ਅਮਰੀਕਾ ਦੀਆਂ ਖੁਫ਼ੀਆਂ ਏਜੰਸੀਆਂ ਨੂੰ ਕਿਸ ਗੱਲ ਦੀ ਚਿੰਤਾ ਸਤਾ ਰਹੀ ਹੈ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, Reuters
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਸੀਨੀਅਰ ਅਫ਼ਸਰ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ। ਅਫ਼ਸਰ ਨੇ ਹਾਲੀਆ ਚੋਣਾਂ ਬਾਰੇ ਟਰੰਪ ਦੇ ਦਾਅਵਿਆਂ ਉੱਪਰ ਸਵਾਲ ਚੁੱਕੇ ਸਨ।
ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਾਈਬਰ ਸਕਿਊਰਿਟੀ ਐਂਡ ਇਨਫਰਾਸਟਰਕਚਰ ਏਜੰਸੀ (ਸਿਸਾ) ਦੇ ਮੁਖੀ ਕਰਿਸ ਕ੍ਰੇਬਸ ਨੂੰ ਚੋਣਾਂ ਬਾਰੇ "ਬਹੁਤ ਜ਼ਿਆਦਾ ਗ਼ਲਤ" ਟਿੱਪਣੀ ਕਰਨ ਕਾਰਨ "ਬਰਖ਼ਾਸਤ" ਕਰ ਦਿੱਤਾ ਹੈ।
ਅਮਰੀਕੀ ਰਾਸ਼ਟਰਪਤੀ ਵੱਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਹਫ਼ਤਿਆਂ ਦੌਰਾਨ ਮਨਮੰਨੇ ਢੰਗ ਨਾਲ ਕੀਤੀਆਂ ਜਾ ਰਹੀਆਂ ਇਨ੍ਹਾਂ ਕਾਰਵਾਈਆਂ ਕਾਰਨ ਅਮਰੀਕੀ ਪ੍ਰਸ਼ਾਸਨ ਵਿੱਚ ਸ਼ਸ਼ੋਪੰਜ ਦੀ ਸਥਿਤੀ ਪੈਦਾ ਹੋ ਗਈ ਹੈ।
ਉਨ੍ਹਾਂ ਵੱਲੋਂ ਸਿਵਲ ਸੰਸਥਾਵਾਂ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਅਤੇ ਪੈਂਟਾਗਨ ਵਿੱਚ ਵੀ ਅਜਿਹੀਆਂ ਨਿਯੁਕਤੀਆਂ ਅਤੇ ਬਰਖ਼ਾਸਤਗੀਆਂ ਕੀਤੀਆਂ ਗਈਆਂ ਹਨ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਛੋਟੇ ਖਰੀਦ ਕੇਂਦਰ ਬੰਦ ਹੋਣ ਨਾਲ ਕਿਸਾਨਾਂ ਵਿੱਚ ਫਿਕਰ

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਲਈ ਬਣਾਏ ਸਬ-ਯਾਰਡ ਅਤੇ ਛੋਟੇ ਖਰੀਦ ਕੇਂਦਰ ਬੰਦ ਕਰ ਦਿੱਤੇ ਹਨ। ਜਿਸ ਤੋਂ ਇਹ ਮਾਲਵੇ ਦੇ ਕਈ ਕਿਸਾਨਾਂ ਚਿੰਤਾ ਵਿੱਚ ਹਨ, ਜਿੰਨ੍ਹਾਂ ਦੀ ਝੋਨੇ ਦੀ ਫਸਲ ਹਾਲੇ ਖਰੀਦੀ ਨਹੀਂ ਗਈ।
ਸਬ-ਯਾਰਡ ਅਤੇ ਖਰੀਦ ਕੇਂਦਰ ਕਿਸਾਨਾਂ ਦੀ ਸਹੂਲੀਅਤ ਲਈ ਪਿੰਡਾਂ ਵਿੱਚ ਜਾਂ ਪਿੰਡਾਂ ਦੇ ਨੇੜੇ ਫਸਲ ਦੀ ਖਰੀਦ ਲਈ ਬਣਾਏ ਛੋਟੇ ਖਰੀਦ ਕੇਂਦਰ ਹੁੰਦੇ ਹਨ।
ਇਨ੍ਹਾਂ 'ਤੇ ਝੋਨੇ ਦੀ ਖਰੀਦ-ਵੇਚ, ਭੰਡਾਰਨ ਅਤੇ ਪ੍ਰੋਸੈਸਿੰਗ 'ਤੇ 16 ਨਵੰਬਰ ਦੇ ਨੋਟੀਫਿਕੇਸ਼ਨ ਤੋਂ ਬਾਅਦ ਪਾਬੰਦੀ ਲਗਾ ਦਿੱਤੀ ਗਈ ਹੈ।
ਸਿਰਫ਼ ਸਬ ਡਵੀਜ਼ਨਲ ਪੱਧਰ ਜਾਂ ਮਾਰਕਿਟ ਕਮੇਟੀ ਪੱਧਰ ਦੇ ਮੁੱਖ ਯਾਰਡਾਂ 'ਤੇ 30 ਨਵੰਬਰ ਤੱਕ ਝੋਨੇ ਦੀ ਖਰੀਦ ਹੋਏਗੀ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
KBC 'ਚ 1 ਕਰੋੜ ਜਿਤਣ ਵਾਲੀ ਮੋਹਿਤਾ ਸ਼ਰਮਾ

ਤਸਵੀਰ ਸਰੋਤ, SONY TV
ਬੀਬੀਸੀ ਨਾਲ ਗੱਲਬਾਤ ਕਰਦੇ ਹੋਏ ਮੋਹਿਤਾ ਸ਼ਰਮਾ ਕਹਿੰਦੀ ਹੈ, "ਕੇਬੀਸੀ ਵਿੱਚ ਆਉਣਾ ਮੇਰੇ ਲਈ ਬਹੁਤ ਬਹਾਦਰੀ ਵਾਲਾ ਰਿਹਾ। ਯੂਪੀਐੱਸਸੀ ਦੀ ਪ੍ਰੀਖਿਆ ਦੇਣਾ ਮੇਰਾ ਆਪਣਾ ਸੁਪਨਾ ਸੀ, ਜੋ ਮੈਂ ਪੂਰਾ ਕਰਨਾ ਚਾਹੁੰਦੀ ਸੀ। ਇਸ ਸੁਪਨੇ ਨੂੰ ਸੱਚ ਹੋਣ ਵਿੱਚ ਮੈਨੂੰ ਪੰਜ ਸਾਲ ਲੱਗੇ। ਚਾਰ ਸਾਲਾਂ ਦੀ ਨਾਕਾਮਯਾਬੀ ਤੋਂ ਬਾਅਦ, ਮੈਂ ਪੰਜਵੀਂ ਵਾਰ ਕੋਸ਼ਿਸ਼ ਕੀਤੀ ਸੀ, ਉਦੋਂ ਜਾ ਕੇ ਪ੍ਰੀਖਿਆ ਪਾਸ ਕੀਤੀ ਸੀ।"
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੀ ਰਹਿਣ ਵਾਲੀ ਆਈਪੀਐੱਸ ਅਧਿਕਾਰੀ ਮੋਹਿਤਾ ਸ਼ਰਮਾ ਕੇਬੀਸੀ ਸੀਜ਼ਨ 12 ਦੀ ਦੂਜੀ ਕਰੋੜਪਤੀ ਬਣ ਗਈ ਹੈ।
30 ਸਾਲਾਂ ਦੀ ਮੋਹਿਤਾ ਦਾ ਕਹਿਣਾ ਹੈ ਕਿ ਕੇਬੀਸੀ ਜਾਣਾ ਉਨ੍ਹਾਂ ਦਾ ਨਹੀਂ ਸਗੋਂ ਉਨ੍ਹਾਂ ਦੇ ਪਤੀ ਦਾ ਸੁਪਨਾ ਸੀ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।


ਖੇਤੀ ਕਾਨੂੰਨ: ਧਰਨੇ ਵਿੱਚ ਇੱਕ ਕਿਸਾਨ ਦੀ ਮੌਤ

ਪੰਜਾਬ 'ਚ ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਧਰਨੇ 'ਤੇ ਬੈਠੇ ਇੱਕ ਕਿਸਾਨ ਦੀ ਬੁੱਧਵਾਰ ਨੂੰ ਮੌਤ ਹੋ ਗਈ।
ਸਮਰਾਲਾ ਵਿਖੇ ਰੇਲਵੇ ਸਟੇਸ਼ਨ 'ਤੇ ਧਰਨੇ 'ਤੇ ਬੈਠੇ ਕਿਸਾਨਾਂ 'ਚ ਸ਼ਾਮਲ 55 ਸਾਲਾ ਗੁਰਮੀਤ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ। ਕੁੱਝ ਪਲਾਂ 'ਚ ਹੀ ਉਸ ਨੇ ਧਰਨੇ ਵਾਲੀ ਥਾਂ 'ਤੇ ਹੀ ਦਮ ਤੋੜ ਦਿੱਤਾ।
ਇਸ ਦੇ ਨਾਲ ਹੀ ਪੜ੍ਹੋ ਪੰਜਾਬ ਕੈਬਨਿਟ ਦੀ ਬੈਠਕ ਦੇ ਅਹਿਮ ਫ਼ੈਸਲੇ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਪੁਤਿਨ ’ਤੇ ਰਹਿੰਦੀ ਉਮਰ ਤੱਕ ਨਹੀਂ ਹੋ ਸਕੇਗਾ ਕੋਈ ਮੁਕੱਦਮਾ

ਤਸਵੀਰ ਸਰੋਤ, Reuters
ਰੂਸੀ ਸੰਸਦ ਦੇ ਹੇਠਲੇ ਸਦਨ ਡੂਮਾ ਨੇ ਇੱਕ ਅਜਿਹੇ ਬਿੱਲ ਨੂੰ ਆਪਣੀ ਹਮਾਇਤ ਦੇ ਦਿੱਤੀ ਹੈ ਜਿਸ ਮੁਤਾਬਕ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਉਨ੍ਹਾਂ ਦੇ ਪਰਿਵਾਰ ਉੱਪਰ ਉਨ੍ਹਾਂ ਦੇ ਰਾਸ਼ਟਰਪਤੀ ਨਾ ਰਹਿਣ ਤੋਂ ਬਾਅਦ ਵੀ ਕਿਸੇ ਤਰ੍ਹਾਂ ਦਾ ਅਪਰਾਧਿਕ ਮੁਕੱਦਮਾ ਨਹੀਂ ਚਲਾਇਆ ਜਾ ਸਕੇਗਾ।
ਇਹ ਬਿੱਲ ਉਨ੍ਹਾਂ ਸੰਵਿਧਾਨਕ ਸੋਧਾਂ ਦਾ ਹਿੱਸਾ ਹੈ ਜਿਨ੍ਹਾਂ ਨੂੰ ਜੁਲਾਈ ਵਿੱਚ ਰਾਇਸ਼ੁਮਾਰੀ ਰਾਹੀਂ ਪ੍ਰਵਾਨਗੀ ਦਿੱਤੀ ਗਈ ਸੀ।
ਪੁਤਿਨ ਦੇ ਹਮਾਇਤੀ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਬਹੁਮਤ ਰਖਦੇ ਹਨ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












