ਭਾਰਤੀ ਸਿੰਘ : NCB ਨੇ ਕਾਮੇਡੀਅਨ ਭਾਰਤੀ ਸਿੰਘ ਨੂੰ ਇਨ੍ਹਾਂ ਇਲਜ਼ਾਮਾਂ ਤਹਿਤ ਕੀਤਾ ਗ੍ਰਿਫ਼ਤਾਰ - ਅਹਿਮ ਖ਼ਬਰਾਂ

ਤਸਵੀਰ ਸਰੋਤ, facebook/ bharti singh
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਮੁੰਬਈ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਪਤੀ ਨੂੰ ਹਿਰਾਸਤ ’ਚ ਲਿਆ ਹੈ। ਕਿਸਾਨ ਜੱਥੇਬੰਦੀਆਂ 15 ਦਿਨਾਂ ਵਾਸਤੇ ਸਾਰੀਆਂ ਟਰੇਨਾਂ ਲਈ ਰਾਹ ਖੋਲ੍ਹਣ ਲਈ ਤਿਆਰ ਹੋ ਗਈਆਂ ਹਨ। ਇਸ ਦੇ ਨਾਲ ਹੀ, ਇੰਡੋਨੀਸ਼ੀਆਂ ਵਿੱਚ ਬੋਤਲਾਂ ਵਿੱਚ ਬੰਦ ਮਿਲੇ ਤੋਤਿਆਂ ਦੀ ਕਹਾਣੀ ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਕਰਤਾਰਪੁਰ ਲਾਂਘੇ ਬਾਰੇ ਟਵੀਟ ਸਣੇ ਪੜ੍ਹੋ ਕੁਝ ਅਹਿਮ ਖ਼ਬਰਾਂ।
ਇਹ ਵੀ ਪੜ੍ਹੋ:
1. ਕਾਮੇਡੀਅਨ ਭਾਰਤੀ ਸਿੰਘ ਨੂੰ NCB ਨੇ ਕੀਤਾ ਗ੍ਰਿਫ਼ਤਾਰ
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਮੁੰਬਈ 'ਚ ਕਾਮੇਡੀਅਨ ਭਾਰਤੀ ਸਿੰਘ ਦੇ ਘਰ ਵਿੱਚ ਡਰੱਗ ਮਾਮਲੇ ਦੇ ਤਹਿਤ ਛਾਪਾ ਮਾਰਿਆ ਹੈ। ਖ਼ਬਰ ਏਜੰਸੀ ਪੀਟੀਆਈ ਅਨੁਸਾਰ ਐੱਨਸੀਬੀ ਨੇ ਸ਼ਨੀਵਾਰ ਸਵੇਰੇ ਭਾਰਤੀ ਸਿੰਘ ਦੇ ਘਰ ਤੇ ਦਫ਼ਤਰ ਵਿੱਚ ਛਾਪਾ ਮਾਰਿਆ ਸੀ।
ਐੱਨਸੀਬੀ ਨੇ ਦਾਅਵਾ ਕੀਤਾ ਹੈ ਕਿ ਦੋਵਾਂ ਥਾਂਵਾਂ ’ਤੇ ਉਨ੍ਹਾਂ ਨੂੰ ਨਸ਼ੀਲਾ ਪਦਾਰਥ ਮਿਲਿਆ ਹੈ ਜਿਸ ਦੀ ਮਾਤਰਾ 86.5 ਗ੍ਰਾਮ ਦੱਸੀ ਜਾ ਰਹੀ ਹੈ। ਪੀਟੀਆਈ ਨੇ ਐੱਨਸੀਬੀ ਦੇ ਹਵਾਲੇ ਨਾਲ ਦੱਸਿਆ ਹੈ ਕਿ ਭਾਰਤੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਉਨ੍ਹਾਂ ਦੇ ਪਤੀ ਦੀ ਜਾਂਚ ਚੱਲ ਰਹੀ ਹੈ।
1. ਕਿਸਾਨ ਜਥੇਬੰਦੀਆਂ ਸਾਰੀਆਂ ਟਰੇਨਾਂ ਲਈ ਰਾਹ ਖੋਲ੍ਹਣ ਲਈ ਤਿਆਰ
ਕਿਸਾਨ ਜੱਥੇਬੰਦੀਆਂ 15 ਦਿਨਾਂ ਵਾਸਤੇ ਸਾਰੀਆਂ ਟਰੇਨਾਂ ਲਈ ਰਾਹ ਖੋਲ੍ਹਣ ਲਈ ਤਿਆਰ ਹੋ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਸ਼ਰਤ ਰੱਖੀ ਹੈ ਕਿ ਇਨ੍ਹਾਂ ਦਿਨਾਂ ਵਿਚਾਲੇ ਕੇਂਦਰ ਸਰਕਾਰ ਨੂੰ ਗੱਲਬਾਤ ਜਾਰੀ ਰੱਖਣੀ ਪਵੇਗੀ।
ਉਨ੍ਹਾਂ ਕਿਹਾ ਕਿ ਜੇ ਗੱਲਬਾਤ ਇਨ੍ਹਾਂ 15 ਦਿਨਾਂ ਵਿਚਾਲੇ ਨਹੀਂ ਹੁੰਦੀ ਹੈ ਤਾਂ ਉਹ ਮੁੜ ਆਪਣਾ ਪ੍ਰਦਰਸ਼ਨ ਸ਼ੁਰੂ ਕਰ ਦੇਣਗੇ।

ਤਸਵੀਰ ਸਰੋਤ, Captain Amrinder Singh
ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਕਿਸਾਨ ਯੂਨੀਅਨਾਂ ਨਾਲ ਮੀਟਿੰਗ ਚੰਗੀ ਰਹੀ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ 23 ਨਵੰਬਰ ਦੀ ਰਾਤ ਤੋਂ, ਕਿਸਾਨ ਯੂਨੀਅਨਾਂ ਨੇ 15 ਦਿਨਾਂ ਲਈ ਸਾਰੇ ਰੇਲ ਨਾਕਾਬੰਦੀ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਮੈਂ ਇਸ ਕਦਮ ਦਾ ਸਵਾਗਤ ਕਰਦਾ ਹਾਂ ਕਿਉਂਕਿ ਇਹ ਪੰਜਾਬ ਦੀ ਆਰਥਿਕਤਾ ਵਿੱਚ ਵੱਡੀ ਮਦਦ ਕਰੇਗਾ। ਮੈਂ ਹੁਣ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਪੰਜਾਬ ਲਈ ਰੇਲ ਸੇਵਾਵਾਂ ਮੁੜ ਚਾਲੂ ਕਰਨ ਦੀ ਅਪੀਲ ਕਰਦਾ ਹਾਂ।”
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਮਧੂ ਪਾਲ ਨੇ ਦੱਸਿਆ, "ਕੁਝ ਦਿਨਾਂ ਪਹਿਲਾਂ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਵਿੱਚ ਐੱਨਸੀਬੀ ਦੀ ਟੀਮੇ ਨੇ ਛਾਪੇਮਾਰੀ ਕੀਤੀ ਸੀ। ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ ਵਿੱਚ ਡਰੱਗ ਦਾ ਜ਼ਿਕਰ ਹੋਣ ਤੋਂ ਬਾਅਦ ਤੋਂ ਐੱਨਸੀਬੀ ਨੇ ਕਈ ਡਰੱਗ ਪੈਡਲਰਾਂ ਨੂੰ ਫੜਿਆ ਹੈ ਅਤੇ ਹੌਲੀ-ਹੌਲੀ ਕਈ ਨਾਮ ਸਾਹਮਣੇ ਆਏ ਹਨ।"
ਦੱਸ ਦੇਇਏ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਲਗਾਤਾਰ ਬਾਲੀਵੁੱਡ ਨਾਲ ਜੁੜੀਆਂ ਹਸਤੀਆਂ ਦੇ ਘਰ ਛਾਪੇ ਮਾਰ ਰਹੀ ਹੈ ਅਤੇ ਉਨ੍ਹਾਂ ਨਾਲ ਪੁੱਛਗਿੱਛ ਕਰ ਰਹੀ ਹੈ। ਇਸ ਕੜੀ ਵਿੱਚ ਹੀ ਕਾਮੇਡੀਅਨ ਭਾਰਤੀ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਹੈ।
3. ਬੋਤਲਾਂ ਵਿੱਚ ਬੰਦ ਤੋਤਿਆਂ ਦੀ ਕਹਾਣੀ

ਤਸਵੀਰ ਸਰੋਤ, Getty Images
ਇੰਡੋਨੇਸ਼ੀਆ ਦੇ ਪੂਰਬੀ ਖੇਤਰ ਪਾਪੂਆ ਵਿੱਚ ਬੰਦਰਗਾਹ ਉੱਪਰ ਖੜ੍ਹੇ ਇੱਕ ਜਹਾਜ਼ ਵਿੱਚ ਪਲਾਸਟਕ ਦੀਆਂ ਬੋਤਲਾਂ ਵਿੱਚ ਬੰਦ ਕਈ ਦਰਜਣ ਤੋਤੇ ਮਿਲੇ ਹਨ। ਇਨ੍ਹਾਂ ਦੀ ਤਸਕਰੀ ਕੀਤੀ ਜਾ ਰਹੀ ਸੀ।
ਪੁਲਿਸ ਦਾ ਕਹਿਣਾ ਹੈ ਕਿ ਇੱਕ ਵੱਡੇ ਡੱਬੇ ਵਿੱਚੋਂ ਅਵਾਜ਼ਾਂ ਆਉਣ ਤੋਂ ਬਾਅਦ ਪੁਲਿਸ ਨੇ 64 ਜ਼ਿੰਦਾ ਤੋਤੇ ਬਰਾਮਦ ਕੀਤੇ।
ਇੰਡੋਨੇਸ਼ੀਆ ਵਿੱਚ ਏਸ਼ੀਆ ਦੇ ਸਭ ਤੋਂ ਜ਼ਿਆਦਾ ਖ਼ਤਰੇ ਵਿਚਲੇ ਪੰਛੀ ਹਨ। ਇੱਥੇ ਗੈਰ-ਕਾਨੂੰਨੀ ਸ਼ਿਕਾਰ ਵੀ ਬਹੁਤ ਕੀਤਾ ਜਾਂਦਾ ਹੈ।
ਇੱਥੇ ਪੰਛੀਆਂ ਨੂੰ ਸਥਾਨਕ ਪੰਛੀ ਬਜ਼ਾਰਾਂ ਵਿੱਚ ਵੇਚਿਆ ਜਾਂਦਾ ਹੈ ਅਤੇ ਵਿਦੇਸ਼ਾਂ ਵਿੱਚ ਤਸਕਰੀ ਵੀ ਕੀਤੀ ਜਾਂਦੀ ਹੈ।
ਪੁਲਿਸ ਦੇ ਮੁਤਾਬਕ ਫਕਫਕ ਵਿੱਚ ਖੜ੍ਹੇ ਜਹਾਜ਼ ਵਿੱਚ ਮਿਲੇ ਤੋਤਿਆਂ ਨੂੰ ਕਿੱਥੇ ਭੇਜਿਆ ਜਾ ਰਿਹਾ ਸੀ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ।
ਜਹਾਜ਼ ਦੇ ਕਾਰਿੰਦਿਆਂ ਨੇ ਇੱਕ ਬਕਸੇ ਵਿੱਚੋਂ ਅਵਾਜ਼ਾਂ ਸੁਣਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।
ਹਾਲੇ ਤੱਕ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਬਰਾਮਦ ਕੀਤੇ ਗਏ ਤੋਤੇ ਇੰਡੋਨੇਸ਼ੀਆ ਦੀ ਇੱਕ ਰੱਖਿਆ ਪ੍ਰਪਤ ਪ੍ਰਜਾਤੀ ਦੇ ਹਨ।
ਜੰਗਲੀ ਜੀਵਾਂ ਦੀ ਤਸਕਰੀ ਉੱਪਰ ਨਜ਼ਰ ਰੱਖਣ ਵਾਲੀ ਸੰਸਥਾ ਨਾਲ ਜੁੜੀ ਐਲੀਜ਼ਾਬੇਥ ਜੌਨ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਪਾਲਤੂ ਪਸ਼ੂਆਂ ਦੇ ਗੈਰ-ਕਾਨੂੰਨੀ ਬਜ਼ਾਰ ਵਿੱਚ ਵੇਚਣ ਲਈ ਲਿਜਾਇਆ ਜਾ ਰਿਹਾ ਸੀ।
ਇਸ ਤੋਂ ਪਹਿਲਾ ਵੀ ਸਾਲ 2015 ਵਿੱਚ ਪੁਲਿਸ ਨੇ ਇੱਕ ਜਣੇ ਨੂੰ ਦੁਰਲਭ ਪੰਛੀ ਲਿਜਾਂਦੇ ਹੋਏ ਗ੍ਰਿਫ਼ਤਾਰ ਕੀਤਾ ਸੀ। ਜੋ ਕਿ 21 ਕਾਕੂਟ ਪੰਛੀਆਂ ਨੂੰ ਬੋਤਲਾਂ ਵਿੱਚ ਬੰਦ ਕਰ ਕੇ ਲਿਜਾ ਰਿਹਾ ਸੀ।
2017 ਵਿੱਚ ਇੰਡੋਨੇਸ਼ੀਆ ਦੇ ਅਧਿਕਾਰੀਆਂ ਨੇ 21 ਡਰੇਨ ਪਾਈਪਾਂ ਵਿੱਚ ਭਰੇ ਹੋਏ 125 ਦੁਰਲਭ ਪੰਛੀ ਮਿਲੇ ਸਨ।
4. ਵਿਜੇ ਸਾਂਪਲਾ ਕਰਤਾਰਪੁਰ ਲਾਂਘੇ ਬਾਰੇ ਟਵੀਟ ਕਰ ਕੇ ਮੁੱਕਰੇ

ਸ਼ਨਿੱਚਰਵਾਰ ਸਵੇਰ ਭਾਜਪਾ ਆਗੂ ਵਿਜੇ ਸਾਂਪਲਾ ਨੇ ਆਪਣੇ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਕਿ ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

ਤਸਵੀਰ ਸਰੋਤ, TWITTER
ਇਸ ਤੋਂ ਬਾਅਦ ਉਨ੍ਹਾਂ ਨੇ ਦੁਪਹਰੇ ਇੱਕ ਹੋਰ ਟਵੀਟ ਕੀਤਾ ਕਿ ਕਰਤਾਰਪੁਰ ਲਾਂਘੇ ਬਾਰੇ ਉਨ੍ਹਾਂ ਜੋ ਟਵੀਟ ਕੀਤਾ ਸੀ ਉਹ ਮੀਡੀਆ ਵਿੱਚ ਆਈਆਂ ਖ਼ਬਰਾਂ ਦੇ ਅਧਾਰ ਤੇ ਸੀ ਜਦ ਕਿ ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਹਾਲੇ ਤੱਕ ਅਜਿਹੇ ਕੋਈ ਸੰਕੇਤ ਨਹੀਂ ਹਨ।

ਤਸਵੀਰ ਸਰੋਤ, TWTITTER
ਕੋਰੋਨਾਵਾਇਰਸ ਕਰਕੇ ਕਰਤਾਰਪੁਰ ਲਾਂਘਾ 16 ਮਾਰਚ, 2020 ਤੋਂ ਬੰਦ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ ਇੱਕਤਰਫ਼ਾ ਫ਼ੈਸਲੇ ਨਾਲ ਤਿੰਨ ਅਕਤੂਬਰ ਨੂੰ ਹੀ ਮੁੜ ਖੋਲ੍ਹ ਦਿੱਤਾ ਗਿਆ ਸੀ ਜਦਕਿ ਭਾਰਤ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਇਸ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਇਸੇ ਸਾਲ ਜੂਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਲਾਂਘਾ ਕੁਝ ਸਮੇਂ ਲਈ ਖੋਲ੍ਹਿਆ ਗਿਆ ਸੀ।
ਲਾਂਘਾ ਮੁੜ ਖੋਲ੍ਹਣ ਦੀ ਮੰਗ
ਜਦੋਂ ਤਿੰਨ ਅਕਤੂਬਰ ਨੂੰ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਪਰ ਭਾਰਤ ਨੇ ਕੋਰੋਨਾ ਦਾ ਹਵਾਲਾ ਦੇ ਕੇ ਅਜਿਹਾ ਕਰਨ ਤੋਂ ਮਨ੍ਹਾਂ ਕਰ ਦਿੱਤਾ, ਉਸ ਸਮੇਂ ਤੋਂ ਹੀ ਪੰਜਾਬ ਤੋਂ ਇਹ ਲਾਂਘਾ ਖੋਲ੍ਹੇ ਜਾਣ ਦੀ ਮੰਗ ਚੁੱਕੀ ਜਾ ਰਹੀ ਸੀ।
ਵੱਖ-ਵੱਖ ਪੰਥਕ ਅਤੇ ਸਿਆਸੀ ਪਾਰਟੀਆਂ, ਸ਼੍ਰੋਮਣੀ ਕਮੇਟੀ ਵੱਲੋਂ ਜਿੱਥੇ ਪਾਕਿਸਤਾਨ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ ਸੀ ਉੱਥੇ ਹੀ ਭਾਰਤ ਸਰਕਾਰ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ ਗਈ ਸੀ।
ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਮੁਜ਼ਾਹਰਾ ਕੀਤਾ ਸੀ।
ਉਹ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਦੇ ਮੁੱਖ ਗੇਟ ਅੱਗੇ ਕਈ ਹੋਰ ਆਗੂਆਂ ਨਾਲ ਧਰਨੇ 'ਤੇ ਬੈਠੇ ਸਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2













