ਕੈਪਟਨ ਅਮਰਿੰਦਰ ਨੇ ਇੱਕ ਕਿਸਾਨ ਯੂਨੀਅਨ ਦੇ ਟਰੇਨਾਂ ਨੂੰ ਰਾਹ ਨਾ ਦੇਣ ਦੇ ਫੈਸਲੇ 'ਤੇ ਕੀ ਕਿਹਾ - ਅਹਿਮ ਖ਼ਬਰਾਂ

ਤਸਵੀਰ ਸਰੋਤ, Getty Images
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨ ਵੱਲੋਂ ਯਾਤਰੀ ਟਰੇਨਾਂ ਨੂੰ ਇਜਾਜ਼ਤ ਨਾ ਦੇ ਫ਼ੈਸਲੇ 'ਤੇ ਦੇਣ 'ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਨਾਲ ਸੂਬੇ ਵਿੱਚ ਵੱਡੀ ਸਮੱਸਿਆ ਹੋ ਸਕਦੀ ਅਤੇ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ।
ਦਰਅਸਲ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤਬਾੜੀ ਕਾਨੂੰਨ ਮਸਲੇ 'ਤੇ ਉਨ੍ਹਾਂ ਦੀਆਂ ਮੰਗਾਂ 'ਤੇ ਕੁਝ ਵਿਚਾਰ ਨਹੀਂ ਹੁੰਦਾ, ਉਦੋਂ ਤੱਕ ਯਾਤਰੀ ਟਰੇਨਾਂ ਨੂੰ ਨਹੀਂ ਚਲਾਉਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਵਿਰੋਧੀ ਸੁਰ ਅਲਾਪ ਕੇ ਯੂਨੀਅਨ ਪੰਜਾਬ ਦੇ ਲੋਕਾਂ ਦੇ ਹਿੱਤਾਂ ਖ਼ਿਲਾਫ਼ ਕੰਮ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਸਾਰੀਆਂ 31 ਕਿਸਾਨ ਯੂਨੀਅਨਾਂ ਨੇ ਅਗਲੇ 15 ਦਿਨਾਂ ਲਈ ਸੂਬੇ ਵਿੱਚ ਮਾਲ ਅਤੇ ਯਾਤਰੀ ਗੱਡੀਆਂ ਨੂੰ ਸਰਬਸਹਿਮਤੀ ਨਾਲ ਆਉਣ ਦੀ ਆਗਿਆ ਦੇ ਦਿੱਤੀ ਹੈ ਤਾਂ ਅਜਿਹੇ ਵਿੱਚ ਇਸ ਇੱਕ ਯੂਨੀਅਨ ਦਾ ਫ਼ੈਸਲਾ ਸਮਝ ਨਹੀਂ ਆ ਰਿਹਾ ਹੈ।
ਉਨ੍ਹਾਂ ਨੇ ਕਿਹਾ ਹੈ, "ਅਜਿਹਾ ਕਰਨ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਲੋਕਾਂ ਤੋਂ ਬੇਮੁੱਖ ਹੋ ਜਾਵੇਗਾ।"
2. ਮਹਾਰਾਸ਼ਟਰ ਆਉਣ ਲਈ ਇਨ੍ਹਾਂ ਸੂਬਿਆਂ ਦੇ ਲੋਕਾਂ ਨੂੰ ਕਰਵਾਉਣਾ ਪਵੇਗਾ ਕੋਵਿਡ ਟੈਸਟ
ਖ਼ਬਰੇ ਏਜੰਸੀ ਪੀਟੀਆਈ ਮੁਤਾਬਕ ਮਹਾਰਾਸ਼ਟਰ ਸਰਕਾਰ ਨੇ ਸੂਬੇ ਦੀ ਹਦੂਦ ਅੰਦਰ ਦਾਖ਼ਲ ਹੋਣ ਲਈ ਕੁਝ ਸੂਬਿਆਂ ਦੇ ਲੋਕਾਂ ਲਈ ਕਵਿਡ-19 ਲਈ ਟੈਸਟ ਕਰਵਾਉਣ ਲਈ ਕਿਹਾ ਹੈ।

ਤਸਵੀਰ ਸਰੋਤ, TWITTER/SHIVSENA
ਜਿਨ੍ਹਾਂ ਵਿੱਚ ਦਿੱਲੀ, ਰਾਜਸਥਾਨ, ਗੁਜਾਰਾਤ ਅਤੇ ਗੋਆ ਤੋਂ ਮਹਾਰਾਸ਼ਟਰ ਜਾਣ ਵਾਲੇ ਲੋਕਾਂ ਨੂੰ ਕੋਵਿਡ ਟੈਸਟ ਰਿਪੋਰਟ ਲੈ ਕੇ ਆਉਣੀ ਪਵੇਗੀ ਅਤੇ ਕੇਵਲ ਬਿਨਾਂ ਲੱਛਣਾਂ ਵਾਲੇ ਲੋਕਾਂ ਨੂੰ ਸੂਬੇ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਹੋਵੇਗਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
3. ਤਰੁਣ ਗੋਗੋਈ: ਅਸਮ ਦੇ 3 ਵਾਰ ਮੁੱਖ ਮੰਤਰੀ ਰਹੇ ਗੋਗੋਈ ਦਾ ਦੇਹਾਂਤ
ਅਸਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਤਰੁਣ ਗੋਗੋਈ ਦਾ ਸੋਮਵਾਰ ਦੁਪਹਿਰੇ ਦੇਹਾਂਤ ਹੋ ਗਿਆ।
86 ਸਾਲ ਦੇ ਤਰੁਣ ਗੋਗੋਈ ਪਿਛਲੇ ਮਹੀਨੇ ਹੀ ਕੋਵਿਡ-19 ਲਾਗ ਤੋਂ ਬਾਅਦ ਠੀਕ ਹੋਏ ਸਨ ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਇਸ ਬਿਮਾਰੀ ਤੋਂ ਬਾਅਦ ਹੋਣ ਵਾਲੀ ਜਟਿਲਤਾਵਾਂ ਨੇ ਘੇਰ ਲਿਆ।

ਤਸਵੀਰ ਸਰੋਤ, RAVEENDRAN/GETTY IMAGES
ਅਸਮ ਦੇ ਸਿਹਤ ਮੰਤਰੀ ਹੇਮੰਤਾ ਬਿਸਵਾ ਸਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਹੋਇਆ ਕਿਹਾ ਹੈ ਕਿ ਤਰੁਣ ਗੋਗੋਈ ਨੇ ਜੀਐੱਮਸੀਐੱਚ ਵਿੱਚ ਸ਼ਾਮ 5.34 'ਤੇ ਆਖ਼ਰੀ ਸਾਹ ਲਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਗੋਈ ਦੀ ਮੌਤ 'ਤੇ ਦੁੱਖ ਜਤਾਉਂਦੇ ਹੋਏ ਉਨ੍ਹਾਂ ਨੇ ਇੱਕ ਮਨਪਸੰਦ ਨੇਤਾ ਅਤੇ ਕੁਸ਼ਲ ਪ੍ਰਸ਼ਾਸਕ ਕਰਾਰ ਦਿੱਤਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
4. ਕਾਮੇਡੀਅਨ ਭਾਰਤੀ ਸਿੰਘ ਤੇ ਉਨ੍ਹਾਂ ਪਤੀ ਹਰਸ਼ ਨੂੰ ਮਿਲੀ ਜ਼ਮਾਨਤ
ਕਾਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਨੂੰ ਮਿਲੀ ਜ਼ਮਾਨਤ ਅਤੇ ਪੰਜਾਬ ਵਿਚ ਰੇਲ ਸੇਵਾਵਾਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਮੁੰਬਈ ਹਾਈ ਕੋਰਟ ਵੱਲੋਂ ਕਾਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਪਤੀ ਹਰਸ਼ ਲਿੰਬਚਿਆ ਨੂੰ ਡਰੱਗ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਅੰਮ੍ਰਿਤਸਰ ਦੀ ਕਾਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਡਰੱਗ ਮਾਮਲੇ ਦੇ ਤਹਿਤ ਗ੍ਰਿਫ਼ਤਾਰ ਕਰਕੇ ਮੁੰਬਈ ਦੀ ਅਦਾਲਤ ਨੇ 4 ਦਸੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ ਸੀ।

ਤਸਵੀਰ ਸਰੋਤ, FB/BHARTI
ਸ਼ਨਿਵਾਰ ਨੂੰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਚਿਆ ਦੇ ਪ੍ਰੋਡਕਸ਼ਨ ਹਾਊਸ ਅਤੇ ਘਰ 'ਚ NCB ਨੇ ਛਾਪਾ ਮਾਰਿਆ ਸੀ। NCB ਨੇ ਦਾਅਵਾ ਕੀਤਾ ਸੀ ਕਿ ਦੋਵਾਂ ਥਾਵਾਂ 'ਤੇ ਉਨ੍ਹਾਂ ਤੋਂ ਨਸ਼ੀਲਾ ਪਦਾਰਥ (ਗਾਂਜਾ) ਮਿਲਿਆ ਹੈ, ਜਿਸ ਦੀ ਮਾਤਰਾ ਕਰੀਬ 86.5 ਗ੍ਰਾਮ ਦੱਸੀ ਜਾ ਰਹੀ ਹੈ।
5. ਪੰਜਾਬ ਵਿਚ ਰੇਲ ਸੇਵਾਵਾਂ ਅੱਜ ਤੋਂ ਸ਼ੁਰੂ, ਕਿਸਾਨਾਂ ਦੇ ਦਿੱਲੀ ਐਕਸ਼ਨ 'ਚ ਕੋਈ ਬਦਲਾਅ ਨਹੀਂ
ਕਿਸਾਨਾਂ ਵਲੋਂ ਰੇਲਵੇ ਟਰੈਕ ਖਾਲੀ ਕਰਨ ਦੇ ਐਲਾਨ ਅਤੇ ਪੰਜਾਬ ਸਰਕਾਰ ਵਲੋਂ ਸੁਰੱਖਿਆ ਦੇ ਭਰੋਸੇ ਤੋਂ ਬਾਅਦ ਰੇਲਵੇ ਨੇ ਅੱਜ ਤੋਂ ਪੰਜਾਬ ਵਿਚ ਰੇਲ ਸੇਵਾਵਾਂ ਸ਼ੁਰੂ ਕਰਨ ਦੀ ਫੈਸਲਾ ਲਿਆ ਹੈ। ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਇੱਕ ਟਵੀਟ ਰਾਹੀ 23 ਨਵੰਬਰ ਤੋਂ ਪੰਜਾਬ ਵਿਚ ਰੇਲ ਸੇਵਾਵਾਂ ਸ਼ੁਰੂ ਹੋਣ ਬਾਰੇ ਅਧਿਕਾਰਤ ਪੁਸ਼ਟੀ ਕੀਤੀ।

ਤਸਵੀਰ ਸਰੋਤ, Getty Images
ਇਸੇ ਦੌਰਾਨ ਕਿਸਾਨ ਸੰਗਠਨਾਂ ਨੇ ਦਿੱਲੀ ਚਲੋ ਐਕਸ਼ਨ ਬਾਰੇ ਸਾਰੇ ਸ਼ੰਕੇ ਦੂਰ ਕਰਦਿਆਂ ਕਿਹਾ ਹੈ ਕਿ ਦਿੱਲੀ ਐਕਸ਼ਨ ਪਹਿਲਾਂ ਐਲਾਨੇ ਪ੍ਰੋਗਰਾਮ ਤਹਿਤ ਹੀ ਹੋਵੇਗਾ। ਇਸ ਬਾਰੇ ਕਿਸੇ ਨੂੰ ਕੋਈ ਦੁਬਿਧਾ ਨਹੀਂ ਹੋਣੀ ਚਾਹੀਦੀ
26-27 ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾਂ ਉੱਤੇ
ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਨੇ ਭਾਰਤ ਦੇ ਕਿਸਾਨਾਂ ਨੂੰ ਸੂਚਿਤ ਕੀਤਾ ਕਿ 26-27 ਨਵੰਬਰ ਦੇ ਸਾਂਝੇ 'ਦਿੱਲੀ ਚਲੋ ਅੰਦੋਲਨ' ਪ੍ਰੋਗਰਾਮ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
ਤਾਲਮੇਲ ਕਮੇਟੀ ਨੇ ਕਿਹਾ ਹੈ ਕਿ ਦਿੱਲੀ ਪੁਲਿਸ ਸ਼ਾਂਤਮਈ ਅਤੇ ਲੋਕਤੰਤਰੀ ਅੰਦੋਲਨ ਪ੍ਰੋਗਰਾਮ ਨੂੰ ਅਸਫ਼ਲ ਬਣਾਉਣ ਲਈ ਵਧੇਰੇ ਸਮੇਂ ਤੋਂ ਕੰਮ ਕਰ ਰਹੀ ਹੈ।
ਕਮੇਟੀ ਨੇ ਕਿਸਾਨਾਂ ਨੂੰ ਕਿਸੇ ਗਲਤ ਜਾਣਕਾਰੀ ਅਤੇ ਸ਼ਰਾਰਤੀ ਤੱਤਾਂ ਦੁਆਰਾ ਗੁਮਰਾਹ ਜਾਂ ਭੁਲੇਖੇ ਵਿੱਚ ਨਾ ਪੈਣ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਸਾਰੇ ਹਿੱਸਿਆਂ ਵਿਚ ਦਿੱਲੀ ਐਕਸ਼ਨ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ। ਥਾਂ- ਥਾਂ ਝੰਡਾ ਮਾਰਚ ਅਤੇ ਮਸ਼ਾਲ ਮਾਰਚ ਕੀਤੇ ਜਾ ਰਹੇ ਹਨ । ਪਿੰਡ ਪਿੰਡ ਨੁੱਕੜ ਬੈਠਕਾਂ ਦਾ ਸਿਲਸਿਲਾ ਜਾਰੀ ਹੈ।

ਹਰ ਕਿਸਾਨ ਯੂਨੀਅਨ ਨੇ ਆਪੋ ਆਪਣੇ ਰੂਟਾਂ ਦਾ ਐਲਾਨ ਕਰ ਦਿੱਤਾ ਹੈ। ਪਿੰਡਾਂ ਵਿਚ ਅੰਦੋਨਲਕਾਰੀਆਂ ਲਈ ਰਸਦ ਅਤੇ ਸਾਜ਼ੋ ਸਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਉੱਤੇ ਲੰਗਰ ਦਾ ਪ੍ਰਬੰਧ ਕਰਨ, ਟਰੈਕਰਟਾਂ ਤੇ ਹੋਰ ਵਾਹਨਾਂ ਨੂੰ ਇਕੱਠੇ ਕਰਨ ਅਤੇ ਦਿੱਲੀ ਜਾਣ ਵਾਲਿਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਕਿਉਂ ਹੋ ਰਹੀ ਸੀ ਦਿੱਲੀ ਐਕਸ਼ਨ ਬਾਰੇ ਦੁਬਿਧਾ
ਦਰਅਸਲ ਕਮੇਟੀ ਨੂੰ ਇਹ ਸਫਾਈ ਇਸ ਲਈ ਦੇਣੀ ਪਈ ਕਿਉਂਕਿ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਕਨਵੀਨਰ ਵੀ ਐਮ ਸਿੰਘ ਨੇ ਸ਼ੁਕਰਵਾਰ ਨੂੰ ਫੇਸਬੂਕ 'ਤੇ ਲਾਈਵ ਹੋ ਕਿ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਕੋਰੋਨਾ ਦੇ ਵੱਧ ਰਹੇ ਪ੍ਰਸਾਰ ਦੇ ਮੱਦੇਨਜ਼ਰ 26-27 ਨਵੰਬਰ ਨੂੰ 'ਦਿਲੀ ਚਲੋ ਅੰਦੋਲਨ' ਵਿੱਚ ਸ਼ਾਮਲ ਨਾ ਹੋਣ।
ਫੇਸਬੂਕ ਲਾਈਵ ਦੌਰਾਨ ਵੀ ਐਮ ਸਿੰਘ ਨੇ ਕਿਹਾ ਸੀ, "ਇੱਥੇ ਕੋਰੋਨਾ ਵੱਧ ਰਿਹਾ ਹੈ। ਅਜਿਹੇ ਵਿੱਚ ਕਿਸਾਨਾਂ ਦੇ ਦਿੱਲੀ ਵਿੱਚ ਰਹਿਣ- ਬਹਿਣ ਦਾ ਪ੍ਰਬੰਧ ਨਹੀਂ ਹੈ। ਇਸ ਲਈ ਕਿਸਾਨਾਂ ਨੂੰ ਦਿੱਲੀ ਨਹੀਂ ਜਾਣਾ ਚਾਹੀਦਾ।"
ਦੱਸ ਦੇਈਏ ਕਿ ਕਨਵੀਨਰ ਵੀ ਐਮ ਸਿੰਘ ਖ਼ੁਦ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਏ ਹਨ। ਇਸ ਦੇ ਚੱਲਦੇ ਉਨ੍ਹਾਂ ਨੇ ਆਪਣੇ ਆਪ ਨੂੰ ਅੰਦੋਲਨ ਤੋਂ ਬਾਹਰ ਕਰ ਲਿਆ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਉਹ ਆਪਣੇ ਪਿੰਡਾਂ ਵਿੱਚ ਹੀ ਰਹਿਣ ਅਤੇ ਭੁੱਖ ਹੜਤਾਲ 'ਤੇ ਬੈਠ ਜਾਣ। ਦਿੱਲੀ ਵਿੱਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੂੰ ਇਜਾਜ਼ਤ ਨਹੀਂ ਮਿਲੀ ਹੈ ਇਸ ਕਾਰਨ ਕੋਈ ਇੰਤਜ਼ਾਮ ਵੀ ਨਹੀਂ ਹੋ ਸਕਿਆ ਹੈ। ਇਸ ਕਾਰਨ ਕਨਵੀਨਰ ਨੇ ਕਿਸਾਨਾਂ ਨੂੰ ਪਿੰਡਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਹੈ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਰੇਲ ਸੇਵਾ
ਖ਼ੇਤੀ ਕਾਨੂੰਨਾਂ ਦੇ ਵਿਰੋਧ ਦੇ ਚਲਦਿਆਂ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਸੇਵਾ ਰੋਕ ਦਿੱਤੀ ਗਈ ਸੀ। ਪਰ ਪੰਜਾਬ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਅੱਜ ਤੋਂ 15 ਦਿਨਾਂ ਲਈ ਕਿਸਾਨਾਂ ਨੇ ਰੇਲਵੇ ਟਰੈਕ ਖ਼ਾਲੀ ਕਰ ਦਿੱਤੇ ਹਨ।
ਅੱਜ ਤੋਂ ਰੇਲ ਮੰਤਰਾਲਾ ਪੰਜਾਬ ਵਿੱਚ ਰੇਲ ਸੇਵਾ ਮੁੜ ਤੋਂ ਖੋਲ੍ਹਣ ਜਾ ਰਿਹਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2