1947 'ਚ ਵੰਡ ਵੇਲੇ ਬੰਗਾਲੀ ਦਲਿਤਾਂ ਨੂੰ ਪਾਕਿਸਤਾਨ ਲੈ ਗਏ ਜੋਗਿੰਦਰਨਾਥ ਮੰਡਲ ਨਾਲ ਕੀ - ਕੀ ਹੋਇਆ - 5 ਅਹਿਮ ਖ਼ਬਰਾਂ

ਪਾਕਿਸਤਾਨ ਵਿੱਚ ਧਾਰਮਿਕ ਕੱਟੜਤਾ ਦੀ ਸ਼ੁਰੂਆਤ ਅਤੇ ਇਸਦੇ ਫ਼ੈਲਾਅ ਲਈ ਸਾਬਕਾ ਸੈਨਿਕ ਤਾਨਾਸ਼ਾਹ ਜਨਰਲ ਜ਼ਿਆ-ਉਲ-ਹੱਕ ਦੀ ਸਰਕਾਰ ਅਤੇ ਉਸ ਤੋਂ ਬਾਅਦ ਮੁਸਲਿਮ ਕੱਟੜਪੰਥੀ ਤਾਕਤਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ।

ਪਰ ਪਾਕਿਸਤਾਨ ਦੇ ਇਤਿਹਾਸ ਦੇ ਇੱਕ ਅਹਿਮ ਕਿਰਦਾਰ, ਜੋਗਿੰਦਰਨਾਥ ਮੰਡਲ ਨੇ 70 ਸਾਲ ਪਹਿਲਾਂ ਹੀ ਉਸ ਸਮੇਂ ਦੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਅਸਤੀਫ਼ੇ ਵਿੱਚ ਧਾਰਮਿਕ ਕੱਟੜਤਾ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਹੀ ਸੀ।

ਇਹ ਵੀ ਪੜ੍ਹੋ:

ਉਨ੍ਹਾਂ ਨੇ ਇਸ ਲਈ ਪਾਕਿਸਤਾਨ ਦੇ ਸੱਤਾਧਾਰੀਆਂ ਵੱਲੋ ਧਰਮ ਨੂੰ ਇੱਕ ਹਥਿਆਰ ਵੱਜੋਂ ਇਸਤੇਮਾਲ ਕਰਨ ਅਤੇ ਉਸ ਸਾਹਮਣੇ ਗੋਡੇ ਟੇਕ ਦੇਣ ਦੀ ਨੀਤੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਸੁਖਬੀਰ ਬਾਦਲ ਨੇ ਮੋਦੀ ਨੂੰ ਕੀ ਸਲਾਹ ਦਿੱਤੀ

ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੇ ਸੱਦੇ ਨੂੰ ਕਬੂਲ ਕਰਦੇ ਹੋਏ ਦਿੱਲੀ ਵਿੱਚ ਆਪਣਾ ਵਫਦ 14 ਅਕਤੂਬਰ ਨੂੰ ਭੇਜ ਰਹੇ ਹਨ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਨੂੰ ਕੋਈ ਬਹਾਨਾ ਨਹੀਂ ਦੇਣਾ ਚਾਹੁੰਦੇ ਹਨ, ਕਿ ਉਹ ਇਹ ਕਹਿਣ ਕਿ ਕਿਸਾਨ ਗੱਲਬਾਤ ਲਈ ਤਿਆਰ ਨਹੀਂ ਹਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਖੁਦ ਮੀਟਿੰਗ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ, "ਜੇ ਕਿਸਾਨਾਂ ਦੀ ਭਾਵਨਾ ਦਾ ਸਤਿਕਾਰ ਕਰਦੇ ਹੋ ਤਾਂ ਪ੍ਰਧਾਨ ਮੰਤਰੀ ਨੂੰ ਆਪ ਮੀਟਿੰਗ ਬੁਲਾਉਣੀ ਚਾਹੀਦੀ ਹੈ ਤੇ ਆਪ ਵਿੱਚ ਹੋਣਾ ਚਾਹੀਦਾ ਹੈ ਕਿਉਂਕਿ ਫ਼ੈਸਲਾ ਪ੍ਰਧਾਨ ਮੰਤਰੀ ਲੈ ਸਕਦਾ ਹੈ, ਸਕੱਤਰ ਨਹੀਂ ਲੈ ਸਕਦਾ।"

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ

ਜਦੋਂ ਦਲਿਤ ਮਹਿਲਾ ਸਰਪੰਚ ਨੂੰ ਕਿਹਾ, 'ਕੁਰਸੀ 'ਤੇ ਨਹੀਂ, ਜ਼ਮੀਨ 'ਤੇ ਬੈਠੋ'

ਤਾਮਿਲਨਾਡੂ ਵਿੱਚ ਇੱਕ ਗ੍ਰਾਮ ਪੰਚਾਇਤ ਦੇ ਉਪ ਪ੍ਰਧਾਨ ਅਤੇ ਇੱਕ ਵਾਰਡ ਮੈਂਬਰ 'ਤੇ ਪੰਚਾਇਤ ਦੀ ਦਲਿਤ ਮਹਿਲਾ ਪ੍ਰਧਾਨ ਦੇ ਨਾਲ ਜਾਤੀ ਦੇ ਅਧਾਰ 'ਤੇ ਕਥਿਤ ਤੌਰ 'ਤੇ ਭੇਦਭਾਵ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ।

ਉਨ੍ਹਾਂ 'ਤੇ ਇਲਜ਼ਾਮ ਲੱਗਿਆ ਹੈ ਕਿ ਪੰਚਾਇਤ ਦੀਆਂ ਬੈਠਕਾਂ ਦੌਰਾਨ ਦਲਿਤ ਮਹਿਲਾ ਸਰਪੰਚ ਅਤੇ ਗ੍ਰਾਮ ਪੰਚਾਇਤ ਵਾਰਡ ਦੀ ਮੈਂਬਰ ਇੱਕ ਦਲਿਤ ਮਹਿਲਾ ਨੂੰ ਜ਼ਮੀਨ 'ਤੇ ਬੈਠਣ ਲਈ ਮਜਬੂਰ ਕੀਤਾ ਜਾਂਦਾ ਹੈ ਜਦਕਿ ਬਾਕੀ ਮੈਂਬਰ ਕੁਰਸੀਆਂ 'ਤੇ ਬੈਠਦੇ ਹਨ।

ਤਾਮਿਲਨਾਡੂ ਵਿੱਚ 12,000 ਤੋਂ ਵੱਧ ਗ੍ਰਾਮ ਪੰਚਾਇਤਾਂ ਹਨ ਅਤੇ ਆਜ਼ਾਦੀ ਦੇ ਬਾਅਦ ਤੋਂ ਹੀ ਸਥਾਨਿਕ ਸੰਸਥਾਵਾਂ ਵਿੱਚ ਦਲਿਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਜਾਤੀ ਅਧਾਰ 'ਤੇ ਭੇਦਭਾਵ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਦੇ ਮਾਮਲੇ ਆਉਂਦੇ ਰਹਿੰਦੇ ਹਨ ਤਾਂ ਇਹ ਮਾਮਲਾ ਖ਼ਾਸ ਕਿਵੇਂ ਬਣਿਆ?

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਵਿਦਿਆਰਥੀ ਦੇ ਨੋਟਸ ਵਾਧੂ ਕਮਾਈ ਦਾ ਸਾਧਨ ਕਿਵੇਂ ਬਣੇ

ਸਿੰਗਾਪੁਰ ਮੈਨੇਜਮੈਂਟ ਯੂਨੀਵਰਸਿਟੀ ਵਿਚ ਬਿਜ਼ਨੇਸ ਮੈਨੇਜਮੇਂਟ ਦੇ ਵਿਦਿਆਰਥੀ ਯੂਜੀਨ ਚਾਓ ਇਨ੍ਹੀਂ ਦਿਨੀਂ ਚਰਚਾ ਵਿੱਚ ਹਨ।

ਉਨ੍ਹਾਂ ਨੇ ਹਾਲ ਹੀ ਵਿੱਚ ਸਿੰਗਾਪੁਰ ਵਿੱਚ ਦੋ ਪ੍ਰੀਖਿਆਵਾਂ ਪਾਸ ਕੀਤੀਆਂ ਅਤੇ ਰੀਅਲ ਸਟੇਟ ਏਜੰਟ ਬਣ ਗਏ। ਇਸ ਤੋਂ ਬਾਅਦ, ਉਨ੍ਹਾਂ ਨੇ ਆਪਣੇ ਇਗਜ਼ਾਮ ਨੋਟ੍ਸ ਆਨਲਾਈਨ ਵਿਕਰੀ ਲਈ ਉਪਲਬਧ ਕਰਵਾਏ। ਉਹ ਇਨ੍ਹਾਂ ਨੋਟ੍ਸ ਨੂੰ 'ਮਾਈਂਡ ਮੈਪਸ' ਕਹਿੰਦੇ ਹਨ।

ਚਾਓ ਹਾਲਾਂਕਿ ਪਹਿਲੇ ਅਜਿਹੇ ਵਿਅਕਤੀ ਨਹੀਂ ਹਨ ਜਿਨ੍ਹਾਂ ਨੇ ਇਸ ਕਿਸਮ ਦੀ ਸਫ਼ਲਤਾ ਤੋਂ ਪੈਸਾ ਕਮਾਉਣ ਦੀ ਕੋਸ਼ਿਸ਼ ਕੀਤੀ ਹੈ ਜਾਂ ਕਮਾਈ ਕਰਨ ਵਿਚ ਕਾਮਯਾਬ ਵੀ ਹੋਏ ਹਨ, ਪਰ ਅੱਜਕੱਲ ਉਨ੍ਹਾਂ ਦੇ ਨੋਟ੍ਸ ਦੀ ਮੰਗ ਕਾਫ਼ੀ ਜ਼ਿਆਦਾ ਵੱਧ ਗਈ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਮਹਿਬੂਬਾ ਮੁਫ਼ਤੀ ਦੀ ਰਿਹਾਈ ਦੇ ਫੈਸਲੇ 'ਤੇ ਉਨ੍ਹਾਂ ਦੀ ਧੀ ਨੇ ਕੀ ਕਿਹਾ - ਅਹਿਮ ਖ਼ਬਰਾਂ

ਖ਼ਬਰ ਏਜੰਸੀ ਏਐੱਨਆਈ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਬੁਲਾਰੇ ਰੋਹਿਤ ਕਾਂਸਲ ਦੇ ਹਵਾਲੇ ਨਾਲ ਟਵੀਟ ਕੀਤਾ ਹੈ ਕਿ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੂੰ ਹਿਰਾਸਤ ਵਿੱਚੋਂ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ।

ਮਹਿਬੂਬਾ ਦੀ ਬੇਟੀ ਇਲਤਿਜਾ ਨੇ ਟਵੀਟ ਕਰਦਿਆਂ ਕਿਹਾ, "ਹੁਣ ਮਿਸ ਮੁਫ਼ਤੀ ਦੀ ਗ਼ੈਰਕਾਨੂੰਨੀ ਹਿਰਾਸਤ ਖ਼ਤਮ ਹੋਈ। ਇਸ ਮੁਸ਼ਕਲ ਘੜੀ ਵਿੱਚ ਜਿਨ੍ਹਾਂ ਲੋਕਾਂ ਨੇ ਮੇਰਾ ਸਾਥ ਦਿੱਤਾ , ਉਨ੍ਹਾਂ ਦਾ ਸ਼ੁਕਰੀਆ। ਮੈਂ ਕਈ ਲੋਕਾਂ ਦੀ ਕਰਜ਼ਦਾਰ ਹਾਂ।"

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਯੂਨੀਅਨ ਦੇ ਸੂਬਾ ਆਗੂ ਰੂਪ ਸਿੰਘ ਛੰਨਾ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਵੱਲੋਂ ਰੇਲਵੇ ਲਾਈਨਾਂ ਤੋਂ ਧਰਨੇ ਚੁੱਕਣ ਦਾ ਫੈਸਲਾ ਲਿਆ ਗਿਆ ਹੈ ਅਤੇ ਪੰਜਾਬ ਵਿੱਚ 10 ਥਾਵਾਂ ਉੱਤੇ ਕੱਲ ਤੋਂ ਭਾਜਪਾ ਦੇ ਲੀਡਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰ ਦੇ ਇਲਾਕਿਆਂ ਵਿੱਚ ਹੋਰ ਗਤੀਵਿਧੀਆਂ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਇਸ ਬਾਰੇ ਕੀ ਹਨ ਸਰਕਾਰੀ ਹਦਾਇਤਾਂ?

ਇਹ ਸਾਰੀਆਂ ਖ਼ਬਰਾਂ ਪੂਰੀਆਂ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਵੀਡੀਓ: ਐਪਲ ਨੇ iPhone 12 ਲਾਂਚ ਕੀਤਾ, ਕੀ ਹੈ ਭਾਰਤ ਵਿੱਚ ਮੁੱਲ

ਵੀਡੀਓ: ਅਜ਼ਰਬਾਈਜ਼ਾਨ ਤੇ ਅਰਮੇਨੀਆ ਦੇ ਤਣਾਅ ਵਿੱਚ ਪੀੜਤ ਲੋਕਾਂ ਦੀ ਮਦਦ ਕਰ ਰਿਹਾ ਪੰਜਾਬੀ

ਵੀਡੀਓ: ਪਾਕਿਸਤਾਨ 'ਚ ਫੌਜ ਦੇ ਤਖ਼ਤਾ ਪਲਟ ਦੀ ਕਹਾਣੀ ਪੱਤਰਕਾਰਾਂ ਦੀ ਜ਼ੁਬਾਨੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)