ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਜਾਣ ਵਾਲੀਆਂ ਸੜਕਾਂ ’ਤੇ ਨਾ ਜਾਣ ਦੀ ਸਲਾਹ ਕਿਉਂ ਦੇ ਰਹੇ ਹਨ - 5 ਅਹਿਮ ਖ਼ਬਰਾਂ

ਪੰਜਾਬ ਅਤੇ ਹਰਿਆਣਾ ਤੋਂ ਦਿੱਲੀ ਵੱਲ ਕਿਸਾਨਾਂ ਦੇ 26-27 ਨਵੰਬਰ ਨੂੰ ਹੋਣ ਵਾਲੇ ਮਾਰਚ ਨੂੰ ਰੋਕਣ ਲਈ ਹਰਿਆਣਾ ਵਿੱਚ ਮਨੋਹਰ ਲਾਲ ਖੱਟਰ ਸਰਕਾਰ ਨੇ ਦੋਹਰੀ ਨੀਤੀ ਅਪਣਾਈ ਹੈ।

ਇੱਕ ਪਾਸੇ ਹਰਿਆਣਾ ਵਿੱਚ ਕਿਸਾਨ ਆਗੂਆਂ ਖ਼ਿਲਾਫ਼ ਫੜ੍ਹੋਫੜੀ ਮੁਹਿੰਮ ਚਲਾਈ ਗਈ ਹੈ ਤਾਂ ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਨੂੰ ਪੰਜਾਬ ਤੋਂ ਅੱਗੇ ਵਧਣ ਤੋਂ ਰੋਕਣ ਲਈ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕੀਤਾ ਗਿਆ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਸਾਨਾਂ ਉੱਤੇ ਸਖ਼ਤੀ ਕਰਨ ਦਾ ਐਲਾਨ ਬਕਾਇਦਾ ਪ੍ਰੈਸ ਕਾਨਫਰੰਸ ਵਿੱਚ ਕਰ ਚੁੱਕੇ ਹਨ।

ਮੁੱਖ ਮੰਤਰੀ ਦੇ ਐਲਾਨ ਦੇ ਨਾਲ ਹੀ ਸੂਬੇ ਦੇ ਪ੍ਰਮੁੱਖ ਸਕੱਤਰ ਨੇ ਇੱਕ ਐਡਵਾਇਜ਼ਰੀ ਜਾਰੀ ਕਰਕੇ ਪੰਜਾਬ ਜਾਣ ਵਾਲੀਆਂ ਸੜਕਾਂ ਉੱਤੇ ਸਫ਼ਰ ਨਾ ਕਰਨ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ

ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ 25 ਤੋਂ 27 ਨਵੰਬਰ ਨੂੰ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਸੜਕਾਂ ਉੱਤੇ ਟ੍ਰੈਫ਼ਿਕ ਰੁਕਾਵਟਾ ਦਾ ਸਾਹਮਣਾ ਕਰਨਾ ਪਵੇਗਾ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਕੋਰੋਨਾਵਾਇਰਸ: ਕੋਵਿਡ-19 ਖ਼ਿਲਾਫ਼ ਭਾਰਤ ਦੀ ਤਾਜ਼ਾ 4 ਨੁਕਾਤੀ ਰਣਨੀਤੀ ਕੀ ਹੈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਕੇ ਦੇਸ ਵਿੱਚ ਕੋਰੋਨਾਵਾਇਰਸ ਦੇ ਹਾਲਾਤ ਦਾ ਜਾਇਜ਼ਾ ਲਿਆ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੁਨੀਆਂ ਦੇ ਬਹੁਤੇ ਮੁਲਕਾਂ ਨਾਲੋਂ ਭਾਰਤ ਵਿੱਚ ਕੋਰੋਨਾ ਤੋਂ ਠੀਕ ਹੋਣ ਤੇ ਮੌਤ ਦਰ ਦੇ ਹਿਸਾਬ ਨਾਲ ਹਾਲਾਤ ਕਾਫ਼ੀ ਚੰਗੇ ਹਨ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ

BBC 100 Women 2020: ਮੋਦੀ ਰਾਜ 'ਚ ਵਿਰੋਧ ਦਾ ਚਿਹਰਾ ਬਿਲਕੀਸ ਬਾਨੋ

ਬੀਬੀਸੀ ਫਿਰ ਤੋਂ 100 ਵੂਮੈੱਨ ਦੀ ਇਸ ਸਾਲ ਦੀ ਸੀਰੀਜ਼ ਲੈ ਕੇ ਆਇਆ ਹੈ, ਆਓ ਦੇਖਦੇ ਹਾਂ ਇਸ 'ਚ ਭਾਰਤ, ਪਾਕਿਸਤਾਨ ਦੀਆਂ ਕਿੰਨਾ ਔਤਰਾਂ ਨੇ ਥਾਂ ਹਾਸਲ ਕੀਤੀ ਹੈ

ਇਨ੍ਹਾਂ ਵਿੱਚ ਸ਼ਾਹੀਨ ਬਾਗ ਦੇ ਸੀਏੇਏ ਵਿਰੋਧੀ ਮੁਜ਼ਾਹਰੇ ਦੀ ਅਗਵਾਈ ਕਰਨ ਵਾਲੀ ਬਿਲਕੀਸ ਬਾਨੋ, ਪਾਕਿਸਤਾਨੀ ਅਦਾਕਾਰਾ ਮਾਹਿਰਾ ਖਾਨ, ਤਮਿਲਨਾਡੂ ਦੀ ਗਾਣਾ ਗਾਇਕਾ ਈਵੈਸਨੀ, ਅਫ਼ਗਾਨਿਸਤਾਨ ਵਿੱਚ ਜਨਮ ਸਰਟੀਫਿਕੇਟ ਉੱਤੇ ਕੁੜੀ ਨਾਂ ਲਿਖਣ ਦੀ ਲੜਾਈ ਲੜਨ ਵਾਲੀ ਲਾਹੇਹ ਉਸਮਾਨੀ ਸਣੇ ਭਾਰਤ, ਪਾਕਿਤਸਤਾਨ ਅਤੇ ਅਫ਼ਗਾਨਿਸਤਾਨ ਦੀਆਂ 7 ਬੀਬੀਆਂ ਸ਼ਾਮਲ ਕੀਤੀਆਂ ਗਈਆਂ ਹਨ।

ਇਨ੍ਹਾਂ 7 ਬੀਬੀਆਂ ਦੇ ਸਮਾਜਿਕ ਹੱਦਾ ਬੰਨ੍ਹਿਆਂ ਨੂੰ ਤੋੜਨ ਵਾਲੀਆਂ ਹੌਸਲਾ ਵਧਾਊ ਕਹਾਣੀਆਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਕੋਰੋਨਾਵਾਇਰਸ: ਚੀਨ ਦੁਨੀਆਂ 'ਤੇ ਕਿਹੜਾ ਨਵਾਂ ਸਿਸਟਮ ਲਾਗੂ ਕਰਵਾਉਣਾ ਚਾਹੁੰਦਾ ਹੈ

ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਨੇ ਇੱਕ 'ਗਲੋਬਲ ਮੈਕਾਨਿਜ਼ਮ' ਦਾ ਸੱਦਾ ਦਿੱਤਾ ਹੈ ਜਿਸ ਤਹਿਤ ਅੰਤਰਰਾਸ਼ਟਰੀ ਯਾਤਰਾਵਾਂ ਖੋਲ੍ਹਣ ਲਈ ਕਿਊਆਰ (QR) ਕੋਡ ਦੀ ਵਰਤੋਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ, "ਸਾਨੂੰ ਨੀਤੀਆਂ ਅਤੇ ਮਾਪਦੰਡਾਂ ਨੂੰ ਹੋਰ ਠੀਕ ਕਰਨ ਦੀ ਲੋੜ ਹੈ ਅਤੇ ਲੋਕਾਂ ਦੇ ਵਿਵਸਥਿਤ ਢੰਗ ਨਾਲ ਯਾਤਰਾ ਦਾ ਪ੍ਰਬੰਧ ਕਰਨ ਲਈ 'ਫ਼ਾਸਟ ਟਰੈਕ' ਸਥਾਪਿਤ ਕਰਨ ਦੀ ਜ਼ਰੂਰਤ ਹੈ।

ਕੋਡਾਂ ਦੀ ਵਰਤੋਂ ਯਾਤਰੀਆਂ ਦੀ ਸਿਹਤ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਕੀਤੀ ਜਾਵੇਗੀ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਟਰੰਪ,ਬਾਇਡਨ ਨੂੰ ਸੱਤਾ ਸੌਂਪਣ ਲਈ ਤਿਆਰ

ਡੌਨਲਡ ਟਰੰਪ ਨੇ ਆਖ਼ਰਕਾਰ ਸਵੀਕਾਰ ਕੀਤਾ ਹੈ ਕਿ ਨਵੇਂ ਰਾਸ਼ਟਰਪਤੀ ਚੁਣੇ ਗਏ ਜੋਅ ਬਾਇਡਨ ਵੱਲੋਂ ਅਹੁਦਾ ਸੰਭਾਲਣ ਲਈ ਅਮਰੀਕੀ ਸਰਕਾਰ ਦੀ ਰਸਮੀ ਟ੍ਰਾਂਜ਼ੀਸ਼ਨ ਦੀ ਸ਼ੁਰੂਆਤ ਹੋਣੀ ਚਾਹੀਦੀ ਹੈ।

ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਸਰਕਾਰ ਸੌਂਪਣ ਦੀ ਨਿਗਰਾਨੀ ਕਰ ਰਹੀ ਫੈਡਰਲ ਏਜੰਸੀ "ਉਹ ਕਰੇ ਜੋ ਉਸ ਨੂੰ ਕਰਨਾ ਚਾਹੀਦਾ ਹੈ", ਹਾਲਾਂਕਿ ਉਨ੍ਹਾਂ ਨੇ ਚੋਣ ਨਤੀਜਿਆਂ ਨੂੰ ਚੁਣੌਤੀ ਦੇਣ ਦੀ ਗੱਲ ਬਰਕਰਾਰ ਰੱਖੀ ਹੈ।

ਜਨਰਲ ਸਰਵਿਸਿਜ਼ ਐਡਮਿਨਿਸਟ੍ਰੇਸ਼ਨ (ਜੀਐਸਏ) ਨੇ ਕਿਹਾ ਕਿ ਉਨ੍ਹਾਂ ਨੇ ਜੋਅ ਬਾਇਡਨ ਨੂੰ "ਸਪੱਸ਼ਟ ਵਿਜੇਤਾ" ਮੰਨਿਆ ਹੈ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)