ਪੂਰੇ ਪੰਜਾਬ ਨੂੰ 7 ਦਿਨਾਂ ’ਚ ਮੰਡੀ ਐਲਾਨਿਆ ਜਾਵੇ, ਨਹੀਂ ਤਾਂ ਸੀਐੱਮ ਦਾ ਹੋਵੇਗਾ ਘੇਰਾਅ: ਅਕਾਲੀ ਦਲ - ਅੱਜ ਦੀਆਂ ਅਹਿਮ ਖ਼ਬਰਾਂ

ਖੇਤੀ ਕਾਨੂੰਨਾਂ ਬਾਰੇ ਸੋਮਵਾਰ ਨੂੰ ਦਿੱਲੀ ਤੇ ਪੰਜਾਬ ਵਿੱਚ ਕਈ ਅਹਿਮ ਘਟਨਾਕ੍ਰਮ ਵਾਪਰੇ ਹਨ। ਸੁਪਰੀਮ ਕੋਰਟ ਵਿੱਚ ਖੇਤੀ ਕਾਨੂੰਨਾਂ ਬਾਰੇ ਦਾਇਰ ਪਟੀਸ਼ਨ ’ਤੇ ਸੁਣਵਾਈ ਹੋਈ ਤਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਹੋਇਆ। ਇਸ ਦੇ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ।

1. 7 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਮੰਡੀ ਐਲਾਨਿਆ ਜਾਵੇ-ਅਕਾਲੀ ਦਲ

ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਜੇ 7 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਮੰਡੀ ਨਹੀਂ ਐਲਾਨਿਆ ਜਾਂਦਾ ਹੈ ਤਾਂ ਉਹ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਅ ਕਰਨਗੇ।

ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਹੋਈ।

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੂਰੇ ਸੂਬੇ ਨੂੰ ਇੱਕ ਨੋਟੀਫਾਈਡ ਮੰਡੀ (ਪ੍ਰਿੰਸੀਪਲ ਮਾਰਕੀਟ ਏਰੀਆ) ਐਲਾਨਣ ਅਤੇ ਕੇਂਦਰ ਦੀਆਂ ਗਤੀਵਿਧੀਆਂ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ 7 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ।

ਇਹ ਵੀ ਪੜ੍ਹੋ:

ਬੈਠਕ ਤੋਂ ਬਾਅਦ ਪਾਰਟੀ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ, "2017 ਵਿੱਚ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਵਿੱਚ ਏਪੀਐੱਮਸੀ ਦੀਆਂ ਸੋਧਾਂ ਕਰ ਕੇ 4 ਵੱਡੇ ਫ਼ੈਸਲੇ ਕੀਤੇ ਸੀ, ਜਿਸ ਵਿੱਚ ਕਿਸਾਨਾਂ ਤੋਂ ਸਿੱਧੀ ਖਰੀਦ, ਪ੍ਰਾਈਵੇਟ ਮੰਡੀਆ ਖੋਲ੍ਹਣ, ਈ-ਟ੍ਰੇਡਿੰਗ ਅਤੇ ਪੂਰੇ ਸੂਬੇ ਵਿੱਚ ਇੱਕ ਲਾਈਸੈਂਸ ਪ੍ਰਣਾਲੀ ਸ਼ਾਮਿਲ ਸੀ।”

“ਹੁਣ ਅਸੀਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਵਿਧਾਨ ਸਭਾ ਸੈਸ਼ਲ ਬੁਲਾ ਕੇ ਆਪਣੀ ਗ਼ਲਤੀ ਨੂੰ ਸੁਧਾਰੇ।"

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਲਈ ਖੋਲ੍ਹ ਦਿੱਤਾ ਜਾਵੇ।

2. NEET ਦੇ ਨਤੀਜੇ 16 ਅਕਤੂਬਰ ਨੂੰ ਐਲਾਨੇ ਜਾਣਗੇ

ਨੈਸ਼ਨਲ ਟੈਸਟਿੰਗ ਏਜੰਸੀ ਨੇ ਐਲਾਨ ਕੀਤਾ ਹੈ ਕਿ NEET 2020 ਦੇ ਨਤੀਜੇ 16 ਅਕਤੂਬਰ ਨੂੰ ਐਲਾਨੇ ਜਾਣਗੇ। ਇਹ ਨਤੀਜੇ ntaneet.nic.in 'ਤੇ ਐਲਾਨੇ ਜਾਣਗੇ।

ਨਤੀਜਿਆਂ ਦੇ ਐਲਾਨ ਮਗਰੋਂ ਡਾਇਰੈਕਟੋਰੇਟ ਜਨਰਲ ਆਫ ਹੈਲਥ ਸਰਵਿਸ ਵੱਲੋਂ ਦਾਖਲੇ ਲਈ ਕੌਂਸਲਿੰਗ ਸ਼ੁਰੂ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਜੋ ਵਿਦਿਆਰਥੀ ਸਿਤੰਬਰ 13 ਨੂੰ ਟੈਸਟ ਨਹੀਂ ਦੇ ਸਕੇ ਸਨ ਉਹ 14 ਅਕਤੂਬਰ ਨੂੰ ਟੈਸਟ ਦੇ ਸਕਦੇ ਹਨ ਜਿਨ੍ਹਾਂ ਦੇ ਨਤੀਜੇ ਵੀ 16 ਅਕਤੂਬਰ ਨੂੰ ਐਲਾਨੇ ਜਾਣਗੇ।

ਇਹ ਵੀ ਪੜ੍ਹੋ:

3. ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ - AAP

ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ਼ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਪ੍ਰਦਰਸ਼ਨ ਵਿਚ ਹਿੱਸਾ ਲੈਂਦੇ ਹੋਏ ਕਿਸਾਨਾਂ ਨਾਲ ਖੜ੍ਹੇ ਹੋਣ ਦੀ ਗੱਲ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸਾਨ ਹਮੇਸ਼ਾ ਦੇਸ ਦੇ ਨਾਲ ਖੜ੍ਹੇ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਐੱਮਐੱਸਪੀ ਦਾ ਕਾਨੂੰਨ ਕੇਂਦਰ ਸਰਕਾਰ ਨੂੰ ਲਿਆਉਣਾ ਚਾਹੀਦਾ ਹੈ।

ਭਗਵੰਤ ਮਾਨ ਨੇ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ, “

4. ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 6 ਹਫ਼ਤਿਆਂ ਵਿੱਚ ਜਵਾਬ ਤਲਬ ਕੀਤਾ ਹੈ।

ਕੇਂਦਰ ਸਰਕਾਰ ਨੂੰ ਇਹ ਨੋਟਿਸ ਸੰਸਦ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਛੱਤੀਸਗੜ੍ਹ ਕਿਸਾਨ ਦੇ ਕਾਂਗਰਸੀ ਆਗੂ ਰਾਕੇਸ਼ ਵੈਸ਼ਨਵ ਵੱਲੋਂ ਪਾਈ ਗਈ ਪਟੀਸ਼ਨ 'ਤੇ ਜਾਰੀ ਕੀਤਾ ਗਿਆ ਹੈ।

ਆਟਰਨੀ ਜਨਰਲ ਨੇ ਜਵਾਬ ਦਾਖ਼ਲ ਕਰਨ ਲਈ ਛੇ ਹਫ਼ਤਿਆਂ ਦਾ ਸਮਾਂ ਮੰਗਿਆ ਸੀ।

ਚੀਫ ਜਸਟਿਸ ਆਫ ਇੰਡੀਆ ਸ਼ਰਦ ਬੋਬੜੇ ਦੀ ਅਗਵਾਈ ਵਾਲੀ ਬੈਂਚ ਨੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਦਾ ਵਿਸਥਾਰ 'ਚ ਜਵਾਬ ਮੰਗਿਆ ਹੈ।

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)