ਖੇਤੀ ਕਾਨੂੰਨ: ਕੈਪਟਨ ਨੇ ਕੇਜਰੀਵਾਲ ਨੂੰ ਕੀ ਦਿੱਤੀ ਚੁਣੌਤੀ ਤੇ ਅੱਗੋਂ ਕੀ ਮਿਲਿਆ ਜਵਾਬ
ਪੰਜਾਬ ਵਿਧਾਨ ਸਭਾ ਵਿਚ 3 ਖੇਤੀ ਬਿੱਲ ਸਰਬ ਸੰਮਤੀ ਨਾਲ ਪਾਸ ਹੋਣ ਤੋਂ ਬਾਅਦ ਸੂਬੇ ਵਿਚ ਬਿੱਲਾਂ ਉੱਤੇ ਤਿੱਖੀ ਬਹਿਸ ਛਿੜ ਗਈ ਹੈ। ਬਿੱਲ ਪਾਸ ਕਰਵਾਉਣ ਤੋਂ ਬਾਅਦ ਰਾਜਪਾਲ ਪੰਜਾਬ ਕੋਲ ਮੁੱਖ ਮੰਤਰੀ ਦੀ ਅਗਵਾਈ ਵਿਚ ਗਈਆਂ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਉੱਤੇ ਤਿੱਖੇ ਹਮਲੇ ਕੀਤੇ।
ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਾਂਗ ਦਿੱਲੀ ਅਸੰਬਲੀ ਵਿਚ ਬਿੱਲ ਪਾਸ ਕਰਨ ਦੀ ਚੁਣੌਤੀ ਦਿੱਤੀ। ਉੱਥੇ ਕੇਜਰੀਵਾਲ ਨੇ ਕੈਪਟਨ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਕੈਪਟਨ ਦੇ ਬਿੱਲ ਕਾਨੂੰਨ ਸਿਰਫ਼ ਨਾਟਕ ਹਨ।
ਕੈਪਟਨ ਅਮਰਿੰਦਰ ਨੇ ਦੇਰ ਸ਼ਾਮ ਜਾਰੀ ਬਿਆਨ ਵਿਚ ਅਰਵਿੰਦਰ ਕੇਜਰੀਵਾਲ ਨੂੰ ਸੰਵਿਧਾਨ ਪੜ੍ਹਨ ਦੀ ਸਲਾਹ ਦਿੱਤੀ। ਕੈਪਟਨ ਮੁਤਾਬਕ ਸੂਬੇ ਕੇਂਦਰੀ ਕਾਨੂੰਨ ਵਿਚ ਸੋਧ ਕਰਨ ਦਾ ਅਧਿਕਾਰ ਰੱਖਦੇ ਹਨ।
ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਮੀਡੀਆ ਦੀ ਵਿਧਾਨ ਸਭਾ ਵਿਚ ਕਵਰੇਜ ਉੱਤੇ ਪਾਬੰਦੀ ਅਤੇ ਐ੍ਰਮਐੱਸਪੀ ਯਕੀਨੀ ਨਾ ਬਣਾਉਣ ਉੱਤੇ ਸਵਾਲ ਚੁੱਕੇ।
ਉੱਧਰ ਕਿਸਾਨਾਂ ਨੇ ਚੰਡੀਗੜ੍ਹ ਵਿਚ ਬੈਠਕ ਕਰਨ ਤੋਂ ਬਾਅਦ 5 ਨਵੰਬਰ ਤੱਕ ਮਾਲ ਰੇਲ ਗੱਡੀਆਂ ਲਈ ਰੇਲ ਟਰੈਕ ਛੱਡਣ ਦਾ ਐਲਾਨ ਕੀਤਾ। ਕੈਪਟਨ ਨੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨ ਹਿੱਤਾਂ ਦੀ ਲੜਾਈ ਤੋਂ ਪਿੱਛੇ ਨਹੀਂ ਹਟਣਗੇ।
ਇਹੀ ਵੀ ਪੜ੍ਹੋ
ਅਸੰਬਲੀ ਦੇ ਬਾਹਰ ਭਗਵੰਤ ਮਾਨ ਦਾ ਮੋਰਚਾ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਕਿਸਾਨੀ ਲਈ ਐੱਮਐੱਸਪੀ ਕਾਨੂੰਨੀ ਬਣਾਉਣ ਦਾ ਕਾਨੂੰਨ ਪਾਸ ਨਹੀਂ ਕਰਵਾ ਸਕਦੇ ਤਾਂ ਉਹ ਅਹੁਦੇ ਤੋਂ ਅਸਤੀਫ਼ਾ ਦੇਣ, ਇਹ ਕੰਮ ਆਮ ਆਦਮੀ ਪਾਰਟੀ ਕਰਵਾਏਗੀ।

ਤਸਵੀਰ ਸਰੋਤ, AAPPunjab/fb
ਇਸੇ ਦੌਰਾਨ ਇੱਕ ਵੱਖਰੀ ਪ੍ਰੈਸ ਕਾਨਫਰੰਸ ਵਿਚ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਗਠਜੋੜ ਹੋਣ ਦਾ ਇਲਜ਼ਾਮ ਲਾਇਆ ਹੈ।
ਪੰਜਾਬ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪਾਰਟੀ ਵਿਧਾਇਕਾਂ ਦੀ ਹਾਜ਼ਰੀ ਵਿਚ ਕਿਹਾ ਕਿ ਮੰਗਲਵਾਲ ਨੂੰ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਵਲੋਂ ਲਿਆਂਦੇ ਬਿੱਲ ਦਾ ਸਮਰਥਨ ਸਿਰਫ਼ ਕਿਸਾਨਾਂ ਲਈ ਤੇ ਕੇਂਦਰ ਅੱਗੇ ਪੰਜਾਬ ਦੀ ਏਕਤਾ ਦਾ ਪ੍ਰਗਟਾਵਾ ਕਰਨ ਲਈ ਕੀਤਾ ਸੀ।
ਪਰ ਅਸਲੀਅਤ ਇਹ ਹੈ ਕਿ ਇਹ ਬਿੱਲ ਸੂਬੇ ਦੇ ਆਪਣੇ ਕਾਨੂੰਨ ਨਹੀਂ ਹਨ ਬਲਕਿ ਕੇਂਦਰੀ ਕਾਨੂੰਨਾਂ ਵਿਚ ਪ੍ਰਸਤਾਵਿਤ ਸੋਧਾਂ ਹਨ। ਜੋ ਮਸਲੇ ਦਾ ਹੱਲ ਨਹੀਂ ਹਨ।
ਵਿਰੋਧੀ ਧਿਰ ਨੂੰ ਬਿੱਲ ਦੀਆਂ ਕਾਪੀਆਂ ਨਾ ਦੇਣਾ ਸਾਜ਼ਿਸ
ਭਗਵੰਤ ਮਾਨ ਨਾਲ ਪ੍ਰੈਸ ਕਾਨਫਰੰਸ ਵਿਚ ਹਾਜ਼ਰ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਮੋਦੀ ਨਾਲ ਮਿਲਕੇ ਕਿਸਾਨਾਂ ਦੇ ਅੰਦੋਲਨ ਨੂੰ ਸਾਬੋਤਾਜ਼ ਕਰਨ ਦੀ ਸਾਜ਼ਿਸ ਕਰ ਰਹੀ ਹੈ।
ਮੀਤ ਹੇਅਰ ਨੇ ਪੰਜਾਬ ਸਰਕਾਰ ਵੱਲੋਂ ਬਿਲ ਵਿਧਾਨ ਸਭਾ ਵਿੱਚ ਲਿਆਂਦੇ ਜਾਣ ਤੋਂ ਪਹਿਲਾਂ ਮੈਂਬਰਾਂ ਨੂੰ ਬਿਲਾਂ ਦੀਆਂ ਕਾਪੀਆਂ ਦੇਰੀ ਨਾਲ ਮੁਹੱਈਆ ਕਰਵਾਏ ਜਾਣ ਦਾ ਮਸਲਾ ਚੁੱਕਿਆ।
ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਖ਼ਰੀਦ ਕਰਨ ਲਈ ਪੈਸੇ ਦਾ ਬੰਦੋਬਸਤ ਕਿਹਾ ਗਿਆ ਕਿ ਮਾਫੀਏ ਤੋਂ ਵਿਜੀਲੈਂਸ ਰਾਹੀਂ ਕਢਾਇਆ ਜਾ ਸਕਦਾ ਹੈ।
ਜਿਸ ਲਈ ਇੱਕ ਸੁਤੰਤਰ ਵਿਜੀਲੈਂਸ ਕਮਿਸ਼ਨ ਜਿਸ ਵਿੱਚ ਵਿਰੋਧੀ ਧਿਰ ਦਾ ਆਗੂ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦਾ ਜੱਜ ਮੈਂਬਰ ਹੋਣੇ ਚਾਹੀਦੇ ਹਨ।
ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਕਿਸਾਨਾਂ ਨੂੰ ਐੱਮਐੱਸਪੀ ਦਾ ਹੱਕ ਦਵਾਉਣ ਬਾਰੇ ਵਚਨਬੱਧ ਹੈ।
ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਇਹੀ ਕਾਂਗਰਸ ਪਾਰਲੀਮੈਂਟ ਵਿੱਚ ਕਹਿੰਦੀ ਹੈ ਕਿ ਸਾਨੂੰ ਬੋਲਣ ਨਹੀਂ ਦਿੱਤਾ ਜਾਂਦਾ ਅਤੇ ਸਾਡੇ ਮਾਈਕ ਬੰਦ ਕਰ ਦਿੱਤੇ ਜਾਂਦੇ ਹਨ। ਉਹੀ ਕਾਂਗਰਸ ਇੱਥੇ ਸੱਤਾ ਵਿੱਚ ਹੈ ਅਤੇ ਸਾਡੀ ਗੱਲ ਸੁਣਨ ਦੀ ਥਾਵੇਂ ਬਾਹਰ ਕੱਢ ਦਿੱਤਾ ਗਿਆ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਜਦੋਂ ਪੱਤਰਕਾਰਾਂ ਪੁੱਛਿਆ ਕਿ ਕੱਲ੍ਹ ਤਾਂ ਤੁਸੀਂ ਰਾਜਭਵਨ ਮੁੱਖ ਮੰਤਰੀ ਦੇ ਨਾਲ ਗਏ ਸੀ ਹੁਣ ਤੁਸੀਂ ਕਹਿ ਰਹਿ ਹੋ ਬਿਲਾਂ ਵਿੱਚ ਕੁਝ ਵੀ ਨਹੀਂ ਹੈ?
ਕਿਸਾਨੀ ਏਕੇ ਲਈ ਦਿੱਤਾ ਸਾਥ
ਇਸ ਦੇ ਜਵਾਬ ਵਿੱਚ ਹੇਅਰ ਨੇ ਕਿਹਾ ਕਿ ਕੱਲ੍ਹ ਅਸੀਂ ਨਾਲ ਗਏ ਸੀ ਕਿਉਂਕਿ ਪੰਜਾਬ ਵੱਲੋਂ ਇਕਜੁੱਟਤਾ ਦਾ ਸੁਨੇਹਾ ਕੇਂਦਰ ਸਰਕਾਰ ਨੂੰ ਦੇਣਾ ਸੀ, ਜਿਸ ਵਿੱਚ ਅਸੀਂ ਕਾਮਯਾਬ ਰਹੇ ਹਾਂ।
ਹੇਅਰ ਨੇ ਕਿਹਾ ਕਿ ਜਦੋਂ ਕਿਸੇ ਸੂਬਾ ਦੀ ਸਰਕਾਰ ਦਾ ਕਾਨੂੰਨ ਕੇਂਦਰ ਸਰਕਾਰ ਦੇ ਕਾਨੂੰਨ ਦੇ ਸਾਹਮਣੇ ਟਿਕ ਨਹੀਂ ਸਕਦਾ ਤਾਂ ਇਹ ਐਕਟ ਲੈ ਕੇ ਆਉਂਦੇ ਕਿ ਅਸੀਂ ਆਪਣੇ ਵੱਲੋਂ ਸੂਬੇ ਵਿੱਚ ਐੱਮਐੱਸਪੀ ਦੇਵਾਂਗੇ।
ਇਹ ਵੀ ਪੜ੍ਹੋ:-
ਉਨ੍ਹਾਂ ਨੇ ਕਿਹਾ ਕਿ ਇਹੀ ਕੰਮ ਪਾਣੀਆਂ ਦਾ ਬਿਲ ਪਾਸ ਕਰਨ ਵੇਲੇ ਕੀਤਾ ਗਿਆ। ਉਸ ਦਾ ਵੀ 16 ਸਾਲ ਹੋ ਗਏ, ਕੋਈ ਹੱਲ ਨਹੀਂ ਨਿਕਲਿਆ, ਉਹੀ ਕੰਮ ਹੁਣ ਕਰ ਦਿੱਤਾ ਗਿਆ ਹੈ।
ਹੇਅਰ ਨੇ ਕਿਹਾ ਕਿ ਇਸ ਸੰਬੰਧ ਵਿੱਚ ਮਸਲੇ ਦਾ ਹੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾ ਸਕਦਾ ਹੈ ਨਾ ਕਿ ਰਾਸ਼ਟਰਪਤੀ ਵੱਲੋਂ ਜਿਵੇਂ ਕਿ ਕੈਪਟਨ ਕਹਿ ਰਹੇ ਸਨ ਕਿ ਅਸੀਂ ਰਾਸ਼ਟਰਪਤੀ ਤੋਂ ਟਾਈਮ ਮੰਗਿਆ ਹੈ। ਇਸ ਨਾਲ ਕੁਝ ਨਹੀਂ ਹੋਣ ਵਾਲਾ, ਪੈਸਾ ਪ੍ਰਧਾਨ ਮੰਤਰੀ ਨੇ ਜਾਰੀ ਕਰਨਾ ਹੈ, ਨਾ ਕਿ ਰਾਸ਼ਟਰਪਤੀ ਨੇ।
ਕੈਪਟਨ-ਮੋਦੀ ਦੀ ਮਿਲੀਭੁਗਤ ਦੇ ਇਲਜ਼ਾਮ
ਇਸੇ ਦੌਰਾਨ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਵਾਲ ਕੀਤਾ ਕਿ ਮੀਡੀਆ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਦਾਖਲ ਕਿਉਂ ਨਹੀਂ ਹੋਣ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ, "ਮੀਡੀਆ ਨੂੰ ਬੈਲਕਆਊਟ ਕਿਉਂ ਕੀਤਾ ਜਾ ਰਿਹਾ। ਲੁਕਾਉਣ ਨੂੰ ਕੀ ਹੈ? ਲੁਕਾਉਣ ਨੂੰ ਫਿਕਸਡ ਮੈਚ ਹੈ, ਜਿਹੜਾ ਕੈਪਟਨ ਮੋਦੀ ਭਰਾ-ਭਰਾ, ਵੱਡਾ ਭਰਾ, ਛੇਟੋ ਭਰਾ, ਉਹ ਚਾਹੁੰਦੇ ਹਨ ਸਾਹਮਣੇ ਨਾ ਆਏ।"
"ਪੰਜਾਬ ਦੇ ਲੋਕਾਂ ਦੀ ਮੰਗ ਸੀ ਕਾਲੇ ਕਾਨੂੰਨ ਰੱਦ ਹੋਣ। ਕੋਰਪੋਰੇਟਾਈਜੇਸ਼ਨ ਤੇ ਨਿੱਜੀਕਰਨ ਜੇ ਪੰਜਾਬ ਵਿੱਚ ਆ ਜਾਵੇ, ਸਭ ਖਿਲਰ ਜਾਣਾ, ਫੂਡ ਸਕਿਊਰਿਟੀ ਵੱਡਾ ਸਿਸਟਮ ਹੈ। ਐੱਮਐੱਸਪੀ 'ਤੇ ਖਰੀਦ ਤੇ ਸਾਰੀਆਂ 22 ਫਸਲਾਂ ਐਮਐੱਮਪੀ 'ਤੇ ਖਰੀਦੀਆਂ ਜਾਣ।"

ਤਸਵੀਰ ਸਰੋਤ, Bikram Majithia/FB
ਇਸ ਦੇ ਨਾਲ ਹੀ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਹੋਰਨਾਂ ਪਾਰਟੀਆਂ ਨੂੰ ਬਿੱਲ ਪੜ੍ਹਣ ਹੀ ਨਹੀਂ ਦਿੱਤਾ ਗਿਆਐ।
"ਜਦੋਂ ਵਿਧਾਨਸਭਾ ਵਿੱਚ 10 ਵਜੇ ਬਿੱਲ ਲੈ ਆਏ, ਵਿਰੋਧੀ ਧਿਰ ਨੇ ਮੰਗ ਵੀ ਚੁੱਕੀ ਕਿ ਪੜ੍ਹਣ ਵੀ ਦਿਓ। ਜਦੋਂ ਬਹਿਸ ਸ਼ੁਰੂ ਹੋ ਗਈ, ਅਸੀਂ ਬਾਹਰ ਨਹੀਂ ਜਾ ਸਕਦੇ ਸੀ। ਅਜਿਹਾ ਮਾਹੌਲ ਬਣਾ ਦਿੱਤਾ ਕਿ ਨਾ ਦੇਖਣ, ਸੋਚਣ, ਸਮਝਣ ਦਾ ਸਮਾਂ ਨਾ ਮਿਲੇ।"
"ਹਾਂ ਪਰ ਇੱਕ ਮੈਸੇਜ ਜ਼ਰੂਰੀ ਸੀ, ਦਿੱਲੀ ਦੇ ਕਾਲੇ ਕਾਨੂੰਨਾਂ ਖਿਲਾਫ਼, ਉਹ ਅਸੀਂ ਦਿੱਤਾ ਹੈ। ਪਰ ਪੰਜਾਬ ਦੇ ਖੇਤੀ ਬਿੱਲਾਂ ਵਿੱਚ ਤਬਦੀਲੀ ਦੀ ਲੋੜ ਹੈ।"
ਕੈਪਟਨ ਦਾ ਵਿਰੋਧੀ ਧਿਰਾਂ ਨੂੰ ਜਵਾਬ

ਤਸਵੀਰ ਸਰੋਤ, AFP/Amerinder singh /fb
ਪੰਜਾਬ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਰਕਾਰ ਵਲੋਂ ਪੇਸ਼ ਕੀਤੇ ਤਿੰਨ ਖੇਤੀ ਬਿੱਲਾਂ ਦੇ ਸਮਰਥਨ ਤੋਂ ਬਾਅਦ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਲੋਂ ਹੁਣ ਕੀਤੀ ਜਾ ਰਹੀ ਨੁਕਤਾਚੀਨੀ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਰਾਨੀ ਪ੍ਰਗਟਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਦੋਗਲੀ ਨੀਤੀ ਕਰਾਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲ਼ਈ ਮੁਲਤਵੀਂ ਹੋਣ ਤੋਂ ਬਾਅਦ ਕਿਹਾ ਸਦਨ ਵਿਚ ਬਿੱਲਾਂ ਦੇ ਹੱਕ ਵਿਚ ਬੋਲਣ ਤੋਂ ਬਾਅਦ ਕੀ ਕੁਝ ਬੋਲਿਆ ਜਾ ਰਿਹਾ ਹੈ ਜਦਕਿ ਕਿਸਾਨਾਂ ਵਲੋਂ ਕੋਈ ਇਤਰਾਜ਼ ਨਹੀਂ ਆਇਆ ਹੈ।
ਕੈਪਟਨ ਨੇ ਕਿਹਾ ਕਿ ਸਾਫ਼ ਹੈ ਕਿ ਵਿਰੋਧੀ ਪਾਰਟੀ ਅਕਾਲੀ ਦਲ ਤੇ ਆਪ ਦਾ ਕਿਸਾਨ ਹਿੱਤਾ ਦੀ ਰਾਖੀ ਕਰਨ ਵਿਚ ਕੋਈ ਰੂਚੀ ਨਹੀਂ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਨੂੰ ਕਿਹਾ ਕਿ ਉਹ ਵੀ ਪੰਜਾਬ ਵਾਂਗ ਬਿੱਲ ਪਾਸ ਕਰਨ ਦੀ ਹਿੰਮਤ ਦਿਖਾਉਣ।
ਕੈਪਟਨ ਅਮਰਿੰਦਰ ਨੇ ਨਵਜੋਤ ਸਿੱਧੂ ਦੇ ਵਿਧਾਨ ਸਭਾ ਵਿਚ ਆਕੇ ਬਿੱਲਾਂ ਦੇ ਹੱਕ ਵਿਚ ਬੋਲਣ ਉੱਤੇ ਖੁਸ਼ੀ ਪ੍ਰਗਟਾਈ।
ਕੇਜਰੀਵਾਲ ਦਾ ਕੈਪਟਨ ਉੱਤੇ ਪਲਟਵਾਰ
ਕੈਪਟਨ ਅਮਰਿੰਦਰ ਦਾ ਬਿਆਨ ਆਉਂਦਿਆਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਜਵਾਬ ਦੇ ਦਿੱਤਾ। ਕੇਜਰੀਵਾਲ ਨੇ ਲਿਖਿਆ, " ਰਾਜਾ ਸਾਹਿਬ ਤੁਸੀਂ ਕੇਂਦਰੀ ਕਾਨੂੰਨਾਂ ਵਿਚ ਸੋਧ ਕੀਤੀ ਹੈ, ਕੀ ਸੂਬੇ ਕੇਂਦਰੀ ਕਾਨੂੰਨਾਂ ਨੂੰ ਬਦਲ ਸਕਦਾ ਹੈ, ਨਹੀਂ। ਤੁਸੀਂ ਡਰਾਮਾ ਕੀਤਾ ਹੈ।ਲੋਕਾਂ ਨੂੰ ਬੇਵਕੂਫ਼ ਬਣਾਇਆ ਹੈ। ਤੁਸੀਂ ਕੱਲ ਜਿਹੜਾ ਕਾਨੂੰਨ ਪਾਸ ਕੀਤਾ ਹੈ ਕੀ ਉਸ ਨਾਲ ਕਿਸਾਨਾਂ ਨੂੰ ਐੱਮਐੱਸਪੀ ਮਿਲੇਗੀ, ਨਹੀਂ। ਕਿਸਾਨਾਂ ਨੂੰ ਐੱਮਐੱਸਪੀ ਚਾਹੀਦੀ ਹੈ, ਜਾਅਲੀ ਤੇ ਝੂਠੇ ਕਾਨੂੰਨ ਨਹੀਂ। ''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਕੇਜਰੀਵਾਲ ਦੇ ਟਵੀਟ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹੋਰ ਬਿਆਨ ਜਾਰੀ ਕਰਕੇ ਕੈਪਟਨ ਅਮਰਿੰਦਰ ਨੂੰ ਸੰਵਿਧਾਨ ਪੜ੍ਹਨ ਦੀ ਸਲਾਹ ਦਿੱਤੀ। ਕੈਪਟਨ ਨੇ ਕੇਜਰੀਵਾਲ ਨੂੰ ਕਿਹਾ ਕਿ ਸੰਵਿਧਾਨ ਕੇਂਦਰੀ ਕਾਨੂੰਨਾਂ ਵਿਚ ਸੂਬਿਆਂ ਨੂੰ ਸੋਧ ਦੀ ਇਜਾਜ਼ਤ ਦਿੰਦਾ ਹੈ।
ਕੈਪਟਨ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ ਸਾਫ਼ ਕਰਨ ਕਿ ਉਹ ਕਿਸਾਨਾਂ ਨਾਲ ਹਨ ਜਾਂ ਉਨ੍ਹਾਂ ਦੇ ਵਿਰੋਧੀ। ਕੈਪਟਨ ਨੇ ਬਿਆਨ ਵਿਚ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਜਿਵੇਂ ਭਾਜਪਾ ਨਾਲ ਗਠਜੋੜ ਕਰ ਲਿਆ ਹੋਵੇ।
ਪੰਜਾਬ ਵਿੱਚ ਰਾਸ਼ਟਰਪਤੀ ਰਾਜ ਬਾਰੇ ਕੈਪਟਨ ਨੇ ਕੀ ਕਿਹਾ ਸੀ
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸੋਧ ਬਿਲ ਪਾਸ ਕੀਤੇ ਜਾਣ ਤੋਂ ਬਾਅਦ ਪੰਜਾਬ ਵਿੱਚ ਕੇਂਦਰ ਵੱਲੋਂ ਪੰਜਾਬ ਸਰਕਾਰ ਭੰਗ ਕਰ ਕੇ ਰਾਸ਼ਟਰਪਤੀ ਰਾਜ ਲਾਗੂ ਕੀਤੇ ਜਾਣ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ," ਮੈਨੂੰ ਰਾਸ਼ਟਰਪਤੀ ਰਾਜ ਦੀ ਪ੍ਰਵਾਹ ਨਹੀਂ। ਤੁਸੀਂ ਰਾਸ਼ਟਰਪਤੀ ਰਾਜ ਲਿਆਉਣਾ ਚਾਹੁੰਦੇ ਹੋ ਲਿਆਓ। ਮੇਰੀ ਸਰਕਾਰ ਬਰਖ਼ਾਸਤ ਕਰਨਾ ਚਾਹੁੰਦੇ ਹੋ ਕਰੋ ਮੈਨੂੰ ਉਸ ਦੀ ਰਤਾ ਪ੍ਰਵਾਹ ਨਹੀਂ ਹੈ।"
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਕੋਲ ਪੰਜਾਬ ਦੇ ਲੋਕਾਂ ਦੀ ਅਵਾਜ਼ ਪਹੁੰਚ ਗਈ ਹੈ। ਉਹ ਇਸ ਨੂੰ ਅੱਗੇ ਰਾਸ਼ਟਰਪਤੀ ਤੱਕ ਪਹੁੰਚਾਉਣਗੇ। ਅਤੇ ਰਾਸ਼ਟਰਪਤੀ ਪੰਜਾਬ ਦੇ ਲੋਕਾਂ ਦੀ ਭਾਰਤ ਦੇ ਕਿਸਾਨਾਂ ਦੀ ਸਮੁੱਚੀ ਅਵਾਜ਼ ਜੋ ਕਿ ਦੇਸ਼ ਦੀ ਵਸੋਂ ਦੇ 85 ਫ਼ੀਸਦੀ ਹਨ ਉਨ੍ਹਾਂ ਦੀ ਅਵਾਜ਼ ਕਿਵੇਂ ਅਣਸੁਣੂੀ ਕਰ ਸਕਦੇ ਹਨ।
ਇਹ ਵੀ ਪੜ੍ਹੋ:
ਵੀਡੀਓ: ਜਾਣੋ ਬਲਵਿੰਦਰ ਸਿੰਘ ਨੂੰ ਕਿਉਂ ਮਿਲਿਆ ਸੀ ਸ਼ੌਰਿਆ ਚੱਕਰ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2














