ਚੀਨ ਨੇ ਭਾਰਤੀ ਸਰਹੱਦ ਉੱਤੇ ਲਾਏ 60,000 ਫੌਜੀ , ਹੁਣ ਗੱਲਬਾਤ ਨਾਲ ਗੱਲ ਨਹੀਂ ਬਣਨੀ- ਅਮਰੀਕਾ - ਪ੍ਰੈੱਸ ਰਿਵੀਊ

ਭਾਰਤ ਅਤੇ ਚੀਨ ਦਰਮਿਆਨ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਅਗਲੇ ਦੌਰ ਦੀ ਗੱਲਬਾਤ ਤੋਂ ਕੁਝ ਦਿਨ ਪਹਲਾਂ ਅਮਰੀਕਾ ਦੇ ਕੌਮੀ ਸੁਰੱਖਿਆ ਸਲਹਾਕਾਰ ਰੌਬਰਟ ਓਬਰਾਇਨ ਨੇ ਕਿਹਾ ਹੈ ਕਿ ਹੁਣ ਗੱਲਬਾਤ ਨਾਲ ਗੱਲ ਨਹੀਂ ਬਣਨੀ

ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਸਮਾਂ ਆ ਗਿਆ ਹੈ ਕਿ ਇਹ ਮੰਨ ਲਿਆ ਜਾਵੇ ਕਿ ਗੱਲਬਾਤ ਜਾਂ ਸਮਝੌਤੇ ਚੀਨ ਦੀ ਲਿਬਰੇਸ਼ਨ ਆਰਮੀ ਨੂੰ ਨਹੀਂ ਸਮਝਾਉਣਗੇ ਜਾਂ ਮਨਾਉਣਗੇ। ਮੂੰਹ ਦੂਜੇ ਪਾਸੇ ਕਰ ਕੇ ਜਾਂ ਦੂਜੀ ਗੱਲ੍ਹ ਅੱਗੇ ਕਰ ਕੇ ਕੁਝ ਨਹੀਂ ਮਿਲਣਾ। ਅਸੀਂ ਇਹ ਬਹੁਤ ਸਮੇਂ ਤੋਂ ਕਰ ਰਹੇ ਹਾਂ।

ਦੂਜੇ ਪਾਸੇ ਇੰਡੀਅਨ ਐੱਕਸਪ੍ਰੈੱਸ ਨੇ ਰਿਪੋਰਟ ਕੀਤਾ ਹੈ ਕਿ ਕੁਆਡ ਮੁਲਕਾਂ ਦੇ ਸਮਾਗਮ ਦੌਰਾਨ ਬੋਲਦਿਆਂ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪਿਓ ਨੇ ਕਿਹਾ ਕਿ ਚੀਨ ਨੇ ਭਾਰਤੀ ਸਰਹੱਦ ਨਾਲ 60 ਹਜ਼ਾਰ ਫੌਜੀ ਤੈਨਾਤ ਕੀਤੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਨੂੰ "ਇਸ ਲੜਾਈ ਵਿੱਚ ਹਿੱਸੇਦਾਰੀ ਲਈ ਅਮਰੀਕਾ ਦੀ ਜ਼ਰੂਰਤ ਹੈ।"

ਇਹ ਵੀ ਪੜ੍ਹੋ:

ਇਧਰ ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਭਾਰਤ ਦੀ ਡੀਆਰਡੀਓ ਵੱਲੋਂ ਦੇਸੀ ਨਿਊਕਲੀਅਰ ਅਤੇ ਰਵਾਇਤੀ ਮਿਜ਼ਾਈਲਾਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਔਸਤ ਚੌਥੇ ਦਿਨ ਕਿਸੇ ਨਾ ਕਿਸੇ ਮਿਜ਼ਾਈਲ ਦੀ ਪਰਖ ਕੀਤੀ ਜਾ ਰਹੀ ਹੈ ਪਿਛਲੇ 35 ਦਿਨਾਂ ਦੌਰਾਨ ਡੀਆਰਡੀਓ ਵੱਲੋਂ 10 ਮਿਜ਼ਾਈਲਾਂ ਦੀ ਪਰਖ ਕੀਤੀ ਜਾ ਰਹੀ ਹੈ।

ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ

ਬਹਿਬਲ ਕਲਾਂ ਗੋਲੀਕਾਂਡ ਵਿੱਚ ਨਾਮਜ਼ਦ ਹੋਣ ਤੋਂ ਕੁਝ ਦਿਨਾਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸਾਲ 2015 ਦੇ ਪੁਲਿਸ ਫਇਰਿੰਗ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਇਸ ਮਾਮਲੇ ਵਿੱਚ ਕਪੂਰਥਲਾ ਸਿਟੀ ਪੁਲਿਸ ਸਟੇਸ਼ਨ ਵਿੱਚ ਸਾਲ 2018 ਵਿੱਚ ਦਰਜ ਇੱਕ ਕੇਸ ਵਿੱਚ ਨਾਮਜ਼ਦ ਕੀਤਾ ਹੈ।

ਇੰਡੀਅਨ ਐੱਕਸਪ੍ਰੈੱਸ ਦੀ ਖ਼ਬਰ ਮੁਤਾਬਕ ਅਕਤੂਬਰ 14, ਸਾਲ 2015 ਨੂੰ ਬਹਿਬਲ ਕਲਾਂ ਅਤੇ ਕਪੂਰਥਲਾ ਦੋ ਥਾਵਾਂ ਤੇ ਗੋਲੀਕਾਂਡ ਵਾਪਰੇ ਸਨ। ਦੋਵਾਂ ਦਾ ਸੰਬੰਧ ਗੁਰੂ ਗਰੰਥ ਸਾਹਿਬ ਦੇ ਬੇਅਦਬੀ ਦੇ ਖ਼ਿਲਾਫ਼ ਧਰਨਾ ਦੇ ਰਹੇ ਸਿੱਖ ਮੁਜ਼ਾਹਰਾਕਾਰੀਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਨਾਲ ਸੀ। ਬਹਿਬਲ ਕਾਲਾਂ ਵਿਖੇ ਦੋ ਜਣਿਆਂ ਦੀ ਮੌਤ ਹੋ ਗਈ ਸੀ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਆਖ਼ਰੀ ਬਿਆਨ ਨਜ਼ਰ ਅੰਦਾਜ ਨਹੀਂ ਕੀਤਾ ਜਾ ਸਕਦਾ- ਗ੍ਰਹਿ ਮੰਤਰਾਲਾ

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਵਾਪਰੇ ਕਥਿਤ ਗੈਂਗਰੇਪ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵਧ ਰਹੇ ਜਿਣਸੀ ਅਪਰਾਧਾਂ ਦੇ ਮੱਦੇ ਨਜ਼ਰ ਕੇਂਦਰੀ ਗ੍ਰਹਿ ਮੰਤਰਾਲਾ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਸੰਬੰਧੀ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ।

ਜਿਸ ਵਿੱਚ ਦਿ ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਆਖ਼ਰੀ ਬਿਆਨ ਨੂੰ ਇਸ ਲਈ ਖਾਰਜ ਨਹੀਂ ਕੀਤਾ ਜਾ ਸਕਦਾ ਕਿ ਉਹ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਦਰਜ ਨਹੀਂ ਕੀਤਾ ਗਿਆ ਸੀ। ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਜਿਣਸੀ ਅਪਰਾਧਾਂ ਦੀ ਜਾਂਚ ਦੋ ਮਹੀਨਿਆਂ ਦੇ ਅੰਦਰ ਮੁਕੰਮਲ ਕੀਤੀ ਜਾਵੇ ਅਤੇ ਇਸ ਸੰਬੰਧ ਵਿੱਚ ਬਣੇ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ।

ਪੰਜਾਬ ਕੋਲ ਦੋ ਦਿਨਾਂ ਦਾ ਕੋਲ ਤੇ ਜੰਮੂ-ਕਸ਼ਮੀਰ ਦਾ ਮੁੱਕਣ ਲੱਗਾ'ਤੇਲ'

ਪੰਜਾਬ ਵਿੱਚ ਵਿਵਾਦਿਤ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਅਤੇ ਧਰਨਿਆਂ ਕਾਰਨ ਗੁਆਂਢੀ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ਼ ਵਿੱਚ ਕਈ ਪੈਟਰੋਲ ਪੰਪਾਂ 'ਤੇ ਤੇਲ ਦੀ ਕਮੀ ਹੋਣੀ ਸ਼ੁਰੂ ਹੋ ਗਈ ਹੈ।

ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਜੰਮੂ-ਕਸ਼ਮੀਰ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ਼ਰਮਾ ਮੁਤਾਬਕ ਜੰਮੂ ਰੇਲਵੇ ਸਟੇਸ਼ਨ ਦੇ ਜੰਮੂ ਡੀਪੋ ਨੇ ਵੱਖ-ਵੱਖ ਪੰਪਾਂ ਨੂੰ ਤੇਲ ਸਪਲਾਈ ਕਰਨਾ ਬੰਦ ਕਰ ਦਿੱਤਾ ਹੈ।

ਉਨ੍ਹਾਂ ਨੇ ਦੱਸਿਆ ਕਿ ਜਿਹੜੇ ਟੈਂਕਰ ਤੇਲ ਲੈਣ ਲਈ ਪੰਜਾਬ ਭੇਜੇ ਗਏ ਸਨ ਉਹ ਵੀ ਪੂਰਾ ਤੇਲ ਨਹੀਂ ਲਿਆ ਪਰ ਰਹੇ ਕਿਉਂਕਿ ਪੰਜਾਬ ਦੇ ਡਿਸਟਰੀਬਿਊਟਰਾਂ ਨੇ ਵੀ ਸਾਰਿਆਂ ਨੂੰ ਦੇਖਣਾ ਹੈ। ਉਨ੍ਹਾਂ ਨੇ ਅਖ਼ਬਾਰ ਨੂੰ ਦੱਸਿਆ ਕਿ ਜੇ ਜੰਮੂ-ਕਸ਼ਮੀਰ ਸਰਕਾਰ ਇਹ ਮਾਮਲਾ ਪੰਜਾਬ ਸਰਕਾਰ ਨਾਲ ਨਹੀਂ ਚੁਕਦੀ ਤਾਂ ਮਾਮਲਾ ਗੰਭੀਰ ਹੋ ਸਕਦਾ ਹੈ।

ਨਵਭਾਰਤ ਟਾਈਮਜ਼ ਦੀ ਖ਼ਬਰ ਮੁਤਾਬਕ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਵਿੱਚ ਮਾਲ ਗੱਡੀਆਂ ਨੂੰ ਲਾਂਘਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਕੋਲ ਬਿਜਲੀ ਘਰਾਂ ਲਈ ਸਿਰਫ਼ ਦੋ ਦਿਨਾਂ ਦਾ ਕੋਲਾ ਬਚਿਆ ਹੈ।

ਅਧਿਕਾਰੀਆਂ ਮੁਤਾਬਕ ਲਹਿਰਾ ਮੁਹੱਬਤ, ਰੋਪੜ ਅਤੇ ਜੀਵੀਕੇ ਤਾਪ ਥਰਮਲ ਪਲਾਂਟ ਪਹਿਲਾਂ ਹੀ ਬੰਦ ਹੋ ਚੁੱਕੇ ਹਨ। ਤਲਵੰਡੀ ਸਾਬੋ ਅਤੇ ਨਾਭਾ ਆਪਣੀ ਅੱਧੀ ਸਮਰੱਥਾ 'ਤੇ ਕੰਮ ਕਰ ਰਹੇ ਹਨ। ਸੂਬੇ ਦੇ ਕੁਝ ਹਿੱਸੇ ਪਹਿਲਾਂ ਹੀ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਸੂਬੇ ਵਿੱਚ 7000 ਮੈਗਾਵਾਟ ਤੋਂ ਵਧੇਰੇ ਬਿਜਲੀ ਦੀ ਮੰਗ ਹੈ ਜਿਸ ਵਿੱਚ 6500 ਮੈਗਾਵਾਟ ਬਾਹਰੋਂ ਖ਼ਰੀਦੀ ਜਾਂਦੀ ਹੈ, ਜਿਸ ਵਿੱਚ ਨਿੱਜੀ ਕੰਪਨੀਆਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ:

ਵੀਡੀਓ: ਚੇ ਗਵੇਰਾ ਨੇ ਭਾਰਤੀਆਂ ਬਾਰੇ ਕੀ ਕਿਹਾ ਸੀ

ਵੀਡੀਓ: ਅਜ਼ਰਬਾਈਜ਼ਾਨ ਤੇ ਅਰਮੇਨੀਆ ਦੇ ਤਣਾਅ ਵਿੱਚ ਪੀੜਤ ਲੋਕਾਂ ਦੀ ਮਦਦ ਕਰ ਰਿਹਾ ਪੰਜਾਬੀ

ਵੀਡੀਓ: ਸੈਮ ਤੇ ਨਾਜ਼ ਨੇ ਵੀਡੀਓ ਬਣਾਉਣੇ ਕਿਵੇਂ ਸ਼ੁਰੂ ਕੀਤੇ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)