ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ 'ਚ ਕਿਸਾਨਾਂ ਦੀ ਫੜ੍ਹੋ-ਫੜੀ ਤੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸੀਲ

ਵੀਡੀਓ ਕੈਪਸ਼ਨ, Farmers ਦਾ Delhi ਕੂਚ ਤੇ Haryana ਵਿੱਚ ਰੋਕਣ ਦੀ ਕੀ ਹੋ ਰਹੀ ਹੈ ਤਿਆਰੀ?

ਪੰਜਾਬ ਅਤੇ ਹਰਿਆਣਾ ਤੋਂ ਦਿੱਲੀ ਵੱਲ ਕਿਸਾਨਾਂ ਦੇ 26-27 ਨਵੰਬਰ ਨੂੰ ਹੋਣ ਵਾਲੇ ਮਾਰਚ ਨੂੰ ਰੋਕਣ ਲਈ ਮਨੋਹਰ ਲਾਲ ਖੱਟਰ ਸਰਕਾਰ ਨੇ ਦੋਹਰੀ ਨੀਤੀ ਅਪਣਾਈ ਹੈ।

ਇੱਕ ਪਾਸੇ ਹਰਿਆਣਾ ਵਿਚ ਕਿਸਾਨ ਆਗੂਆਂ ਖ਼ਿਲਾਫ਼ ਫੜ੍ਹੋਫੜੀ ਮੁਹਿੰਮ ਚਲਾਈ ਗਈ ਹੈ ਤਾਂ ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਨੂੰ ਪੰਜਾਬ ਤੋਂ ਅੱਗੇ ਵਧਣ ਤੋਂ ਰੋਕਣ ਲਈ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ਼ ਕੀਤਾ ਗਿਆ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਸਾਨਾਂ ਉੱਤੇ ਸਖ਼ਤੀ ਕਰਨ ਦਾ ਐਲਾਨ ਬਕਾਇਦਾ ਪ੍ਰੈਸ ਕਾਨਫਰੰਸ ਵਿਚ ਕਰ ਚੁੱਕੇ ਹਨ। ਮੁੱਖ ਮੰਤਰੀ ਦੇ ਐਲਾਨ ਦੇ ਨਾਲ ਹੀ ਸੂਬੇ ਦੇ ਪ੍ਰਮੁੱਖ ਸਕੱਤਰ ਨੇ ਇੱਕ ਐਡਵਾਇਰਜ਼ਰੀ ਜਾਰੀ ਕਰਕੇ ਪੰਜਾਬ ਜਾਣ ਵਾਲੀਆਂ ਸੜਕਾਂ ਉੱਤੇ ਸਫ਼ਰ ਨਾ ਕਰਨ ਦੀ ਸਲ਼ਾਹ ਦਿੱਤੀ ਹੈ। ਐਡਵਾਇਜ਼ਰੀ ਵਿਚ ਕਿਹਾ ਗਿਆ ਹੈ ਕਿ 25 ਤੋਂ 27 ਨਵੰਬਰ ਨੂੰ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਸੜਕਾਂ ਉੱਤੇ ਟ੍ਰੈਫ਼ਿਕ ਰੁਕਾਵਟਾ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ

ਸਰਕਾਰੀ ਐਡਵਾਇਜ਼ਰੀ ਮੁਤਾਬਕ ਪੰਚਕੂਲਾ, ਅੰਬਾਲਾ, ਕੈਥਲ, ਜੀਂਦ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਵਿਚ ਪੰਜਾਬ ਤੋਂ ਹਰਿਆਣਾ ਵਿਚ ਦਾਖਲ ਹੋਣ ਵਾਲੇ ਬਾਰਡਰ ਪੁੰਆਇਟਾਂ ਉੱਤੇ 25 ਤੋਂ 27 ਨਵੰਬਰ ਨੂੰ ਆਵਾਜਾਈ ਨੂੰ ਮੋੜਿਆ ਜਾਂ ਰੋਕਿਆ ਜਾ ਸਕਦਾ ਹੈ।

ਕਿਸਾਨ ਆਗੂਆਂ ਦੀ ਫੜ੍ਹੋ-ਫੜੀ

ਸਿਰਸਾ ਤੋਂ ਬੀਬੀਸੀ ਸਹਿਯੋਗੀ ਪ੍ਰਭੂ ਦਿਆਲ ਮੁਤਾਬਕ ਉਨ੍ਹਾਂ ਨੇ ਸਿਰਸਾ ਅਤੇ ਡੱਬਵਾਲੀ ਦੇ ਦੁਆਲੇ ਹਰਿਆਣਾ ਪੁਲਿਸ ਦੀ ਨਾਕੇਬੰਦੀ ਦੇਖੀ ਹੈ। ਇਸੇ ਤਰ੍ਹਾਂ ਦਰਜਨ ਦੇ ਕਰੀਬ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਚੁੱਕੇ ਜਾਣ ਦਾ ਇਲਜ਼ਾਮ ਕਿਸਾਨ ਸੰਗਠਨਾਂ ਵਲੋਂ ਲਾਇਆ ਗਿਆ ਹੈ। ਕਈ ਆਗੂ ਰੂਪੋਸ਼ ਹੋ ਗਏ ਹਨ ਅਤੇ ਕਿਸਾਨਾਂ ਨੇ ਦਿੱਲੀ ਜਾਣ ਲਈ ਰਣਨੀਤੀ ਵਿਚ ਕੁਝ ਬਦਲਾਅ ਵੀ ਕੀਤਾ ਹੈ, ਪਰ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਹਰ ਹੀਲੇ ਦਿੱਲੀ ਪਹੁੰਚਣਗੇ।

ਕਿਸਾਨ ਜਥੇਬੰਦੀਆਂ ਦੇ ਦਿੱਲੀ ਅੰਦੋਲਨ ਦੀਆਂ ਤਿਆਰੀਆਂ ਵਿਚਾਲੇ ਕੇਂਦਰ ਸਰਕਾਰ ਨੇ 3 ਦਸੰਬਰ ਲਈ ਗੱਲਬਾਤ ਦਾ ਸੱਦਾ ਦਿੱਤਾ ਹੈ। ਕਿਸਾਨ ਸੰਗਠਨਾਂ ਨੇ ਕਿਹਾ ਕਿ ਐਕਸ਼ਨ 26 ਅਤੇ 27 ਨਵੰਬਰ ਦਾ ਹੈ ਤਾਂ ਗੱਲਬਾਤ ਇੰਨੀ ਲੇਟ ਕਿਉਂ।

ਇਸੇ ਦੌਰਾਨ ਕਿਸਾਨ ਸੰਗਠਨਾਂ ਦੇ ਦਿੱਲੀ ਐਕਸ਼ਨ ਨੂੰ ਫੇਲ੍ਹ ਕਰਨ ਲਈ ਹਰਿਆਣਾ ਵਿਚ ਕਿਸਾਨਾਂ ਦੀ ਫੜ੍ਹੋ-ਫੜੀ ਦੀਆਂ ਰਿਪੋਰਟਾਂ ਆ ਰਹੀਆਂ ਹਨ। ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਸੀਲ ਕਰਨ ਦੀ ਕਵਾਇਤ ਸ਼ੁਰੂ ਕਰ ਦਿੱਤੀ ਹੈ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਖੱਟਰ ਨੇ ਕੀ ਕੀਤਾ ਸੀ ਐਲਾਨ

ਹਰਿਆਣਾ ਦੀ ਭਾਜਪਾ ਸਰਕਾਰ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਨਾਲ ਲਗਦੀ ਸੂਬੇ ਦੀ ਸਰਹੱਦ ਸੀਲ ਕਰਨ ਦਾ ਐਲਾਨ ਕੀਤਾ। ਬਕਾਇਦਾ ਪ੍ਰੈਸ ਕਾਨਫਰੰਸ ਕਰਕੇ ਖੱਟਰ ਨੇ ਕਿਹਾ:

  • ਕਿਸਾਨਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਦਿੱਲੀ ਕੂਚ ਦਾ ਸੱਦਾ ਵਾਜਿਬ ਨਹੀਂ
  • ਕਾਨੂੰਨ ਦੀ ਸਥਿਤੀ ਬਣੀ ਰਹੇ, ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾਣਗੇ।
  • 25 ਤੇ 26 ਨਵੰਬਰ ਨੂੰ ਪੰਜਾਬ-ਹਰਿਆਣਾ ਬਾਰਡਰ ਵੱਲ ਜਾਣ ਤੋਂ ਗੁਰੇਜ਼ ਕਰੋ।
  • ਜੀਟੀ ਰੋਡ, ਹਾਈਵੇਅ ਤੇ ਨਾ ਜਾਓ ਕਿਉਂਕਿ ਉਨ੍ਹਾਂ ਸੜਕਾਂ ਉੱਤੇ ਸਖ਼ਤੀ ਵਰਤਣ ਦੀ ਯੋਜਨਾ ਹੈ।
  • 26-27 ਤਰੀਕ ਨੂੰ ਹਰਿਆਣਾ ਦਿੱਲੀ ਬਾਰਡਰ 'ਤੇ ਵੀ ਜਾਣ ਤੋਂ ਗੁਰੇਜ਼ ਕਰੋ ਕਿਉਂਕਿ ਉੱਥੇ ਵੀ ਸਖ਼ਤੀ ਕਰਨ ਦੀ ਯੋਜਨਾ ਹੈ
  • ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਦਾ ਕੋਈ ਅਰਥ ਨਹੀਂ ਹੈ।
  • ਤਿੰਨੋਂ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ।
  • ਹਰਿਆਣਾ ਵਿੱਚ ਮੰਡੀਆਂ ਨੂੰ ਵਧਾਉਣ ਦੀ ਕੋਸ਼ਿਸ਼ ਕਰਾਂਗੇ। ਐੱਮਐੱਸਪੀ ਜੋ ਤੈਅ ਹੈ ਉਹ ਤਾਂ ਹੋਵੇਗੀ ਹੀ।

ਬੀਬੀਸੀ ਸਹਿਯੋਗੀ ਸਤ ਸਿੰਘ ਅਨੁਸਾਰ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਪੁਸ਼ਟੀ ਪੁਲਿਸ ਅਧਿਕਾਰੀਆਂ ਨੇ ਕੀਤੀ ਹੈ। ਅੰਬਾਲਾ ਦੇ ਡੀਸੀ ਅਤੇ ਐਸਪੀ ਸ਼ੰਭੂ ਬਾਰਡਰ ਦਾ ਦੌਰਾ ਕਰਨ ਜਾ ਰਹੇ ਹਨ।

ਮਨੋਹਰ ਲਾਲ ਖੱਟਰ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, • 26-27 ਤਰੀਕ ਨੂੰ ਹਰਿਆਣਾ ਦਿੱਲੀ ਬਾਰਡਰ 'ਤੇ ਵੀ ਜਾਣ ਤੋਂ ਗੁਰੇਜ਼ ਕਰੋ ਕਿਉਂਕਿ ਉੱਥੇ ਵੀ ਸਖ਼ਤੀ ਕਰਨ ਦੀ ਯੋਜਨਾ ਹੈ

ਅਕਾਲੀ ਦਲ ਨੇ ਕੀਤੀ ਖੱਟਰ ਦੇ ਐਲਾਨ ਦੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਦੇ ਐਲਾਨ ਦੀ ਜ਼ੋਰਦਾਰ ਨਿਖੇਧੀ ਕੀਤੀ ।ਚੰਡੀਗੜ੍ਹ ਤੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਅਜਿਹੇ ਗੈਰ ਲੋਕਤੰਤਰੀ ਤਰੀਕਿਆਂ ਨਾਲ ਲੋਕ ਲਹਿਰ ਨੂੰ ਦਬਾਇਆ ਨਹੀਂ ਜਾ ਸਕਦਾ। ਚੀਮਾ ਨੇ ਹਰਿਆਣਾ ਦੀਆਂ ਸਰਹੱਦਾਂ ਸੀਲ ਕਰਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ।

ਉਨ੍ਹਾਂ ਕਿਹਾ, ''ਹਰਿਆਣਾ ਸਰਕਾਰ ਕੋਲ ਇਸ ਦੀਆਂ ਸੜਕਾਂ 'ਤੇ ਕਿਸਾਨਾਂ ਨੂੰ ਲੰਘਣ ਤੋਂ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦਾ ਅਧਿਕਾਰ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਦਿੱਲੀ ਜਾਣ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿਰਫ ਕੇਂਦਰ ਸਰਕਾਰ ਨੂੰ ਖੁਸ਼ ਕਰਨ ਵਾਸਤੇ ਅੰਨਦਾਤਾ ਨੂੰ ਦਬਾਉਣ ਲਈ ਜਬਰ ਵਾਲੇ ਤਰੀਕੇ ਨਹੀਂ ਅਪਣਾਉਣੇ ਚਾਹੀਦੇ।''

ਇਸੇ ਦੌਰਾਨ ਦਿੱਲੀ ਪੁਲਿਸ ਦੇ ਡੀਸੀਪੀ ਇਸ਼ਾਨ ਸਿੰਘਲ ਨੇ ਕਿਹਾ ਹੈ ਕਿ ਮੌਜੂਦਾ ਹਾਲਾਤ ਵਿਚ ਕਿਸੇ ਵੀ ਇਕੱਠ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਜੇਕਰ ਕਿਸੇ ਨੇ ਰੋਸ ਮੁਜ਼ਾਹਰਾ ਕਰਨਾ ਹੈ ਤਾਂ ਉਹ ਪਹਿਲਾਂ ਪ੍ਰਵਾਨਗੀ ਲੈਕੇ ਆਵੇ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ 26-27 ਨਵੰਬਰ ਨੂੰ ਬਿਨਾਂ ਆਗਿਆ ਆਉਣ ਵਾਲੇ ਮੁਜ਼ਾਹਰਾਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਿਸਾਨਾਂ ਨੂੰ ਕੇਂਦਰ ਦੀ ਮਨਸ਼ਾ ਉੱਤੇ ਸ਼ੱਕ

ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਕਰਨ ਲਈ 3 ਦਸੰਬਰ ਨੂੰ ਬੁਲਾਇਆ ਗਿਆ ਹੈ। ਜਦਕਿ ਕਿਸਾਨਾਂ ਨੇ 26 ਤੇ 27 ਨਵੰਬਰ ਨੂੰ 'ਦਿੱਲੀ ਚਲੋ' ਦਾ ਐਲਾਨ ਕੀਤਾ ਹੋਇਆ ਹੈ।

ਅਜਿਹੇ 'ਚ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਨੇ ਇਨ੍ਹੀਂ ਲੇਟ ਕਿਉਂ ਸੱਦਿਆ ਹੈ।

ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦੀ ਮੰਸ਼ਾ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡਾ ਇਹ ਸੰਘਰਸ਼ ਜਾਰੀ ਰਹੇਗਾ।

ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਅਤੇ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੀਆਂ ਹਨ।

ਕੁਝ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਟ੍ਰੈਕ ਖਾਲੀ ਨਾ ਕਰਨ ਦੇ ਸਵਾਲ 'ਤੇ ਉਨ੍ਹਾਂ ਨੇ ਕਿਹਾ ਕਿ ਉਹ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦੇ ਹਨ ਕਿ ਰੇਲਵੇ ਟ੍ਰੈਕ ਖਾਲੀ ਕਰ ਦਿੱਤੇ ਜਾਣ ਕਿਉਂ ਇਹ ਸੂਬੇ ਦੇ ਹੱਥ 'ਚ ਨਹੀਂ ਹੈ।

ਹਾਲਾਂਕਿ ਸਾਬਕਾ ਕੇਂਦਰੀ ਮੰਤਰੀ ਅਤੇ ਬੀਜੇਪੀ ਨੇਤਾ ਵਿਜੇ ਸਾਂਪਲਾ ਨੇ ਟਵੀਟ ਕਰਦਿਆਂ ਇਸ ਮੁਲਾਕਾਤ ਤੋਂ ਚੰਗੀ ਉਮੀਦ ਜਤਾਈ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਦਿੱਲੀ ਜਾਣ ਤੋਂ ਪਹਿਲਾਂ ਪੁਲਿਸ ਨੇ ਕਈ ਕਿਸਾਨ ਆਗੂ ਚੁੱਕੇ

ਕਿਸਾਨ

ਤਸਵੀਰ ਸਰੋਤ, BBC/prabhu dyal

ਤਸਵੀਰ ਕੈਪਸ਼ਨ, ਹਰਿਆਣਾ ਪੁਲਿਸ ਵੱਲੋਂ ਕਿਸਾਨ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨ ਸ਼ੁਰੂ ਕਰ ਦਿੱਤਾ ਗਿਆ ਹੈ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ 26 ਤੇ 27 ਨਵੰਬਰ ਨੂੰ ਦਿੱਲੀ ਚਲੋ ਪ੍ਰੋਗਰਾਮ ਦੀਆਂ ਕਿਸਾਨਾਂ ਵੱਲੋਂ ਜਿਥੇ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਹਰਿਆਣਾ ਪੁਲਿਸ ਵੱਲੋਂ ਕਿਸਾਨ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨ ਸ਼ੁਰੂ ਕਰ ਦਿੱਤਾ ਗਿਆ ਹੈ।

ਬੀਬੀਸੀ ਸਹਿਯੋਗੀ ਪ੍ਰਭੂ ਦਿਆਲ ਮੁਤਾਬਕ, ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਪੱਕੇ ਮੋਰਚੇ ਤਹਿਤ ਦਿੱਤੇ ਜਾ ਰਹੇ ਧਰਨੇ 'ਤੇ ਲੰਘੀ ਦੇਰ ਰਾਤ ਹਰਿਆਣਾ ਕਿਸਾਨ ਮੰਚ ਦੇ ਆਗੂ ਪ੍ਰਹਿਲਾਦ ਸਿੰਘ ਭਾਰੂ ਖੇੜਾ ਤੇ ਕਈ ਹੋਰ ਨੇਤਾਵਾਂ ਨੂੰ ਪੁਲ੍ਸ ਨੇ ਚੁੱਕ ਲਿਆ ਹੈ।

ਪੁਲਿਸ ਵੱਲੋਂ ਕਿਸਾਨ ਨੇਤਾਵਾਂ ਨੂੰ ਚੁੱਕੇ ਜਾਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਹ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)