾਂ ਪੜ੍ਹੋ:

ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ਦੀ ਜਾਂਚ ਲਈ ਪ੍ਰਦਰਸ਼ਨ

ਰਿਪੋਰਟ- ਗੁਰਪ੍ਰੀਤ ਚਾਵਲਾ, ਬੀਬੀਸੀ ਪੰਜਾਬੀ ਲਈ: ਬਟਾਲਾ ਵਿੱਚ ਭਾਜਪਾ ਵੱਲੋਂ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਵਲੋਂ ਜਾਰੀ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਵਿੱਚ ਕਥਿਤ ਘੋਟਾਲੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਧ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਇਸੇ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਵੀ ਭਾਜਪਾ ਦੇ ਐੱਸਸੀ ਮੋਰਚਾ ਵੱਲੋਂ ਅੰਬੇਡਕਰ ਚੌਂਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਪਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੰਜਾਬ ਬੰਦ ਦਾ ਅਸਰ ਨਹੀਂ ਦੇਖਣ ਨੂੰ ਮਿਲਿਆ। ਜ਼ਿਲ੍ਹੇ ਭਰ ਵਿੱਚ ਬਾਜ਼ਾਰ ਖੁੱਲ੍ਹੇ ਸਨ ਅਤੇ ਆਵਾਜਾਈ ਜਾਰੀ ਰਹੀ।

ਦਰਅਸਲ ਅੱਜ ਦਲਿਤ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸਦਾ ਦਿਤਾ ਗਿਆ ਸੀ ਅਤੇ ਮੁੱਦੇ ਦੋ ਵੱਖ-ਵੱਖ ਸਨ। ਇੱਕ ਪਾਸੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ਦੀ ਜਾਂਚ ਦੀ ਮੰਗ ਸੀ ਅਤੇ ਦੂਜਾ ਉੱਤਰ ਪ੍ਰਦੇਸ਼ ਦੇ ਹਾਥਰਸ ਮਾਮਲੇ ਵਿੱਚ ਰੋਸ ਵਜੋਂ ਬੰਦ ਕੀਤਾ ਗਿਆ।

ਉੱਥੇ ਹੀ ਪੋਸਟ ਮੀਟ੍ਰਿਕ ਸਕਾਲਰਸ਼ਿਪ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਭਾਜਪਾ ਨੇ ਵੀ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ:

ਵੀਡੀਓ: ਰਿਆ ਨੂੰ ਜ਼ਮਾਨਤ ਦੇਣ ਸਮੇਂ ਅਦਾਲਤ ਨੇ ਕੀ ਸ਼ਰਤ ਰੱਖੀ

ਵੀਡੀਓ: ਹਾਥਰਸ- ਗਾਂਜਾ ਖ਼ਤਰਨਾਕ ਕਿੰਨਾ ਤੇ ਦਵਾਈ ਦੇ ਤੌਰ 'ਤੇ ਕਿੰਨਾ ਦਰੁਸਤ?

ਵੀਡੀਓ: ਪੰਜਾਬ ਵਿੱਚ ਭਾਜਪਾ ਦੀ ਮੁਖ਼ਾਲਫ਼ਤ ਕਿਉਂ ਹੋ ਰਹੀ?

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)